ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਪਾਣੀ ਦੇ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ: ਅਮਨ ਅਰੋੜਾ

July 18, 2019 06:54 PM

ਚੰਡੀਗੜ੍ਹ,17 ਜੁਲਾਈ (ਪੰਜਾਬੀ ਟਾਇਮਜ਼ ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਬੇ ਵਿਚ ਜ਼ਮੀਨੀ ਪਾਣੀ ਦੇ ਡਿੱਗ ਰਹੇ ਪੱਧਰ ਉੱਤੇ ਧਿਆਨ ਦੇਣ ਦੀ ਗੁਜ਼ਾਰਿਸ਼ ਕੀਤੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਜਲਦੀ ਸਰਬ ਪਾਰਟੀ ਮੀਟਿੰਗ ਬੁਲਾ ਕੇ ਇਸ ਮੁੱਦੇ ਉੱਤੇ ਵਿਚਾਰ ਵਟਾਂਦਰਾ ਕਰੇ ਤਾਂ ਜੋ ਸੂਬੇ ਨੂੰ ਮਾਰੂਥਲ ਬਣਨ ਤੋਂ ਬਚਾਇਆ ਜਾ ਸਕੇ।
ਆਪਣੇ ਪੱਤਰ ਵਿਚ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲ ਕੇ ਇਸ ਮੁੱਦੇ ਉੱਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਗੁਜ਼ਾਰਿਸ਼ ਕਰਨ ਦਾ ਸਵਾਗਤ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣ ਦੀ ਜ਼ਰੂਰਤ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਚੰਡੀਗੜ੍ਹ ’ਚ ਅਬੋਹਰ ਦੀਆਂ ਦੋ ਭੈਣਾਂ ਦਾ ਕਤਲ

ਚੰਡੀਗੜ੍,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਸੈਕਟਰ 22 ਵਿਚ ਕਿਰਾਏ ’ਤੇ ਰਹਿੰਦੀਆਂ ਪਿੰਡ ਬਲੂਆਣਾ ਅਬੋਹਰ, (ਫਾਜ਼ਿਲਕਾ) ਦੀਆਂ ਦੋ ਭੈਣਾਂ ਮਨਪ੍ਰੀਤ ਕੌਰ (25) ਅਤੇ ਰਾਜਵੰਤ ਕੌਰ (24) ਦਾ ਆਜ਼ਾਦੀ ਦਿਵਸ ਅਤੇ ਰੱਖੜੀ ਵਾਲੇ ਦਿਨ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਲੜਕੀਆਂ ਦੇ ਹੀ ਇਕ ਜਾਣਕਾਰ ਜ਼ੀਰਕਪੁਰ ਦੇ ਵਸਨੀਕ ਕੁਲਦੀਪ ਸਿੰਘ (30) ਨੂੰ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜੋ ਚੰਡੀਗੜ੍ਹ ਪੁਲੀਸ ਦੇ ਸੇਵਾਮੁਕਤ ਥਾਣੇਦਾਰ ਦਾ ਪੁੱਤਰ ਹੈ।

ਅਕਾਲੀ ਦਲ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਰਲ ਕੇ ਲੜੇਗਾ: ਭੂੰਦੜ

ਚੰਡੀਗੜ੍,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਗੱਠਜੋੜ ਕਰਕੇ ਲੜੇਗਾ। ਇਸ ਸਬੰਧੀ ਦੋਵਾਂ ਪਾਰਟੀ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਸੂਬੇ ਅੰਦਰ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਕੀਤੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੀ

ਮੀਕਾ ਨੇ ਸਰਹੱਦ ’ਤੇ ਲਾਏ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ

ਚੰਡੀਗੜ੍ਹ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕਰਾਚੀ ਵਿਚ ਪੇਸ਼ਕਾਰੀ ਦੇਣ ਮਗਰੋਂ ਵਿਵਾਦਾਂ ਵਿਚ ਘਿਰੇ ਮੀਕਾ ਸਿੰਘ ਨੇ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਹੈ ਜਿਸ ਵਿਚ ਉਹ ‘ਭਾਰਤ ਮਾਤਾ ਕੀ ਜੈ’ ਤੇ ‘ਵੰਦੇ ਮਾਤਰਮ’ ਦੇ ਨਾਅਰੇ ਮਾਰਦੇ ਹੋਏ ਅਟਾਰੀ ਸਰਹੱਦ ਰਾਹੀਂ ਭਾਰਤ ਵਿਚ ਦਾਖ਼ਲ ਹੁੰਦੇ ਨਜ਼ਰ ਆ ਰਹੇ ਹਨ।

ਆਜ਼ਾਦੀ ਦਿਵਸ: ਚੰਡੀਗੜ੍ਹ ਪੁਲੀਸ ਵੱਲੋਂ ਛੇ ਥਾਈਂ ਫਲੈਗ ਮਾਰਚ

ਚੰਡੀਗੜ੍ਹ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਪੁਲੀਸ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਦੇ ਵਿਆਪਕ ਪ੍ਰਬੰਧਾਂ ਲਈ ਅੱਜ ਸ਼ਹਿਰ ਵਿੱਚ 6 ਥਾਵਾਂ ’ਤੇ ਫਲੈਗ ਮਾਰਚ ਕੀਤੇ। ਵੇਰਵਿਆਂ ਅਨੁਸਾਰ ਪੁਲੀਸ ਸਟੇਸ਼ਨ ਮਨੀਮਾਜਰਾ, ਮੌਲੀਜੱਗਰਾਂ, ਆਈਟੀ ਪਾਰਕ, ਸੈਕਟਰ 31, 36 ਅਤੇ 49 ਦੇ ਥਾਣਾ ਮੁਖੀਆਂ ਤੇ ਹੋਰ ਵਿੰਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਫਲੈਗ ਮਾਰਚ ਕੀਤੇ। ਇਹ ਫਲੈਗ ਮਾਰਚ ਨਿਊ ਇੰਦਰਾ ਕਲੋਨੀ ਮਨੀਮਾਜਰਾ, ਪਿੰਡ ਬਹਿਲਾਣਾ, ਕਜਹੇੜੀ, ਅਟਾਵਾ, ਸੈਕਟਰ 36, 43, 48, 49, 50, 51 ਅਤੇ 63 ਵਿਚ ਕੀਤੇ ਗਏ। ਇਸ ਮੌਕੇ ਫਲੈਗ ਮਾਰਚ ਮਾਰਕੀਟਾਂ ਅਤੇ ਰਿਹਾਇਸ਼ੀ ਖੇਤਰਾਂ ਵਿਚੋਂ ਗੁਜ਼ਰੇ ਅਤੇ ਸਪੀਕਰਾਂ ਰਾਹੀਂ ਲੋਕਾਂ ਨੂੰ ਸੁਰੱਖਿਆ ਪ੍ਰਤੀ ਸੁਚੇਤ ਹੋਣ ਦਾ ਹੋਕਾ ਦਿੱਤਾ ਗਿਆ। ਕਈ ਥਾਈਂ ਪੁਲੀਸ ਵੱਲੋਂ ਪੈਦਲ ਗਸ਼ਤ ਵੀ ਕੀਤੀ ਗਈ। ਇਸ ਤੋਂ ਇਲਾਵਾ ਪੁਲੀਸ ਨੇ 220 ਹੋਟਲਾਂ, ਗੈਸਟ ਹਾਊਸਾਂ, ਸਰਾਵਾਂ, ਧਰਮਸ਼ਾਲਾਵਾਂ ਅਤੇ ਧਾਰਮਿਕ ਸੰਸਥਾਵਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਹੋਟਲਾਂ ਦੇ ਪ੍ਰਬੰਧਕਾਂ ਨੂੰ ਗੈਸਟਾਂ ਦਾ ਪੂਰਾ ਰਿਕਾਰਡ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਚਾਰ ਪੁਲੀਸ ਅਧਿਕਾਰੀਆਂ ਨੂੰ ਮਿਲਣਗੇ ਰਾਸ਼ਟਰਪਤੀ ਮੈਡਲ

ਚੰਡੀਗੜ੍ਹ ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਸ ਵਾਰ ਆਜ਼ਾਦੀ ਦਿਵਸ ਮੌਕੇ ਚੰਡੀਗੜ੍ਹ ਪੁਲੀਸ ‘ਰਾਸ਼ਟਰਪਤੀ ਮੈਡਲ’ ਹਾਸਲ ਕਰਨ ਵਿਚ ਬਾਜ਼ੀ ਮਾਰ ਗਈ ਹੈ। ਚੰਡੀਗੜ੍ਹ ਪੁਲੀਸ ਦੇ ਚਾਰ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ 15 ਅਗਸਤ ਨੂੰ

ਬਲਰਾਮਜੀ ਦਾਸ ਟੰਡਨ ਅਜੋਕੀ ਪੀੜ੍ਹੀ ਲਈ ਰਾਹ ਦਸੇਰੇ: ਨਾਇਡੂ

ਚੰਡੀਗੜ੍ਹ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਛੱਤੀਸਗੜ੍ਹ ਦੇ ਮਰਹੂਮ ਰਾਜਪਾਲ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਬਲਰਾਮਜੀ ਦਾਸ ਟੰਡਨ ਦੀ ਪਹਿਲੀ ਬਰਸੀ ਮੌਕੇ ਪੰਜਾਬ ਯੂਨੀਵਰਸਿਟੀ ਵਿਚ ਸਮਾਗਮ ਕੀਤਾ ਗਿਆ। ਇਸ ਮੌਕੇ ਦੇਸ਼ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਉਚੇਚੇ ਤੌਰ ’ਤੇ ਟੰਡਨ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਨ। ਸ੍ਰੀ ਨਾਇਡੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਬਲਰਾਮਜੀ ਦਾਸ ਟੰਡਨ ਨੇ ਆਪਣੇ ਜੀਵਨ ਵਿੱਚ ਲੰਮਾ ਸਮਾਂ ਬਿਨਾਂ ਕਿਸੇ ਸਵਾਰਥ ਤੋਂ ਰਾਜਨੀਤਕ ਅਤੇ ਸਮਾਜਿਕ ਸੇਵਾ ਦੇ ਅਜਿਹੇ ਮਾਪਦੰਡ ਸਥਾਪਿਤ ਕੀਤੇ ਜੋਕਿ ਅੱਜ ਵੀ ਜਨ ਪ੍ਰਤੀਨਿਧੀਆਂ, ਸਿਆਸੀ ਅਤੇ ਸਮਾਜਿਕ ਨੁਮਾਇੰਦਿਆਂ ਲਈ ਮਾਰਗ ਦਰਸ਼ਕ ਹੈ।
ਉਨ੍ਹਾਂ ਕਿਹਾ ਕਿ ਟੰਡਨ ਨਾਲ ਉਨ੍ਹਾਂ ਦੀ ਬਹੁਤ ਨੇੜਤਾ ਸੀ ਅਤੇ ਟੰਡਨ ਨੇ ਰਾਜਨੀਤੀ ਨੂੰ ਪੇਸ਼ੇ ਵਜੋਂ ਨਹੀਂ ਲਿਆ ਸਗੋਂ ਲੋਕ ਸੇਵਾ ਨੂੰ ਤਰਜ਼ੀਹ ਦਿੱਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਰਾਜਨੀਤੀ ਪੇਸ਼ਾ ਬਣ ਗਈ ਹੈ ਪਹਿਲੇ ਦਿਨਾਂ ਵਿੱਚ ਰਾਜਨੀਤੀ ਨੂੰ ਰਾਸ਼ਟਰ ਦੇ ਵਿਕਾਸ ਲਈ ਮਿਸ਼ਨ ਮੰਨਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੋੜ ਹੈ ਕਿ ਸਾਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਵਿਕਾਰ ਕਰਨਾ ਚਾਹੀਦਾ ਹੈ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਉਣ ਦੀ ਲੋੜ ਹੈ।

ਚੰਡੀਗੜ੍ਹ ਨਿਗਮ ਵੱਲੋਂ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਿਉਂਤਬੰਦੀ

ਚੰਡੀਗੜ੍,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਨਗਰ ਨਿਗਮ ਵਲੋਂ ਆਪਣੇ ਅਧਿਕਾਰ ਖੇਤਰ ’ਚ ਆਉਂਦੇ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਪ੍ਰਸ਼ਾਸਨ ਤੋਂ ਸ਼ਹਿਰ ਦੇ ਮਿਡਲ ਸਕੂਲਾਂ ਨੂੰ ਨਗਰ ਨਿਗਮ ਦੇ ਹਵਾਲੇ ਕਰਨ ਦੇ ਮੰਗ ਕੀਤੀ ਜਾਵੇਗੀ। ਇਸ ਬਾਰੇ ਅੱਜ ਨਗਰ ਨਿਗਮ ਦੀ ਮੁੱਢਲੀ ਸਿੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਕੌਂਸਲਰ ਵਿਨੋਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਨਗਰ ਨਿਗਮ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

ਪੰਜਾਬ ਯੂਨੀਵਰਸਿਟੀ ਦੇ ਹੋਸਟਲ ’ਚ ਕਾਨੂੰਨੀ ਸਹਾਇਤਾ ਕੈਂਪ

ਚੰਡੀਗੜ੍,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੇ ਹੋਸਟਲ ਨੰਬਰ 4 (ਸਰਦਾਰ ਵੱਲਭ ਭਾਈ ਪਟੇਲ) ’ਚ ਕਾਨੂੰਨੀ ਸਹਾਇਤਾ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਡੀਨ ਵਿਦਿਆਰਥੀ ਭਲਾਈ ਪ੍ਰੋ. ਇਮੈਨੁਅਲ ਨਾਹਰ ਵੱਲੋਂ ਕੀਤਾ ਗਿਆ। ਲੀਗਲ ਏਡ ਸੁਸਾਇਟੀ ਦੇ ਮੈਂਬਰਾਂ ਕੁਨਾਲ ਸੋਨੀ, ਲੋਕੇਸ਼ ਮਿੱਤਲ ਅਤੇ ਰੁਚਿਕਾ ਹੂਡਾ ਦੀ ਅਗਵਾਈ ਵਿੱਚ ਲਗਾਏ ਗਏ ਇਸ ਕੈਂਪ ਵਿੱਚ ਡਾ. ਜਸਕਰਨ ਸਿੰਘ, ਡਾ. ਗੰਗਾ ਰਾਮ ਚੌਧਰੀ,

ਸਮੂਹਿਕ ਜਬਰ-ਜਨਾਹ ਦੇ ਦੋਸ਼ੀਆਂ ਨੂੰ ਉਮਰ ਕੈਦ

ਚੰਡੀਗੜ੍,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕਾਲ ਸੈਂਟਰ ਤੋਂ ਛੁੱਟੀ ਕਰਕੇ ਘਰ ਜਾ ਰਹੀ ਲੜਕੀ ਨਾਲ ਆਟੋ ਡਰਾਈਵਰ ਅਤੇ ਉਸ ਦੇ ਸਾਥੀ ਵੱਲੋਂ ਸੈਕਟਰ-29 ਦੇ ਜੰਗਲ ਵਿਚ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਅੱਜ ਜ਼ਿਲ੍ਹਾ ਅਦਾਲਤ ਨੇ ਦੋਵੇਂ ਦੋਸ਼ੀਆਂ ਮੁਹੰਮਦ ਇਰਫ਼ਾਨ ਤੇ ਕਮਲ ਹਸਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਇਰਫ਼ਾਨ ਨੂੰ ਤਿੰਨ ਲੱਖ ਰੁਪਏ ਅਤੇ ਕਮਲ ਹਸਨ ਨੂੰ ਦੋ ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਦੱਸਣਯੋਗ ਹੈ

ਆਜ਼ਾਦੀ, ਜਮਹੂਰੀਅਤ ਤੇ ਮਨੁੱਖੀ ਕਦਰਾਂ-ਕੀਮਤਾਂ ਦੀਆਂ ਪੈੜਾਂ

14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਅੱਜ ਸਾਰਾ ਦੇਸ਼ 73ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਇਹ ਆਜ਼ਾਦੀ ਲੱਖਾਂ ਲੋਕਾਂ ਦੀਆਂ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਗਈ। ਦੇਸ਼ ਦੇ ਹਰ ਕੋਨੇ ਵਿਚ ਵਸਦੇ ਵਾਸੀਆਂ ਨੇ ਆਜ਼ਾਦੀ ਦੇ ਲੰਮੇ ਸੰਘਰਸ਼ ਵਿਚ ਹਿੱਸਾ ਪਾਇਆ। 1857 ਵਿਚ ਹੋਏ ਆਜ਼ਾਦੀ ਦੇ ਪਹਿਲੇ ਸੰਘਰਸ਼ ਤੋਂ ਬਾਅਦ ਹਿੰਦੋਸਤਾਨੀਆਂ ਨੇ ਆਜ਼ਾਦੀ ਲਈ ਲੰਮੀ ਲੜਾਈ ਲੜੀ। ਕਾਂਗਰਸ ਨੇ ਇਸ ਸੰਘਰਸ਼ ਦੀ ਵੱਡੇ ਪੱਧਰ ਉੱਤੇ ਅਗਵਾਈ ਕੀਤੀ ਅਤੇ ਸੱਤਿਆਗ੍ਰਹਿ, ਸਿਵਲ ਨਾ-ਫ਼ਰਮਾਨੀ, ਚੰਪਾਰਨ ਸੱਤਿਆਗ੍ਰਹਿ, ਡਾਂਡੀ ਮਾਰਚ ਤੇ ਭਾਰਤ ਛੱਡੋ ਅੰਦੋਲਨ ਦੀਆਂ ਤਹਿਰੀਕਾਂ ਰਾਹੀਂ ਆਮ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਦੇ ਸੰਘਰਸ਼ ਨਾਲ ਜੋੜਿਆ। ਪੰਜਾਬ ਨੇ ਇਸ ਸੰਘਰਸ਼ ਵਿਚ ਵੱਡਾ ਹਿੱਸਾ ਪਾਇਆ ਤੇ ਕੂਕਾ ਲਹਿਰ, ਪਗੜੀ ਸੰਭਾਲ ਜੱਟਾ ਲਹਿਰ, ਗ਼ਦਰ ਪਾਰਟੀ, ਗੁਰਦੁਆਰਾ ਅੰਦੋਲਨ, ਰੌਲਟ ਐਕਟ ਵਿਰੁੱਧ ਚਲਾਈ ਗਈ ਲਹਿਰ, ਹਿੰਦੋਸਤਾਨ ਸੋਸ਼ਲਿਸਟ ਰਿਪਬਲਿਕਨ ਆਰਮੀ, ਕਿਰਤੀ ਪਾਰਟੀ, ਬੱਬਰ ਅਕਾਲੀ ਲਹਿਰ, ਗੁਰਦੁਆਰਿਆਂ ਦੀ ਆਜ਼ਾਦੀ ਲਈ ਲੱਗੇ ਵੱਖ ਵੱਖ ਮੋਰਚਿਆਂ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਵੱਡੀਆਂ ਪੈੜਾਂ ਪਾਈਆਂ।

‘ਅਖੰਡ ਭਾਰਤ’ ਲਈ 370 ਨੂੰ ਮਨਸੂਖ਼ ਕਰਨਾ ਜ਼ਰੂਰੀ ਸੀ: ਨਾਇਡੂ

ਚੰਡੀਗੜ੍ਹ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਅਸਥਾਈ ਪ੍ਰਬੰਧ ਸੀ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਇਸ ਧਾਰਾ ਨੂੰ ਖ਼ਤਮ ਕੀਤੇ ਜਾਣਾ ਲਾਜ਼ਮੀ ਹੋ ਗਿਆ ਸੀ। ਸ੍ਰੀ ਨਾਇਡੂ ਅੱਜ ਇਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿੱਚ ਛੱਤੀਸਗੜ੍ਹ ਦੇ ਮਰਹੂਮ ਰਾਜਪਾਲ ਬਲਰਾਮਜੀ ਦਾਸ ਟੰਡਨ ਦੀ ਪਹਿਲੀ ਬਰਸੀ ਮੌਕੇ ਰੱਖੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਆਏ ਸਨ।

ਈਦ ਮੌਕੇ ਕੈਪਟਨ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਦਾਅਵਤ

ਚੰਡੀਗੜ੍ਹ,12  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਕਸ਼ਮੀਰ ਦੇ ਹਾਲਾਤ ਦੇ ਮੱਦੇਨਜ਼ਰ ਈਦ-ਉਲ-ਜ਼ੁਹਾ ਮੌਕੇ ਆਪਣੇ ਮਾਪਿਆਂ ਕੋਲ ਨਾ ਜਾ ਸਕੇ ਕਸ਼ਮੀਰੀ ਵਿਦਿਆਰਥੀਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿੱਚ ਦੁਪਹਿਰ ਦੇ ਖਾਣੇ ’ਤੇ ਸੱਦਿਆ।

ਗੁਰੂ ਰਵਿਦਾਸ ਮੰਦਿਰ ਨੂੰ ਢਾਹੁਣ ਖ਼ਿਲਾਫ਼ ਪੰਜਾਬ ਬੰਦ ਅੱਜ

ਚੰਡੀਗੜ੍ਹ/ਜਲੰਧਰ,12  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੀਆਂ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਨੇ ਦਿੱਲੀ ਦੇ ਤੁਗਲਕਾਬਾਦ ਵਿਚਲੇ ਰਵਿਦਾਸ ਮੰਦਿਰ ਨੂੰ ਢਾਹੁਣ ਦੇ ਮੁੱਦੇ ’ਤੇ ਦਲਿਤ ਭਾਈਚਾਰੇ ਵੱੱਲੋਂ ਮੰਗਲਵਾਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਹਮਾਇਤ ਕਰਦਿਆਂ ਅੰਦੋਲਨਕਾਰੀ ਜਥੇਬੰਦੀਆਂ ਨੂੰ ਮੰਦਿਰ ਦੇ ਨਿਰਮਾਣ ਤੇ ਕਾਨੂੰਨੀ ਚਾਰਾਜੋਈ ਲਈ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਦਲਿਤ ਜਥੇਬੰਦੀਆਂ ਵੱਲੋਂ ਭਲਕੇ ਦੇਸ਼ ਭਰ ਵਿੱਚ ਵੀ ਪ੍ਰਦਰਸ਼ਨ ਕੀਤੇ ਜਾਣਗੇ। ਭਲਕ ਦੇ ਰੋਸ ਧਰਨਿਆਂ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਵੀ ਸ਼ਾਮਲ ਹੋਣਗੇ। ਇਸ ਦੌਰਾਨ ਜਲੰਧਰ, ਹੁਸਿ਼ਆਰਪੁਰ ਅਤੇ ਕਪੂਰਥਲਾ ਵਿਚਲੇ ਸਕੂਲ ਤੇ ਕਾਲਜ ਭਲਕੇ ਬੰਦ ਰਹਿਣਗੇ।

ਬਾਦਲ ਤੇ ਸੈਣੀ ਨੂੰ ਜੇਲ੍ਹ ਭੇਜਣ ’ਤੇ ਪਦਮਸ੍ਰੀ ਵਾਪਸ ਕਰਾਂਗਾ: ਫੂਲਕਾ

ਚੰਡੀਗੜ੍ਹ,12  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਵਾਲੇ ਪਦਮਸ੍ਰੀ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਾਂਡ ਸਬੰਧੀ ਨਵੀਂ ਚੁਣੌਤੀ ਦਿੱਤੀ ਹੈ। ਸ੍ਰੀ ਫੂਲਕਾ ਨੇ ਅੱਜ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਇਹ ਸ਼ਰਤ ਲਾ ਦੇਵੇ ਕਿ ਬੇਅਦਬੀ ਕੇਸਾਂ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਪੁਲੀਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਜੇਲ੍ਹ ਭੇਜਣ ਬਦਲੇ ਉਨ੍ਹਾਂ (ਫੂਲਕਾ) ਨੂੰ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰਨਾ ਪਵੇਗਾ ਤਾਂ ਉਹ (ਫੂਲਕਾ) ਇਸ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਵੀ ਬਾਦਲ ਅਤੇ ਸੈਣੀ ਨੂੰ ਜੇਲ੍ਹ ਭੇਜੇਗੀ, ਉਹ ਉਸ ਤੋਂ ਅਗਲੇ ਦਿਨ ਹੀ ਆਪਣਾ ਪਦਮਸ੍ਰੀ ਵਾਪਸ ਕਰ ਦੇਣਗੇ। ਸ੍ਰੀ ਫੂਲਕਾ ਨੇ ਇੱਥੋਂ ਤੱਕ ਆਖ ਦਿੱਤਾ ਕਿ ਜੇਕਰ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਇਸ ਵਾਅਦੇ ’ਤੇ ਯਕੀਨ ਨਹੀਂ ਹੈ ਤਾਂ ਉਹ ਅਗਾਊਂ ਆਪਣਾ ਪਦਮਸ੍ਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣ ਲਈ ਵੀ ਤਿਆਰ ਹਨ।

ਰਵਿਦਾਸ ਮੰਦਿਰ ਢਾਹੁਣ ਖ਼ਿਲਾਫ਼ ਪੰਜਾਬ ’ਚ ਰੋਸ ਪ੍ਰਦਰਸ਼ਨ ਜਾਰੀ

ਚੰਡੀਗੜ੍ਹ,12  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਦੀਆਂ ਹਦਾਇਤਾਂ ਉੱਤੇ ਗੁਰੂ ਰਵਿਦਾਸ ਮੰਦਿਰ ਢਾਹੁਣ ਨੂੰ ਲੈ ਕੇ ਰੋਹ ਵਿੱਚ ਆਏ ਦਲਿਤ ਭਾਈਚਾਰੇ ਦੇ ਮੈਂਬਰਾਂ ਨੇ ਅੱਜ ਤੀਜੇ ਦਿਨ ਵੀ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਕੀਤੇ। ਭਾਈਚਾਰੇ ਨੇ ਅੱਜ ਨਵਾਂਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਤੇ ਇਸ ਦੌਰਾਨ ਕਈ ਥਾਈਂ ਦੁਕਾਨਾਂ ਬੰਦ ਰਹੀਆਂ। ਉਧਰ ਲੁਧਿਆਣਾ, ਜਲੰਧਰ, ਫਗਵਾੜਾ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਕੀਤੇ 

ਨਗਰ ਕੀਰਤਨ: ਚੰਡੀਗੜ੍ਹ ਵਾਸੀ ਰੂਹਾਨੀਅਤ ਨਾਲ ਸਰਸ਼ਾਰ

ਚੰਡੀਗੜ੍ਹ,11 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸਜਾਇਆ ਗਿਆ ਨਗਰ ਕੀਰਤਨ ਅੱਜ ਸ਼ਾਮ ਚੰਡੀਗੜ੍ਹ ਪਹੁੰਚਿਆ। ਇਸ ਮੌਕੇ ਸ਼ਹਿਰ ਦੀ ਸੰਗਤ ਧੰਨ-ਧੰਨ ਹੋ ਗਈ। ਨਗਰ ਕੀਰਤਨ ਆਪਣੇ ਮਿੱਥੇ ਸਮੇਂ ਤੋਂ 5 ਘੰਟੇ ਦੇਰ ਨਾਲ ਮੁਹਾਲੀ ਦੇ ਵਾਈਪੀਐਸ ਚੌਕ ਰਾਹੀਂ ਚੰਡੀਗੜ੍ਹ ਵਿਚ ਪ੍ਰਵੇਸ਼ ਕੀਤਾ। ਇਸ ਨਗਰ ਕੀਰਤਨ ਦੇ ਦੀਦਾਰ ਲਈ ਸੰਗਤਾਂ ਦਾ ਉਤਸ਼ਾਹ ਵੇਖਣਯੋਗ ਸੀ।

ਪਾਬੰਦੀਸ਼ੁਦਾ ਕਰੰਸੀ, ਪਿਸਤੌਲ ਤੇ ਕਾਰਤੂਸਾਂ ਸਣੇ ਤਿੰਨ ਕਾਬੂ

ਚੰਡੀਗੜ੍ਹ,11 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਪੁਲੀਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਇਕ ਕਰੋੜ ਰੁਪਏ ਦੀ ਪੁਰਾਣੀ ਕਰੰਸੀ, ਇਕ ਪਿਸਤੌਲ, ਦੋ ਕਮਾਨੀਦਾਰ ਚਾਕੂਆਂ ਅਤੇ ਪੰਜ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨੀਲੋ ਖੇੜੀ (ਕਰਨਾਲ) ਦੇ ਐਮਬੀਏ ਪਾਸ 36 ਸਾਲਾਂ ਦੇ ਅੰਮ੍ਰਿਤਪਾਲ ਵਜੋਂ ਹੋਈ ਹੈ, ਜੋ ਕੰਪਿਊਟਰ ਅਪਰੇਟਰ ਹੈ। ਦੂਸਰੇ ਮੁਲਜ਼ਮ ਦੀ ਪਛਾਣ ਫਿਲੌਰ ਦੇ 44 ਸਾਲਾਂ ਦੇ ਮਲਜਿੰਦਰ ਸਿੰਘ ਵਜੋਂ ਹੋਈ ਹੈ, ਜੋ ਸੋਲਰ ਸਿਸਟਮ ਬਣਾਉਣ ਦਾ ਕੰਮ ਕਰਦਾ ਹੈ। ਤੀਸਰੇ ਮੁਲਜ਼ਮ ਦੀ ਪਛਾਣ ਪਿੰਡ ਕੁਲਾਰ (ਜਲੰਧਰ) ਦੇ 30 ਸਾਲਾਂ ਦੇ ਸ਼ਿਵ ਨਾਥ ਸ਼ਾਹ ਵਜੋਂ ਹੋਈ ਹੈ। ਉਹ ਸੱਤਵੀਂ ਪਾਸ ਹੈ ਅਤੇ ਆਟਾ ਚੱਕੀ ਚਲਾਉਂਦਾ ਹੈ। ਇਨ੍ਹਾਂ ਵਿਚੋਂ ਇਕ ਮੁਲਜ਼ਮ ਅੰਮ੍ਰਿਤਪਾਲ ਵਿਰੁੱਧ ਪਹਿਲਾਂ ਹੀ ਇਥੇ ਸੈਕਟਰ 3 ਥਾਣੇ ਵਿਚ ਐਚਐੱਸਐੱਸਸੀ ਦੇ ਪੇਪਰ ਲੀਕ ਕਰਨ ਦੇ ਦੋਸ਼ ਹੇਠ ਕੇਸ ਦਰਜ ਹੈ ਅਤੇ ਕਾਰਵਾਈ ਚੱਲ ਰਹੀ ਹੈ।

ਧਾਰਾ-370 ਬਾਰੇ ਸਮੀਖਿਆ ਦੀ ਸੰਭਾਵਨਾ ਘੱਟ: ਪ੍ਰੋ. ਦੇਵੇਂਦਰ

ਚੰਡੀਗੜ੍ਹ,11 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਪ੍ਰੋਫੈਸਰ ਤੇ ਜੰਮੂ ਕਸ਼ਮੀਰ ਸਟੱਡੀ ਕੇਂਦਰ, ਚੰਡੀਗੜ੍ਹ ਦੇ ਸੰਯੋਜਕ, ਦੇਵੇਂਦਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਧਾਰਾ-370 ਨੂੰ ਹਟਾਉਣ ਦੀ ਨਿਆਂਇਕ ਸਮੀਖਿਆ ਦੀ ਸੰਭਾਵਨਾ ਕਾਫ਼ੀ ਘੱਟ ਹੈ। ਉਹ ਐਤਵਾਰ ਨੂੰ ਪੰਚਨਦ ਸੋਧ ਸੰਸਥਾਨ ਦੇ ਚੰਡੀਗੜ੍ਹ ਕੇਂਦਰ ਵੱਲੋਂ ਕਰਵਾਈ ਗੋਸ਼ਟੀ ਨੂੰ ਸੰਬੋਧਨ ਕਰ ਰਹੇ ਸਨ।
ਦੇਵੇਂਦਰ ਸਿੰਘ ਨੇ ਗੋਸ਼ਟੀ ਵਿੱਚ ਸੰਵਿਧਾਨ ਦੀਆਂ ਉਨ੍ਹਾਂ ਮੱਦਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਕਾਰਨ ਧਾਰਾ-370 ਨੂੰ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੇਖ ਅਬਦੁੱਲਾ ਦੇ ਕਾਰਨ 1950 ਵਿਚ ਧਾਰਾ 370 ਦੀ ਆਰਜ਼ੀ ਵਿਵਸਥਾ ਕੀਤੀ ਗਈ ਸੀ।

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਤ੍ਰੈ-ਭਾਸ਼ੀ ਕਵੀ ਦਰਬਾਰ

ਚੰਡੀਗੜ੍ਹ,11 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਤ੍ਰੈ-ਭਾਸ਼ੀ ਸਾਉਣ ਕਵੀ ਦਰਬਾਰ ਸਜਾਇਆ ਗਿਆ। ਕਾਵਿ ਮਹਿਫ਼ਲ ਦੀ ਪ੍ਰਧਾਨਗੀ ਡਾ. ਲਾਭ ਸਿੰਘ ਖੀਵਾ, ਪ੍ਰੇਮ ਵਿੱਜ, ਸੁਸ਼ੀਲ ਹਸਰਤ ਨਰੇਲਵੀ ਅਤੇ ਸਿਰੀਰਾਮ ਅਰਸ਼ ਨੇ ਕੀਤੀ।

ਐਚ.ਐਸ. ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਇਕ ਹੋਰ ਵੱਡੀ ਚੁਣੌਤੀ

ਚੰਡੀਗੜ੍,11 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਐਚ.ਐਸ. ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਇਕ ਹੋਰ ਵੱਡੀ ਚੁਣੌਤੀ। ਸ੍ਰੀ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081137265
Copyright © 2019, Panjabi Times. All rights reserved. Website Designed by Mozart Infotech