ਬੰਗਲੁਰੂ,17 ਜੁਲਾਈ (ਪੰਜਾਬੀ ਟਾਇਮਜ਼ ) : ਕਰਨਾਟਕ ਅਸੈਂਬਲੀ ਦੇ ਸਪੀਕਰ ਕੇ.ਆਰ.ਰਮੇਸ਼ ਕੁਮਾਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਉਹ ਸੰਵਿਧਾਨ ਦੇ ਨਿਯਮਾਂ ਮੁਤਾਬਕ ਪੂਰੀ ਜ਼ਿੰਮੇਵਾਰੀ ਨਾਲ (ਬਾਗ਼ੀ ਵਿਧਾਇਕਾਂ ਦੇ ਅਸਤੀਫਿਆਂ ਬਾਰੇ) ਕੋਈ ਫ਼ੈਸਲਾ ਲੈਣਗੇ। ਆਪਣੇ ਗ੍ਰਹਿ ਕਸਬੇ ਕੋਲਾਰ ਵਿੱਚ ਕੁਮਾਰ ਨੇ ਕਿਹਾ, ‘ਮੈਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਤੇ ਸਨਮਾਨ ਕਰਦਾ ਹਾਂ। ਸੁਪਰੀਮ ਕੋਰਟ ਨੇ ਮੇਰੇ ’ਤੇ ਵਾਧੂ ਭਾਰ ਪਾ ਦਿੱਤਾ ਹੈ। ਮੈਂ ਸੰਵਿਧਾਨਕ ਨਿਯਮਾਂ ਮੁਤਾਬਕ ਪੂਰੀ ਜ਼ਿੰਮੇਵਾਰੀ ਨਾਲ ਕੋਈ ਫੈਸਲਾ ਲਵਾਂਗਾ।’