ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਬੇਅਦਬੀ ਕਾਂਡ: ਸ਼੍ਰੋਮਣੀ ਕਮੇਟੀ ਵੱਲੋਂ ਕਲੋਜ਼ਰ ਰਿਪੋਰਟ ਰੱਦ

July 18, 2019 12:23 PM

ਅੰਮ੍ਰਿਤਸਰ,17 ਜੁਲਾਈ (ਪੰਜਾਬੀ ਟਾਇਮਜ਼ ) : ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਦਿੱਤੀ ਕਲੋਜ਼ਰ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ ਅਤੇ ਇਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਸੁਲਤਾਨਪੁਰ ਲੋਧੀ ਵਿਚ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਗ਼ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲੇ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਹਨ। ਇਹ ਇਕੱਤਰਤਾ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ।
ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਦੀ ਰਿਪੋਰਟ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ ਅਤੇ ਇਸ ਸਬੰਧੀ ਅਗਲੀ ਕਾਰਵਾਈ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ।
ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਗ਼ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਬਾਗ਼ ਵਿਚ ਬਾਗ਼ਬਾਨੀ ਮਾਹਿਰਾਂ ਦੀ ਰਾਇ ਅਨੁਸਾਰ 550 ਰਵਾਇਤੀ ਕਿਸਮ ਦੇ ਬੂਟੇ ਲਾਏ ਜਾਣਗੇ।
ਵਿਦੇਸ਼ਾਂ ਵਿਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਭੇਜਣ ਦੀ ਮੰਗ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ ਹੈ। ਇਹ ਪਾਵਨ ਸਰੂਪ ਭੇਜਣ ਲਈ ਵਿਸ਼ੇਸ਼ ਜਹਾਜ਼ ਦੀ ਵਰਤੋਂ ਕੀਤੀ ਜਾਵੇਗੀ। ਇਸ ਦੌਰਾਨ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ ਸੰਗਤ ਦੀ ਵਧਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਇੱਥੇ ਲੰਗਰ ਵਿਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਨੇ ਬਾਰਸ਼ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਨਗਰ ਕੀਰਤਨ ਨੂੰ ਕੁਝ ਦਿਨਾਂ ਲਈ ਅਗਾਂਹ ਪਾ ਦਿੱਤਾ ਹੈ। ਹੁਣ ਇਹ ਨਗਰ ਕੀਰਤਨ 25 ਜੁਲਾਈ ਦੀ ਥਾਂ ਪਹਿਲੀ ਅਗਸਤ ਨੂੰ ਸ਼ੁਰੂ ਹੋਵੇਗਾ। ਅੰਤ੍ਰਿੰਗ ਕਮੇਟੀ ਨੇ ਮਾਨਸਾ ਵਾਸੀ ਗੁਰਸਿੱਖ ਤਾਇਕਵਾਂਡੋ ਖਿਡਾਰੀ ਪ੍ਰਦੀਪਇੰਦਰ ਸਿੰਘ ਨੂੰ 50 ਹਜ਼ਾਰ ਰੁਪਏ ਇਨਾਮ ਵਜੋਂ ਦੇਣ ਅਤੇ ਬਰਗਾੜੀ ਵਿਚ ਧਰਨੇ ਦੌਰਾਨ ਪੁਲੀਸ ਦੀ ਕੁੱਟਮਾਰ ਕਾਰਨ ਇਕ ਅੱਖ ਗਵਾ ਲੈਣ ਵਾਲੇ ਸਮਾਣਾ ਵਾਸੀ ਹਰਭਜਨ ਸਿੰਘ ਨੂੰ ਇਕ ਲੱਖ ਰੁਪਏ ਦੇਣ ਦਾ ਫ਼ੈਸਲਾ ਲਿਆ ਹੈ। ਮੀਟਿੰਗ ਤੋਂ ਪਹਿਲਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ ਤੇ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸ਼ੋਕ ਮਤੇ ਪੜ੍ਹੇ ਗਏ।

ਲੌਂਗੋਵਾਲ ਨੇ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ
ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਤਾਬਦੀ ਸਮਾਗਮਾਂ ਸਬੰਧੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ ਅਤੇ ਸਮਾਗਮਾਂ ਦੀ ਰੂਪ-ਰੇਖਾ, ਰਿਹਾਇਸ਼ ਅਤੇ ਪਾਰਕਿੰਗ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ। ਮੁੱਖ ਸਮਾਗਮ ਸਮੇਂ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਲਈ ਸਕੂਲਾਂ, ਕਾਲਜਾਂ ਤੇ ਵੱਖ ਵੱਖ ਪੈਲੇਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸੰਗਤ ਨੂੰ ਠਹਿਰਾਉਣ ਲਈ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੀ ਪ੍ਰੇਰਿਆ ਜਾ ਰਿਹਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦੇ ਕੇ ਸੌਾਪਿਆ ਮੰਗ-ਪੱਤਰ

ਸੰਗਰੂਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਬਾਅਦ ਮੰਗ ਪੱਤਰ ਸੌਾਪਿਆ ਗਿਆ | ਪਾਰਟੀ ਦੇ ਸੀਨੀਅਰ ਆਗੂਆਂ ਨੇ ਦੇਸ਼ ਵਾਸੀਆਂ ਨੂੰ ਰੁਲਾ ਰਹੇ 

ਨੰਬਰਦਾਰਾਂ ਵਲੋਂ ਮੁੱਖ-ਮੰਤਰੀ ਨੂੰ ਵਾਅਦੇ ਪੂਰੇ ਕਰਨ ਦੀ ਅਪੀਲ

ਅਹਿਮਦਗੜ੍ਹ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੇ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਖੇ ਕੀਤੀ ਮੀਟਿੰਗ ਵਿਚ ਸਰਪ੍ਰਸਤ ਭਗਵਾਨ ਸਿੰਘ ਮਾਣਕੀ ਅਤੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਅਕਬਰਪੁਰ ਛੰਨ੍ਹਾ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ | ਯੂਨੀਅਨ ਸਰਪ੍ਰਸਤ ਭਗਵਾਨ ਸਿੰਘ ਮਾਣਕੀ ਅਤੇ ਸੈਕਟਰੀ ਜੰਗਦੀਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਮੈਨੀਫੈਸਟੋ ਵਿਚ ਨੰਬਰਦਾਰ ਭਾਈਚਾਰੇ ਨਾਲ ਕੀਤੇ ਵਾਅਦੇ ਪੂਰੇ ਕਰਨ ਜਿਸ ਵਿਚ ਮਾਸਿਕ ਮਾਣ ਭੱਤਾ ਤਿੰਨ ਹਜ਼ਾਰ ਰੁਪਏ, ਨੰਬਰਦਾਰੀ ਪੁਸ਼ਤ ਦਰ ਪੁਸ਼ਤ ਲਾਗੂ ਅਤੇ ਨੰਬਰਦਾਰਾਂ ਨੂੰ ਤਹਿਸੀਲ ਪੱਧਰ ਤੇ ਮੀਟਿੰਗ ਕਰਨ ਲਈ ਕਮਰੇ ਦਾ ਪ੍ਰਬੰਧ ਕਰਨਾ ਆਦਿ ਮੱੁਖ ਸਨ | 

350 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਲਹਿਰਾਗਾਗਾ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਐਾਟੀ ਨਾਰਕੋਟਿਕ ਸੈੱਲ ਸੰਗਰੂਰ ਦੀ ਪੁਲਿਸ ਨੇ 350 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐਾਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਰਣਧੀਰ ਰਾਮ ਨੇ ਸੋਨੀ ਸਿੰਘ ਅਤੇ ਸੇਵਕ ਸਿੰਘ ਵਾਸੀ ਹਰਿਆਊ ਨੂੰ 350 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਪੁਲਿਸ ਥਾਣਾ ਲਹਿਰਾਗਾਗਾ ਵਿਖੇ ਮਾਮਲਾ ਦਰਜ ਕਰਵਾ ਦਿੱਤਾ ਹੈ |

ਪਤਨੀ ਨੂੰ ਗਾਇਬ ਕਰਨ ਦੇ ਦੋਸ਼ ਹੇਠ 3 ਜਣਿਆਂ 'ਤੇ ਮਾਮਲਾ ਦਰਜ

ਭਵਾਨੀਗੜ੍ਹ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਇਕ ਵਿਅਕਤੀ ਦੀ ਪਤਨੀ ਨੂੰ ਕਥਿਤ ਤੌਰ 'ਤੇ ਗਾਇਬ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪਿੰਡ ਪੰਨਵਾਂ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਕੀਤੀ ਲਿਖ਼ਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਵਿਆਹ ਕਰੀਬ ਇਕ ਦਹਾਕਾ ਪਹਿਲਾਂ ਪਿੰਡ ਲਾਡਵਣਜਾਰਾ ਵਿਖੇ ਹੋਇਆ ਸੀ ਸਾਡੇ 2 ਬੱਚੇ ਵੀ ਹਨ | ਉਸ ਨੇ ਪੁਲਿਸ ਨੂੰ ਦੱਸਿਆ ਕਿ ਉਹ 2 ਮਹੀਨੇ ਪਹਿਲਾਂ ਕੰਬਾਇਨ ਲੈ ਕੇ ਉੱਤਰ ਪ੍ਰਦੇਸ਼ ਵਿਚ ਝੋਨਾ ਕੱਟਣ ਲਈ ਗਿਆ ਹੋਇਆ ਸੀ ਤਾਂ ਉਸ ਦੇ ਭਰਾ ਨੇ ਉਸ ਨੂੰ ਮੋਬਾਈਲ ਰਾਹੀਂ ਦੱਸਿਆ ਕਿ ਉਸ ਦੀ ਪਤਨੀ ਕਥਿਤ ਤੌਰ 'ਤੇ ਆਪਣੇ ਬੱਚਿਆਂ ਨੂੰ ਸੱੁਤੇ ਪਿਆ ਨੂੰ ਛੱਡ ਕੇ ਕਿਤੇ ਚਲੀ ਗਈ |

ਵਿਦੇਸ਼ ਭੇਜਣ ਦੇ ਨਾਂਅ 'ਤੇ ਕੀਤੀ ਧੋਖਾਧੜੀ

ਕੁੱਪ ਕਲਾਂ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਥਾਣਾ ਸਦਰ ਅਹਿਮਦਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਸੁਰਿੰਦਰ ਕੌਰ ਵਾਸੀ ਪਿੰਡ ਬੜੂੰਦੀ ਤਹਿਸੀਲ ਰਾਏਕੋਟ ਜ਼ਿਲ੍ਹਾ ਲੁਧਿਆਣਾ ਵਲੋਂ ਥਾਣਾ ਸਦਰ ਵਿਖੇ ਇਕ ਦਰਖਾਸਤ ਦਿੱਤੀ ਗਈ ਸੀ ਕਿ ਉਸ ਦੇ ਨਾਲ ਪਿੰਡ ਸਰੌਦ ਵਾਸੀ ਪਵਨਦੀਪ ਕੌਰ ਵਲੋਂ ਜੋ ਕਿ ਮਲੇਸ਼ੀਆ ਵਿਚ ਰਹਿੰਦੀ ਹੈ ਉਸ ਦੇ ਪਿਤਾ ਗੁਰਨਾਮ ਸਿੰਘ ਅਤੇ ਮਾਤਾ ਬਲਵੰਤ ਕੌਰ ਨੇ ਉਸ ਦੇ ਪੁੱਤਰਾਂ ਨੂੰ ਮਲੇਸ਼ੀਆ ਭੇਜਣ ਦੇ ਨਾਂ 'ਤੇ ਲਗਪਗ ਸਾਢੇ ਤਿੰਨ ਲੱਖ ਰੁਪਏ ਲੈ ਗਏ ਹਨ,

ਅਵਾਰਾ ਪਸ਼ੂਆਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ

ਮਾਲੇਰਕੋਟਲਾ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਤੁਸੀਂ ਅਵਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾ 'ਚ ਛੱਡਦੇ ਆਮ ਦੇਖੇ ਹੋਣਗੇ ਪਰ ਮਲੇਰਕੋਟਲਾ 'ਚ ਅੱਕੇ ਕਿਸਾਨਾਂ ਨੇ ਅੱਜ ਐਸ.ਡੀ.ਐਮ.ਦਫਤਰ 'ਚ ਟਰੈਕਟਰ ਟਰਾਲੀ ਭਰ ਕੇ ਆਵਾਰਾ ਪਸ਼ੂ ਲਿਆਏ ਅਤੇ ਦਫ਼ਤਰ 'ਚ ਧਰਨਾ ਲਗਾ ਕੇ ਪੰਜਾਬ ਸਰਕਾਰ ਿਖ਼ਲਾਫ਼ ਖ਼ੂਬ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਜੇਕਰ ਘੁੰਮਦੇ ਆਵਾਰਾ ਪਸ਼ੂਆਂ ਦਾ ਸਥਾਈ ਤੌਰ 'ਤੇ ਹੱਲ ਨਾਂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਫਿਰ ਤੋਂ ਆਵਾਰਾ ਪਸ਼ੂਆਂ ਨੂੰ ਫੜਕੇ ਐਸ.ਡੀ.ਐਮ ਦੇ ਦਫ਼ਤਰ ਲਿਆ ਕੇ ਛੱਡਿਆ ਜਾਵੇਗਾ | ਕਿਉਂਕਿ ਇਹਨਾਂ ਪਸ਼ੂਆਂ ਨਾਲ ਸਾਡੀ ਪੁੱਤਾਂ ਵਾਂਗ ਪਾਲੀ ਫ਼ਸਲ ਤਬਾਹ ਹੋ ਜਾਂਦੀ ਹੈ | ਉੱਧਰ ਇਕ ਕਿਸਾਨ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਮੁੱਲ ਸਹੀ 

ਜਲੂਰ ਕਾਂਡ-ਮਜ਼ਦੂਰਾਂ ਵਲੋਂ ਲਗਾਇਆ ਧਰਨਾ ਐੱਸ.ਡੀ.ਐਮ ਦੇ ਭਰੋਸੇ ਤੋਂ ਬਾਅਦ ਚੁੱਕਿਆ

ਲਹਿਰਾਗਾਗਾ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਜਲੂਰ ਕਾਂਡ ਨੂੰ ਵਾਪਰਿਆ ਤਿੰਨ ਸਾਲ ਤੋਂ ਉੱਪਰ ਸਮਾਂ ਹੋ ਚੁੱਕਿਆ ਹੈ ਪਰ ਸਿਆਸੀ ਸ਼ਹਿ 'ਤੇ ਪ੍ਰਸ਼ਾਸਨ ਟੱਸ ਤੋਂ ਮੱਸ ਨਹੀਂ ਹੋ ਰਿਹਾ | ਜਿਸ ਦੇ ਚੱਲਦਿਆਂ ਮਾਤਾ ਗੁਰਦੇਵ ਕੌਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ | ਉਕਤ ਸ਼ਬਦ ਐਸ.ਡੀ.ਐਮ ਦਫ਼ਤਰ ਲਹਿਰਾਗਾਗਾ ਵਿਖੇ ਮਜ਼ਦੂਰ ਆਗੂ ਬਲਵਿੰਦਰ ਸਿੰਘ ਜਲੂਰ, ਬਲਬੀਰ ਜਲੂਰ, ਜਰਨੈਲ ਸਿੰਘ ਨਿਆਲ, ਘੁਮੰਡ ਸਿੰਘ ਉਗਰਾਹਾਂ, ਕਰਨੈਲ ਸਿੰਘ ਨੀਲੋਵਾਲ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੇ | ਬੁਲਾਰਿਆਂ ਨੇ ਕਿਹਾ ਕਿ ਪਿੰਡ ਜਲੂਰ ਦੇ ਦਲਿਤਾਂ ਨੂੰ ਇਨਸਾਫ਼ ਦਿੱਤਾ ਜਾਵੇ | ਪੰਚਾਇਤੀ ਸ਼ਾਮਲਾਤ ਜ਼ਮੀਨਾਂ ਇੰਡਸਟਰੀਆਂ ਨੂੰ ਦੇਣ ਦੇ ਪੰਜਾਬ ਸਰਕਾਰ ਵਲੋਂ ਕੀਤੇ ਫ਼ੈਸਲੇ ਦੀ ਨਿਖੇਧੀ ਕੀਤੀ |

ਬਾਬਾ ਅਤਰ ਸਿੰਘ ਟਰੱਕ ਯੂਨੀਅਨ ਸੰਦੌੜ ਦਾ ਮਸਲਾ ਪੁੱਜਾ ਸੰਦੌੜ ਥਾਣੇ

ਸੰਦੌੜ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਬਾਬਾ ਅਤਰ ਸਿੰਘ ਖ਼ਾਲਸਾ ਟਰੱਕ ਓਪਰੇਟਰ ਯੂਨੀਅਨ ਸੰਦੌੜ ਦਾ ਇਕ ਮਸਲਾ 30 ਲੱਖ ਰੁਪਏ ਦੇ ਲੈਣ-ਦੇਣ ਦਾ ਸੰਦੌੜ ਥਾਣੇ ਪੁੱਜਾ ਹੈ | ਥਾਣਾ ਸੰਦੌੜ ਵਿਖੇ ਦਰਜ਼ ਮੁਕੱਦਮਾ ਨੰਬਰ 125 ਅ/ਧ 420, 120 ਬੀ ਆਈ.ਪੀ ਸੀ ਮੁਤਾਬਿਕ ਐਸ.ਐਸ.ਪੀ ਸੰਗਰੂਰ ਨੂੰ ਦਰਖ਼ਾਸਤ ਨੰਬਰ 290/ਪੀ ਮਿਤੀ 25.11.19 ਨੂੰ ਕੁਲਦੀਪ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਬਿਸ਼ਨਗੜ੍ਹ ਵਲੋਂ ਦਰਜ਼ ਕਰਵਾਈ ਗਈ ਸੀ ਕਿ ਮੈਂ 

ਸ਼ਹਿਰ 'ਚ ਗੰਦਗੀ ਤੇ ਪਿੰਡਾਂ 'ਚ ਟੁੱਟੀਆਂ ਸੜਕਾਂ ਦੀ ਚਰਚਾ ਰਹੀ ਭਾਰੂ

ਜਲੰਧਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਤੇ ਦਿਹਾਤੀ ਦੇ ਸਮੂਹ ਵਰਕਰਾਂ ਤੇ ਆਗੂਆਂ ਦੀਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਹੋਈਆਂ ਮੀਟਿੰਗਾਂ 'ਚ ਜਲੰਧਰ ਸ਼ਹਿਰ 'ਚ ਫੈਲੀ ਗੰਦਗੀ ਤੇ ਪੇਂਡੂ ਖ਼ੇਤਰ ਵਿਚ ਟੁੱਟੀਆਂ ਸੜਕਾਂ ਦਾ ਮੁੱਦਾ ਭਾਰੂ ਰਿਹਾ | ਦੋਵਾਂ ਹੀ ਮੀਟਿੰਗਾਂ ਵਿਚ ਬਹੁਗਿਣਤੀ ਬੁਲਾਰਿਆਂ ਦਾ ਕਹਿਣਾ ਸੀ ਕਿ ਪ੍ਰਸ਼ਾਸਨਕ ਅਧਿਕਾਰੀ ਕਾਂਗਰਸ ਵਰਕਰਾਂ ਤੇ ਆਗੂਆਂ ਦੀ ਕੋਈ ਪ੍ਰਵਾਹ ਨਹੀਂ ਕਰਦੇ ਤੇ ਹਰ ਥਾਂ ਰਿਸ਼ਵਤ ਨਾਲ ਹੀ ਕੰਮ ਹੁੰਦੇ ਹਨ | ਜਲੰਧਰ ਸ਼ਹਿਰੀ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੇਵ ਦੇ ਨਾਲ ਪਨਸਪ ਚੇਅਰਮੈਨ ਸ: ਤੇਜਿੰਦਰ ਸਿੰਘ ਬਿੱਟੂ, ਕਰਤਾਰਪੁਰ ਟਰੱਸਟ ਦੇ ਚੇਅਰਮੈਨ ਰਾਣਾ ਰੰਧਾਵਾ, ਵਿਧਾਇਕ ਸੁਸ਼ੀਲ ਰਿੰਕੂ, ਜਲੰਧਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ: ਦਲਜੀਤ ਸਿੰਘ ਆਹਲੂਵਾਲੀਆ, ਵਿਧਾਇਕ ਰਾਜਿੰਦਰ ਬੇਰੀ, ਮੁੱਖ ਮੰਤਰੀ ਦੇ ਸਲਾਹਕਾਰ ਸੰਗਤ ਸਿੰਘ ਗਿਲਜੀਆਂ, ਵਿਧਾਇਕ ਸ: ਪ੍ਰਗਟ ਸਿੰਘ, ਸਾਬਕਾ ਮੰਤਰੀ ਅਵਤਾਰ ਹੈਨਰੀ, ਵਿਧਾਇਕ ਬਾਵਾ ਹੈਨਰੀ ਤੇ ਮੇਅਰ ਜਗਦੀਸ਼ ਰਾਜਾ, ਡਾ: ਜਸਲੀਨ ਸੇਠੀ ਆਦਿ ਸਨ | 

ਨਿਗਮ ਟੀਮ ਵਲੋਂ ਹੋਰ ਇਮਾਰਤਾਂ ਸੀਲ ਕਰਨ ਦੀ ਤਿਆਰੀ

ਜਲੰਧਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਨਿਗਮ ਵਲੋਂ ਗਠਿਤ ਕੀਤੀ ਗਈ ਵਿਸ਼ੇਸ਼ ਟੀਮ ਹੁਣ ਹੋਰ ਨਾਜਾਇਜ਼ ਇਮਾਰਤਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ ਕਿਉਂਕਿ ਨਿਗਮ ਪ੍ਰਸ਼ਾਸਨ ਨੇ ਹਾਈਕੋਰਟ ਵਿਚ ਬਕਾਇਦਾ ਲਿਖਤੀ ਜਾਣਕਾਰੀ ਦਿੱਤੀ ਹੈ ਕਿ ਉਸ ਨੇ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਨ ਲਈ ਟੀਮ ਦਾ ਗਠਨ ਕਰ ਦਿੱਤਾ ਹੈ |ਸਾਰੀਆਂ ਇਮਾਰਤਾਂ ਿਖ਼ਲਾਫ਼ 6 ਮਹੀਨੇ ਵਿਚ ਕਾਰਵਾਈ ਪੂਰੀ ਕਰ ਲਈ ਜਾਵੇਗੀ | 

ਨਿਗਮ ਗੱਡੀ 'ਚੋਂ ਤੇਲ ਕੱਢਣ ਦੇ ਮਾਮਲੇ 'ਚ ਚਾਰਜਸ਼ੀਟ

ਜਲੰਧਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :  ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਕੂੜਾ ਚੁੱਕਣ ਵਾਲੀ ਉਸ ਗੱਡੀ ਦੇ ਡਰਾਈਵਰ ਦਾ ਕੰਮ ਕਰਦੇ ਮੁਲਾਜ਼ਮ ਨੂੰ ਚਾਰਜਸ਼ੀਟ ਕੀਤਾ, ਜਿਸ ਨੂੰ ਨਿਗਮ ਕਮਿਸ਼ਨਰ ਨੇ ਆਪ ਬੀਤੇ ਦਿਨੀਂ ਗੱਡੀ 'ਚੋਂ ਕੱਢੇ ਹੋਏ ਡੀਜ਼ਲ ਨੂੰ ਕਿਸੇ ਨਿੱਜੀ

ਇਲਾਜ ਦੌਰਾਨ ਮਰੀਜ਼ ਦੀ ਮੌਤ

ਜਲੰਧਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਗੜ੍ਹਾ ਵਿਖੇ ਚੱਲ ਰਹੇ ਐਸ.ਜੀ.ਐਲ. ਹਸਪਤਾਲ 'ਚ ਸਨਿਚਰਵਾਰ ਤੋਂ ਦਾਖ਼ਲ ਮਰੀਜ਼ ਪਰਮਿੰਦਰ ਜੀਤ ਕੌਰ (67) ਪਤਨੀ ਕੈਪਟਨ ਦਲਜੀਤ ਸਿੰਘ ਵਾਸੀ ਬੈਂਕ ਕਾਲੋਨੀ ਜਲੰਧਰ ਦੀ ਅੱਜ ਇਲਾਜ ਦੌਰਾਨ ਮੌਤ ਹੋ ਜਾਣ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਕਰ ਰਹੇ ਡਾ. ਅਨਕਿਤ 'ਤੇ ਅਣਗਹਿਲੀ ਵਰਤਣ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਨੂੰ ਸ਼ੂਗਰ ਦੀ ਬਿਮਾਰੀ ਸੀ ਅਤੇ ਪਿਸ਼ਾਬ 'ਚ ਇਨਫੈਕਸ਼ਨ ਹੋ ਗਈ ਸੀ | ਇਸ ਲਈ ਉਨ੍ਹਾਂ ਮਾਂ ਨੂੰ ਸਨਿਚਰਵਾਰ ਹਸਪਤਾਲ 'ਚ ਦਾਖ਼ਲ ਕਰਵਾਇਆ ਸੀ | ਮਾਂ ਦੀ ਤਬੀਅਤ 'ਚ ਸੁਧਾਰ ਨਾ ਹੋਣ ਕਰਕੇ ਉਹ ਉਸ ਨੂੰ ਕਿਸੇ ਵੱਡੇ ਹਸਪਤਾਲ 'ਚ ਲੈ ਕੇ ਜਾਣਾ ਚਾਹੁੰਦੇ ਸਨ |

ਨਿਗਮ ਟੀਮ ਵਲੋਂ ਹੋਰ ਇਮਾਰਤਾਂ ਸੀਲ ਕਰਨ ਦੀ ਤਿਆਰੀ

ਜਲੰਧਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਨਿਗਮ ਵਲੋਂ ਗਠਿਤ ਕੀਤੀ ਗਈ ਵਿਸ਼ੇਸ਼ ਟੀਮ ਹੁਣ ਹੋਰ ਨਾਜਾਇਜ਼ ਇਮਾਰਤਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ ਕਿਉਂਕਿ ਨਿਗਮ ਪ੍ਰਸ਼ਾਸਨ ਨੇ ਹਾਈਕੋਰਟ ਵਿਚ ਬਕਾਇਦਾ ਲਿਖਤੀ ਜਾਣਕਾਰੀ ਦਿੱਤੀ ਹੈ ਕਿ ਉਸ ਨੇ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਨ ਲਈ ਟੀਮ ਦਾ ਗਠਨ ਕਰ ਦਿੱਤਾ ਹੈ |ਸਾਰੀਆਂ ਇਮਾਰਤਾਂ ਿਖ਼ਲਾਫ਼ 6 ਮਹੀਨੇ ਵਿਚ ਕਾਰਵਾਈ ਪੂਰੀ ਕਰ ਲਈ ਜਾਵੇਗੀ |

ਭਿ੍ਸ਼ਟਾਚਾਰ ਮਾਮਲੇ 'ਚ ਲੈਂਡ ਰਿਕਾਰਡ ਦਫ਼ਤਰ ਦਾ ਸੀਨੀਅਰ ਸਹਾਇਕ ਬਰੀ

ਜਲੰਧਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਭਿ੍ਸ਼ਟਾਚਾਰ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਉਸ ਸਮੇਂ ਦੇ ਜ਼ਿਲ੍ਹਾ ਲੈਂਡ ਰਿਕਾਰਡ ਦਫ਼ਤਰ ਜਲੰਧਰ ਸੀਨੀਅਰ ਸਹਾਇਕ ਭੁਪਿੰਦਰ ਸਿੰਘ ਪੁੱਤਰ ਮਨਸਾ ਰਾਮ ਵਾਸੀ ਧੱਕ ਮਜਾਰਾ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਸ ਸਬੰਧੀ ਉਕਤ ਦੇ ਵਕੀਲ ਸੰਜੀਵ ਬਾਂਸਲ ਤੇ ਅਨੁਜ ਬਾਂਸਲ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਉਕਤ ਿਖ਼ਲਾਫ਼ ਮਿਤੀ 22-09-17 ਨੂੰ ਥਾਣਾ ਵਿਜੀਲੈਂਸ ਵਿਖੇ ਭਿ੍ਸ਼ਟਾਚਾਰ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਸੀ | ਸ਼ਿਕਾਇਤਕਰਤਾ ਗੁਰਮੇਜ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਲੰਮੇ, ਤਹਿਸੀਲ ਭੁਲੱਥ,

ਗੁਰੂ ਨਾਨਕਪੁਰਾ ਜਾਗਰਣ ਕਮੇਟੀ ਦੇ ਪ੍ਰਧਾਨ ਬਣੇ ਡਾ: ਵਾਲੀਆ

ਚੁਗਿੱਟੀ/ਜੰਡੂਸਿੰਘਾ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :  ਗੁਰੂ ਨਾਨਕਪੁਰਾ ਜਾਗਰਣ ਕਮੇਟੀ ਦੀ ਕਾਰਜਕਾਰਨੀ ਮੈਂਬਰਾਂ ਦੀ ਇਕ ਬੈਠਕ ਹੋਈ | ਇਸ ਦੌਰਾਨ ਸਰਬਸੰਮਤੀ ਨਾਲ ਡਾ: ਮੁਕੇਸ਼ ਵਾਲੀਆ ਨੂੰ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਸੌਾਪੀ ਗਈ | ਮਿਲੀ ਜਾਣਕਾਰੀ ਅਨੁਸਾਰ ਉਹ ਸਾਲ 2020 'ਚ ਕਰਵਾਏ ਜਾਣ ਵਾਲੇ ਮਹਾਂਮਾਈ ਦੇ ਸਾਲਾਨਾ ਜਾਗਰਣ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰਨਗੇ | ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਡਾ: ਵਾਲੀਆ ਨੂੰ ਸਨਮਾਨਿਤ ਕੀਤਾ ਗਿਆ | 

38ਵੀਂ ਸੀਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ 'ਚ ਪੰਜਾਬ ਟੀਮ ਨੇ ਜਿੱਤਿਆ ਸੋਨ ਤਗਮਾ

ਜਲੰਧਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : 38ਵੀਂ ਸੀਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਜੋ 2 ਤੋਂ 7 ਦਸੰਬਰ ਤੱਕ ਹੈਦਰਾਬਾਦ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ ਮਰਦਾਂ ਦੇ 500 ਮੀਟਰ ਦੇ ਵਿਚੋਂ ਪੰਜਾਬ ਟੀਮ ਨੇ ਸੋਨ ਤਗਮਾ ਤੇ 2000 ਮੀਟਰ ਦੇ ਵਿਚੋਂ ਕਾਂਸੀ ਦਾ ਤਗਮਾ ਹਾਸਲ ਕੀਤਾ |

ਪੁਲੀਸ ਨੇ ਚਾਰ ਬੰਧੂਆ ਮਜ਼ਦੂਰ ਛੁਡਾਏ

ਅੰਮ੍ਰਿਤਸਰ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਜ਼ਿਲ੍ਹਾ ਦਿਹਾਤੀ ਪੁਲੀਸ ਨੇ ਪਿੰਡ ਝੀਤੇ ਕਲਾਂ ਦੀ ਇਕ ਡੇਅਰੀ ਵਿਚੋਂ ਬੰਧੂਆ ਮਜ਼ਦੂਰ ਬਣਾਏ ਚਾਰ ਵਿਅਕਤੀਆਂ ਨੂੰ ਰਿਹਾਅ ਕਰਵਾਇਆ ਹੈ। ਜਿਨ੍ਹਾਂ ਵਿਚ ਇਕ ਪਰਵਾਸੀ ਮਜ਼ਦੂਰ ਵੀ ਸ਼ਾਮਲ ਹੈ।ਮਿਲੇ ਵੇਰਵਿਆਂ ਮੁਤਾਬਕ ਇਹ ਬੰਧੂਆ ਮਜ਼ਦੂਰ ਸਾਰੇ ਹੀ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਠੀਕ ਨਹੀਂ ਹਨ। ਇਨ੍ਹਾਂ ਵਿਚੋਂ ਇਕ ਨੂੰ ਤਾਂ ਪਿਛਲੇ ਇਕ ਸਾਲ ਤੋਂ ਇਥੇ ਬੰਦ ਹੀ ਰੱਖਿਆ ਜਾਂਦਾ ਸੀ। ਪੁਲੀਸ ਨੇ ਅਗਾਉਂ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਮੁਕਤ ਕਰਾਇਆ ਹੈ। 

ਨੈਰੋਗੇਜ ਰੇਲ ਇੰਜਣ ਦਾ ਪਠਾਨਕੋਟ ਰੇਲਵੇ ਸਟੇਸ਼ਨ ਸ਼ੈੱਡ ਵਿੱਚ ਸਫਲ ਟਰਾਇਲ

ਪਠਾਨਕੋਟ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮੁੰਬਈ ਦੇ ਪਰੇਲ ਵਰਕਸ਼ਾਪ ਵਿੱਚ ਤਿਆਰ ਹੋ ਕੇ ਸਥਾਨਕ ਸਿਟੀ ਰੇਲਵੇ ਸਟੇਸ਼ਨ ਉਪਰ ਪਠਾਨਕੋਟ-ਕਾਂਗੜਾ ਰੇਲ ਟਰੈਕ ਉਪਰ ਟਰੈਫਿਕ ਟਰਾਇਲ ਲਈ ਤਿਆਰ ਹੋਇਆ ਜ਼ੈੱਡਡੀਐਮ-3/715 ਨਾਂ ਦਾ ਨਵਾਂ ਲੋਕੋ ਇੰਜਨ ਪਹਿਲੀ ਦਸੰਬਰ ਨੂੰ ਪਠਾਨਕੋਟ ਵਿੱਚ ਪੁੱਜ ਕੇ ਅਨਲੋਡ ਹੋਇਆ ਸੀ। ਇਸ ਤੋਂ ਬਾਅਦ ਮੁੰਬਈ ਤੋਂ ਆਏ ਹੋਏ ਇੰਜੀਨੀਅਰਾਂ ਨੇ ਸਥਾਨਕ ਇੰਜੀਨੀਅਰਾਂ ਨਾਲ ਮਿਲ ਕੇ ਇਸ ਨਵੇਂ ਲੋਕੋ ਇੰਜਨ ਦੀ ਪੂਰੀ ਤਰ੍ਹਾਂ ਜਾਂਚ ਕਰਕੇ ਇਸ ਨੂੰ ਚਲਾਉਣ ਲਈ ਚੁਸਤ-ਦਰੁਸਤ ਕੀਤਾ ਅਤੇ ਅੱਜ ਇਸ ਇੰਜਨ ਦਾ ਸਥਾਨਕ ਲੋਕੋ ਸ਼ੈੱਡ ਵਿੱਚ ਵਿਭਾਗੀ ਪੱਧਰ ਉਪਰ ਟਰਾਇਲ ਲਿਆ ਗਿਆ ਜੋ ਪੂਰੀ ਤਰ੍ਹਾਂ ਕਾਮਯਾਬ ਰਿਹਾ।

ਕੰਡਿਆਲੀ ਤਾਰ ਪਾਰਲੀਆਂ ਜ਼ਮੀਨਾਂ ਦੇ ਮੁਆਵਜ਼ੇ ਵਿਚ ਘਪਲਾ

ਤਰਨ ਤਾਰਨ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਬਾਰਡਰ ਕਿਸਾਨ ਵੈਲਫੇਅਰ ਸੁਸਾਇਟੀ ਦੇ ਝੰਡੇ ਹੇਠ ਸਰਹੱਦੀ ਖੇਤਰ ਦੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ-ਪਾਰਲੀ ਜ਼ਮੀਨ ਲਈ ਕੇਂਦਰ ਸਰਕਾਰ ਵਲੋਂ ਭੇਜੇ ਮੁਆਵਜ਼ੇ ਵਿਚ ਕੀਤੇ ਇਕ ਵੱਡੇ ਘਪਲੇ ਦੇ ਸਾਰੇ ਕਸੂਰਵਾਰਾਂ ਨੂੰ ਅੱਜ ਤੱਕ ਵੀ ਗ੍ਰਿਫਤਾਰ ਨਾ ਕੀਤੇ ਜਾਣ ਦਾ ਮਾਮਲਾ ਅੱਜ ਇਥੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ| ਸੁਸਾਇਟੀ ਦੇ ਸੂਬਾ ਮੀਤ ਪ੍ਰਧਾਨ ਪ੍ਰਧਾਨ ਸੁਰਜੀਤ ਸਿੰਘ ਭੂਰਾ ਦੀ ਅਗਵਾਈ ਵਿਚ ਠੱਠੀ ਜੈਮਲਸਿੰਘ, ਪਲੋਪੱਤੀ, ਖਾਲੜਾ, ਰਾਜੋਕੇ, ਸਨਕਤਰਾ, ਕਲਸ, ਮਾਛੀਕੇ, ਨਾਰਲੀ, ਵਾਂ ਆਦਿ ਪਿੰਡਾਂ ਦੇ ਕਿਸਾਨ ਅਧਿਕਾਰੀ ਨੂੰ ਮਿਲੇ

ਕਿਸਾਨਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜਨਾਲਾ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਵਲੋਂ ਠੰਢੇ ਬਸਤੇ ਵਿਚ ਪਾਉਣ ਅਤੇ ਸਰਕਾਰਾਂ ਦੀਆਂ ਕਿਸਾਨੀ ਵਿਰੋਧੀ ਨੀਤੀਆਂ ਵਿਰੁੱਧ ਅਜਨਾਲਾ-ਡੇਰਾ ਬਾਬਾ ਨਾਨਕ ਸੜਕ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਨੇ ਦੱਸਿਆ ਕਿ ਕਿਸਾਨੀ ਸੰਕਟ ਹਾਕਮਾਂ ਦੇ ਮੂੰਹ ਚੜ੍ਹ ਕੇ ਬੋਲ ਰਿਹਾ ਹੈ, ਜਿਸ ਦੀ ਮਿਸਾਲ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਵਲੋਂ ਦਿੱਤੇ ਬਿਆਨ ਵਿਚ ਕਿਹਾ ਗਿਆ ਸੀ ਕਿ ਦੇਸ਼ ਅੰਦਰ ਇਸ ਸਮੇਂ ਸਭ ਤੋਂ ਵੱਧ ਗੰਭੀਰ ਸੰਕਟ ਖੇਤੀ ਸੰਕਟ ਹੈ ਅਤੇ ਇਸ ਦਾ ਕਾਰਨ ਕਿਸਾਨਾਂ ਦੀਆਂ ਲਾਗਤਾਂ, ਖਾਦਾਂ, ਬੀਜ,

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087740346
Copyright © 2019, Panjabi Times. All rights reserved. Website Designed by Mozart Infotech