ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਕਵਿਤਾਵਾਂ/ਕਹਾਣੀਆਂ

ਸਭ ਤੋਂ ਚੰਗੀ ਕਸਰਤ ਹੈ ਟਹਿਲਣਾ

May 13, 2019 02:11 PM

ਟਹਿਲਣਾ, ਚੱਲਣਾ, ਪੈਦਲ ਯਾਤਰਾ ਕਰਨਾ, ਇਸ ਨੂੰ ਸਾਡੇ ਬਾਪੂ ਮਹਾਤਮਾ ਗਾਂਧੀ ਕਸਰਤਾਂ ਦੀ ਰਾਣੀ ਕਹਿੰਦੇ ਸੀ। ਉਨ੍ਹਾਂ ਨੇ ਜੀਵਨ ਭਰ ਪੈਦਲ ਯਾਤਰਾ ਨੂੰ ਮਹੱਤਵ ਦਿੱਤਾ। ਨਿਯਮਤ ਟਹਿਲਣ ਨਾਲ ਸਰੀਰ ਦਾ ਆਕਾਰ ਸਹੀ ਰਹਿੰਦਾ ਹੈ। ਸਰੀਰਕ ਊਰਜਾ ਵਿਚ ਵਾਧਾ ਹੁੰਦਾ ਹੈ। ਇਸ ਨਾਲ ਹੱਥ, ਪੈਰ ਅਤੇ ਦਿਮਾਗ ਵਿਚ ਖੂਨ ਸੰਚਾਰ ਦੀ ਗਤੀ ਵਿਚ ਤੀਬਰਤਾ ਆਉਂਦੀ ਹੈ। ਦਿਮਾਗ ਜ਼ਿਆਦਾ ਸਕਿਰਿਅਤਾ ਦਾ ਬੋਧ ਕਰਾਉਂਦਾ ਹੈ। ਟਹਿਲਣ ਵਾਲਾ ਖੁਦ ਨੂੰ ਮਾਨਸਿਕ ਰੂਪ ਨਾਲ ਜ਼ਿਆਦਾ ਤੰਦਰੁਸਤ ਮਹਿਸੂਸ ਕਰਦਾ ਹੈ।
ਇਸ ਨਾਲ ਆਚਾਰ-ਵਿਚਾਰ, ਜੀਵਨ ਸ਼ੈਲੀ ਅਤੇ ਸੰਵੇਦਨਾਵਾਂ 'ਤੇ ਗੂੜ੍ਹਾ ਪ੍ਰਭਾਵ ਪੈਂਦਾ ਹੈ। ਸਰੀਰ ਵਿਚ ਬਦਲਾਅ ਹੌਲੀ-ਹੌਲੀ ਦ੍ਰਿਸ਼ਟੀਗੋਚਰ ਹੁੰਦਾ ਹੈ। ਸਰੀਰ ਫਿਜ਼ੀਕਲ ਫਿਟਨੈੱਸ ਦੇ ਅਨੁਰੂਪ ਆਪਣੇ-ਆਪ ਨੂੰ ਢਾਲਣ ਦੀ ਕੋਸ਼ਿਸ਼ ਕਰਦਾ ਹੈ।
ਟਹਿਲਣ, ਪੈਦਲ ਯਾਤਰਾ ਕਰਨ ਵਾਲਾ ਵਿਅਕਤੀ ਜਵਾਨ ਹੋਵੇ ਜਾਂ ਬਜ਼ੁਰਗ, ਸਭ ਨੂੰ ਇਸ ਨਾਲ ਫਾਇਦਾ ਮਿਲਦਾ ਹੈ। ਵੈਸੇ ਵੀ ਪਤਲੇ ਬਣੇ ਰਹਿਣ ਵਿਚ ਸਭ ਦੀ ਰੁਚੀ ਹੁੰਦੀ ਹੈ। ਡਾਕਟਰ ਵੀ ਪੇਟ, ਦਿਲ ਅਤੇ ਫੇਫੜਿਆਂ ਦੇ ਰੋਗੀਆਂ ਨੂੰ ਸਵੇਰੇ ਟਹਿਲਣ ਦੀ ਸਲਾਹ ਦਿੰਦੇ ਹਨ। ਇਸ ਨਾਲ ਮੋਟਾਪਾ ਘਟਦਾ ਹੈ। ਸ਼ੁੱਧ ਖੂਨ ਵਾਹਕ ਧੱਮਣੀਆਂ ਨਾਲ ਸਰੀਰ ਦੇ ਅੰਦਰ ਗਤੀਵਿਧੀਆਂ ਵਧਦੀਆਂ ਹਨ। ਕਾਰਜ ਸਮਰੱਥਾ ਵਧਦੀ ਹੈ। ਖੂਨ ਦਾ ਦਬਾਅ ਆਮ ਰਹਿੰਦਾ ਹੈ। ਕਾਰਜ ਸਮਰੱਥਾ ਵਧਦੀ ਹੈ। ਖੂਨ ਦਾ ਦਬਾਅ ਆਮ ਰਹਿੰਦਾ ਹੈ। ਸਰਵਾਂਗ ਵਿਚ ਹਲਚਲ ਹੁੰਦੀ ਹੈ। ਚਮੜੀ, ਸਰੀਰ ਅਤੇ ਮਾਸਪੇਸ਼ੀਆਂ ਵਿਚ ਕਸਾਅ ਆਉਂਦਾ ਹੈ। ਫੇਫੜਿਆਂ ਦੀ ਸ਼ਕਤੀ ਵਿਚ ਵਾਧਾ ਹੁੰਦਾ ਹੈ।
ਹਰਿਆਲੀ ਨਾਲ ਅੱਖਾਂ ਨੂੰ ਸਕੂਨ ਅਤੇ ਸ਼ਾਂਤੀ ਮਿਲਦੀ ਹੈ। ਦਿਲ ਨੂੰ ਸੁਖਾਨਭ੍ਰਿਤੀ ਹੁੰਦੀ ਹੈ। ਪਾਚਣ ਕਿਰਿਆ ਸਹੀ ਰਹਿੰਦੀ ਹੈ। ਗੁੱਸੇ ਵਿਚ ਕਮੀ ਆਉਂਦੀ ਹੈ। ਮੂਡ ਵੀ ਬਦਲਦਾ ਹੈ, ਦਿਨ ਭਰ ਮਨ ਪ੍ਰਸੰਨਚਿੱਤ ਰਹਿੰਦਾ ਹੈ।
ਕਿੱਥੇ, ਕਦੋਂ, ਕਿਵੇਂ ਟਹਿਲੀਏ : ਸੂਰਜ ਨਿਕਲਣ ਤੋਂ ਪਹਿਲਾਂ ਜਾਂ ਇਕ-ਦੋ ਘੰਟੇ ਪਹਿਲਾਂ ਟਹਿਲਣ ਦਾ ਸਮਾਂ ਨਿਸਚਿਤ ਕਰੋ। ਹਰ ਰੋਜ਼ ਮਾਰਗ ਬਦਲ ਕੇ ਚੱਲੋ। ਨਵੀਨਤਾ ਦਾ ਬੋਧ ਹੋਵੇਗਾ। ਬੋਰ ਨਹੀਂ ਹੋਵੋਗੇ। ਟਹਿਲਣ ਲਈ ਸੰਗੀ-ਸਾਥੀ ਜ਼ਰੂਰੀ ਨਹੀਂ ਹਨ। ਜਾਣਕਾਰ ਮਿਲ ਜਾਣ ਤਾਂ ਬੁਲਾ ਕੇ ਜਾਂ ਜਵਾਬ ਦੇ ਕੇ ਅੱਗੇ ਵਧ ਜਾਓ। ਸਾਥੀ ਨਾਲ ਹੋਵੇ ਤਾਂ ਗੱਲਾਂ ਨਾ ਕਰੋ। ਮੂੰਹ ਬੰਦ ਰੱਖੋ, ਨੱਕ ਰਾਹੀਂ ਡੂੰਘੇ ਸਾਹ ਲਓ। ਨਜ਼ਰ ਦੀ ਦੂਰੀ ਸਥਿਰ ਨਾ ਰੱਖੋ, ਸਗੋਂ ਘਟਾਉਂਦੇ-ਵਧਾਉਂਦੇ ਰਹੋ।
ਝੁਕ ਕੇ ਨਹੀਂ, ਸਗੋਂ ਤਣ ਕੇ ਚੱਲੋ। ਜਾਣੂ-ਅਣਜਾਣੂ ਜੋ ਵੀ ਮਿਲੇ, ਹਮੇਸ਼ਾ ਮੁਸਕੁਰਾਉਂਦੇ ਰਹੋ। ਚਿਹਰੇ 'ਤੇ ਸਮੇਂ ਤੋਂ ਪਹਿਲਾਂ ਝੁਰੜੀਆਂ ਨਹੀਂ ਪੈਣਗੀਆਂ। ਜਿਥੇ ਟਹਿਲਦੇ ਹੋ, ਉਹ ਜਗ੍ਹਾ ਪ੍ਰਦੂਸ਼ਣ ਰਹਿਤ, ਸਾਫ਼ ਅਰਥਾਤ ਪ੍ਰਾਣਪ੍ਰਦ ਹਵਾ ਆਕਸੀਜਨ ਜ਼ਿਆਦਾ ਵਾਲੀ ਹੋਵੇ। ਨੰਗੇ ਪੈਰ, ਪ੍ਰਦੂਸ਼ਣ ਰਹਿਤ, ਹਰੇ-ਭਰੇ ਘਾਹ 'ਤੇ ਤੁਰਨ ਨਾਲ ਅੱਖਾਂ ਦੀ ਨਜ਼ਰ ਵਧਦੀ ਹੈ। ਹਮੇਸ਼ਾ ਨੱਕ ਰਾਹੀਂ ਸਾਹ ਲਓ। ਪਰਿਵਾਰ ਸਹਿਤ ਟਹਿਲੋ ਤਾਂ ਸਭ ਨੂੰ ਲਾਭ ਮਿਲੇਗਾ। ਆਪਸੀ ਪਿਆਰ ਵਧੇਗਾ।
ਹੌਲੀ ਗਤੀ ਨਾਲ ਚੱਲਣਾ ਸ਼ੁਰੂ ਕਰਕੇ ਗਤੀ ਵਧਾਉਂਦੇ ਜਾਓ। ਫਿਰ ਗਤੀ ਹੌਲੀ ਕਰ ਲਓ। ਹਰ ਰੋਜ਼ 3 ਤੋਂ 5 ਕਿਲੋਮੀਟਰ ਜਾਂ 20 ਤੋਂ 30 ਮਿੰਟ ਟਹਿਲੋ। ਹਫਤੇ ਵਿਚ ਘੱਟ ਤੋਂ ਘੱਟ 5 ਦਿਨ ਜ਼ਰੂਰ ਟਹਿਲੋ। ਜ਼ਿਆਦਾ ਪਸੀਨਾ ਨਿਕਲੇ ਜਾਂ ਸਰੀਰ ਦੇ ਕਿਸੇ ਹਿੱਸੇ ਵਿਚ ਦਰਦ ਹੋਵੇ ਤਾਂ ਆਰਾਮ ਕਰੋ। ਆਪਣੇ ਡਾਕਟਰ ਕੋਲੋਂ ਸਹੀ ਸਲਾਹ ਲਓ। ਪੈਦਲ ਯਾਤਰਾ ਡਾਕਟਰ ਦੀ ਸਲਾਹ ਅਨੁਸਾਰ ਕਰੋ। ਦਿਲ ਅਤੇ ਸ਼ੂਗਰ ਦੇ ਰੋਗੀ ਡਾਕਟਰ ਦੀ ਸਲਾਹ ਅਨੁਸਾਰ ਹੀ ਪੈਦਲ ਯਾਤਰਾ ਕਰਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਕਵਿਤਾਵਾਂ/ਕਹਾਣੀਆਂ ਵਿੱਚ ਹੋਰ
ਵਿਸ਼ਵ ਪ੍ਰਸਿੱਧ ਫੁੱਲਾਂ ਦੀ ਘਾਟੀ

ਲੇਖਕ :  ਜੱਗਾ ਸਿੰਘ ਆਦਮਕੇ   , ਸੋਰਸ : ਇੰਟਰਨੇਟ   
ਫੁੱਲਾਂ ਦੀ ਘਾਟੀ ਰਾਸ਼ਟਰੀ ਪਾਰਕ ਆਪਣੀ ਕੁਦਰਤੀ ਸੁੰਦਰਤਾ ਕਾਰਨ ‘ਫੁੱਲਾਂ ਦੀ ਘਾਟੀ’ ਦੇ ਨਾਂ ਨਾਲ ਦੇਸ਼ ਵਿਦੇਸ਼ ਵਿਚ ਪ੍ਰਸਿੱਧ ਹੈ। ਇਹ ਉੱਤਰਾਖੰਡ ਦੇ ਗੜਵਾਲ ਖੇਤਰ ਦੇ ਜ਼ਿਲ੍ਹਾ ਚਮੋਲੀ ਵਿਚ ਸਥਿਤ ਹੈ। ਅਸਲ ਵਿਚ ਇਹ ਘਾਟੀ ਨੰਦਾ ਦੇਵੀ ਰਾਸ਼ਟਰੀ ਪਾਰਕ ਦਾ ਹੀ ਹਿੱਸਾ ਹੈ। ਫੁੱਲਾਂ ਦੀ ਘਾਟੀ ਕੁਦਰਤੀ ਫੁੱਲਾਂ ਦਾ ਪਾਰਕ ਹੈ। ਇਨ੍ਹਾਂ ਫੁੱਲਾਂ ਦੇ ਪੌਦਿਆਂ ਨੂੰ ਕੋਈ ਨਹੀਂ ਬੀਜਦਾ। ਇੱਥੇ ਬਿਖਰੇ ਬੀਜਾਂ ਤੋਂ ਹਰ ਸਾਲ ਆਪਣੇ ਆਪ ਇਹ ਪੌਦੇ ਉੱਗ ਆਉਂਦੇ ਹਨ। ਇਹ ਘਾਟੀ ਪਹਿਲਾਂ ਆਮ ਲੋਕਾਂ ਦੀ ਪਛਾਣ ਤੋਂ ਦੂਰ ਸੀ। ਸਿਰਫ਼ ਸਥਾਨਕ ਲੋਕਾਂ ਨੂੰ ਹੀ ਇਸ ਸਬੰਧੀ ਜਾਣਕਾਰੀ ਸੀ। ਇਸ ਦੀ ਸਭ ਤੋਂ ਪਹਿਲਾਂ ਖੋਜ ਬਰਤਾਨਵੀ ਪਰਬਤ ਰੋਹੀ ਫਰੈਂਕ ਐੱਸ. ਸਮਿਥ ਅਤੇ ਉਸਦੇ ਸਾਥੀ ਆਰ. ਐੱਲ. ਹੋਲਡਸਵਰਥ ਨੇ 1931 ਵਿਚ ਕੀਤੀ।

ਮੀਲ ਪੱਥਰਾਂ ਦਾ ਰੰਗ ਕੀ ਦਰਸਾਉਂਦਾ ਹੈ?

ਲੇਖਕ : ਕਰਨੈਲ ਸਿੰਘ ਰਾਮਗੜ੍ਹ , ਸੋਰਸ : ਇੰਟਰਨੇਟ 
ਬੱਚਿਓ! ਸੜਕ ’ਤੇ ਲੱਗੇ ਮੀਲ ਪੱਥਰ ਤੁਹਾਨੂੰ ਸਹੀ ਰਸਤਾ ਕਿਹੜਾ ਹੈ ਤੇ ਕਿਹੜੀ ਥਾਂ ਕਿੰਨੀ ਦੂਰ ਹੈ, ਬਾਰੇ ਦੱਸਦੇ ਹਨ। ਇਹ ਅਲੱਗ ਅਲੱਗ ਰੰਗਾਂ ਦੇ ਹੁੰਦੇ ਹਨ। ਇਨ੍ਹਾਂ ਦੇ ਰੰਗ ਦਾ ਵਿਸ਼ੇਸ਼ ਮਤਲਬ ਹੁੰਦਾ ਹੈ ਜੋ ਉਸ ਸੜਕ ਦੀ ਪਛਾਣ ਦੱਸਦੇ ਹਨ।

ਚਿਤਾ

ਕਿਉਂ ਆਪਣੇ ਤੜਫ਼ਾਉਂਦੇ,
ਗੱਲਾਂ ਦਿਲ ਉੱਤੇ ਮੇਰੇ ਲਾਉਂਦੇ ।
ਵਕਤ ਕਿਉਂ, ਮੇਰਾ ਗੁੰਝਲਦਾਰ ਬਣਾਉਂਦੇ
ਘੁੰਮ ਕੇ ਵੇਖੀ ਨਾ ਅਜੇ ਦੁਨੀਆਂ ਮੈਂ,

ਲੜਕਿਆਂ ਨੂੰ ਵੀ ਸਿਖਾਈਏ ਕੰਮਕਾਜ

ਅੱਜ ਅਸੀਂ ਮੰਨਦੇ ਹਾਂ ਕਿ ਅਸੀਂ ਆਧੁਨਿਕ ਯੁੱਗ ਵਿਚ ਜੀਅ ਰਹੇ ਹਾਂ ਪਰ ਸਾਡੀ ਮਾਨਸਿਕਤਾ ਪੁਰਾਣੇ ਸਮੇਂ ਨਾਲੋਂ ਜ਼ਿਆਦਾ ਬਦਲੀ ਨਹੀਂ ਹੈ। ਅੱਜ ਵੀ ਘਰੇਲੂ ਕੰਮਕਾਜ ਵਾਸਤੇ ਔਰਤਾਂ ਨੂੰ ਹੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ, ਭਾਵੇਂ ਕੋਈ ਔਰਤ ਵਧੀਆ ਨੌਕਰੀਪੇਸ਼ਾ ਅਤੇ ਉੱਚੇ ਅਹੁਦੇ ਉੱਪਰ ਵੀ ਬਿਰਾਜਮਾਨ ਹੋਵੇ, ਤਾਂ ਵੀ ਉਸ ਨੂੰ ਆਪਣੀਆਂ ਘਰੇਲੂ ਜ਼ਿੰਮੇਵਾਰੀਆਂ ਨਿਭਾਉਣੀਆਂ ਪੈਂਦੀਆਂ ਹਨ। ਅੱਜ ਵੀ ਮਰਦਾਂ ਦੁਆਰਾ ਘਰ ਦੇ ਕੰਮ ਕਰਨ ਨੂੰ ਸ਼ਰਮਨਾਕ ਸਮਝਿਆ ਜਾਂਦਾ ਹੈ। ਲੜਕੀ ਨੂੰ ਅਕਸਰ ਕਿਹਾ ਜਾਂਦਾ ਹੈ ਕਿ ਜਿੰਨਾ ਮਰਜ਼ੀ ਪੜ੍ਹ ਲੈ, ਘਰੇਲੂ ਕੰਮ ਤਾਂ ਕਰਨੇ ਹੀ ਪੈਣਗੇ। ਹੁਣ ਆਪਣੀ ਸੋਚ ਬਦਲਣ ਦੀ ਲੋੜ ਹੈ। ਜੇਕਰ ਔਰਤ ਘਰ ਦੀ ਚਾਰਦੀਵਾਰੀ ਵਿਚੋਂ ਬਾਹਰ ਆ ਕੇ ਮਰਦ ਦੀ ਆਰਥਿਕ ਤੌਰ 'ਤੇ ਸਹਾਇਤਾ ਕਰਕੇ ਉਸ ਦਾ ਹੱਥ ਵਟਾਉਂਦੀ ਹੈ 

ਲੋਕਾਂ ਦੀ ਸਰਕਾਰ

ਆਓ  ਲੋਕਤੰਤਰ ਲਈ ਵੋਟਾਂ ਪਾਈਏ ,
ਬਣੇ ਲੋਕਾਂ ਦੁਆਰਾ ਲੋਕਾਂ ਦੀ ਸਰਕਾਰ ।

ਲਿਖਤ

ਭੇਤ ਲੈ ਲਈ ਇਸ ਜਹਾਨ ਦਾ , ਜੋ ਸੱਚ ਬੋਲਦੇ ਨੇ , 
ਸੱਚ ਨੂੰ ਸੂਲੀ ਹੀ ਲੱਗਦੀ ਏ, ਜੋ ਬੀਤੀਆਂ ਤਮਾਮ ਗੱਲਾਂ ਨੂੰ ਖੋਲਦੇ ਨੇ ।

ਦੁਨੀਆ ਦਾ ਮੇਲਾ

ਇਹ ਦੁਨੀਆ ਦਾ ਮੇਲਾ ਸੱਜਣਾਂ
ਕਈ ਆਏ ਤੇ ਕਈ ਤੁਰਗੇ
ਸਾਰੇ ਕਿੱਸ਼ੇ ਨੀ ਝੂਠੇ ਹੁੰਦੇ
ਇਹ ਐਵੇ ਤਾਂ ਨੀ ਜੁੜਗੇ
ਥੱਕ ਹਾਰ ਕੇ ਬੈਠਗੀ ਬੇਬੇ

ਪਾਕ ਮੁਹੱਬਤ

ਲੋਕੋ ਮੈ ਪਾਕ ਮੁਹੱਬਤ ਹਾਂ

ਮੈ ਜਨਮੀ ਹਾਂ ਮੁਦੱਤ ਤੋਂ
ਕੋਈ ਕਹਾਣੀ ਕਿੱਸਾ ਮੇਰਾ
ਜਾਂਦਾ ਨਹੀ ਲਕੋਇਆ
ਰਾਣੀ ਝਾਂਸੀ ਰਜਮੈਂਟ ਦੀ ਹੀਰੋ - ਜਾਬਾ॥ ਬਹਾਦਰ ਕੈਪਟਨ ਡਾ ਲਕਸ਼ਮੀ ਸਹਿਗਲ

'ਰਾਣੀ ਝਾਂਸੀ ਰਜਮੈਂਟ ਦੀ ਹੀਰੋ ਅਤੇ ਦੇਸ਼ ਦੀ ਅ॥ਾਦੀ ਦੀ ਲੜਾਈ ਦੀ ਦੀਵਾਨੀ ਲਕਸ਼ਮੀ ਸਹਿਗਲ'' ਦਾ  ਜਨਮ 24-ਸਤੰਬਰ 1914 ਨੂੰ, 'ਪਿਤਾ ''ਐਸ.ਸਵਾਮੀਨਾਥਨ'' ਜੋ ਇੱਕ ਉੱਘੇ ਵਕੀਲ ਤੇ ਮਦਰਾਸ ਹਾਈ ਕੋਰਟ ਵਿੱਚ ਵਕੀਲ ਸਨ। ਮਾਤਾ ਏ.ਵੀ. ''ਅਮੂ ਕੁੱਟੀ'' ਜੋ ਇੱਕ ਸਮਾਜ ਸੇਵਕਾ, ਦੇਸ਼ ਦੀ ਆ॥ਾਦੀ ਦੀ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਜਿਸ ਨੂੰ ਅਮੂ ਸਵਾਮੀਨਾਥਨ ਵੀ ਕਿਹਾ ਜਾਂਦਾ ਸੀ, ਦੇ ਘਰ ਮਦਰਾਸ ਵਿਖੇ ਹੋਇਆ। ਅਮੂ ਕੁੱਟੀ ਨਈਅਰ ਪ੍ਰੀਵਾਰ ਦੇ ਇੱਕ ਅਮੀਰ ਘਰ ਦੀ ਧੀ ਸੀ ਅਤੇ ਪਿਤਾ ਬ੍ਰਾਹਮਣ ਪ੍ਰੀਵਾਰ ਚੋਂ ਸੀ। ਨਈਅਰ ਪ੍ਰੀਵਾਰ ਦੀ ਪ੍ਰੰਪਰਾ ਸੀ, 'ਕਿ ਉਹ ਆਪਣੀਆਂ ਲੜਕੀਆਂ ਦੇ ਰਿਸ਼ਤੇ (ਕੇਰਲਾ) ਸਿਰਫ ਨੰਬੂਦਰੀਆ ਵਿੱਚ ਹੀ ਕਰਦੇ ਸਨ (ਕੇਰਲਾ ਦੇ ਬ੍ਰਾਹਮਣਾਂ 'ਚ)। ਜਦ ਕਿ ਲਕਸ਼ਮੀ ਦੇ ਪਿਤਾ ਨੰਬੂਦਰੀ ਨਹੀਂ ਸਨ। ਉਨ੍ਹਾਂ ਨੇ ਉਸ ਬੰਧਨ ਨੂੰ ਤੋੜ ਕੇ ਵਿਆਹ ਕੀਤਾ ਤੇ ਆਪਣੀ ਪਤਨੀ ਨੂੰ ਇੰਗਲੈਂਡ ਲੈ ਗਏ। ਲਕਸ਼ਮੀ ਸਹਿਗਲ ਦਾ ਜਨਮ ਦਾ ਨਾਂ ''ਲਕਸ਼ਮੀ ਸਵਾਮੀਨਾਥਨ'' ਰੱਖਿਆ ਗਿਆ।

ਪਹਿਲੀ ਮਈ 'ਤੇ ਵਿਸ਼ੇਸ਼ - ਸ਼ਿਕਾਗੋ ਦੇ ਸ਼ਹੀਦਾਂ ਦੀ ਅਦੁਤੀ ਕੁਰਬਾਨੀ

ਪਹਿਲੀ ਮਈ 'ਤੇ ਵਿਸ਼ੇਸ਼

ਸ਼ਿਕਾਗੋ ਦੇ ਸ਼ਹੀਦਾਂ ਦੀ ਅਦੁਤੀ ਕੁਰਬਾਨੀ

ਕਿਰਤੀ ਸੋਸ਼ਣ ਵਿਰੁਧ ਮੁਕਤੀ ਮਾਰਗ !

ਜਗਦੀਸ਼ ਸਿੰਘ ਚੋਹਕਾ

ਬੋਹੜ

ਮੈ ਪੁਰਾਣਾ ਬੋਹੜ ਹਾਂ
ਉਗਿਆ ਹਾ ਪਿੰਡ ਵਿਚਕਾਰ
ਮੀਹਾਂ ਦੇ ਪਾਣੀਆਂ ਨਾਲ ਪਲਗਿਆ
ਮੇਰੀ ਨਹੀ ਲਈ ਕਿਸੇ ਨੇ ਸਾਰ
ਮੈ ਰੁੱਤਾਂ ਬੜੀਆਂ ਹੀ ਵੇਖੀਆਂ

ਕਿਸਾਨ

ਤੇਰੇ ਖੂਹਾਂ ਉੱਤੇ ਮੱਕੇ,
ਜਿਹੜਾ ਵੀ ਕੋਈ ਤੱਕੇ,ਰੌਣਕ ਚਾਰ ਚੁਫੇਰੇ!
ਲਾਉਦਾ ਨੱਕੇ,ਕਦੇ ਨਾਂ ਥੱਕੇ,
ਕਰਦਾ ਪੱਕੇ,ਚਲਦੇ ਠੱਕੇ,ਵਾਹ ਕਿਸਾਨਾ ਤੇਰੇ!

ਅਜੋਕੇ ਲੋਕ ਅਤੇ ਲੀਡਰ, ਹਰਲਾਜ ਸਿੰਘ ਬਹਾਦਰਪੁਰ ।

ਮੇਰੇ ਦੇਸ਼ ਦੇ ਵੋਟਰਾਂ ਅਤੇ ਉਮੀਦਵਾਰਾਂ ਦੀ ਸੋਚ ਦਾ, ਪੱਧਰ ਅਸਲ ਵਿੱਚ ਹੈ ਹੱਦੋਂ ਵੱਧ ਥੱਲੇ ਗਿਆ ਹੋਇਆ ।
ਇੱਕ ਸਮੇ ਇੱਕ ਨੂੰ ਵਿਕਣ ਵਾਲੀ ਵੇਸਵਾ ਨੂੰ ਆਖੇ ਮਾੜਾ, ਇੱਕੋ ਸਮੇ ਤਿੰਨ ਚਾਰ ਥਾਂ ਜੋ ਵਿਕਿਆ ਹੋਇਆ।
ਉਮੀਦਵਾਰਾਂ ਨੂੰ ਵਿਕਾਊ/ਠੱਗ ਕਹਿਣ ਵਾਲਾ, ਵੋਟਰ ਠੱਗਦਾ ਸਾਰਿਆਂ ਨੂੰ ਇੱਕ ਨਾਲ ਨਾ ਜੋ ਖੜਿਆ ਹੋਇਆ।
ਅਜਿਹਾ ਲੀਡਰ ਖਰੀਦ ਕੇ ਲੋਕਾਂ ਨੂੰ ਅੱਗੇ ਬੇਚ ਦਿੰਦਾ, ਜਿਹੜਾ ਪੈਸੇ ਲਈ ਸਿਆਸਤ ਵਿੱਚ ਵੜਿਆ ਹੋਇਆ।

ਸਮੇਂ ਨਾਲ ਬਦਲੀ ‘ਸਾਹਾ ਚਿੱਠੀ’

ਸਾਹਾ ਚਿੱਠੀ ਭੇਜਣ ਦੀ ਰਸਮ ਪੰਜਾਬੀ ਵਿਆਹਾਂ ਵਿਚ ਅਹਿਮ ਸਥਾਨ ਰੱਖਦੀ ਸੀ। ਇਸਤੋਂ ਬਾਅਦ ਹੀ ਵਿਆਹ ਦਾ ਦਿਨ ਮਿੱਥਿਆ ਜਾਂਦਾ ਸੀ। ਮੁੰਡੇ ਤੇ ਕੁੜੀ ਵਾਲੇ ਇਸ ਰਸਮ ਤੋਂ ਬਾਅਦ ਵਿਆਹ ਦੀਆਂ ਤਿਆਰੀਆਂ ਵਿੱਢ ਦਿੰਦੇ ਸਨ। ਸਾਹਾ ਚਿੱਠੀ ਭੇਜਣ ਦੀ ਰਸਮ ਅਜੋਕੇ ਵਿਆਹਾਂ ਵਿਚ ਵੀ ਪ੍ਰਚੱਲਿਤ ਹੈ, ਪਰ ਇਸ ਰਸਮ ਦਾ ਹੁਣ ਰੂਪ ਬਦਲ ਗਿਆ ਹੈ। ਪੁਰਾਤਨ ਸਮਿਆਂ ਵਿਚ ਵਿਆਹ ਤੋਂ ਪਹਿਲਾਂ ਸਾਹਾ ਕੱਢਿਆ ਜਾਂਦਾ ਸੀ। ਸਾਹਾ ਕੱਢਣ ਤੋਂ ਬਾਅਦ ਅਹਿਮ ਕੰਮ ਸਾਹਾ ਚਿੱਠੀ ਨੂੰ ਭੇਜਣਾ ਹੁੰਦਾ ਸੀ। ਇਸਤੋਂ ਬਾਅਦ ਵਿਆਹ ਦੀਆਂ ਬਾਕੀ ਤਿਆਰੀਆਂ ਹੁੰਦੀਆਂ ਸਨ।

ਭਾਰਤੀ ਨਾਟਕਾਂ ’ਤੇ ਪਾਰਸੀ ਥੀਏਟਰ ਦਾ ਪ੍ਰਭਾਵ

ਪਾਰਸੀ ਪ੍ਰਾਚੀਨ ਇਰਾਨ ਦੇ ਆਤਿਸ਼ ਪ੍ਰਸਤ-ਅੱਠਵੀਂ ਸਦੀ ਵਿਚ ਹਿੰਦੁਸਤਾਨ ਆਏ। ਜਦੋਂ ਇਰਾਨ ਵਿਚ ਇਸਲਾਮ ਫੈਲਿਆ ਤਾਂ ਬਹੁਤ ਸਾਰੇ ਆਤਿਸ਼ ਪ੍ਰਸਤ ਇਰਾਨ ਤੋਂ ਨੱਸ ਕੇ ਹਿੰਦੁਸਤਾਨ ਦੇ ਪੱਛਮੀ ਸਾਗਰ-ਕੰਢੇ ਆ ਵਸੇ (ਬਹੁਤੇ ਮੁੰਬਈ ਵਿਚ)।

ਮਨ ਨੂੰ ਤਰੋਤਾਜ਼ਾ ਕਰਦੀ ਜਲ-ਬਗੀਚੀ

ਜਲ ਯਾਨੀ ਪਾਣੀ, ਜਿਸ ਦੇ ਬਿਨਾਂ ਇਕੱਲੇ ਮਨੁੱਖੀ ਜੀਵਨ ਦੀ ਹੋਂਦ ਹੀ ਨਹੀਂ ਬਲਕਿ ਧਰਤੀ ’ਤੇ ਵਸਣ ਵਾਲੇ ਹਰ ਜੀਵ-ਜੰਤੂ ਦੀ ਹੋਂਦ ਨਾਮੁਮਕਿਨ ਹੈ। ਮਹਾਨ ਗ੍ਰੰਥ ਅਤੇ ਵਿਗਿਆਨ ਇਸ ਗੱਲ ਦੇ ਗਵਾਹ ਹਨ ਕਿ ਧਰਤ ਦੇ ਇਸ ਟੁਕੜੇ ਵਿਚ ਪਾਣੀ ਅਜਿਹੀ ਵੱਡਮੁੱਲੀ ਚੀਜ਼ ਹੈ ਜੋ ਜੀਵਨ ਦਾ ਆਧਾਰ ਹੈ ਅਤੇ ਪਾਣੀ ਤੋਂ ਸ਼ੁਰੂ ਹੋਈ ਜੀਵ-ਜੰਤੂਆਂ ਦੀ ਉਤਪਤੀ ਲੱਖਾਂ-ਕਰੋੜਾਂ ਸਾਲਾਂ ਤੋਂ ਅੱਗੇ ਵਧਦੀ ਜਾ ਰਹੀ ਹੈ। ਮਨੁੱਖੀ ਵਿਕਾਸ ਦੇ ਨਾਲ-ਨਾਲ ਪਾਣੀ ਮੁੱਢਲੀ ਲੋੜ ਤੋਂ ਇਲਾਵਾ ਹੋਰਨਾਂ ਅਨੇਕਾਂ ਤਰੀਕਿਆਂ ਨਾਲ ਵੀ ਸਾਡੇ ਅੰਗ-ਸੰਗ ਰਹਿੰਦਾ ਹੈ। ਮਨੁੱਖ ਨੇ ਰੁੱਖ-ਪੌਦਿਆਂ ਤੋਂ ਆਪਣਾ ਨਿਰਬਾਹ ਕਰਨਾ ਸ਼ੁਰੂ ਕੀਤਾ ਜੋ ਸਮੇਂ ਦੇ ਚਲਦਿਆਂ ਕਈ ਰੂਪਾਂ ਵਿਚ ਮਨੁੱਖੀ ਜ਼ਿੰਦਗੀ ਦਾ ਹਿੱਸਾ ਬਣੇ।

ਇਵੇਂ ਬਣਦਾ ਸੀ ਖੂਹ

ਕੁਝ ਦਿਨ ਪਹਿਲਾਂ ਮੋਹਨ ਸਿੰਘ ਦੇ ‘ਸਾਵੇ ਪੱਤਰ’ ਹੱਥ ਲੱਗੇ, ਵਰਕੇ ਫਰੋਲੇ, ਸਕੂਲ ਸਮੇਂ ਦੀ ਜ਼ੁਬਾਨੀ ਯਾਦ ਕੀਤੀ ਕਵਿਤਾ ਜੋ ਅੱਜ ਵੀ ਯਾਦ ਹੈ ਪੜ੍ਹੀ: ਇਹ ਗਾਧੀ ਬਣੀ ਨਵਾਰੀ
ਅੱਗੇ ਵਗਦਾ ਬਲਦ ਹਜ਼ਾਰੀ
ਕਰ ਇਸ ਉਤੇ ਅਸਵਾਰੀ
ਭੁੱਲ ਜਾਵਣ ਦੋਵੇਂ ਜੱਗ ਨੀ
ਸਾਡੇ ਖੂਹ ’ਤੇ ਵਸਦਾ ਰੱਬ ਨੀ।
ਨਾਲ ਹੀ ਗਾਧੀ ਦੇ ਸਵਰਗੀ ਝੂਟੇ ਜਿਹੇ ਆਏ, ਸਿਤਾਰਿਆਂ ਜੜੇ ਈਨੂੰ ਵੀ ਦਿਸੇ, ਰੀਂ ਰੀਂ ਵਾਂ-ਵਾਂ ਦੀ ਮਿੱਠੀ ਲੈਅ ਕੰਨੀਂ ਪਈ ਅਤੇ ਪੁਰਾਣੇ ਸਵਰਗ ਵਿਚ ਪਹੁੰਚ ਗਿਆ। ਉਸ ਸਮੇਂ ਦੇ ਖੂਹ ਨਾਲ ਜੁੜੇ ਸ਼ਬਦ ਚੇਤੇ ਆਏ, ਜੋ ਨਵੀਂ ਪੀੜ੍ਹੀ ਨੂੰ ਅਜੀਬ ਹੀ ਲੱਗਣਗੇ ਜਿਵੇਂ ਹਲਟ, ਗਾਧੀ, ਟਿੰਡਾਂ, ਮਾਹਲ, ਖੋਪੇ, ਲਾਸ, ਪਾੜਛਾ, ਚੁਬੱਚਾ, ਔਲੂ, ਖਾਲ੍ਹ, ਕੁੱਤਾ, ਚਕਰੀਆਂ, ਮੌਣ, ਚੱਕ ਆਦਿ। ਚੱਕ ਦਾ ਸ਼ਬਦ ਮੈਨੂੰ ਚੁੱਕ ਕੇ ਫੇਰ ਅੱਸੀ ਸਾਲ ਪਿੱਛੇ ਲੈ ਗਿਆ ਜਦੋਂ ਅਸੀਂ ਆਪਣੀ ਪੈਲੀ ਵਿਚ ਖੂਹ ਲਗਵਾਇਆ ਸੀ।

ਅਸਫਲਤਾ ਤੋਂ ਘਬਰਾਹਟ ਕਿਉਂ ?

ਹਰ ਕੋਈ ਆਪਣੀ ਜ਼ਿੰਦਗੀ ’ਚ ਸਫਲ ਹੋਣਾ ਚਾਹੁੰਦਾ ਹੈ ਕਿਉਂਕਿ ਇਹ ਹਰ ਇਕ ਨੂੰ ਪਿਆਰੀ ਹੈ। ਸਫਲਤਾ ਪ੍ਰਾਪਤ ਕਰਨ ਪਿੱਛੇ ਵਿਅਕਤੀ ਦੀ ਬਹੁਤ ਜ਼ਿਆਦਾ ਮਿਹਨਤ ਹੁੰਦੀ ਹੈ। ਬਿਨਾਂ ਮਿਹਨਤ ਤੋਂ ਸਫਲਤਾ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਜਿਹੜੇ ਵਿਅਕਤੀ ਆਪਣੀ ਜ਼ਿੰਦਗੀ ’ਚ ਸਫਲ ਹੋਏ ਹਨ, ਉਨ੍ਹਾਂ ਨੇ ਆਪਣੀ ਸਫਲਤਾ ਪਿੱਛੇ ਬਹੁਤ ਜ਼ਿਆਦਾ ਸਖ਼ਤ ਮਿਹਨਤ ਕੀਤੀ ਹੈ।

ਫ਼ਿਲਮਾਂ ਦੀ ਪੇਸ਼ਕਾਰੀ: ਅਤੀਤ ਤੇ ਵਰਤਮਾਨ

ਫ਼ਿਲਮਾਂ ਸਾਹਿਤ ਵਾਂਗ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਫ਼ਿਲਮਾਂ ਮਨੋਰੰਜਨ ਦਾ ਵਧੀਆ ਸਾਧਨ ਹਨ, ਮਨੋਰੰਜਨ ਤੋਂ ਭਾਵ ਦਿਲ ਪ੍ਰਚਾਵੇ ਤੋਂ ਨਹੀਂ ਬਲਕਿ ਮਨੋਰੰਜਨ ਦੇ ਨਾਲ-ਨਾਲ ਚਿੰਤਨ ਵੀ। ਜੇਕਰ ਫ਼ਿਲਮ ਦੀ ਦੇਖਣ ਵਿਧੀ ’ਤੇ ਪੇਸ਼ਕਾਰੀ ਤੇ ਉਸ ਦੇ ਦਿਖਾਉਣ ਪ੍ਰਬੰਧ ਬਾਰੇ ਜ਼ਿਕਰ ਕਰੀਏ ਤਾਂ ਸਮਾਂ ਬਦਲਣ ਨਾਲ ਇਸ ਵਿਚ ਬਹੁਤ ਤਬਦੀਲੀਆਂ ਆਈਆਂ ਹਨ।

ਗਹਿਰ ਗੰਭੀਰ ਤੇ ਗ਼ੈਰ-ਗੰਭੀਰ ਖੁਸ਼ਵੰਤ…

ਸਰਲ ਤੇ ਸਹਿਜ ਢੰਗ ਨਾਲ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਅੰਗਰੇਜ਼ੀ ਵਿੱਚ ਬਿਆਨ ਕਰਨ ਪੱਖੋਂ ਖੁਸ਼ਵੰਤ ਸਿੰਘ ਦਾ ਕੋਈ ਸਾਨੀ ਨਹੀਂ। ਪੰਜਾਬੀ ਮੁਹਾਵਰੇ, ਪੰਜਾਬੀ ਤਨਜ਼, ਪੰਜਾਬੀ ਤਲਖ਼ਬਿਆਨੀ ਤੇ ਪੰਜਾਬੀ ਅਲੰਕਾਰ ਨੂੰ ਉਸ ਦੇ ਸੱਚੇ-ਸੁੱਚੇ ਰੂਪ ਵਿੱਚ ਅੰਗਰੇਜ਼ੀ ’ਚ ਉਲਥਾਉਣ ਦਾ ਉਹ ਮਾਹਿਰ ਸੀ। ਇਸ ਦਾ ਤਾਜ਼ਾਤਰੀਨ ਸਬੂਤ ਉਸ ਦੀਆਂ ਲੇਖਣੀਆਂ ਉੱਤੇ ਆਧਾਰਿਤ ਨਵੀਂ ਕਿਤਾਬ ‘ਪੰਜਾਬ, ਪੰਜਾਬੀਜ਼ ਐਂਡ ਪੰਜਾਬੀਅਤ: ਰਿਫਲੈਕਸ਼ਨਜ਼ ਔਨ ਏ ਲੈਂਡ ਐਂਡ ਇੱਟਸ ਪੀਪਲ’ (ਅਲਫ਼ ਪਬਲਿਸ਼ਿੰਗ, 599 ਰੁਪਏ) ਹੈ। ਖੁਸ਼ਵੰਤ ਸਿੰਘ ਦੀ ਬੇਟੀ ਮਾਲਾ ਦਿਆਲ ਵੱਲੋਂ ਸੰਪਾਦਿਤ ਇਹ ਕਿਤਾਬ ਛਪੀਆਂ ਤੇ ਅਣਛਪੀਆਂ ਲੇਖਣੀਆਂ ਦਾ ਸੰਗ੍ਰਹਿ ਹੈ। ਇਸ ਸੰਗ੍ਰਹਿ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081135605
Copyright © 2019, Panjabi Times. All rights reserved. Website Designed by Mozart Infotech