ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਅਕਾਲੀ ਦਲ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਰਲ ਕੇ ਲੜੇਗਾ: ਭੂੰਦੜ

August 17, 2019 12:36 PM

ਚੰਡੀਗੜ੍,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਗੱਠਜੋੜ ਕਰਕੇ ਲੜੇਗਾ। ਇਸ ਸਬੰਧੀ ਦੋਵਾਂ ਪਾਰਟੀ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਸੂਬੇ ਅੰਦਰ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਕੀਤੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੀ ਮੀਟਿੰਗ ਮਗਰੋਂ ਉਨ੍ਹਾਂ ਕਿਹਾ ਕਿ ਭਾਜਪਾ ਨਾਲ ਚੱਲ ਰਹੀ ਗੱਲਬਾਤ ਬਾਰੇ ਮੈਂਬਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਲੀਡਰਸ਼ਿਪ ਨੇ ਹਰਿਆਣਾ ਦੀ ਅਕਾਲੀ ਲੀਡਰਸ਼ਿਪ ਤੋਂ ਪਾਰਟੀ ਆਗੂਆਂ ਦੇ ਜਿੱਤਣ ਦੀਆਂ ਸੰਭਾਵਨਾਵਾਂ ਬਾਰੇ ਵੀ ਪ੍ਰਤੀਕਿਰਿਆ ਲਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 7 ਸਤੰਬਰ ਨੂੰ ਕੁਰੂਕੁਸ਼ੇਤਰ ਵਿਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸ ਜਗ੍ਹਾ ਉੱਤੇ ਅੱਠ ਗੁਰੂ ਸਾਹਿਬਾਨ ਦੇ ਚਰਨ ਪਏ ਹਨ। ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਇਸ ਇਕੱਠ ਵਿਚ ਆਉਣ ਲਈ ਪ੍ਰੇਰਿਤ ਕਰਨ ਅਤੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਹਰਿਆਣਾ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਤਕ ਪਹੁੰਚਾਉਣ। ਅਕਾਲੀ ਦਲ ਦੀ ਹਰਿਆਣਾ ਇਕਾਈ ਦੀ ਇਸ ਮੀਟਿੰਗ ਵਿਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਲਦੇਵ ਸਿੰਘ ਕਿਆਮਪੁਰੀ, ਹਰਿਆਣਾ ਇਕਾਈ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਠਾ ਤੇ ਜਨਰਲ ਸਕੱਤਰ ਸੁਖਬੀਰ ਸਿੰਘ ਮਾਂਡੀ ਨੇ ਭਾਗ ਲਿਆ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਬੇਅਦਬੀ ਕਾਂਡ ਦੀ ਪੇਸ਼ੇਵਾਰਾਨਾ ਢੰਗ ਨਾਲ ਜਾਂਚ ਕਰੇ ਸਿਟ: ਜਾਖੜ

ਚੰਡੀਗੜ੍ਹ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ‘ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਮਤਭੇਦ ਪਾਸੇ ਰੱਖ ਕੇ ਪੇਸ਼ੇਵਾਰਾਨਾ ਤੇ ਪਾਰਦਰਸ਼ੀ ਢੰਗ ਨਾਲ ਜਾਂਚ ਨੂੰ ਸਿਰੇ ਲਾਉਣਾ ਚਾਹੀਦਾ ਹੈ। ਇਸ ਮਾਮਲੇ ਨਾਲ ਸਰਕਾਰ ਅਤੇ ਕਾਂਗਰਸ ਪਾਰਟੀ ਤੋਂ ਇਲਾਵਾ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸੀਬੀਆਈ ਦੋਸ਼ੀਆਂ ਨੂੰ ਬਚਾਉਣ ਲਈ ਯਤਨਸ਼ੀਲ ਹੈ ਤੇ ਸਰਕਾਰ ਅੰਦਰਲੇ ਅਕਾਲੀ ਹਮਾਇਤੀ ਵੀ ਜਾਂਚ ਨੂੰ ਕੁਰਾਹੇ ਪਾਉਣ ਲਈ ਯਤਨ ਕਰ ਰਹੇ ਹਨ। ਇਸ ਤੋਂ ਇਲਾਵਾ ਕੁਝ ਤਕਨੀਕੀ ਉਲਝਣਾਂ ਕਰ ਕੇ ਜਾਂਚ ਵਿਚ ਦੇਰੀ ਹੋ ਰਹੀ ਹੈ।’ ਇਹ ਵਿਚਾਰ ਪੇਸ਼ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬੇਅਦਬੀ ਦਾ ਮਾਮਲਾ ਭਾਵਨਾਤਮਕ ਮਾਮਲਾ ਹੈ ਤੇ ਲੋਕ ਜਲਦੀ ਇਨਸਾਫ਼ ਚਾਹੁੰਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਮਾਮਲੇ ਨੂੰ ਸਿਰੇ ਲਾਉਣ ਲਈ ਵਚਨਬੱਧ ਹਨ 

ਪੰਜਾਬ ਦੀ ‘ਕ੍ਰਿਸ਼ੀ ਕਰਮਨ ਐਵਾਰਡ’ ਵਾਸਤੇ ਚੋਣ ਵੱਡੀ ਪ੍ਰਾਪਤੀ: ਕੈਪਟਨ

ਚੰਡੀਗੜ੍ਹ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਸਰਕਾਰ ਵੱਲੋਂ ਝੋਨੇ ਦੇ ਉਤਪਾਦਨ ਵਿਚ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸੂਬੇ ਵਜੋਂ ਪੰਜਾਬ ਦੀ ਚੋਣ ‘ਕ੍ਰਿਸ਼ੀ ਕਰਮਨ ਐਵਾਰਡ 2017-18’ ਲਈ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸੂਬੇ ਦੇ ਕਿਸਾਨਾਂ ਦੀ ਵੱਡੀ ਪ੍ਰਾਪਤੀ ਦੱਸਿਆ ਹੈ। ਮੁੱਖ ਮੰਤਰੀ ਨੇ ਪੰਜਾਬ ਦੀ ਚੋਣ ਦਾ ਸਿਹਰਾ ਸੂਬੇ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਕਾਬਲੀਅਤ ਦੇ ਸਿਰ ਬੰਨ੍ਹਿਆ, ਜਿਨ੍ਹਾਂ ਨੇ ਅਨਾਜ ਦੀ ਪੈਦਾਵਾਰ ਵਿਚ ਮੁਲਕ ਨੂੰ ਸਵੈ-ਨਿਰਭਰ ਬਣਾਉਣ ਲਈ ਕਾਰਗਰ ਭੂਮਿਕਾ ਨਿਭਾਈ। ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਇਸ ਐਵਾਰਡ ਵਿਚ ਇਕ ਟਰਾਫੀ, ਸ਼ਲਾਘਾ ਪੱਤਰ ਅਤੇ ਦੋ ਕਰੋੜ ਰੁਪਏ ਦੀ ਨਗਦ ਰਾਸ਼ੀ ਸ਼ਾਮਲ ਹੈ। ਇਸ ਸਬੰਧੀ ਸੂਬਾ ਸਰਕਾਰ ਨੂੰ ਭੇਜੇ ਇਕ ਪੱਤਰ ਵਿਚ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਸਾਲ 2017-18 ਲਈ ਝੋਨੇ ਦੇ ਉਤਪਾਦਨ ਦੀ ਸ਼੍ਰੇਣੀ ਵਿਚ ਪੰਜਾਬ ਦੀ ਚੋਣ ‘ਕ੍ਰਿਸ਼ੀ ਕਰਮਨ ਐਵਾਰਡ’ ਲਈ ਕੀਤੀ ਜਾਂਦੀ ਹੈ।

ਸਲਾਹਕਾਰਾਂ ਨੂੰ ਲਾਭ ਦੇ ਘੇਰੇ ’ਚੋਂ ਕੱਢਣ ਦੀ ਤਿਆਰੀ

ਚੰਡੀਗੜ੍ਹ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਜ਼ਾਰਤ ਦੀ ਭਲਕੇ ਡੇਰਾ ਬਾਬਾ ਨਾਨਕ ਵਿਚ ਹੋ ਰਹੀ ਮੀਟਿੰਗ ’ਚ ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲਾਏ ਗਏ ਛੇ ਸਲਾਹਕਾਰਾਂ ਨੂੰ ਲਾਭ ਦੇ ਘੇਰੇ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਰਾਜ ਲੈਜਿਸਲੇਚਰ (ਪ੍ਰੀਵੈਨਸ਼ਨ ਆਫ਼ ਡਿਸਕੁਆਲੀਫ਼ਿਕੇਸ਼ਨ) ਐਕਟ 1952 ਵਿਚ ਸੋਧ ਕਰਨ ’ਤੇ ਮੋਹਰ ਲਾਈ ਜਾ ਸਕਦੀ ਹੈ। ਇਸ ਲਈ ਆਰਡੀਨੈਂਸ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ

ਹੁੱਡਾ ਨੇ ਸੀਬੀਆਈ ਅਦਾਲਤ ਵਿਚ ਪੇਸ਼ੀ ਭੁਗਤੀ

ਪੰਚਕੂਲਾ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਏਜੀਐੱਲ ਪਲਾਟ ਵੰਡ ਅਤੇ ਮਾਨੇਸਰ ਲੈਂਡ ਘੁਟਾਲੇ ਦੇ ਮਾਮਲਿਆਂ ਵਿਚ ਅੱਜ ਸਵੇਰੇ ਵਿਸ਼ੇਸ਼ ਸੀਬੀਆਈ ਅਦਾਲਤ ਪੰਚਕੂਲਾ ਵਿਚ ਪੇਸ਼ ਹੋਏ। ਇਨ੍ਹਾਂ ਦੋਵਾਂ ਮਾਮਲਿਆਂ ਦੀ ਸੁਣਵਾਈ ਸੀਬੀਆਈ ਦੀ ਅਦਾਲਤ ਨੇ ਅੱਗੇ ਪਾ ਦਿੱਤੀ ਹੈ। ਸੀਬੀਆਈ ਦੀ ਅਦਾਲਤ ਨੇ ਏਜੇਐੱਲ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 22 ਅਕਤੂਬਰ ਰੱਖੀ ਹੈ ਜਦਕਿ ਮਾਨੇਸਰ ਲੈਂਡ ਮਾਮਲੇ ਵਿਚ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ। ਇਨ੍ਹਾਂ ਮਾਮਲਿਆਂ ਵਿਚ ਭੁਪਿੰਦਰ ਸਿੰਘ ਹੁੱਡਾ ਦੇ ਹੋਰ ਸਾਥੀ ਵੀ ਅਦਾਲਤ ਸਾਹਮਣੇ ਪੇਸ਼ ਹੋਏ।

ਆਪਣੀ ਹੀ ਕਾਰ ਚੋਰੀ ਕਰਨ ਵਾਲੇ ਨੂੰ 50 ਹਜ਼ਾਰ ਜੁਰਮਾਨਾ

ਚੰਡੀਗੜ੍ਹ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਟਰੈਫਿਕ ਪੁਲੀਸ ਵੱਲੋਂ ਜ਼ਬਤ ਕੀਤੀ ਆਪਣੀ ਹੀ ਕਾਰ ਨੂੰ ਦੂਜੀ ਚਾਬੀ ਲਗਾ ਕੇ ਲਿਜਾਣ ਲਈ ਮੁਹਾਲੀ ਵਾਸੀ ਹਰਪ੍ਰੀਤ ਸਿੰਘ ਨੂੰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਛੇ ਅਗਸਤ 2016 ਨੂੰ ਚੰਡੀਗੜ੍ਹ ਟਰੈਫਿਕ ਪੁਲੀਸ ਵੱਲੋਂ ਸੈਕਟਰ-16-17 ਦੀਆਂ ਲਾਈਟਾਂ ਨਜ਼ਦੀਕ ਨਾਕਾ ਲਗਾ ਕੇ ਸ਼ਰਾਬੀ ਡਰਾਈਵਰਾਂ ਦੀ ਜਾਂਚ ਕੀਤੀ ਜਾ ਰਹੀ ਸੀ। ਰਾਤ ਸਵਾ

ਦੋ ਸਾਬਕਾ ਅਕਾਲੀ ਮੰਤਰੀਆਂ ਖ਼ਿਲਾਫ਼ ਮਾਣਹਾਨੀ ਦਾਅਵਾ ਕਰਨ ਲਈ ਕੈਪਟਨ ਤੋਂ ਹਰੀ ਝੰਡੀ ਮੰਗੀ

ਚੰਡੀਗੜ੍ਹ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗਠਿਤ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਆਈਜੀ ਅਤੇ ਬਹੁ-ਚਰਚਿਤ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦੋ ਪ੍ਰਭਾਵਸ਼ਾਲੀ ਮੰਤਰੀਆਂ ਖ਼ਿਲਾਫ਼ ਮਾਣਹਾਨੀ ਦਾ ਦਾਅਵਾ ਕਰਨ ਲਈ ਆਗਿਆ ਮੰਗੀ ਹੈ।

ਬੇਅਦਬੀ ਕਾਂਡ ਦੀ ਪੇਸ਼ੇਵਾਰਾਨਾ ਢੰਗ ਨਾਲ ਜਾਂਚ ਕਰੇ ਸਿਟ: ਜਾਖੜ

ਚੰਡੀਗੜ੍ਹ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ‘ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਮਤਭੇਦ ਪਾਸੇ ਰੱਖ ਕੇ ਪੇਸ਼ੇਵਾਰਾਨਾ ਤੇ ਪਾਰਦਰਸ਼ੀ ਢੰਗ ਨਾਲ ਜਾਂਚ ਨੂੰ ਸਿਰੇ ਲਾਉਣਾ ਚਾਹੀਦਾ ਹੈ। ਇਸ ਮਾਮਲੇ ਨਾਲ ਸਰਕਾਰ ਅਤੇ ਕਾਂਗਰਸ ਪਾਰਟੀ ਤੋਂ ਇਲਾਵਾ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸੀਬੀਆਈ ਦੋਸ਼ੀਆਂ ਨੂੰ ਬਚਾਉਣ ਲਈ ਯਤਨਸ਼ੀਲ ਹੈ ਤੇ ਸਰਕਾਰ ਅੰਦਰਲੇ ਅਕਾਲੀ ਹਮਾਇਤੀ ਵੀ ਜਾਂਚ ਨੂੰ ਕੁਰਾਹੇ ਪਾਉਣ ਲਈ ਯਤਨ ਕਰ ਰਹੇ ਹਨ। ਇਸ ਤੋਂ ਇਲਾਵਾ ਕੁਝ ਤਕਨੀਕੀ ਉਲਝਣਾਂ ਕਰ ਕੇ ਜਾਂਚ ਵਿਚ ਦੇਰੀ ਹੋ ਰਹੀ ਹੈ।’ ਇਹ ਵਿਚਾਰ ਪੇਸ਼ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬੇਅਦਬੀ ਦਾ ਮਾਮਲਾ ਭਾਵਨਾਤਮਕ ਮਾਮਲਾ ਹੈ ਤੇ ਲੋਕ ਜਲਦੀ ਇਨਸਾਫ਼ ਚਾਹੁੰਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਮਾਮਲੇ ਨੂੰ ਸਿਰੇ ਲਾਉਣ ਲਈ ਵਚਨਬੱਧ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਸੀਬੀਆਈ ਨੂੰ ਇਸ ਮਾਮਲੇ ਵਿਚ ਕੋਈ ਦੋਸ਼ੀ ਨਹੀਂ ਲੱਭਿਆ ਤੇ ਉਸ ਨੇ ਕਲੋਜ਼ਰ ਰਿਪੋਰਟ ਪੇਸ਼ ਕਰ ਦਿੱਤੀ। ਦੂਜੇ ਪਾਸੇ, ਪੰਜਾਬ ਪੁਲੀਸ ਦੀ ਡੀਆਈਜੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਹੇਠ ਬਣੀ ਸਿਟ ਨੇ 13 ਦੋਸ਼ੀਆਂ ਖ਼ਿਲਾਫ਼ ਦੋਸ਼ ਸਾਬਤ ਕਰ ਦਿੱਤੇ ਹਨ। ਇਸ ਤੋਂ ਸਾਫ ਹੈ ਕਿ ਸੀਬੀਆਈ ਦੋਸ਼ ਸਾਬਤ ਕਰਨ ਦੀ ਥਾਂ ਦੋਸ਼ੀਆਂ ਬਚਾਉਣ ’ਚ ਲੱਗੀ ਹੋਈ ਹੈ। ਇਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ ਆਪਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰ ਰਹੀ ਹੈ।

ਪੰਜਾਬੀ ਭਾਸ਼ਾ ਦੇ ਹਮਾਇਤੀਆਂ ਵੱਲੋਂ ਪੀਯੂ ’ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ‘ਸੱਥ’ ਅਤੇ ਅਕਾਦਮਿਕ ਫੋਰਮ ਆਫ਼ ਸਿੱਖ ਸਟੂਡੈਂਟਸ (ਏਐੱਫਐੱਸਐੱਸ) ਵੱਲੋਂ ਪੰਜਾਬੀ ਭਾਸ਼ਾ ਦੀ ਕਥਿਤ ਤੌਹੀਨ ਖਿਲਾਫ਼ ਸਟੂਡੈਂਟਸ ਸੈਂਟਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਸੱਥ ਦੇ ਆਗੂ ਜੁਝਾਰ ਸਿੰਘ ਨੇ ਦੱਸਿਆ ਕਿ ਹਿੰਦੀ ਦਿਵਸ ਮਨਾਉਣ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਪਟਿਆਲਾ ’ਚ ਸਮਾਗਮ ਕਰਵਾਇਆ ਗਿਆ ਸੀ 

ਪੀਜੀਆਈ: ਭਰਤੀ ਪ੍ਰੀਖਿਆ ਅੰਗਰੇਜ਼ੀ ’ਚ ਲੈਣ ਕਾਰਨ ਦਿੱਕਤਾਂ

ਚੰਡੀਗੜ੍ਹ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਥੋਂ ਦੇ ਪੰਜਾਬੀ ਪਿੰਡ ਖੱਡਾ ਜੱਸੂ ਦੀ ਜ਼ਮੀਨ ਪ੍ਰਤੀ ਏਕੜ 432 ਰੁਪਏ ਦੀ ਕੀਮਤ ’ਤੇ ਐਕੂਆਇਰ ਕਰ ਕੇ ਉਸਾਰੀ ਗਈ ਪੋਸਟਗਰੈਜੂਏਟ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ) ਵੱਲੋਂ ਸੁਰੱਖਿਆ ਗਾਰਡ ਗਰੇਡ-2 ਦੀ ਕੀਤੀ ਜਾ ਰਹੀ ਭਰਤੀ ਦੌਰਾਨ ਉਨ੍ਹਾਂ ਦੀ ਲਿਖਤੀ ਪ੍ਰੀਖਿਆ ਅੰਗਰੇਜ਼ੀ ਭਾਸ਼ਾ ਵਿਚ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਤੋਂ ਸੰਕੇਤ ਮਿਲੇ ਹਨ ਕਿ ਪੀਜੀਆਈ ਵਿਚ ਹੁਣ ਇਸ ਦੀ ਸਥਾਪਤੀ ਲਈ ਉਜਾੜੇ ਪਿੰਡਾਂ ਸਮੇਤ ਇਥੋਂ ਦੇ ਹੋਰ ਪੰਜਾਬੀ ਨੌਜਵਾਨ ਸੁਰੱਖਿਆ ਗਾਰਡ ਵੀ ਭਰਤੀ ਨਹੀਂ ਹੋ ਸਕਣਗੇ। ਇਸ ਭਰਤੀ ਲਈ ਦੇਸ਼ ਦਾ ਕੋਈ ਵੀ ਨਾਗਰਿਕ ਅਰਜ਼ੀ ਦੇ ਸਕਦਾ ਹੈ ਅਤੇ ਇਥੋਂ ਦੇ ਉਜਾੜੇ ਪਿੰਡਾਂ ਦੇ ਬੇਰੁਜ਼ਗਾਰਾਂ ਲਈ ਪਹਿਲਾਂ ਵਾਂਗ ਕੋਈ ਕੋਟਾ ਨਿਰਧਾਰਤ ਨਹੀਂ ਕੀਤਾ ਗਿਆ।

ਸਿੱਖਿਆ ਵਿਭਾਗ ਦੀ ਘੁਰਕੀ: 26 ਸਕੂਲਾਂ ਨੂੰ ਵੇਰਵੇ ਦੇਣ ਦੀ ਹਦਾਇਤ

ਚੰਡੀਗੜ੍ਹ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਦੇ 26 ਨਿੱਜੀ ਸਕੂਲ ਸਿੱਖਿਆ ਵਿਭਾਗ ਨੂੰ ਆਰਥਿਕ ਪੱਖੋਂ ਕਮਜ਼ੋਰ (ਈਡਬਲਿਊਐਸ) ਪ੍ਰਤੀ ਵਿਦਿਆਰਥੀ ਦੀ ਅਦਾਇਗੀ ਦੇ ਵੇਰਵੇ ਨਹੀਂ ਦੇ ਰਹੇ। ਇਸ ਬਾਰੇ ਸਿੱਖਿਆ ਵਿਭਾਗ ਨੇ ਤਿੰਨ ਸਰਕੁਲਰ ਜਾਰੀ ਕੀਤੇ ਸਨ ਪਰ ਸਕੂਲਾਂ ਨੇ ਇਨ੍ਹਾਂ ਹੁਕਮਾਂ ਦੀ ਪ੍ਰਵਾਹ ਨਹੀਂ ਕੀਤੀ ਜਿਸ ਤੋਂ ਬਾਅਦ ਅੱਜ ਵਿਭਾਗ ਨੇ ਸਕੂਲਾਂ ਨੂੰ ਆਖਰੀ ਸਰਕੁਲਰ ਜਾਰੀ ਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਕ ਦਿਨ ਵਿਚ ਜਾਣਕਾਰੀ ਨਹੀਂ ਦਿੱਤੀ ਗਈ ਤਾਂ ਉਨ੍ਹਾਂ ਨੂੰ ਫੀਸ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ। ਵਿਭਾਗ ਨੇ ਸਕੂਲਾਂ ਤੋਂ ਸੈਸ਼ਨ 2016-17 ਤੇ 2017-18 ਦੇ ਐਂਟਰੀ ਜਮਾਤ ਦੇ ਵਿਦਿਆਰਥੀਆਂ ਦਾ ਰਿਕਾਰਡ ਮੰਗਿਆ ਹੈ।

ਯੂਟੀ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਧਰਨਾ

ਚੰਡੀਗੜ੍ਹ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਅੱਜ ਯੂਟੀ ਪਾਵਰਮੈੱਨ ਯੂਨੀਅਨ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਸਮੇਤ ਵੱਖ ਵੱਖ ਸੰਸਥਾਵਾਂ ਵਲੋਂ ਅੱਜ ਬਿਜਲੀ ਵਿਭਾਗ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਵੇਂ ਕੰਸਲਟੈਂਟ ਨਿਯੁਕਤ ਕੀਤੇ ਗਏ ਅਧਿਕਾਰੀਆਂ ਸਬੰਧੀ ਸੀਬੀਆਈ ਜਾਂਚ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਸੰਜੇ ਦੱਤ ਜੋਸ਼ੀ ਨੇ ਬਿਜਲੀ ਵਿਭਾਗ ਦਾ ਨਿੱਜੀਕਰਨ ਕੀਤੇ ਜਾਣ ਦੀ ਨਿੰਦਾ ਕਰਦਿਆਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਬਿਜਲੀ ਬੋਰਡਾਂ ਨੂੰ ਤੋੜ ਕੇ ਕਾਰਪੋਰੇਸ਼ਨਾਂ ਤੇ ਕੰਪਨੀਆਂ ਬਣਾ ਦਿੱਤੀਆਂ ਗਈਆਂ ਹਨ, ਉਸੇ ਦਿਨ ਤੋਂ ਇਨ੍ਹਾਂ ਸੰਸਥਾਵਾਂ ਵਲੋਂ ਮਨਮਰਜ਼ੀ ਕੀਤੀ ਜਾ ਰਹੀ ਹੈ।

ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਚੰਡੀਗੜ੍ਹ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਹਰੀ ਸਿੰਘ ਜ਼ੀਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਬਿਕਰਮ ਸਿੰਘ ਮਜੀਠੀਆ, ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁਰਜੀਤ ਸਿੰਘ ਰੱਖੜਾ ਮੌਜੂਦ ਸਨ।

ਨਿੱਜੀ ਹਿੱਤ ਪਾਲਣ ਵਾਲਿਆਂ ਦਾ ਵਿਰੋਧ : ਡਾ. ਸੁਰਜੀਤ ਸਿੰਘ

ਚੰਡੀਗੜ੍ਹ ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ, ‘‘ਜਿਹੜੇ ਕਹਿੰਦੇ ਨੇ ਤੁਹਾਨੂੰ ਦੋ ਸਾਲ ਬਾਅਦ ਦੱਸਾਂਗੇ ਕਿ ਹਿੰਦੀ ਕੀ ਹੁੰਦੀ ਹੈ, ਹੁਣ ਤੱਕ ਪੰਜਾਬੀ ਯੂਨੀਵਰਸਿਟੀ ਦਾ ਦਿੱਤਾ ਅੰਨ ਖਾਂਦੇ ਰਹੇ ਹਨ, ਜੋ ਕਿ ਪੰਜਾਬੀ ਦੇ ਵਿਕਾਸ ਲਈ ਬਣੀ ਹੈ। ਹੁਣ ਤੱਕ ਇਨ੍ਹਾਂ ਨੇ ਵੱਖ-ਵੱਖ ਵਿਚਾਰਧਾਰਾਈ ਧਿਰਾਂ ਦੇ ਓਹਲੇ ਰਹਿ ਕੇ ਆਪਣੇ ਨਿੱਜੀ ਹਿੱਤ ਪਾਲੇ ਹਨ ਅਤੇ ਹੁਣ ਜਦੋਂ ਆਰਐੱਸਐੱਸ ਦਾ ਬੋਲਬਾਲਾ ਹੋ ਰਿਹਾ ਹੈ ਤਾਂ ਇਨ੍ਹਾਂ ਦੀ ਭਾਸ਼ਾ, ਸੁਰ ਅਤੇ ਤੇਵਰ ਬਦਲ ਗਏ ਹਨ।’’

‘ਇਕ ਭਾਸ਼ਾ ਇਕ ਰਾਸ਼ਟਰ’ ਦੇ ਸੰਕਲਪ ਵਿਰੁੱਧ ਨਿੱਤਰੀ ਕੇਂਦਰੀ ਪੰਜਾਬੀ ਲੇਖਕ ਸਭਾ

ਚੰਡੀਗੜ੍ਹ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਪੰਜਾਬੀ ਲੇਖਕ ਸਭਾ ਨੇ ਭਾਸ਼ਾ ਵਿਭਾਗ ਪੰਜਾਬ ਦੇ ਹਿੰਦੀ ਦਿਵਸ ਵਾਲੇ ਸਮਾਗਮ ਦੌਰਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ ਨਾਲ ਕੀਤੇ ਗਏ ਦੁਰਵਿਹਾਰ ਦੀ ਨਿੰਦਾ ਕਰਦਿਆਂ ਮੁਲਕ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ‘ਇਕ ਭਾਸ਼ਾ ਇਕ ਰਾਸ਼ਟਰ’ ਦੇ ਸੰਕਲਪ ਵੱਲ ਲਿਜਾਣ ਦੇ ਕੀਤੇ ਜਾ ਰਹੇ ਯਤਨਾਂ ਖ਼ਿਲਾਫ਼ ਸਮੂਹ ਲੇਖਕ ਭਾਈਚਾਰੇ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਮੇਰੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅਕਾਲੀਆਂ ਦੇ ਦੋਸ਼ ਝੂਠੇ: ਕੈਪਟਨ

ਚੰਡੀਗੜ੍ਹ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅਕਾਲੀ ਦਲ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ

ਅਕਾਲੀਆਂ ਵੱਲੋਂ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਝੂਠ ਦਾ ਪੁਲੰਦਾ ਕਰਾਰ

ਚੰਡੀਗੜ੍ਹ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਵਲੋਂ ਆਪਣੀਆਂ ਢਾਈ ਸਾਲਾਂ ਦੀਆਂ ਪ੍ਰਾਪਤੀਆਂ ਦੇ ਕੀਤੇ ਗੁਣਗਾਣ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ ਅਤੇ ਹੋਰਨਾਂ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਿਨ੍ਹਾਂ ਤਿੰਨ ਅਹਿਮ ਮੁੱਦਿਆਂ ’ਤੇ ਲੋਕਾਂ ਤੋਂ ਵੋਟਾਂ ਮੰਗੀਆਂ ਸਨ, ਉਨ੍ਹਾਂ ਵਿਚ ਸਰਕਾਰ ਫੇਲ੍ਹ ਹੋਈ ਹੈ।

ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ

ਚੰਡੀਗੜ੍ਹ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦਾ ਅੱਧਾ ਕਾਰਜਕਾਲ ਪੂਰਾ ਹੋਣ ਦੇ ਮੱਦੇਨਜ਼ਰ ਕੈਬਨਿਟ ਮੰਤਰੀਆਂ ਨੂੰ ਆਪਣੇ ਵਿਭਾਗਾਂ ਲਈ ਵਿਆਪਕ ਕਾਰਜ ਯੋਜਨਾ ਉਲੀਕਣ ਅਤੇ ਵਿਧਾਇਕਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪਿਛਲੇ 30 ਮਹੀਨਿਆਂ ਦੌਰਾਨ ਸਰਕਾਰ ਦੁਆਰਾ ਕੀਤੀ ਪ੍ਰਗਤੀ ਅਤੇ ਸੂਬੇ ਦੀਆਂ ਵਿਕਾਸ ਯੋਜਨਾਵਾਂ ਸਬੰਧੀ ਵਿਚਾਰ ਚਰਚਾ ਕੀਤੀ। ਕੈਪਟਨ ਨੇ ਮੰਤਰੀਆਂ ਨੂੰ ਨਿਯਮਤ ਸਮੇਂ ’ਤੇ ਫੀਡਬੈਕ ਲੈਣ ਲਈ ਕਿਹਾ।

ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਸਰਕਾਰ ਨੇ ਬੂਹੇ ਭੇੜੇ

ਚੰਡੀਗੜ੍ਹ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿੱਚ ਆਵਾਰਾ ਪਸ਼ੂਆਂ ਖ਼ਾਸ ਤੌਰ ’ਤੇ ਢੱਠਿਆਂ ਤੇ ਗਊਆਂ ਦੀ ਦਹਿਸ਼ਤ ਸਿਰ ਚੜ੍ਹ ਕੇ ਬੋਲ ਰਹੀ ਹੈ। ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ, ਸੜਕਾਂ ’ਤੇ ਹਾਦਸਿਆਂ ਵਿੱਚ ਜਾ ਰਹੀਆਂ ਜਾਨਾਂ, ਖ਼ਾਸ ਤੌਰ ’ਤੇ ਹਿੰਸਕ ਹੋ ਰਹੇ ਢੱਠਿਆਂ ਨੇ ਕਈ ਸ਼ਹਿਰਾਂ ਵਿੱਚ ਲੋਕਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕੀਤਾ ਹੈ।
ਗਊ ਪਾਲਕਾਂ ਖ਼ਿਲਾਫ਼ ਕਥਿਤ ਗਊ ਰੱਖਿਅਕਾਂ ਦੀ ਗੁੰਡਾਗਰਦੀ ਵੀ ਲੁਕੀ ਹੋਈ ਨਹੀਂ ਹੈ। ਕਿਸਾਨਾਂ ਵੱਲੋਂ ਆਪਣੇ ਦੁਧਾਰੂ ਪਸ਼ੂਆਂ ਨੂੰ ਵੀ ਦੂਜੇ ਰਾਜਾਂ ਵਿੱਚ ਵੇਚਣ ਦੇ ਰਾਹ ਵਿੱਚ ਖੜ੍ਹੀਆਂ ਕਾਨੂੰਨੀ ਅੜਚਨਾਂ ਨੇ ਪੰਜਾਬ ਤੋਂ ਹੋਰਾਂ ਰਾਜਾਂ ਵਿਚਲਾ ਵਪਾਰ ਲਗਪਗ ਠੱਪ ਕਰ ਦਿੱਤਾ ਹੈ। ਡੀਸੀ ਜਾਂ ਉਸ ਦੇ ਨੁਮਾਇੰਦੇ ਤੋਂ ਲੈਣ ਵਾਲੀ ਮਨਜ਼ੂਰੀ ਤੇ ਜਾਅਲੀ ਗਊ ਰੱਖਿਅਕਾਂ ਦੀ ਖ਼ੁਆਰੀ ਕਰ ਕੇ ਬਾਹਰਲਾ ਵਪਾਰੀ ਪੰਜਾਬ ਤੋਂ ਮੂੰਹ ਮੋੜ ਗਿਆ ਹੈ, ਡੇਅਰੀ ਬਰਬਾਦੀ ਕੰਢੇ ਹੈ। ਆਵਾਰਾ ਪਸ਼ੂਆਂ ਕਾਰਨ ਹਰ ਸਾਲ ਸੌ ਤੋਂ ਵੱਧ ਹੋਣ ਵਾਲੀਆਂ ਸੜਕ ਦੁਰਘਟਨਾਵਾਂ ਵਾਪਰ ਰਹੀਆਂ ਹਨ।

ਚੰਡੀਗੜ੍ਹ ’ਚ ਹੁਣ ਘੰਟਿਆਂ ਦੇ ਹਿਸਾਬ ਹੋਈ ਪਾਰਕਿੰਗ ਫੀਸ

ਚੰਡੀਗੜ੍ਹ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਨਗਰ ਨਿਗਮ ਸ਼ਹਿਰ ਦੀਆਂ ਪੇਡ ਪਾਰਕਿੰਗਾਂ ਵਿੱਚ ਵਾਹਨ ਖੜ੍ਹੇ ਕਰਨ ’ਤੇ ਘੰਟਿਆਂ ਦੇ ਹਿਸਾਬ ਨਾਲ ਪਾਰਕਿੰਗ ਫੀਸ ਵਸੂਲੇਗੀ। ਇਸ ਬਾਰੇ ਨਗਰ ਨਿਗਮ ਹਾਊਸ ਦੀ ਅੱਜ ਹੋਈ ਹੰਗਾਮਾ ਭਰਪੂਰ ਮੀਟਿੰਗ ਦੌਰਾਨ ਏਜੰਡੇ ਨੂੰ ਹਰੀ ਝੰਡੀ ਦੇ ਦਿੱਤੀ ਗਈ। ਹਾਲਾਂਕਿ ਇਸ ਇਸ ਏਜੰਡੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਦੇ ਕੌਂਸਲਰਾਂ ਨੇ ਨਿਗਮ ਹਾਊਸ ਮੀਟਿੰਗ ਤੋਂ ਵਾਕ ਆਊਟ ਕੀਤਾ, ਪਰ ਨਿਗਮ ਹਾਊਸ ਵਿੱਚ ਬਹੁਮਤ ਹੋਣ ਕਾਰਨ ਭਾਜਪਾ ਕੌਂਸਲਰ ਇਸ ਮਤੇ ਨੂੰ ਪਾਸ ਕਰਵਾਉਣ ਵਿੱਚ ਸਫਲ ਰਹੇ। ਦੂਜੇ ਪਾਸੇ ਮੀਟਿੰਗ ’ਚ ਵਿਸ਼ੇਸ ਤੌਰ ’ਤੇ ਹਾਜ਼ਰ ਸੰਸਦ ਮੈਂਬਰ ਕਿਰਨ ਖੇਰ ਦੀ ਮੌਜੂਦਗੀ ਵਿੱਚ ਸਿਆਸੀ ਡਰਾਮਾ ਦੇਖਣ ਨੂੰ ਮਿਲਿਆ।

ਕਾਂਗਰਸ ਵੱਲੋਂ ਫੈਸਲਾ ਤਾਨਾਸ਼ਾਹੀ ਕਰਾਰ

ਚੰਡੀਗੜ੍ਹ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਸ਼ਹਿਰ ’ਚ ਪਾਰਕਿੰਗ ਫੀਸ ਵਧਾਉਣ ਦੇ ਵਿਰੋਧ ’ਚ ਅੱਜ ਚੰਡੀਗੜ੍ਹ ਕਾਂਗਰਸ ਵਲੋਂ ਨਗਰ ਨਿਗਮ ਦੇ ਬਾਹਰ ਭਾਜਪਾ ਖ਼ਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਨਿਗਮ ਹਾਊਸ ਮੀਟਿੰਗ ਵਿਚ ਲੋਕ ਸਭਾ ਮੈਂਬਰ ਕਿਰਨ ਖੇਰ ਦੀ ਹਾਜ਼ਰੀ ’ਚ ਪਾਰਕਿੰਗ ਫੀਸਾਂ ਨੂੰ ਵਧਾਉਣ ਦਾ ਬਹੁਤ ਗਲਤ ਫੈਸਲਾ ਲਿਆ ਗਿਆ ਹੈ ਜਦਕਿ ਇਥੇ ਵੱਧ ਪਾਰਕਿੰਗ ਫੀਸਾਂ ਵਸੂਲਣ ਦਾ ਕਿਰਨ ਖੇਰ ਵਲੋਂ ਹੀ ਵਿਰੋਧ ਕੀਤਾ ਗਿਆ ਸੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0083183924
Copyright © 2019, Panjabi Times. All rights reserved. Website Designed by Mozart Infotech