ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨੇ ਨੂੰ ‘ਆਪਣਿਆਂ’ ਦਾ ਸਹਾਰਾ

August 17, 2019 12:37 PM

ਬਠਿੰਡਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦਾ ਖ਼ਜ਼ਾਨਾ ਫੰਡਾਂ ਦਾ ਸੋਕਾ ਝੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਬਾਹਰੋਂ ਚੰਦਾ ਨਹੀਂ ਮਿਲ ਰਿਹਾ ਹੈ। ਬਾਦਲ ਪਰਿਵਾਰ ਖੁਦ ਹੀ ਅਕਾਲੀ ਦਲ ਨੂੰ ਦਾਨ ਦੇ ਖੁੱਲ੍ਹੇ ਗੱਫੇ ਵਰਤਾ ਰਿਹਾ ਹੈ। ਰੌਚਕ ਗੱਲ ਇਹ ਹੈ ਕਿ ਬਾਦਲ ਪਰਿਵਾਰ ਦੀ ਡੱਬਵਾਲੀ ਟਰਾਂਸਪੋਰਟ ਅਤੇ ਔਰਬਿਟ ਰਿਜ਼ੌਰਟ ਕੰਪਨੀ ਵੱਲੋਂ ਅਕਾਲੀ ਦਲ ਨੂੰ ਇੱਕ ਹੱਥ ਚੰਦਾ ਦਿੱਤਾ ਜਾ ਰਿਹਾ ਹੈ ਤੇ ਦੂਜੇ ਬੰਨੇ ਔਰਬਿਟ ਏਵੀਏਸ਼ਨ ਨੂੰ ਅਕਾਲੀ ਦਲ ਕਰੋੜਾਂ ਦਾ ਕਿਰਾਇਆ ਤਾਰ ਰਿਹਾ ਹੈ। ਦੱਸਣਯੋਗ ਹੈ ਕਿ ਕੰਪਨੀਜ਼ ਐਕਟ 2013 ਤਹਿਤ ਜੋ ਕੰਪਨੀ ਸਿਆਸੀ ਧਿਰਾਂ ਨੂੰ ਚੰਦਾ ਦਿੰਦੀ ਹੈ, ਉਸ ਨੂੰ ਆਮਦਨ ਕਰ ਤੋਂ ਛੋਟ ਮਿਲ ਜਾਂਦੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਜੋ ਹੁਣ ਤਾਜ਼ਾ ਸੂਚਨਾ ਭੇਜੀ ਹੈ, ਉਸ ਅਨੁਸਾਰ ਸਾਲ 2018-19 ਵਿਚ ਅਕਾਲੀ ਦਲ ਨੂੰ 1.75 ਕਰੋੜ ਚੰਦੇ ਵਜੋਂ ਪ੍ਰਾਪਤ ਹੋਏ ਹਨ, ਜਿਸ ’ਚੋਂ ਪੰਜਾਹ ਫੀਸਦੀ ਤੋਂ ਵੱਧ ਦਾਨ ਬਾਦਲ ਪਰਿਵਾਰ ਵੱਲੋਂ ਦਿੱਤਾ ਗਿਆ ਹੈ। ਮੈਸਰਜ਼ ਡੱਬਵਾਲੀ ਟਰਾਂਸਪੋਰਟ ਦੇ ਡਾਇਰੈਕਟਰ ਲਖਵੀਰ ਸਿੰਘ ਨੇ ਅਕਾਲੀ ਦਲ ਨੂੰ 45 ਲੱਖ ਰੁਪਏ ਅਤੇ ਔਰਬਿਟ ਰਿਜ਼ੌਰਟ ਪ੍ਰਾਈਵੇਟ ਲਿਮਟਿਡ ਗੁੜਗਾਓਂ ਦੇ ਐੱਮ.ਡੀ ਲਖਵੀਰ ਸਿੰਘ ਨੇ 59 ਲੱਖ ਰੁਪਏ ਚੰਦੇ ਵਜੋਂ ਦਿੱਤੇ ਹਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਾਰਟੀ ਨੂੰ 5.60 ਲੱਖ ਰੁਪਏ ਦਿੱਤੇ ਹਨ ਜਦੋਂ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 60 ਹਜ਼ਾਰ ਦਾ ਪਾਰਟੀ ਨੂੰ ਦਾਨ ਦਿੱਤਾ ਹੈ।
ਵੇਰਵਿਆਂ ਅਨੁਸਾਰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ 60 ਹਜ਼ਾਰ ਅਤੇ ਬਿਕਰਮ ਸਿੰਘ ਮਜੀਠੀਆ ਨੇ ਵੀ 60 ਹਜ਼ਾਰ ਚੰਦੇ ਵਜੋਂ ਪਾਰਟੀ ਨੂੰ ਦਿੱਤੇ ਹਨ। ਬਰਨਾਲਾ ਦੇ ਰੁਪਿੰਦਰ ਗੁਪਤਾ ਨੇ 6 ਲੱਖ ਦਿੱਤੇ ਹਨ ਜਦੋਂ ਕਿ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇੱਕ ਲੱਖ ਰੁਪਏ ਦਾ ਚੰਦਾ ਦਿੱਤਾ ਹੈ। ਚੰਦਾ ਦੇਣ ਵਾਲੇ ਜ਼ਿਆਦਾ ਪਾਰਟੀ ਆਗੂ ਹੀ ਹਨ। ਬਾਹਰੋਂ ਮਿਲਣ ਵਾਲੇ ਚੰਦੇ ਨੂੰ ਫਿਲਹਾਲ ਬਰੇਕ ਲੱਗੀ ਹੋਈ ਹੈ। ਅਕਾਲੀ ਦਲ ਨੂੰ ਹਕੂਮਤ ਦੇ ਆਖਰੀ ਵਰ੍ਹੇ ਸਾਲ 2016-17 ਵਿਚ 115 ਲੋਕਾਂ ਤੇ ਕੰਪਨੀਆਂ ਤੋਂ 15.45 ਕਰੋੜ ਦਾ ਚੰਦਾ ਪ੍ਰਾਪਤ ਹੋਇਆ ਸੀ ਅਤੇ ਸਾਲ 2009-10 ਵਿਚ ਪਾਰਟੀ ਨੂੰ 7.14 ਕਰੋੜ ਦਾ ਚੰਦਾ ਮਿਲਿਆ ਸੀ। ਹਕੂਮਤ ਸਮੇਂ ਤਾਂ ਅਕਾਲੀ ਦਲ ਨੂੰ ਸ਼ਰਾਬ ਕੰਪਨੀਆਂ ਅਤੇ ਰੀਅਲ ਅਸਟੇਟ ਕੰਪਨੀਆਂ ਤੋਂ ਮੋਟਾ ਗੱਫਾ ਮਿਲ ਜਾਂਦਾ ਸੀ। ਲੰਘੇ ਮਾਲੀ ਵਰ੍ਹੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਜੀ-ਨੈਕਸਟ ਮੀਡੀਆ ਪ੍ਰਾਈਵੇਟ ਲਿਮਟਿਡ (ਪੀ.ਟੀ.ਸੀ) ਤੋਂ 25 ਲੱਖ ਰੁਪਏ ਦਾ ਚੰਦਾ ਮਿਲਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਸਾਲ 2017-18 ਵਿਚ 3.91 ਕਰੋੜ ਦੀ ਆਮਦਨ ਹੋਈ ਸੀ ਅਤੇ ਇਕੱਲੀ ਭਰਤੀ ਮੁਹਿੰਮ ਤੋਂ 1.06 ਕਰੋੜ ਰੁਪਏ ਕਮਾ ਲਏ ਸਨ। ਹੁਣ ਅਕਾਲੀ ਦਲ ਨੂੰ ਬਾਹਰੋ ਮਿਲਣ ਵਾਲਾ ਚੰਦਾ ਘੱਟ ਗਿਆ ਹੈ ਅਤੇ ਬਾਦਲ ਪਰਿਵਾਰ ਦੀਆਂ ਕੰਪਨੀਆਂ ਹੀ ਚੰਦਾ ਦੇਣ ਲਈ ਮੋਹਰੀ ਬਣੀਆਂ ਹਨ। ਨਜ਼ਰ ਮਾਰੀਏ ਤਾਂ ਸਾਲ ਪੰਜਾਬ ਚੋਣਾਂ 2017 ਵਿਚ ਸ਼੍ਰੋਮਣੀ ਅਕਾਲੀ ਦਲ ਨੇ ਔਰਬਿਟ ਏਵੀਏਸ਼ਨ ਦਾ ਹੈਲੀਕਾਪਟਰ ਵਰਤਿਆ ਸੀ ਜਿਸ ਦੇ 1.37 ਕਰੋੜ ਦਲ ਨੇ ਤਾਰੇ ਸਨ। ਸਾਲ 2017-18 ਦੀ ਆਡਿਟ ਰਿਪੋਰਟ ਅਨੁਸਾਰ ਸ਼੍ਰੋਮਣੀ ਅਕਾਲੀ ਦਲ 1.87 ਕਰੋੜ ਦਾ ਕਰਜ਼ਦਾਰ ਇਕੱਲੀ ਔਰਬਿਟ ਏਵੀਏਸ਼ਨ ਦਾ ਸੀ ਅਤੇ ਪੀ.ਟੀ.ਸੀ ਦੇ ਵੀ ਦਲ ਵੱਲ 57.50 ਲੱਖ ਖੜ੍ਹੇ ਸਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਦਮਦਮੀ ਟਕਸਾਲ ਵਲੋਂ ਪਟਿਆਲਾ ਵਿਖੇ ਕਰਾਇਆ ਗਿਆ ਅੰਤਰਾਸ਼ਟਰੀ ਸੈਮੀਨਾਰ ।
ਪਟਿਆਲਾ 18 ਸਤੰਬਰ  (ਪੰਜਾਬੀ ਟਾਈਮਜ਼ ਨਿਊਜ਼ )   ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸਿੱਖੀ ਤੋਂ ਦੂਰ ਜਾ ਰਹੀ ਨੌਜਵਾਨੀ ਪ੍ਰਤੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਨੌਜਵਾਨੀ ਨੂੰ ਸਿੱਖੀ ਦੀ ਮੁਖਧਾਰਾ 'ਚ ਮੁੜ ਲਿਆਉਣ ਲਈ ਦਮਦਮੀ ਟਕਸਾਲ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਦਮਦਮੀ ਟਕਸਾਲ ਮੁਖੀ ਸਥਾਨਕ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਦਮਦਮੀ ਟਕਸਾਲ ਵਲੋਂ ਕਰਾਏ ਗਏ ਤੇ ਸਾਡੇ ਚਾਰ ਘੰਟੇ ਤਕ ਚਲੇ ਅੰਤਰਰਾਸ਼ਟਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਨਾਂ ਕੁਝ ਲੋਕਾਂ ਵਲੋਂ ਗੁਰਮੁਖੀ (ਪੰਜਾਬੀ) ਭਾਸ਼ਾ ਦਾ ਮਜਾਕ ਉਡਾਉਣ ਵਾਲਿਆਂ ਨੂੰ ਆੜ੍ਹੇ ਹਥੀਂ ਲਿਆ ਅਤੇ ਕਿਹਾ ਕਿ ਗੁਰਮੁਖੀ ਇਕ ਵਿਲਖਣ ਭਾਸ਼ਾ ਹੈ ਜਿਸ ਸਦਕਾ ਸਾਡੀ ਪਹਿਜਾਣ ਹੈ, ਉਹਨਾਂ ਕਿਹਾ ਕਿ ਪੰਜਾਬੀ ਆਪਣੀ ਭਾਸ਼ਾ 'ਤੇ ਸਖਤ ਪਹਿਰਾ ਦੇਣਗੇ ਅਤੇ ਇਸ ਨੂੰ ਆਂਚ ਨਹੀਂ ਆਉਣ ਦੇਣਗੇ।
ਕਾਰ ਵੱਲੋਂ ਮਾਰੀ ਫੇਟ ਕਾਰਨ ਸਾਈਕਲ ਸਵਾਰ ਦੀ ਮੌਤ

ਡੇਰਾਬੱਸੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ-ਅੰਬਾਲਾ ਸੜਕ ’ਤੇ ਪਿੰਡ ਦੇਵੀਨਗਰ ਨੇੜੇ ਵਾਪਰੇ ਹਾਦਸੇ ਵਿੱਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ ਤੇ ਕਾਰ ਸਵਾਰ ਔਰਤ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਵਾਸੀ ਪਿੰਡ ਜਨੇਤਪੁਰ ਵਜੋਂ ਹੋਈ ਹੈ। ਉਹ ਸਥਾਨਕ ਨੈਕਟਰ ਲਾਈਫ਼ ਸਾਇੰਸਜ਼ ਕੈਮੀਕਲ ਫੈਕਟਰੀ ’ਚ ਬਤੌਰ ਅਪਰੇਟਰ ਤਾਿੲਨਾਤ ਸੀ। ਪੁਲੀਸ ਨੇ ਨੁਕਸਾਨੇ ਵਾਹਨ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਨੁਪੂਰਕ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਐਸਏਐਸ ਨਗਰ (ਮੁਹਾਲੀ),18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਅਤੇ ਸੀਨੀਅਰ ਸੈਕੰਡਰੀ ਪ੍ਰੀਖਿਆ ਜੁਲਾਈ 2019 (ਅਨੁਪੂਰਕ) ਸਮੇਤ ਓਪਨ ਸਕੂਲ ਦਾ ਨਤੀਜਾ ਐਲਾਨਿਆ ਗਿਆ ਹੈ। ਇਸ ਸਬੰਧੀ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਇਸ ਪ੍ਰੀਖਿਆ ਦੌਰਾਨ ਦਸਵੀਂ ਸ਼੍ਰੇਣੀ ਦੇ ਕੁਲ 38,046 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ, ਜਿਨ੍ਹਾਂ ’ਚੋਂ 20,480 ਵਿਦਿਆਰਥੀ ਪਾਸ 

ਜ਼ਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਦਾ ਜੱਦੀ ਪਿੰਡ ’ਚ ਸਵਾਗਤ

ਐਸਏਐਸ ਨਗਰ (ਮੁਹਾਲੀ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹਾ ਪਰਿਸ਼ਦ ਮੁਹਾਲੀ ਦੀ ਚੇਅਰਮੈਨ ਚੁਣੀ ਗਈ ਜਸਵਿੰਦਰ ਕੌਰ ਦਾ ਉਨ੍ਹਾਂ ਦੇ ਜੱਦੀ ਪਿੰਡ ਦੁਰਾਲੀ ਦੇ ਵਸਨੀਕਾਂ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਅਤੇ ਪੰਚਾਇਤ ਮੈਂਬਰਾਂ ਨੇ ਚੇਅਰਮੈਨ ਅਤੇ ਉਨ੍ਹਾਂ ਦੇ ਪਤੀ ਗੁਰਧਿਆਨ ਸਿੰਘ ਦੁਰਾਲੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿਲਾ ਚੇਅਰਮੈਨ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਢੋਲ ਵਜਾਏ ਅਤੇ 

ਗਊਸ਼ਾਲਾ ਦੀ ਖਾਮੀਆਂ ਦੂਰ ਕਰਨ ਦੀ ਹਦਾਇਤ

ਲਾਲੜੂ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਗਰ ਕੌਂਸਲ ਲਾਲੜੂ ਅਧੀਨ ਆਉਂਦੀ ਜ਼ਿਲ੍ਹਾ ਪੱਧਰੀ ਗਊਸ਼ਾਲਾ ਮਗਰਾ ਵਿੱਚ ਅੱਜ ਪੰਜਾਬ ਗਊਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਰਾਜੂ ਨੇ ਦੌੌਰਾ ਕੀਤਾ ਅਤੇ ਗਊਸ਼ਾਲਾ ਦੇ ਪ੍ਰਬੰਧ ਪ੍ਰਤੀ ਨਾਰਾਜ਼ਗੀ ਪ੍ਰਗਟ ਕਰਦਿਆਂ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਗਊਆਂ ਦੀ ਸਾਂਭ ਸੰਭਾਲ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਵੈਟਰਨਰੀ 

ਪਿੰਡਾਂ ਨੂੰ ਸ਼ਹਿਰ ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ: ਸਿੱਧੂ

ਬਨੂੜ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤੀ ਤੋਂ ਉਪਰ ਉੱਠਕੇ ਵਿਕਾਸ ਕਰਵਾਉਣ ਵਿੱਚ ਯਕੀਨ ਕਰਦੀ ਹੈ ਅਤੇ ਇਸੇ ਰਾਹ ਉੱਤੇ ਚੱਲਦਿਆਂ ਮੁਹਾਲੀ ਹਲਕੇ ਦੇ ਪਿੰਡਾਂ ਦਾ ਵੀ ਬਿਨਾਂ ਕਿਸੇ ਪੱਖ-ਪਾਤ ਤੋਂ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਜ਼ਦੀਕੀ ਪਿੰਡ ਕੁਰੜਾ ਦੀ ਪੰਚਾਇਤ ਨੂੰ ਪਿੰਡ ਦੀਆਂ ਗਲੀਆਂ-ਨਾਲੀਆਂ ਲਈ ਦੋ ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਕੀਤਾ।

ਲੋਕਾਂ ਨੇ ਖ਼ੁਦ ਬਨੂੜ ਨਹਿਰ ਦੀ ਪੁਲੀ ’ਤੇ ਮਿੱਟੀ ਪੁਆਈ

ਬਨੂੜ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਿੰਜਾਈ ਵਿਭਾਗ ਵੱਲੋਂ ਉਸਾਰੀ ਗਈ ਬਨੂੜ ਨਹਿਰ ’ਤੇ ਬਨੂੜ ਤੋਂ ਰਾਜੋਮਾਜਰਾ ਦਰਮਿਆਨ ਸੜਕ ਉੱਤੇ ਬਣਾਈ ਗਈ ਉੱਚੀ ਪੁਲੀ ਦੇ ਆਲੇ-ਦੁਆਲੇ ਪਿੰਡਾਂ ਦੇ ਵਸਨੀਕਾਂ ਨੇ ਖ਼ੁਦ ਮਿੱਟੀ ਪਵਾਕੇ ਰਾਹ ਚਾਲੂ ਕੀਤਾ ਹੈ।

ਅਗਵਾ ਕੇਸ: ਸਾਬਕਾ ਇੰਸਪੈਕਟਰ ਤੇ ਸਿਪਾਹੀ ਨੂੰ ਕੈਦ

ਐਸ.ਏ.ਐਸ. ਨਗਰ (ਮੁਹਾਲੀ),18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਇਕ ਨੌਜਵਾਨ ਨੂੰ ਅਗਵਾ ਕਰਨ ਸਬੰਧੀ 25 ਸਾਲ ਪੁਰਾਣੇ ਕੇਸ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਇੰਸਪੈਕਟਰ (ਸੇਵਾਮੁਕਤ) ਜੋਗਿੰਦਰ ਸਿੰਘ ਅਤੇ ਸਿਪਾਹੀ (ਸੇਵਾਮੁਕਤ) ਜਗਜੀਤ ਸਿੰਘ ਨੂੰ ਦੋਸ਼ੀ ਠਹਿਰਾਉਂਦਿਆਂ ਸਾਬਕਾ ਇੰਸਪੈਕਟਰ ਨੂੰ 6 ਸਾਲ ਅਤੇ ਸਾਬਕਾ ਸਿਪਾਹੀ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ।

ਪੰਥਕ ਅਕਾਲੀ ਲਹਿਰ ਨਾਲ ਜੁੜਨ ਦੀ ਅਪੀਲ

ਫਤਹਿਗੜ੍ਹ ਸਾਹਿਬ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਅਕਾਲੀ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਹਾਲ ਕਰਵਾਉਣ ਲਈ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਮੀਟਿੰਗਾਂ ਦਾ ਸਿਲਸਿਲਾ ਅਰੰਭ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਸੁਹਾਗਹੇੜੀ ਵਿਖੇ ਐਸਜੀਪੀਸੀ ਮੈਂਬਰ ਤੇ ਵਿਰੋਧੀ ਧਿਰ ਦੇ ਮੁੱਖ ਬੁਲਾਰੇ ਭਾਈ ਗੁਰਪ੍ਰੀਤ 

ਕੌਮਾਂਤਰੀ ਨਗਰ ਕੀਰਤਨ ਤਖ਼ਤ ਹਜ਼ੂਰ ਸਾਹਿਬ ਰਵਾਨਾ

ਅੰਮ੍ਰਿਤਸਰ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਕੌਮਾਂਤਰੀ ਨਗਰ ਕੀਰਤਨ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਨਾਨਕ ਝੀਰਾ ਸਾਹਿਬ, ਬਿਦਰ ਤੋਂ ਅਗਲੇ ਪੜਾਅ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ 

ਧਨੇਰ ਕੇਸ: ਪੱਕੇ ਮੋਰਚੇ ਲਈ ਨਾ ਮਿਲੀ ਪ੍ਰਵਾਨਗੀ

ਪਟਿਆਲਾ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮਹਿਲ ਕਲਾਂ ਲੋਕ ਸੰਘਰਸ਼ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਾਉਣ ਲਈ ਕਿਸਾਨਾਂ-ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਹੋਰ ਇਨਸਾਫ਼ ਪਸੰਦ ਜਮਹੂਰੀ ਜਥੇਬੰਦੀਆਂ ’ਤੇ ਆਧਾਰਿਤ ‘ਸੰਘਰਸ਼ ਕਮੇਟੀ ਪੰਜਾਬ’ ਨੂੰ 20 ਸਤੰਬਰ ਤੋਂ ਮੁੱਖ ਮੰਤਰੀ ਦੇ ਸ਼ਹਿਰ ਵਿਚ ਪੱਕਾ ਮੋਰਚਾ ਲਾਉਣ ਦੀ ਸਰਕਾਰ ਨੇ ਪ੍ਰਵਾਨਗੀ ਨਹੀਂ ਦਿੱਤੀ। ਕਮੇਟੀ ਇਹ ਮੋਰਚਾ ਸ਼ਹਿਰ ਵਿਚ ਜੇਲ੍ਹ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿਚ ਲਾਉਣਾ ਚਾਹੁੰਦੀ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਥੇ ਮੋਰਚਾ ਲਾਉਣ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰਦਿਆਂ, ਸ਼ਹਿਰ ਤੋਂ ਕਰੀਬ 12 ਕਿਲੋਮੀਟਰ ਦੂਰ ਸੰਗਰੂਰ ਰੋਡ ’ਤੇ ਸਥਿਤ ਮਹਿਮਦਪੁਰ ਪਿੰਡ ਵਿਚਲੀ ਅਨਾਜ ਮੰਡੀ ਵਿਚ ਥਾਂ ਅਲਾਟ ਕਰ ਦਿੱਤੀ ਹੈ। ਦੂਜੇ ਪਾਸੇ, ਮੋਰਚੇ ਦੇ ਪ੍ਰਬੰਧਕ ਸ਼ਾਹੀ ਸ਼ਹਿਰ ਦੇ ਅੰਦਰ ਆ ਕੇ ਹੀ ਇਹ ਮੋਰਚਾ ਲਾਉਣ ਲਈ ਬਜ਼ਿੱਦ ਹਨ। ਜ਼ਿਕਰਯੋਗ ਹੈ ਕਿ ਪੁੱਡਾ ਗਰਾਊਂਡ ਵਿਚ ਮੋਰਚਾ ਲਾਉਣ ਦੀ ਪ੍ਰਵਾਨਗੀ ਲੈਣ ਲਈ ਕਿਸਾਨ ਨੇਤਾ ਜਗਮੋਹਣ ਉੱਪਲ ਸਮੇਤ ਪੰਜ ਜਣਿਆਂ ਦੇ ਦਸਤਖ਼ਤਾਂ ਹੇਠ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਈ-ਮੇਲ ਰਾਹੀਂ ਅਰਜ਼ੀ ਭੇਜੀ ਗਈ ਸੀ। ਇਸੇ ਤਹਿਤ ਇਨ੍ਹਾਂ ਆਗੂਆਂ ਨੂੰ ਅੱਜ ਗੱਲਬਾਤ ਲਈ ਸੱਦਿਆ ਗਿਆ ਸੀ।

ਗਾਇਕ ਐਲੀ ਮਾਂਗਟ ਤੇ ਸਾਥੀ ਦੀ ਜ਼ਮਾਨਤ ਮਨਜ਼ੂਰ

ਐੱਸ.ਏ.ਐੱਸ. ਨਗਰ (ਮੁਹਾਲੀ),18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜਿੰਦਰ ਕੌਰ ਨੇ ਸੋਹਾਣਾ ਪੁਲੀਸ ਵੱਲੋਂ ਪੰਜਾਬੀ ਗੀਤ ਨੂੰ ਲੈ ਕੇ ਫੇਸਬੁੱਕ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਇੱਕ-ਦੂਜੇ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪੰਜਾਬੀ ਗਾਇਕ ਹਰਕੀਰਤ ਸਿੰਘ ਉਰਫ਼ ਐਲੀ ਮਾਂਗਟ ਅਤੇ ਹਰਦੀਪ ਸਿੰਘ ਵਾਲੀਆ ਨੂੰ ਰਾਹਤ ਦਿੰਦਿਆਂ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਮਨਜ਼ੂਰ ਕਰ ਲਈਆਂ ਹਨ। ਬੀਤੀ 14 ਸਤੰਬਰ ਨੂੰ ਮੁਹਾਲੀ ਦੇ ਡਿਊਟੀ ਮੈਜਿਸਟ੍ਰੇਟ ਅਮਿਤ ਬਖ਼ਸ਼ੀ ਨੇ ਮੁਲਜ਼ਮ ਗਾਇਕ ਤੇ ਸਾਥੀ ਵਾਲੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਅਧੀਨ 27 ਸਤੰਬਰ ਤੱਕ ਰੂਪਨਗਰ ਜੇਲ੍ਹ ਭੇਜ ਦਿੱਤਾ ਸੀ। ਇਸ ਸਮੇਂ ਦੋਵੇਂ ਜਣੇ ਜੇਲ੍ਹ ਵਿੱਚ ਹਨ।

ਮਰਨ ਵਰਤੀ ਅਧਿਆਪਕਾਂ ਨੂੰ ਪੁਲੀਸ ਨੇ ਜਬਰੀ ਚੁੱਕਿਆ

ਸੰਗਰੂਰ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੌਰਾਨ ਅੱਜ ਦੁਪਹਿਰ ਪ੍ਰਸ਼ਾਸਨ ਨੇ ਅੱਠ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਦੋ ਬੇਰੁਜ਼ਗਾਰ ਅਧਿਆਪਕਾਂ ਨੂੰ ਵਿਰੋਧ ਦੇ ਬਾਵਜੂਦ ਜਬਰੀ ਚੁੱਕ ਕੇ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ। ਮਾਹੌਲ ਉਦੋਂ ਤਣਾਅਪੂਰਨ ਬਣ ਗਿਆ ਜਦੋਂ ਬੇਰੁਜ਼ਗਾਰ ਅਧਿਆਪਕਾਂ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਨਾਲ ਖਿੱਚ-ਧੂਹ ਵੀ ਹੋਈ।

ਕਰਤਾਰਪੁਰ ਲਾਂਘਾ: ਹੋਟਲਾਂ ਤੇ ਢਾਬਿਆਂ ਲਈ ਜ਼ਮੀਨ ਦੀ ਖ਼ਰੀਦ ਸ਼ੁਰੂ

ਬਟਾਲਾ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਰੱਹਦੀ ਕਸਬਾ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਨਿਰਮਾਣ ਅਧੀਨ ਲਾਂਘੇ ਨਾਲ ਜਿੱਥੇ ਦੇਸ਼-ਵਿਦੇਸ਼ ਦੇ ਕਰੋੜਾਂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਦੇ ਚਰਨ ਛੋਹ ਪ੍ਰਾਪਤ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਣ ਜਾ ਰਿਹਾ ਹੈ, ਉੱਥੇ ਹੀ ਹੋਟਲਾਂ ਤੇ ਢਾਬਿਆਂ ਦੇ ਮਾਲਕਾਂ ਨੂੰ ਵੀ ਇਸ ਖਿੱਤੇ ਵਿਚ ਚੰਗਾ ਕਾਰੋਬਾਰ ਹਾਸਲ ਹੋਣ ਦੀਆਂ ਉਮੀਦਾਂ ਹਨ।

ਡੇਰਾ ਬਾਬਾ ਨਾਨਕ ’ਚ ਪਹਿਲੀ ਵਾਰ ਹੋਵੇਗੀ ਕੈਬਨਿਟ ਦੀ ਮੀਟਿੰਗ

ਡੇਰਾ ਬਾਬਾ ਨਾਨਕ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਡੇਰਾ ਬਾਬਾ ਨਾਨਕ ਵਿਚ ਭਲਕੇ ਪਹਿਲੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ, ਜਿਸ ਕਾਰਨ ਸਥਾਨਕ ਲੋਕ ਬਾਗ਼ੋਬਾਗ਼ ਹਨ। ਇਸ ਮੀਟਿੰਗ ਦੇ ਮੱਦੇਨਜ਼ਰ ਸਥਾਨਕ ਲੋਕਾਂ ਨੂੰ ਪੰਜਾਬ ਸਰਕਾਰ ਤੋਂ ਵੱਡੀਆਂ ਉਮੀਦਾਂ ਹਨ। ਲੋਕਾਂ ਨੇ ਇੱਥੇ ਲੜਕੇ/ਲੜਕੀਆਂ ਦਾ ਕਾਲਜ ਖੋਲ੍ਹਣ ਅਤੇ ਕਸਬੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਦੀ ਮੰਗ ਰੱਖੀ ਹੈ। ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਪੰਜਾਬ ਦੇ ਸਭ ਤੋਂ ਵੱਧ ਪਛੜੇ ਕਸਬੇ ਵਜੋਂ ਜਾਣਿਆ ਜਾਂਦਾ ਹੈ ਪਰ ਇਹੋ ਕਸਬਾ ਕਰਤਾਰਪੁਰ ਲਾਂਘਾ ਬਣਨ ਸਦਕਾ ਜਿੱਥੇ ਕੌਮਾਂਤਰੀ ਪੱਧਰ ’ਤੇ ਚਰਚਾ ’ਚ ਹੈ, ਉਥੇ ਹੀ ਇੱਥੇ ਪੰਜਾਬ ਸਰਕਾਰ ਵੱਲੋਂ ਕਈ ਪ੍ਰਾਜੈਕਟ ਦੇਣ ਦੀ 

ਨਸ਼ੇ ਤੋਂ ਛੁਟਕਾਰਾ ਪਾਉਣ ਲਈ ਅਦਾਲਤ ਪੁੱਜੀ ਮੁਟਿਆਰ

ਮੋਗਾ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ‘ਮੈਂ ਪਿਛਲੇ 10 ਸਾਲਾਂ ਤੋਂ ਨਸ਼ੇ (ਚਿੱਟੇ) ਖਾਣ ਦੀ ਆਦੀ ਹੋ ਚੁੱਕੀ ਹਾਂ। ਬਹੁਤ ਗ਼ਰੀਬ ਹਾਂ। ਮੇਰੇ ਘਰ ਦੇ ਮੈਂਬਰ ਵੀ ਮੈਨੂੰ ਚੰਗਾ ਨਹੀਂ ਸਮਝਦੇ ਤੇ ਮੈਂ ਸੜਕਾਂ ’ਤੇ ਸੌਂਦੀ ਹਾਂ। ਮੈਂ ਇਸ ਨਰਕ ਭਰੀ ਜ਼ਿੰਦਗੀ ਤੋਂ ਬਹੁਤ ਦੁਖੀ ਹਾਂ ਅਤੇ ਇਸ ਨਰਕ ਤੋਂ ਛੁਟਕਾਰਾ ਪਾਉਣਾ ਚਾਹੁੰਦੀ ਹਾਂ।’ ਇਹ ਸ਼ਬਦ 10 ਸਾਲਾਂ ਤੋਂ ਨਸ਼ੇ ਲੈ ਰਹੀ ਇਕ ਮੁਟਿਆਰ ਨੇ ਸਥਾਨਕ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਗੀਚਾ ਸਿੰਘ ਨੂੰ ਦਿੱਤੀ ਅਰਜ਼ੀ ਵਿਚ ਲਿਖੇ ਹਨ।

ਰੈਗਿੰਗ ਮਾਮਲਾ: ਐੱਮਬੀਬੀਐੱਸ ਦੇ ਚਾਰ ਵਿਦਿਆਰਥੀ ਮੁਅੱਤਲ

ਪਟਿਆਲਾ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰੈਗਿੰਗ ਦੇ ਮਾਮਲੇ ਨੂੰ ਲੈ ਕੇ ਗੌਰਮਿੰਟ ਮੈਡੀਕਲ ਕਾਲਜ ਦੇ ਚਾਰ ਵਿਦਿਆਰਥੀਆਂ ਨੂੰ ਤਿੰਨ ਮਹੀਨੇ ਲਈ ਮੁਅੱਤਲ ਕਰਨ ਸਣੇ ਚਾਰਾਂ ਨੂੰ ਪੱਚੀ-ਪੱਚੀ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਮੁਅੱਤਲ ਕੀਤੇ ਚਾਰੇ ਵਿਦਿਆਰਥੀ ਐੱਮਬੀਬੀਐੱਸ ਦੇ ਦੂਜੇ ਸਾਲ ਦੇ ਵਿਦਿਆਰਥੀ ਹਨ। ਉਂਜ ਹੋਸਟਲ ’ਚੋਂ ਉਨ੍ਹਾਂ ਨੂੰ ਡੇਢ ਸਾਲ ਲਈ ਮੁਅੱਤਲ ਕੀਤਾ ਗਿਆ ਹੈ। ਇਹ ਕਾਰਵਾਈ ਕਾਲਜ ਵਿਚਲੀ ਰੈਗਿੰਗ ਵਿਰੋਧੀ ਕਮੇਟੀ ਵੱਲੋਂ ਕੀਤੀ ਗਈ ਹੈ।

ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਰੂਪਨਗਰ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਦੀਮਾਜਰਾ ਨੇ ਅੱਜ ਪਿੰਡ ਪਤਿਆਲਾ-ਮਿਆਣੀ ਸੜਕ ਤੋਂ ਅੱਗੇ ਗੁਰਦੁਆਰਾ ਕੁੰਮਾ ਮਾਸ਼ਕੀ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਚੱਕਢੇਰਾ ਤੱਕ 6 ਕਿਲੋਮੀਟਰ ਲੰਮੀ ਸੜਕ ਨਾ ਬਣਾਉਣ ਦੇ ਰੋਸ ਵਜੋਂ ਲੋਕ ਨਿਰਮਾਣ ਵਿਭਾਗ ਰੂਪਨਗਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ। ਇਸ ਦੌਰਾਨ ਲੰਮੇ ਸਮੇਂ ਤੋਂ ਇਹ ਸੜਕ ਨਾ ਬਣਾਉਣ ਦੇ ਵਿਰੋਧ ਵਿੱਚ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਦੀਮਾਜਰਾ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ, ਜਨਰਲ ਸਕੱਤਰ ਰਜਿੰਦਰ ਸਿੰਘ ਰਾਜੂ, ਮਾਸਟਰ ਅਵਤਾਰ ਸਿੰਘ, ਮਾਸਟਰ ਜਗਤਾਰ ਸਿੰਘ

ਆੜ੍ਹਤੀਆਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬੱਸੀ ਪਠਾਣਾ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬੱਸੀ ਪਠਾਣਾ ਦੇ ਆੜ੍ਹਤੀਆਂ ਵਲੋਂ ਸਰਕਾਰੀ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਲਿਸਟਾਂ, ਬੈਂਕ ਖਾਤੇ ਅਤੇ ਆਧਾਰ ਕਾਰਡਾਂ ਦਾ ਬਿਓਰਾ ਮੰਗੇ ਜਾਣ ਦਾ ਵਿਰੋਧ ਕਰਦਿਆਂ ਸਥਾਨਕ ਅਨਾਜ ਮੰਡੀ ਵਿਚ ਦੁਕਾਨਾਂ ਬੰਦ ਕਰਕੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਇਸ ਦੇ ਨਾਲ-ਨਾਲ ਐੱਸਡੀਐੱਮ ਬਸੀ ਪਠਾਣਾਂ ਜਗਦੀਸ਼ ਸਿੰਘ ਜੌਹਲ ਨੂੰ ਪੰਜਾਬ ਸਰਕਾਰ ਦੇ ਨਾਮ ਇਕ ਮੰਗ ਪੱਤਰ ਵੀ ਦਿੱਤਾ ਗਿਆ। 

ਆਵਾਰਾ ਪਸ਼ੂ: ਲੋਕਾਂ ਦੇ ਸੰਘਰਸ਼ ਨੂੰ ਹੁੰਗਾਰਾ

ਮਾਨਸਾ,18 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਆਵਾਰਾ ਪਸ਼ੂਆਂ ਤੋਂ ਅੱਕੇ ਮਾਨਸਾ ਦੇ ਲੋਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਵਿੱਢਿਆ ਸੰਘਰਸ਼ ਹੁਣ ਸੂਬਾ ਪੱਧਰੀ ਹੋਣ ਵੱਲ ਵਧਣ ਲੱਗਿਆ ਹੈ। ਲਗਾਤਾਰ ਛੇਵੇਂ ਦਿਨ ਪ੍ਰਸ਼ਾਸਨ ਵਿਰੁੱਧ ਦਿੱਤੇ ਅੱਜ ਦੇ ਧਰਨੇ ਦੌਰਾਨ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਸ਼ਾਮਲ ਹੋ ਕੇ ਇਸ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਨ ਦਾ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਤੇ ਉਨ੍ਹਾਂ ਪਾਸੋਂ ਮੰਗ ਪੱਤਰ ਹਾਸਲ ਕੀਤਾ। ਆਵਾਰਾ ਪਸ਼ੂ ਸੰਘਰਸ਼ ਕਮੇਟੀ ਵੱਲੋਂ ਭਲਕੇ 19 ਸਤੰਬਰ ਨੂੰ ਸ਼ਹਿਰ ਵਿੱਚ ਕੱਢੇ ਜਾ ਰਹੇ ਮੋਮਬੱਤੀ ਮਾਰਚ ਵਿੱਚ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਜਗਮੀਤ ਸਿੰਘ ਬਰਾੜ ਸਣੇ ਵਿਰੋਧੀ ਧਿਰਾਂ ਨਾਲ ਜੁੜੇ ਹੋਰ ਵਿਧਾਇਕ ਸ਼ਿਰਕਤ ਕਰਨਗੇ। ਇਹ ਮਾਰਚ ਆਵਾਰਾ ਪਸ਼ੂਆਂ ਵੱਲੋਂ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਕੀਤਾ ਜਾ ਰਿਹਾ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0083183867
Copyright © 2019, Panjabi Times. All rights reserved. Website Designed by Mozart Infotech