ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਜੰਮੂ ’ਚੋਂ ਪਾਬੰਦੀਆਂ ਹਟਾਈਆਂ, ਕਸ਼ਮੀਰ ’ਚ ਜਾਰੀ

August 15, 2019 01:52 PM

ਸ੍ਰੀਨਗਰ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਇਲਾਕੇ ਵਿਚ ਪਾਬੰਦੀਆਂ ਪੂਰੀ ਤਰ੍ਹਾਂ ਹਟਾ ਲਈਆਂ ਗਈਆਂ ਹਨ ਪਰ ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਇਹ ਹਾਲੇ ਕੁਝ ਸਮਾਂ ਲੱਗੀਆਂ ਰਹਿਣਗੀਆਂ। ਜੰਮੂ ਕਸ਼ਮੀਰ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਮੁਨੀਰ ਖ਼ਾਨ ਨੇ ਦੱਸਿਆ ਕਿ ਸ੍ਰੀਨਗਰ ਦੇ ਕੁਝ ਹਿੱਸਿਆਂ ਤੇ ਵਾਦੀ ਦੇ ਕੁਝ ਜ਼ਿਲ੍ਹਿਆਂ ਵਿਚ ਸਥਾਨਕ ਪੱਧਰ ’ਤੇ ਘਟਨਾਵਾਂ ਵਾਪਰੀਆਂ ਹਨ ਪਰ ਇਹ ਕਾਬੂ ਹੇਠ ਰਹੀਆਂ ਹਨ ਤੇ ਇਨ੍ਹਾਂ ਨਾਲ ਸਥਾਨਕ ਪੱਧਰ ’ਤੇ ਹੀ ਨਜਿੱਠਿਆ ਗਿਆ ਹੈ। ਇੱਥੇ ਇਕ ਮੀਡੀਆ ਕਾਨਫ਼ਰੰਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਕਿਸੇ ਨੂੰ ਵੀ ਜ਼ਿਆਦਾ ਸੱਟਾਂ ਨਹੀਂ ਲੱਗੀਆਂ ਹਨ। ਹਾਲਾਂਕਿ ਉਨ੍ਹਾਂ ਨਾਲ ਹੀ ਮੰਨਿਆ ਕਿ ਪੈਲੇਟ ਨਾਲ ਕੁਝ ਵਿਅਕਤੀ ਜ਼ਖਮੀ ਹਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸ੍ਰੀ ਖ਼ਾਨ ਨੇ ਕਿਹਾ ਕਿ ਪੁਲੀਸ ਦੀ ਤਰਜੀਹ ਰਹੀ ਹੈ ਕਿ ਨਾਗਰਿਕਾਂ ਨੂੰ ਕੋਈ ਨੁਕਸਾਨ ਨਾ ਪੁੱਜੇ। ਜੰਮੂ ਵਿਚ ਸਕੂਲ ਤੇ ਦਫ਼ਤਰ ਖੁੱਲ੍ਹ ਗਏ ਹਨ। ਹਿਰਾਸਤ ਵਿਚ ਲਏ ਗਏ ਲੋਕਾਂ ਬਾਰੇ ਕੋਈ ਜਾਣਕਾਰੀ ਸਾਂਝੀ ਕਰਨ ਤੋਂ ਪੁਲੀਸ ਅਧਿਕਾਰੀ ਨੇ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀ ਕਾਨੂੰਨ ਵਿਵਸਥਾ ਦੀ ਸਥਿਤੀ ਵਿਚ ਚੌਕਸੀ ਤਹਿਤ ਹਿਰਾਸਤਾਂ ਵੱਖਰੀ ਤਰ੍ਹਾਂ ਦੀਆਂ ਹੁੰਦੀਆਂ ਹਨ ਤਾਂ ਕਿ ਸ਼ਾਂਤੀ ਕਾਇਮ ਰਹੇ। ਉਨ੍ਹਾਂ ਕਿਹਾ ਕਿ ਪੁਲੀਸ ਤੇ ਪ੍ਰਸ਼ਾਸਨ ਦਾ ਸਾਰਾ ਧਿਆਨ ਹੁਣ ਆਜ਼ਾਦੀ ਦਿਹਾੜੇ ਦੇ ਸਮਾਗਮਾਂ ’ਤੇ ਕੇਂਦਰਿਤ ਹੈ। ਖ਼ਾਨ ਨੇ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ। ਜੰਮੂ ਕਸ਼ਮੀਰ ਦੇ ਪ੍ਰਿੰਸੀਪਲ ਸਕੱਤਰ ਰੋਹਿਤ ਕਾਂਸਲ ਨੇ ਵੀ ਕਿਹਾ ਹੈ ਕਿ ਸੂੁਬੇ ਦੀ ਸਥਿਤੀ ਸ਼ਾਂਤ ਹੈ। ਪਾਬੰਦੀਆਂ ਵਿਚ ਵਧੇਰੇ ਰਾਹਤ ਸ੍ਰੀਨਗਰ ਸਣੇ ਕਈ ਇਲਾਕਿਆਂ ਵਿਚ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖ਼ੁਰਾਕ, ਸੜਕ ਮਾਰਗਾਂ, ਹਵਾਈ ਅੱਡੇ ਤੇ ਸਿਹਤ ਸੇਵਾਵਾਂ ਦੇ ਪੱਖ ਤੋਂ ਕੋਈ ਅੜਿੱਕਾ ਨਹੀਂ ਹੈ। ਮੁਨੀਰ ਖ਼ਾਨ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਤੇ ਐੱਸਪੀ ਸਥਿਤੀ ਦੀ ਨਜ਼ਰਸਾਨੀ ਕਰ ਕੇ ਫ਼ੈਸਲੇ ਲੈ ਰਹੇ ਹਨ ਤੇ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਕਿ ਸੂਬੇ ਦੀ ਕਾਨੂੰਨ-ਵਿਵਸਥਾ ਵਿਗਾੜਨ ਲਈ ਹਮੇਸ਼ਾ ਤੋਂ ਹੀ ਕੋਝੇ ਹੱਥਕੰਡੇ ਅਪਣਾਉਂਦਾ ਰਿਹਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
‘ਇਸਰੋ’ ਵੱਲੋਂ ਦੇਸ਼ ਵਾਸੀਆਂ ਦਾ ਧੰਨਵਾਦ

ਬੰਗਲੁਰੂ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਪੁਲਾੜ ਖੋਜ ਸੰਸਥਾ ਨੇ ‘ਚੰਦਰਯਾਨ-2’ ਦੇ ਲੈਂਡਰ ਵਿਕਰਮ ਨਾਲ ਸੰਪਰਕ ਟੁੱਟਣ ਤੋਂ ਬਾਅਦ ਦੇਸ਼ ਅਤੇ ਵਿਦੇਸ਼ੀ ਭਾਰਤੀਆਂ ਵਲੋਂ ਮਿਲੇ ਸਮਰਥਨ ਦਾ ਧੰਨਵਾਦ ਕੀਤਾ ਹੈ

ਪੁਲੀਸ ਦੀ ਕੁੱਟਮਾਰ ਕਾਰਨ ਮਹਿਲਾ ਦਾ ਗਰਭਪਾਤ

ਨਵੀਂ ਦਿੱਲੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੌਮੀ ਮਹਿਲਾ ਕਮਿਸ਼ਨ ਨੇ ਅਸਾਮ ਪੁਲੀਸ ਵੱਲੋਂ ਚੌਕੀ ਵਿੱਚ ਤਿੰਨ ਭੈਣਾਂ ਨਾਲ ਕੀਤੀ ਕੁੱਟਮਾਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਵੱਲੋਂ ਦਾਰੰਗ ਜ਼ਿਲ੍ਹੇ ਦੀ ਪੁਲੀਸ ਚੌਕੀ 

ਦਿਗਵਿਜੈ ਸਿੰਘ ਖਿਲਾਫ਼ ਮਾਣਹਾਨੀ ਦਾ ਕੇਸ ਦਰਜ

ਨਵੀਂ ਦਿੱਲੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ। ਸਿੰਘ ’ਤੇ ਭਾਜਪਾ ਤੇ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ

ਮਹੀਨੇ ’ਚ ਮੁਕੰਮਲ ਹੋਵੇ ਸੁਣਵਾਈ

ਨਵੀਂ ਦਿੱਲੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਨੇ ਅਯੁੱਧਿਆ ਵਿੱਚ ਰਾਮ ਜਨਮਭੂਮੀ ਬਾਬਰੀ ਮਸਜਿਦ ਜ਼ਮੀਨ ਵਿਵਾਦ ਕੇਸ ਦੀ ਸੁਣਵਾਈ 18 ਅਕਤੂਬਰ ਤੱਕ ਮੁਕੰਮਲ ਕਰਨ ਦੀ ਮਿਆਦ ਮਿੱਥ ਦਿੱਤੀ ਹੈ। ਸਿਖਰਲੀ ਅਦਾਲਤ ਦੀ ਇਸ ਪੇਸ਼ਕਦਮੀ ਨਾਲ ਸਿਆਸੀ ਤੌਰ ’ਤੇ ਨਾਜ਼ੁਕ ਮੰਨੇ ਜਾਂਦੇ ਇਸ ਕੇਸ ਬਾਰੇ ਫ਼ੈਸਲਾ ਨਵੰਬਰ ਅੱਧ ਵਿੱਚ ਆਉਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਇਸ ਦੌਰਾਨ ਸਿਖਰਲੀ ਅਦਾਲਤ ਨੇ ਕੇਸ ਨਾਲ ਸਬੰਧਤ ਧਿਰਾਂ ਨੂੰ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਸਾਲਸ ਰਾਹੀਂ ਇਸ ਮਾਮਲੇ ਦਾ ਦੋਸਤਾਨਾ ਹੱਲ ਕੱਢ ਸਕਦੀਆਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸਾਬਕਾ ਜਸਟਿਸ ਐਫ਼.ਐੱਮ.ਆਈ.ਕਲੀਫੁੱਲਾ ਦੀ ਅਗਵਾਈ ’ਚ ਸਾਲਸੀ ਅਮਲ ਨੂੰ ਜਾਰੀ ਰੱਖਿਆ ਜਾ ਸਕਦਾ ਹੈ, ਪਰ ਇਸ ਸਾਰੀ ਕਾਰਵਾਈ ਨੂੰ ਗੁਪਤ ਰੱਖਿਆ ਜਾਵੇ।

ਕਾਨਪੁਰ ਕਤਲੇਆਮ: ਦਿੱਲੀ ਗੁਰਦੁਆਰਾ ਕਮੇਟੀ ਦਾਇਰ ਕਰੇਗੀ ਨਵੀਂ ਪਟੀਸ਼ਨ

ਨਵੀਂ ਦਿੱਲੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਨਵੀਂ ਅਰਜ਼ੀ ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਰਾਹੀਂ ਇਨ੍ਹਾਂ ਕੇਸਾਂ ਦੀ ਮੁੜ ਪੜਤਾਲ ਲਈ ਗਠਿਤ ਕੀਤੀ ਗਈ ਐੱਸਆਈਟੀ ਵੱਲੋਂ ਛੇ ਮਹੀਨਿਆਂ ਵਿਚ ਕੀਤੇ ਕੰਮਕਾਜ ਦੀ ਪ੍ਰਗਤੀ ਰਿਪੋਰਟ ਮੰਗੀ ਜਾਵੇਗੀ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਕੁਲਦੀਪ ਸਿੰਘ ਭੋਗਲ ਨੇ ਦੱਸਿਆ ਕਿ ਇਹ ਅਰਜ਼ੀ ਸੋਮਵਾਰ ਨੂੰ ਦਾਖ਼ਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਕੁਝ ਰਿਪੋਰਟਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ 1984 ਦੇ ਕਾਨਪੁਰ ਸਿੱਖ ਕਤਲੇਆਮ ਨਾਲ ਸਬੰਧਤ ਕਈ ਕੇਸਾਂ ਦੇ ਸਬੂਤ/ਕੇਸ ਰਿਕਾਰਡ ਜਾਣਬੁੱਝ ਕੇ ਨਸ਼ਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਪੁਲੀਸ ਨੇ ਐੱਸਆਈਟੀ ਵੱਲੋਂ ਰਿਕਾਰਡ ਮੰਗਣ ’ਤੇ ਬੜੇ ਹੈਰਾਨੀਜਨਕ ਢੰਗ ਨਾਲ ਜਵਾਬ ਦਿੱਤੇ ਹਨ। 

ਹਿੰਦੀ ਨੂੰ ਥੋਪਣ ਦੇ ਹੱਕ ’ਚ ਨਹੀਂ: ਸ਼ਾਹ

ਰਾਂਚੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਦੀ ਨੂੰ ਪੂਰੇ ਮੁਲਕ ਦੀ ਸਾਂਝੀ ਭਾਸ਼ਾ ਬਣਾਉਣ ਦੇ ਆਪਣੇ ਬਿਆਨ ਤੋਂ ਉੱਠੇ ਵਿਵਾਦ ਨੂੰ ਮੱਠਾ ਪਾਉਂਦਿਆਂ ਅੱਜ ਕਿਹਾ ਕਿ ਉਹ ਹਿੰਦੀ ਨੂੰ ਦੇਸ਼ ਦੇ ਹੋਰਨਾਂ ਹਿੱਸਿਆਂ ’ਚ ਜਬਰੀ ਠੋਸਣ ਦੇ ਹੱਕ ਵਿੱਚ ਨਹੀਂ ਹਨ। ਸ੍ਰੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਹਿੰਦੀ ਨੂੰ ਦੂਜੀ ਭਾਸ਼ਾ ਵਜੋਂ ਵਰਤਣ ਦੀ ਵਕਾਲਤ ਜ਼ਰੂਰ ਕੀਤੀ ਹੈ ਅਤੇ ਖੇਤਰੀ ਭਾਸ਼ਾਵਾਂ ਦੀ ਮਜ਼ਬੂਤੀ ਲਈ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ।

ਰੇਲਵੇ ਮੁਲਾਜ਼ਮਾਂ ਲਈ ਬੋਨਸ ਨੂੰ ਕੈਬਨਿਟ ਦੀ ਪ੍ਰਵਾਨਗੀ

ਨਵੀਂ ਦਿੱਲੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਕੈਬਨਿਟ ਨੇ 11.52 ਲੱਖ ਰੇਲਵੇ ਮੁਲਾਜ਼ਮਾਂ ਨੂੰ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਬੋਨਸ ਮਹਿਕਮੇ ਦੀ ਸਮਰੱਥਾ ’ਚ ਵਾਧੇ ਲਈ ਕੀਤੇ ਉੱਦਮਾਂ ਲਈ ਮੁਲਾਜ਼ਮਾਂ ਨੂੰ ਦਿੱਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ 78 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਬੋਨਸ ਦਿੱਤਾ ਜਾਵੇਗਾ। ਅਜਿਹਾ ਲਗਾਤਾਰ ਛੇਵੇਂ ਸਾਲ ਕੀਤਾ ਜਾ ਰਿਹਾ ਹੈ। ਇਸ ਨਾਲ ਖ਼ਜ਼ਾਨੇ ’ਤੇ 2024.40 ਕਰੋੜ ਦਾ ਬੋਝ ਪਏਗਾ।

ਹਿੰਦੀ ’ਤੇ ਸ਼ਾਹ ਦਾ ਜ਼ੋਰ ਭਾਰਤ ਦੇ ਸੰਘੀ ਢਾਂਚੇ ਖ਼ਿਲਾਫ਼: ਮੋਇਲੀ

ਨਵੀਂ ਦਿੱਲੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਿੰਦੀ ਨੂੰ ਮੁਲਕ ਦੀ ਸਾਂਝੀ ਭਾਸ਼ਾ ਬਣਾਉਣ ਦੀ ਵਕਾਲਤ ਕਰਨ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰਾਰੇ ਹੱਥੀਂ ਲੈਂਦਿਆਂ ਕਾਂਗਰਸ ਦੇ ਸੀਨੀਅਰ ਆਗੂ ਵੀਰੱਪਾ ਮੋਇਲੀ ਨੇ ਕਿਹਾ ਹੈ ਕਿ ਅਮਿਤ ਸ਼ਾਹ ਦਾ ਹਿੰਦੀ ਪੱਖੀ ਬਿਆਨ ਭਾਰਤ ਦੇ ਸੰਘੀ ਢਾਂਚੇ ਵਿਰੁੱਧ ਹੈ ਅਤੇ ਉਨ੍ਹਾਂ ਨੂੰ ਮੁਲਕ ਦੀ ਏਕਤਾ ਲਈ ਇਹ ਬਿਆਨ ਵਾਪਸ ਲੈ ਲੈਣਾ ਚਾਹੀਦਾ ਹੈ। ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਸ਼ਨਿਚਰਵਾਰ ਨੂੰ ਮੁਲਕ ’ਚ ਇਕ ਸਮਾਨ ਭਾਸ਼ਾ ਦੀ ਵਕਾਲਤ ਕਰਦਿਆਂ ਕਿਹਾ ਸੀ ਕਿ ਹਿੰਦੀ ਉਹ ਭਾਸ਼ਾ ਹੈ ਜੋ ਸਭ ਤੋਂ ਵੱਧ ਬੋਲੀ ਜਾਂਦੀ ਹੈ ਅਤੇ ਪੂਰੇ ਦੇਸ਼ ਨੂੰ ਇਕਜੁੱਟ ਕਰ ਸਕਦੀ ਹੈ। ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਨੇ ਇਕ ਬਿਆਨ ’ਚ ਕਿਹਾ,

ਹਿੰਦੀ ਨਾ ਥੋਪੋ, ਭਾਰਤ ’ਚ ਸਾਂਝੀ ਭਾਸ਼ਾ ਲਾਗੂ ਕਰਨਾ ਅਸੰਭਵ: ਰਜਨੀਕਾਂਤ

ਚੇਨਈ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਉੱਘੇ ਅਦਾਕਾਰ ਰਜਨੀਕਾਂਤ ਨੇ ਕਿਹਾ ਹੈ ਕਿ ਭਾਰਤ ’ਚ ਸਾਂਝੀ ਭਾਸ਼ਾ ਦਾ ਵਿਚਾਰ ‘ਬਦਕਿਸਮਤੀ’ ਨਾਲ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਹਿੰਦੀ ਨੂੰ ਲੋਕਾਂ ’ਤੇ ਥੋਪਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਨਾ ਸਿਰਫ਼ ਦੱਖਣੀ ਸੂਬੇ ਵਿਰੋਧ ਕਰਨਗੇ ਸਗੋਂ ਉੱਤਰ ’ਚ ਵੀ ਇਸ ਦਾ ਵਿਰੋਧ ਹੋਵੇਗਾ। ਇਥੇ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਨੀਕਾਂਤ ਨੇ ਕਿਹਾ,‘‘ਸਾਂਝੀ ਭਾਸ਼ਾ ਭਾਰਤ ਲਈ ਹੀ ਨਹੀਂ ਸਗੋਂ 

ਜੇ ਸਾਵਰਕਰ ਪ੍ਰਧਾਨ ਮੰਤਰੀ ਹੁੰਦੇ ਤਾਂ ਪਾਕਿਸਤਾਨ ਨਾ ਬਣਦਾ: ਠਾਕਰੇ

ਮੁੰਬਈ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਚੋਣ ਪ੍ਰਚਾਰ ਦੌਰਾਨ ਸ਼ਿਵ ਸੈਨਾ ਪ੍ਰਧਾਨ ਊਧਵ ਠਾਕਰੇ ਨੇ ਕਿਹਾ ਕਿ ਜੇ ਵਿਨਾਇਕ ਦਾਮੋਦਰ ਸਾਵਰਕਰ 1947 ਵਿਚ ਭਾਰਤ ਦੇ ਪ੍ਰਧਾਨ ਮੰਤਰੀ ਹੁੰਦੇ ਤਾਂ ਪਾਕਿਸਤਾਨ ਨਹੀਂ ਸੀ ਬਣਨਾ। ਸ਼ਿਵ ਸੈਨਾ ਪ੍ਰਧਾਨ ਨੇ ਸ੍ਰੀ ਸਾਵਰਕਰ ਲਈ ਭਾਰਤ ਰਤਨ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਭਾਵੇਂ ਮਹਾਤਮਾ ਗਾਂਧੀ ਅਤੇ ਪੰਡਤ ਜਵਾਹਰਲਾਲ ਨਹਿਰੂ ਦੇ ਯੋਗਦਾਨ ਨੂੰ ਅੱਖੋਂ ਓਹਲੇ ਨਹੀਂ ਕੀਤਾ ਜਾ ਸਕਦਾ ਪਰ ਸਾਰੀ 

ਐਨਡੀਆਰਆਈ ਦੇ 75 ਪਸ਼ੂਆਂ ਦੀ ਸ਼ੱਕੀ ਹਾਲਾਤ ’ਚ ਮੌਤ

ਕਰਨਾਲ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਰਨਾਲ ਵਿੱਚ ਰਾਸ਼ਟਰੀ ਡੇਅਰੀ ਰਿਸਰਚ ਇੰਸਟੀਚਿਊਟ (ਐਨਡੀਆਰਆਈ) ਵਿੱਚ ਸ਼ੱਕੀ ਹਾਲਾਤਾਂ ਵਿੱਚ ਪਿਛਲੇ ਕਰੀਬ ਇਕ ਹਫ਼ਤੇ ਵਿੱਚ 75 ਪਸ਼ੂਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਨਿੱਤ ਕਰੀਬ 10 ਪਸ਼ੂਆਂ ਦੀ ਮੌਤ ਹੋ ਰਹੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਸ਼ੂਆਂ ਨੂੰ ਖ਼ਰਾਬ ਫੀਡ ਦਿੱਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਲਈ ਬਰੇਲੀ ਤੋਂ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਦੇ ਵਿਗਿਆਨਿਕਾਂ ਦੀ ਟੀਮ ਆਈ ਹੋਈ ਹੈ।

ਸਕੂਲਾਂ ਵਿਚਲੇ ਕਲੱਬਾਂ ਦੀ ਇਕਜੁੱਟਤਾ ਬਾਰੇ ਵਿਚਾਰਾਂ

ਨਵੀਂ ਦਿੱਲੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਰਵੋਦਿਆ ਬਾਲ ਵਿਦਿਆਲਾ, ਕੇਸ਼ਵ ਪੁਰਮ, ਦਿੱਲੀ ਵਿੱਚ ਗੈਰ ਸਰਕਾਰੀ ਸੰਸਥਾ ‘ਭਾਰਤੀ ਫਾਊਂਡੇਸ਼ਨ’ ਦਾ ਉਦਮਾਂ ਸਦਕਾ ਇੱਕ ਰੋਜ਼ਾ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦੇਸ਼ ਸਕੂਲਾਂ ਵਿਚਲੇ ਕਲੱਬਾਂ ਅਤੇ ਹਾਊਸ ਸਿਸਟਮ ’ਚ ਇਕਜੁੱਟਤਾ ਲਿਆਉਣਾ ਸੀ। ਕਾਰਜਸ਼ਾਲਾ ਵਿੱਚ 25 ਸਕੂਲਾਂ ਦੇ ਤਕਰੀਬਨ 44 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੇ ਹਿੱਸਾ ਲਿਆ। ਇਸ ਕਾਰਜਸ਼ਾਲਾ ਦੌਰਾਨ 

ਇੰਜਨੀਅਰ ਇੰਸਟੀਚਿਊਟ ਬੰਦ ਕਰਨ ਦੇ ਸਰਕਾਰੀ ਫ਼ਰਮਾਨਾਂ ਦਾ ਵਿਰੋਧ

ਸਿਰਸਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੂਬਾ ਸਰਕਾਰ ਵੱਲੋਂ ਚੌਧਰੀ ਦੇਵੀ ਲਾਲ ਇੰਜਨੀਅਰਿੰਗ ਇੰਸਟੀਚਿਊਟ ਪੰਨੀਵਾਲਾ ਮੋਟਾ ਨੂੰ ਬੰਦ ਕੀਤੇ ਜਾਣ ਦੇ ਫੈਸਲੇ ਖ਼ਿਲਾਫ਼ ਵਿਦਿਆਰਥੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤੇ ਤੇ ਇੰਸਟੀਚਿਊਟ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਇਨਸੋ ਦੇ ਰਾਸ਼ਟਰੀ ਪ੍ਰਧਾਨ ਦਿਗਵਿਜੈ ਚੌਟਾਲਾ ਨੇ ਕੀਤੀ।

ਭਾਰਤ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਸ਼ਾਹ

ਨਵੀਂ ਦਿੱਲੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਭਾਰਤੀ ਖੇਤਰ ਵਿਚ ਘੁਸਪੈਠ ਬਰਦਾਸ਼ਤ ਨਹੀਂ ਕਰੇਗੀ ਤੇ ਅਜਿਹੀ ਕਿਸੀ ਵੀ ਸਥਿਤੀ ਨਾਲ ਸਖਤੀ ਨਾਲ ਨਜਿੱਠੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਾ-370 ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਸਥਿਤੀ ਸ਼ਾਂਤੀਪੂਰਨ ਹੈ। ਇਸ ਤੋਂ ਬਾਅਦ ਨਾ ਹੀ ਇਥੇ ਗੋਲੀ ਚੱਲਣ ਦੀ ਖਬਰ ਹੈ ਤੇ ਨਾ ਹੀ ਕਿਸੇ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਉਹ ਆਪਣੀ ਧਰਤੀ ਵਿਚ ਇੱਕ ਇੰਚ ਵੀ ਘੁਸਪੈਠ ਨਹੀਂ ਹੋਣ ਦੇਣਗੇ। ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਨ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਭਾਰਤੀ ਫੌਜੀਆਂ ਦੇ ਖੂਨ ਨੂੰ ਵਿਅਰਥ ਨਹੀਂ ਜਾਣ ਦੇਣਗੇ।

ਰਾਜਸਥਾਨ ’ਚ ਬਸਪਾ ਦੇ ਸਾਰੇ ਛੇ ਵਿਧਾਇਕ ਕਾਂਗਰਸ ’ਚ ਸ਼ਾਮਲ

ਜੈਪੁਰ/ਲਖ਼ਨਊ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਜਸਥਾਨ ਵਿਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਰੇ ਛੇ ਵਿਧਾਇਕ ਦਲ ਬਦਲੀ ਕਰ ਸੱਤਾਧਾਰੀ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਇਸ ਨੂੰ ਬਸਪਾ ਸੁਪਰੀਮੋ ਮਾਇਆਵਤੀ ਲਈ ਤਕੜੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ ਤੇ ਸਾਬਕਾ ਮੁੱਖ ਮੰਤਰੀ ਨੇ ਇਸ ਨੂੰ ‘ਧੋਖਾਧੜੀ’ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਨਗਰ ਕੌਂਸਲ ਤੇ ਨਿਗਮ ਚੋਣਾਂ ਦੇ ਨਾਲ ਹੀ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਜਲਦੀ ਹੀ ਹੋਣ ਜਾ ਰਹੀਆਂ ਹਨ ਤੇ ਇਨ੍ਹਾਂ ਵਿਧਾਇਕਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਮੈਂਬਰਾਂ ਦੀ ਗਿਣਤੀ 106 ਹੋ ਗਈ ਹੈ। ਵਿਧਾਨ ਸਭਾ ਦੀ ਕੁੱਲ ਸਮਰੱਥਾ ਫ਼ਿਲਹਾਲ 198 ਮੈਂਬਰਾਂ ਦੀ ਹੈ। ਕਾਂਗਰਸ ਵਿਚ ਸ਼ਾਮਲ ਹੋਏ ਬਸਪਾ ਵਿਧਾਇਕਾਂ ’ਚ ਰਾਜੇਂਦਰ ਸਿੰਘ ਗੁਢਾ, ਜੋਗੇਂਦਰ ਸਿੰਘ ਅਵਾਨਾ, ਵਾਜਿਬ ਅਲੀ, ਲਖਨ ਸਿੰਘ ਮੀਣਾ, ਸੰਦੀਪ ਯਾਦਵ ਤੇ ਦੀਪਚੰਦ ਸ਼ਾਮਲ ਹਨ। ਉਨ੍ਹਾਂ ਸੋਮਵਾਰ ਰਾਤ ਵਿਧਾਨ ਸਭਾ ਸਪੀਕਰ ਸੀਪੀ

ਸ਼ਿਵਕੁਮਾਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੀ ਇਕ ਅਦਾਲਤ ਨੇ ਕਰਨਾਟਕ ਕਾਂਗਰਸ ਦੇ ਆਗੂ ਡੀ.ਕੇ. ਸ਼ਿਵਕੁਮਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸ਼ਿਵਕੁਮਾਰ ਨੂੰ ਈਡੀ ਵੱਲੋਂ ਕਾਲਾ ਧਨ ਸਫ਼ੈਦ ਕਰਨ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਨੇ ਪਹਿਲਾਂ ਏਜੰਸੀ ਨੂੰ ਕਾਂਗਰਸੀ ਆਗੂ ਨੂੰ ਹਸਪਤਾਲ ਲਿਜਾਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਉੱਥੇ ਦਾਖ਼ਲ ਕਰਨ ਬਾਰੇ ਡਾਕਟਰਾਂ ਦੀ ਰਾਇ ਲਈ ਜਾ ਸਕੇ।

ਭਾਜਪਾ ਨੇ ਲੱਡੂ ਵੰਡ ਕੇ ਮੋਦੀ ਦਾ ਜਨਮ ਦਿਨ ਮਨਾਇਆ

ਫਰੀਦਾਬਾਦ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਤੇ ਟਾਈਮ ਉਪਕਰਨ ਪ੍ਰਾਈਵੇਟ ਲਿਮਟਡ) ਦੇ ਡਾਇਰੈਕਟਰ ਭਾਜਪਾ ਨੇਤਾ ਆਰਕੇਚਿਲਾਨਾ, ਵਿਸ਼ਾਲ ਪਰਨਾਮੀ, ਸਚਿਨ ਚਿਲਾਨਾ ਤੇ ਸ੍ਰੀਮਤੀ ਸੰਗੀਤਾ ਚਿਲਾਨਾ ਨੇ ਆਪਣੇ ਸਾਰੇ ਕਰਮਚਾਰੀਆਂ ਨਾਲ ਹਵਨ ਕੀਤਾ ਤੇ ਲੋਕਾਂ ਨੂੰ ਲੱਡੂ ਵੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਭਾਜਪਾ ਨੇਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 

ਮਮਤਾ ਬੈਨਰਜੀ ਦੀ ਮੋਦੀ ਨਾਲ ਮੀਟਿੰਗ ਅੱਜ

ਕੋਲਕਾਤਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਲਈ ਫੰਡਾਂ ਦੇ ਨਾਲ-ਨਾਲ ਹੋਰ ਮੁੱਦੇ ਵੀ ਚੁੱਕਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮੀਟਿੰਗ ਦੌਰਾਨ ਸੂਬਿਆਂ ਦੇ ਨਾਮ ਬਦਲਣ ਅਤੇ ਸਰਕਾਰੀ ਬੈਂਕਾਂ ਦੇ ਰਲੇਵਿਆਂ ਦਾ ਮੁੱਦਾ ਵੀ ਚੁੱਕਣਗੇ। 

74 ਸਾਲ ਹੋਰ ਜਵਾਨ ਮਹਿਸੂਸ ਕਰਨ ਲੱਗਿਆਂ: ਚਿਦੰਬਰਮ

ਨਵੀਂ ਦਿੱਲੀ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਆਪਣੇ 74ਵੇਂ ਜਨਮ ਦਿਨ ਮੌਕੇ ਸ਼ੁੱਭ ਚਿੰਤਕਾਂ ਦੀਆਂ ਇਛਾਵਾਂ ਕਬੂਲਦਿਆਂ ਕਿਹਾ ਕਿ ਉਹ ਖ਼ੁਦ ਨੂੰ ‘74 ਸਾਲ ਹੋਰ ਜਵਾਨ ਮਹਿਸੂਸ ਕਰਨ ਲੱਗੇ ਹਨ’। 

ਸਿੱਖ ਕਤਲੇਆਮ: ਕਮਲ ਨਾਥ ਖ਼ਿਲਾਫ਼ ਕੇਸ ਵਧੇਰੇ ਮਜ਼ਬੂਤ: ਫੂਲਕਾ

ਨਵੀਂ ਦਿੱਲੀ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੀਨੀਅਰ ਕਾਂਗਰਸੀ ਆਗੂ ਕਮਲਨਾਥ ਨੂੰ ਡਰਾਉਣ ਲਈ ਪੁਰਾਣੇ ਭੂਤ ਪਰਤ ਆਏ ਹਨ। 1984 ਸਿੱਖ ਵਿਰੋਧੀ ਦੰਗਾ ਪੀੜਤਾਂ ਦੇ ਇਨਸਾਫ ਦੀ ਲੜਾਈ ਲੜ ਰਹੇ ਕਾਨੂੰਨੀ ਮਾਹਿਰਾਂ ਨੇ ਅੱਜ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਖ਼ਿਲਾਫ਼ ਕੇਸ ‘ਬਹੁਤ ਮਜ਼ਬੂਤ ਹੈ। ਸਿੱਖ ਵਿਰੋਧੀ ਦੰਗਿਆਂ ਦਾ ਕੇਸ ਲੜ ਰਹੇ ਵਕੀਲ ਐੱਚ ਐੱਸ ਫੂਲਕਾ ਨੇ ਅੱਜ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ‘‘ ਕਾਂਗਰਸੀ ਆਗੂ ਕਮਲਨਾਥ ਖਿਲਾਫ਼ ਕੇਸ ਸੱਜਣ ਕੁਮਾਰ ਨਾਲੋਂ ਮਜ਼ਬੂਤ ਹੈ। ਇਸ ਦਾ ਕਾਰਨ ਇਹ ਹੈ ਕਿ ਸੱਜਣ ਕੁਮਾਰ ਤੇ ਹੋਰਨਾਂ ਨੇ ਨਵੰਬਰ 1 ਅਤੇ 2 ਨੂੰ ਦਿੱਲੀ ਵਿੱਚ ਆਪਣੀ ਮੌਜੂਦਗੀ ਤੋਂ ਇਨਕਾਰ ਕੀਤਾ ਸੀ ਜਦੋਂ ਇਕੋ ਪਰਿਵਾਰ ਦੇ ਪੰਜ ਸਿੱਖਾਂ ਨੂੰ ਮਾਰ ਦਿੱਤਾ ਗਿਆ ਸੀ ਜਦੋਂ ਕਿ ਕਮਲਨਾਥ ਨੇ 1 ਨਵੰਬਰ, 1984 ਵਿੱਚ ਗੁਰਦੁਆਰਾ ਰਕਾਬਗੰਜ ਵਿੱਚ ਆਪਣੀ ਮੌਜੂਦਗੀ ਮੰਨੀ ਹੈ। ਉਸ ਦਿਨ ਦੋ ਦਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ ਤੇ ਫਿਰਕੂ ਭੀੜ ਨੇ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਸੀ।’’

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0083183746
Copyright © 2019, Panjabi Times. All rights reserved. Website Designed by Mozart Infotech