ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਪਨਬੱਸ ਮੁਲਾਜ਼ਮਾਂ ਨੇ ਮੁੜ ਸੰਘਰਸ਼ ਦਾ ਬਿਗਲ ਵਜਾਇਆ

July 18, 2019 12:00 PM

ਜਲੰਧਰ,17 ਜੁਲਾਈ (ਪੰਜਾਬੀ ਟਾਇਮਜ਼ ) : ਪੰਜਾਬ ਸਰਕਾਰ ਦੀ ਟਾਲਮਟੋਲ ਨੀਤੀ ਤੋਂ ਔਖੇ ਪਨਬਸ ਕਾਮਿਆਂ ਨੇ ਤਿੰਨ ਦਿਨਾਂ 14 ਤੋਂ 16 ਅਗਸਤ ਤੱਕ ਹੜਤਾਲ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਸਮੇਤ ਸਾਰੇ ਕੈਬਨਿਟ ਮੰਤਰੀਆਂ ਦਾ ਝੰਡਾ ਲਹਿਰਾਉਣ ਸਮੇਂ ਵਿਰੋਧ ਕੀਤਾ ਜਾਵੇਗਾ। ਇਹ ਫੈਸਲਾ ਅੱਜ ਇਥੇ ਬੱਸ ਅੱਡੇ ’ਚ ਯੂਨੀਅਨ ਦੀ ਹੋਈ ਮੀਟਿੰਗ ਵਿਚ ਕੀਤਾ ਗਿਆ ਜਿਸ ਵਿਚ ਸੂਬੇ ਦੇ 18 ਡਿਪੂਆਂ ਦੇ ਆਏ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਨੇ ਹਿੱਸਾ ਲਿਆ। ਜਥੇਬੰਦੀ ਨੇ ਇਕਜੁੱਟ ਹੁੰਦਿਆਂ ਕਿਹਾ ਕਿ ਟਰਾਂਸਪੋਰਟ ਵਿਭਾਗ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਬੇਨਕਾਬ ਕੀਤਾ ਜਾਵੇਗਾ ਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਤ ਕਰਨ ਵਾਲੇ ਅਫਸਰਾਂ ਦਾ ਭਾਂਡਾ ਵੀ ਚੌਰਾਹੇ ਭੰਨਿਆ ਜਾਵੇਗਾ।
ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਲੰਮੇਂ ਸਮੇਂ ਤੋਂ ਠੇਕੇ ’ਤੇ ਅਤੇ ਆਊਟਸੋਰਸਿੰਗ ਰਾਹੀਂ ਘੱਟ ਤਨਖਾਹ ’ਤੇ ਮੁਲਾਜ਼ਮਾਂ ਤੋਂ ਕੰਮ ਕਰਵਾ ਰਹੀ ਹੈ ਤੇ ਕਿਸੇ ਨੂੰ ਵੀ ਪੱਕਾ ਨਹੀਂ ਕੀਤਾ ਜਾ ਰਿਹਾ। ਨਾ ਹੀ ਤਨਖਾਹਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਠੇਕੇ ’ਤੇ ਕੰਮ ਕਰਾਉਣ ਨਾਲ ਵਿਭਾਗ ਨੂੰ 7 ਕਰੋੜ 94 ਲੱਖ ਤੋਂ ਵੱਧ ਦੇ ਪੈਸੇ ਬਚਦੇ ਹਨ ਤੇ ਇਹ ਸਾਰਾ ਕੁਝ ਟਰਾਂਸਪੋਰਟ ਵਿਭਾਗ ਦੇ ਕੁਝ ਅਧਿਕਾਰੀ ਕਮਿਸ਼ਨ ਖਾਣ ਵਜੋਂ ਹੀ ਠੇਕੇਦਾਰੀ ਸਿਸਟਮ ਨੂੰ ਉਤਸ਼ਾਹਤ ਕਰ ਰਹੇ ਹਨ। ਪਨਬਸ ਕੰਟਰੈਕਟਰ ਵਰਕਰ ਯੂਨੀਅਨ 22 ਜੁਲਾਈ ਨੂੰ ਸਾਰੇ ਡਿਪੂਆਂ ’ਤੇ ਗੇਟ ਰੈਲੀਆਂ ਕਰੇਗੀ, 2 ਅਗਸਤ ਨੂੰ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਬੱਸ ਅੱਡਿਆਂ ’ਤੇ ਧਰਨੇ ਦੇ ਕੇ ਸਰਕਾਰ ਤੇ ਭ੍ਰਿਸ਼ਟ ਅਫਸਰਾਂ ਦੇ ਪੁਤਲੇ ਫੂਕੇ ਜਾਣਗੇ ਤੇ ਪੰਜਾਬ ਦੇ ਮੁੱਖ ਸ਼ਹਿਰਾਂ ਵਿਚ ਇਕ ਘੰਟੇ ਲਈ ਪਨਬਸ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਬੁਲਾਰਿਆਂ ਨੇ ਕਿਹਾ ਕਿ 14, 15 ਤੇ 16 ਅਗਸਤ ਨੂੰ ਮੁਕੰਮਲ ਪੰਜਾਬ ਰੋਡਵੇਜ਼ ਪਨਬਸ ਦੀ ਹੜਤਾਲ ਕੀਤੀ ਜਾਵੇਗੀ ਅਤੇ 15 ਅਗਸਤ ਨੂੰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਕੈਬਨਿਟ ਮੰਤਰੀ ਜਿਥੇ ਵੀ ਝੰਡਾ ਲਹਿਰਾਉਣਗੇ, ਸਰਕਾਰੀ ਸਮਾਗਮਾਂ ਦੇ ਸਮਾਨੰਤਰ ਹੀ ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋਂ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਜੇ ਜਾਇਜ਼ ਮੰਗਾਂ ਵੀ ਸਰਕਾਰ ਨੇ ਪੂਰੀਆਂ ਨਾ ਕੀਤੀਆਂ ਤਾਂ ਹੜਤਾਲ ਅਣਮਿਥੇ ਸਮੇਂ ਲਈ ਕਰ ਕੇ ਪੱਕਾ ਧਰਨਾ ਲਾਇਆ ਜਾਵੇਗਾ। ਇਸ ਮੀਟਿੰਗ ਵਿਚ ਪੰਜਾਬ ਦੇ ਸਾਰੇ ਡਿਪੂਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਸਮੇਤ ਕਮਲ ਕੁਮਾਰ, ਸਲਵਿੰਦਰ ਸਿੰਘ, ਬਲਜੀਤ ਸਿੰਘ, ਬਲਜਿੰਦਰ ਸਿੰਘ, ਜੋਧ ਸਿੰਘ, ਜੋਗਿੰਦਰਪਾਲ ਸਿੰਘ ਲਵਲੀ, ਭਗਤ ਸਿੰਘ ਭਗਤਾ, ਸਤਨਾਮ ਸਿੰਘ, ਸ਼ਮਸ਼ੇਰ ਸਿੰਘ ਤੇ ਜਸਵੀਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਦਾਜ ਵਿਰੋਧੀ ਕਾਨੰੂਨ ਤਹਿਤ ਪਤੀ ਿਖ਼ਲਾਫ਼ ਕੇਸ ਦਰਜ

ਪਟਿਆਲਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : -ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੇ ਪਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ¢ ਮੁਲਜ਼ਮ ਦੀ ਪਹਿਚਾਣ ਜਗਜੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ ¢ ਉਕਤ ਸ਼ਿਕਾਇਤ ਦਵਿੰਦਰ ਕੌਰ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਸੀ ¢ ਜਿਸ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ¢

ਸਮੂਹ ਪੰਥਕ ਜਥੇਬੰਦੀਆਂ ਨੇ 15 ਅਗਸਤ ਨੂੰ ਮਨਾਇਆ ਕਾਲਾ ਦਿਵਸ-ਜਥੇ: ਭੁੱਲਰ

ਪਟਿਆਲਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਸਮੂਹ ਪੰਥਕ ਜਥੇਬੰਦੀਆਂ ਤੇ ਬਹੁਜਨ ਮੁਕਤੀ ਪਾਰਟੀ ਆਦਿ ਦੇ ਸਹਿਯੋਗ ਨਾਲ ਖੰਡਾ ਚੌਾਕ ਪਟਿਆਲਾ ਵਿਖੇ 15 ਅਗਸਤ ਨੂੰ ਕਾਲਾ ਦਿਵਸ ਮਨਾਇਆ ਗਿਆ | ਇਹ ਸਾਂਝੇ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਪ੍ਰੋ: ਮਹਿੰਦਰਪਾਲ ਸਿੰਘ, ਮੁਕਤੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰ, ਪੀ.ਏ.ਸੀ. ਮੈਂਬਰ ਹਰਭਜਨ ਸਿੰਘ ਕਸ਼ਮੀਰੀ, ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਬਲਕਾਰ ਸਿੰਘ ਭੁੱਲਰ, ਜਥੇ: ਮੋਹਨ ਸਿੰਘ ਕਰਤਾਰਪੁਰ, ਗੁਰਮੇਲ ਸਿੰਘ ਖੁੱਡਾ, ਕੁਲਦੀਪ ਸਿੰਘ ਢੈਂਠਲ ਆਦਿ ਆਗੂਆਂ ਦੀ ਅਗਵਾਈ 'ਚ ਰੋਸ ਦਿਵਸ ਉਪਰੰਤ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਹੇ |

ਰਾਜਪੁਰਾ 'ਚ ਵੱਡੀ ਮਾਤਰਾ 'ਚ ਨਕਲੀ ਪਨੀਰ, ਦੁੱਧ, ਘਿਓ ਸਮੇਤ ਹੋਰ ਦੀ ਵੱਡੀ ਖੇਪ ਬਰਾਮਦ

ਰਾਜਪੁਰਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : -ਅੱਜ ਰਾਜਪੁਰਾ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਨੇ ਰਾਜਪੁਰਾ ਵਿਖੇ ਛਾਪੇਮਾਰੀ ਕਰਕੇ ਨਕਲੀ ਪਨੀਰ, ਦੁੱਧ ਘਿਓ ਤੋਂ ਇਲਾਵਾ ਹੋਰ ਵਰਤੋਂ 'ਚ ਆਉਣ ਵਾਲੇ ਦੁੱਧ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ |

ਰੱਖੜੀ ਤੇ ਆਜ਼ਾਦੀ ਦਿਹਾੜਾ ਮਨਾਇਆ

ਘਨੌਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਹਲਕੇ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸੇ ਤਰ੍ਹਾਂ ਹਲਕਾ ਪੱਧਰੀ ਆਜ਼ਾਦੀ ਦਿਵਸ ਸਰਕਾਰੀ ਸਕੂਲ ਘਨੌਰ ਵਿਖੇ ਮਨਾਇਆ ਗਿਆ | ਉਕਤ ਸਮਾਗਮ ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਮੀਤ ਪ੍ਰਧਾਨ ਮਾ. ਮੋਹਨ ਸਿੰਘ, ਕੌਾਸਲਰ ਮੁਸ਼ਤਾਕ ਅਲੀ ਜੱਸੀ, ਗੁਰਨਾਮ ਸਿੰਘ ਬਿਦੇਸ਼ਾਂ, 

ਨਾਬਾਲਗ ਲੜਕੀ ਨਾਲ ਜਬਰ-ਜਨਾਹ

ਸਮਾਣਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਕਥਿਤ ਦੋਸ਼ੀ ਯਾਦਵਿੰਦਰ ਸਿੰਘ ਪੁੱਤਰ ਬੀਰਵਲ ਸਿੰਘ ਨੇ ਨਾਬਾਲਗ ਲੜਕੀ ਦੇ ਘਰ ਰਾਤ ਨੂੰ ਦਾਖ਼ਲ ਹੋ ਕੇ ਉਸ ਨਾਲ ਜਬਰ-ਜਨਾਹ ਕੀਤਾ ਤੇ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਇਹ ਗੱਲ ਕਿਸੇ ਨੂੰ ਨਾ ਦੱਸਣ ਲਈ ਕਿਹਾ ਗਿਆ | ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ |

ਬੈਡਮਿੰਟਨ ਹਾਲ ਦੇ ਨੇੜੇ ਇਕ ਸਿੱਖ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਬੈਡਮਿੰਟਨ ਹਾਲ ਦੇ ਨੇੜੇ ਇਕ ਸਿੱਖ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਚੌਕੀ ਦੁਰਗਿਆਨਾ ਮੰਦਿਰ ਦੀ ਪੁਲਿਸ ਅਨੁਸਾਰ ਦੀ ਲਾਸ਼ ਬੈਡਮਿੰਟਨ ਹਾਲ ਦੇ ਪਿੱਛੇ ਜ਼ਮੀਨ 'ਤੇ ਪਾਈ ਮਿਲੀ ਹੈ | 

ਨਾਕਾਬੰਦੀ ਦੌਰਾਨ ਪਿਸਤੌਲ ਤੇ ਮੋਟਰਸਾਈਕਲ ਕਾਬੂ, ਸਵਾਰ ਫ਼ਰਾਰ

ਬਟਾਲਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਬਟਾਲਾ ਪੁਲਿਸ ਨੇ ਇਕ ਪਿਸਤੌਲ ਅਤੇ ਮੋਟਰਸਾਈਕਲ ਕਾਬੂ ਕੀਤਾ ਹੈ¢ ਹਾਲਾਂਕਿ ਹਨੇਰੇ ਦਾ ਫਾਇਦਾ ਉਠਾ ਕੇ ਦੋਸ਼ੀ ਭੱਜਣ ਵਿਚ ਕਾਮਯਾਬ ਹੋ ਗਿਆ ਪਰ ਪੁਲਿਸ ਨੇ ਮੋਟਰਸਾਈਕਲ ਦੇ ਕਾਗਜ਼ਾਂ ਤੋਂ ਦੋਸ਼ੀ ਦੀ ਪਹਿਚਾਣ ਕਰ ਕੇ ਉਸਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਬਟਾਲਾ ਉਪਿੰਦਰ ਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਘਣੀਆ ਕੇ ਬਾਂਗਰ ਥਾਣੇ ਦੇ ਐਸ.ਐਚ.ਓ. ਦੀ ਅਗਵਾਈ ਵਿਚ ਜਾਂਗਲਾ ਪੁਲ

ਔਰਤ ਦੇ ਗਲ 'ਚ ਪਾਈ ਸੋਨੇ ਦੀ ਚੇਨੀ ਝਪਟ ਕੇ ਲੁਟੇਰਾ ਫ਼ਰਾਰ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਭਗਤਾਂ ਵਾਲਾ ਨੇੜੇ ਇਕ ਔਰਤ ਦੇ ਗਲੇ 'ਚ ਪਹਿਨੀ ਸੋਨੇ ਦੀ ਚੈਨੀ ਧੂਹ ਕੇ ਮੋਟਰਸਾਇਕਲ ਸਵਾਰ ਲੁਟੇਰਾ ਫ਼ਰਾਰ ਹੋ ਗਿਆ | ਥਾਣਾ ਸੀ. ਡਵੀਜ਼ਨ ਦੀ ਪੁਲਿਸ ਨੂੰ ਹਰਭਿੰਦਰ ਕੌਰ ਨੇ ਦੱਸਿਆ ਕਿ

ਸੁਰੱਖਿਆ ਦੇ ਨਾਂਅ ਹੇਠ ਸਿੱਖ ਪ੍ਰਚਾਰਕ ਭਾਈ ਵਡਾਲਾ ਨੂੰ ਹਵਾਈ ਜਹਾਜ਼ 'ਚੋਂ ਉਤਾਰਨਾ ਮੰਦਭਾਗੀ ਗੱਲ- ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪ੍ਰਚਾਰਕ ਭਾਈ ਬਲਦੇਵ ਸਿੰਘ ਵਡਾਲਾ ਨੂੰ ਕਿਰਪਾਨ ਸਮੇਤ ਘਰੇਲੂ ਹਵਾਈ ਸੇਵਾ ਵਿਚ ਸਫ਼ਰ ਕਰਨ ਤੋਂ ਰੋਕਣ ਦੀ ਨਿੰਦਾ ਕਰਦਿਆਂ ਤੇ

ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਨਗਰ ਨਿਗਮ ਦੇ ਭੂਮੀ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਅੱਜ ਸਥਾਨਕ ਮਾਲ ਰੋਡ, ਦਸੌਾਧਾ ਸਿੰਘ ਰੋਡ, ਹੁਸੈਨਪੁਰਾ ਚੌਾਕ, ਵਿਖੇ ਕਾਰਵਾਈ ਕਰ ਕੇ ਇਨ੍ਹਾਂ ਇਲਾਕਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਅਸਟੇਟ ਅਫ਼ਸਰ ਸ੍ਰੀ ਸੁਸ਼ਾਂਤ ਭਾਟੀਆ ਨੇ ਦੱਸਿਆ ਕਿ ਇਹ ਕਾਰਵਾਈ ਇੰਸਪੈਕਟਰ ਚੰਦਰ ਪ੍ਰਕਾਸ਼, ਸੁਰਿੰਦਰ ਸ਼ਰਮਾ

ਸ੍ਰੀ ਹਰਿਮੰਦਰ ਸਾਹਿਬ ਨੇੜਿਓਾ ਮੋਬਾਈਲ ਚੋਰੀ ਕਰਦੇ ਚਾਰ ਜਣੇ ਕਾਬੂ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਦੇ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ 'ਚੋਂ ਇਕ ਹਰਿਆਣੇ ਦਾ ਰਹਿਣ ਵਾਲਾ ਨੌਜਵਾਨ ਵੀ ਸ਼ਾਮਿਲ ਹੈ | 

ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ 'ਚ ਹਜ਼ਾਰਾਂ ਵਰਕਰਾਂ ਵਲੋਂ ਸ਼ਮੂਲੀਅਤ

ਬਾਬਾ ਬਕਾਲਾ ਸਾਹਿਬ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਸਾਬਕਾ ਵਿਧਾਇਕ ਸ: ਮਲਕੀਅਤ ਸਿੰਘ ਏ.ਆਰ., ਮਨਜੀਤ ਸਿੰਘ ਮੰਨਾ ਸਾਬਕਾ ਸੰਸਦੀ ਸਕੱਤਰ ਅਤੇ ਜਥੇ: ਬਲਜੀਤ ਸਿੰਘ ਜਲਾਲ ਉਸਮਾਂ ਸਾਬਕਾ ਵਿਧਾਇਕ ਦੇ ਯਤਨਾਂ ਸਦਕਾ ਵਿਸ਼ਾਲ ਅਕਾਲੀ ਕਾਨਫਰੰਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ |

13 ਮੱਝਾਂ ਦੀ ਭੇਦਭਰੀ ਹਾਲਤ ਵਿਚ ਮੌਤ, 5 ਗੰਭੀਰ ਬਿਮਾਰ

ਮਜੀਠਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਮਜੀਠਾ ਅੰਮਿ੍ਤਸਰ ਮੇਨ ਸੜ੍ਹਕ 'ਤੇ ਨੌਸ਼ਹਿਰਾ ਸਥਿਤ ਇਕ ਦੁੱਧ ਵਾਲੇ ਡੇਅਰੀ ਫਾਰਮ ਤੇ ਭੇਦਭਰੀ ਹਾਲਤ ਵਿਚ 13 ਮੱਝਾਂ ਦੇ ਮਰਨ ਤੇ ਕਰੀਬ 5 ਹੋਰ ਮੱਝਾਂ ਦੇ ਗੰਭੀਰ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਡੇਅਰੀ ਫਾਰਮ ਦੇ ਮਾਲਕ ਤੇ ਪੀੜ੍ਹਤ ਗੁਰਲਾਲ ਸਿੰਘ ਲਾਲੀ, ਗੁਲਵਿੰਦਰ ਸਿੰਘ ਲਾਡਾ ਪੁੱਤਰ ਸੁਰਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਆਪਣੇ ਪਸ਼ੂਆਂ ਨੂੰ ਗੁੱਜਰਾਂ ਕੋਲੋਂ ਪੱਠੇ ਲੈਕੇ ਫੀਡ ਮਿਲਾ 

5 ਲੜਕੀਆਂ ਨੇ ਕੈਪਟਨ ਅਮਰਦਿੰਰ ਸਿੰਘ ਦੇ ਗੁੱਟ 'ਤੇ ਬੰਨ੍ਹੀ ਰੱਖੜੀ

ਜਲੰਧਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਰੱਖੜੀ ਦੇ ਤਿਉਹਾਰ ਦੇ ਪਿਆਰ ਤੇ ਸਤਿਕਾਰ ਵਜੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਪੰਜ ਲੜਕੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ 'ਤੇ ਰੱਖੜੀ ਬੰਨੀ | ਮੁੱਖ ਮੰਤਰੀ ਨੇ ਇਸ ਪਵਿੱਤਰ ਤਿਉਹਾਰ ਮੌਕੇ 'ਤੇ ਸਨੇਹ ਦਿਖਾਉਂਦਿਆਂ ਪਿਆਰ ਵਜੋਂ ਲੜਕੀਆਂ ਨੂੰ ਮਠਿਆਈਆਂ ਅਤੇ ਤੋਹਫੇ ਦਿੱਤੇ | ਮੁੱਖ ਮੰਤਰੀ ਨੂੰ ਮਠਿਆਈ ਦੇਣ ਅਤੇ ਉਨ੍ਹਾਂ ਦੇ ਮੱਥੇ 'ਤੇ ਤਿਲਕ ਲਾਉਣ ਵਾਲੀਆਂ ਲੜਕੀਆਂ ਵਿਚੋਂ ਦੋ ਲੜਕੀਆਂ ਸ਼ਹੀਦ ਸੈਨਿਕਾਂ ਦੀਆਂ ਸਨ | 

2 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਜਲੰਧਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਸਚਿਨ ਪੁੱਤਰ ਯਸ਼ਪਾਲ ਵਾਸੀ ਬਸਤੀ ਗੁਜ਼ਾਂ ਵਜੋਂ ਹੋਈ ਹੈ | 

ਹਫਤਾਵਾਰੀ ਸਮਾਗਮ ਭਲਕੇ

ਜਲੰਧਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : -ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਾਜ਼ਾਰ ਜਲੰਧਰ ਦਾ ਹਫਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 18

ਰਾਣਾ ਕੁਕਿੰਗ ਸਕੂਲ ਨੇ ਕਰਵਾਈ ਮੈਂਗੋ ਫੈਇਸਟਾ ਪ੍ਰਤੀਯੋਗਤਾ

ਜਲੰਧਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਰਾਣਾ ਕੁਕਿੰਗ ਸਕੂਲ ਜਿਸ ਨੂੰ (ਆਰ.ਸੀ.ਐਸ) ਦਾ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਦੀ ਲੁਧਿਆਣਾ ਬ੍ਰਾਂਚ ਵਿਖੇ ਅੰਬਾਂ ਦੇ ਸੀਜਨ ਨੂੰ ਦੇਖਦੇ ਹੋਏ 'ਮੈਂਗੋ ਫੈਇਸਟਾ' ਪ੍ਰਤੀਯੋਗਤਾ ਕਰਵਾਈ ਗਈ |

ਰਵਿਦਾਸ ਭਾਈਚਾਰੇ ਨੇ ਰਾਮਾ ਮੰਡੀ 'ਚ ਆਜ਼ਾਦੀ ਦਿਹਾੜੇ ਨੂੰ ਕਾਲਾ ਦਿਵਸ ਵਜੋਂ ਮਨਾਇਆ

ਜਲੰਧਰ ਛਾਉਣੀ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : -ਦਿੱਲੀ 'ਚ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਢਾਹ-ਢੇਰੀ ਕੀਤੇ ਜਾਣ ਤੋਂ ਬਾਅਦ ਸੂਬਾ ਪੰਜਾਬ 'ਚ ਦਲਿਤ ਭਾਈਚਾਰੇ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਅਤੇ 13 ਅਗਸਤ ਨੂੰ ਪੰਜਾਬ ਬੱਦ ਦੇ ਸੱਦੇ ਦੌਰਾਨ ਵੀ ਵੱਡੇ ਪੱਧਰ 'ਤੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਤੋਂ ਬਾਅਦ ਵੀ ਮੰਦਿਰ ਦੀ ਮੁੜ ਉਸਾਰੀ ਲਈ ਕੋਈ ਵੀ ਹੱਲ੍ਹ ਨਾਂ ਕੱਢੇ ਜਾਣ ਦੇ ਰੋਸ ਵਜੋਂ ਰਵਿਦਾਸ ਤੇ ਦਲਿਤ ਭਾਈਚਾਰੇ ਦੇ ਆਗੂਆਂ ਆਦਿ ਵਲੋਂ ਰਾਮਾ ਮੰਡੀ 'ਚ 15 ਅਗਸਤ ਦਾ ਆਜ਼ਾਦੀ ਦਿਹਾੜਾ ਕਾਲੇ ਦਿਵਸ ਵਜੋਂ ਮਨਾਇਆ ਗਿਆ | ਇਸ ਦੌਰਾਨ ਦਲਿਤ ਆਗੂ ਰਮੇਸ਼ ਚੌਾਹਕਾਂ ਦੀ ਅਗਵਾਈ 'ਚ ਰਵਿਦਾਸ ਤੇ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਸ ਰੈਲੀ ਵੀ ਕੱਢੀ ਗਈ | ਦਲਿਤ ਆਗੂ ਰਮੇਸ਼ ਚੌਹਕਾਂ ਨੇ ਕਿਹਾ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਦਲਿਤ ਭਾਈਚਾਰੇ ਦੇ ਲੋਕਾਂ ਨਾਲ ਧੱਕਾ ਕਰਦੀ ਆ ਰਹੀ ਹੈ |

ਚੋਰੀ ਦੇ 3 ਦੋਪਹੀਆ ਵਾਹਨਾਂ ਤੇ 10 ਮੋਬਾਈਲਾਂ ਸਮੇਤ ਗਿ੍ਫ਼ਤਾਰ ਚਵੰਨੀ ਨੂੰ ਭੇਜਿਆ ਜੇਲ੍ਹ

ਜਲੰਧਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਕਰਕੇ ਮਸ਼ਹੂਰ ਹੋਏ ਚਵੰਨੀ ਚੋਰ ਨੂੰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਚੋਰੀ ਦੇ 2 ਮੋਟਰਸਾਈਕਲਾਂ, ਇਕ ਸਕੂਟਰ ਅਤੇ 10 ਮੋਬਾਈਲ ਫੋਨਾਂ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਰਾਜ ਕੁਮਾਰ ਉਰਫ਼ ਰਾਜੂ ਉਰਫ਼ ਸੰਨੀ ਉਰਫ਼ ਚਵੰਨੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਅਜੀਤ ਨਗਨ, ਜਲੰਧਰ ਨੂੰ ਪੁਲਿਸ ਨੇ ਲਾਲ ਰਤਨ ਸਿਨੇਮਾ ਨੇੜੇ ਕਾਰਵਾਈ ਕਰਦੇ ਹੋਏ ਗਿ੍ਫ਼ਤਾਰ ਕੀਤਾ ਹੈ |

ਮੇਅਰ, ਕਮਿਸ਼ਨਰ ਨੇ ਦੇਖੀਆਂ ਤਿੰਨ ਹਲਕੇ ਦੀਆਂ ਖ਼ਰਾਬ ਸੜਕਾਂ

ਜਲੰਧਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : -ਸ਼ਹਿਰ ਦੀਆਂ ਖ਼ਰਾਬ ਹੋਈਆਂ ਸੜਕਾਂ ਦੀ ਹਾਲਤ ਸੁਧਰਨ ਜਾ ਰਹੀ ਹੈ | ਮੇਅਰ ਜਗਦੀਸ਼ ਰਾਜਾ ਅਤੇ ਕਮਿਸ਼ਨਰ ਦੀਪਰਵਾ ਲਾਕੜਾ ਨੇ ਪਹਿਲੀ ਵਾਰ ਸ਼ਹਿਰ ਦੀਆਂ ਖ਼ਰਾਬ ਹੋਈਆਂ ਸੜਕਾਂ ਦੀ ਸਾਰ ਲੈਣ ਲਈ ਸ਼ੁੱਕਰਵਾਰ ਨੂੰ ਸਾਰਾ ਦਿਨ ਸੜਕਾਂ ਦੀ ਹਾਲਤ ਦਾ ਜਾਇਜ਼ਾ ਲਿਆ | ਮੇਅਰ ਅਤੇ ਕਮਿਸ਼ਨਰ ਸਮੇਤ ਨਿਗਮ ਦੇ ਅਫ਼ਸਰਾਂ ਵਲੋਂ ਸ਼ਹਿਰ ਦੀਆਂ ਸੜਕਾਂ ਦਾ ਮੌਕਾ ਦੇਖਣ ਨੂੰ ਕਾਫ਼ੀ ਗੰਭੀਰਤਾ ਨਾਲ ਲਿਆ ਹੈ | 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081136140
Copyright © 2019, Panjabi Times. All rights reserved. Website Designed by Mozart Infotech