ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਸੰਪਾਦਕੀ

ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ

August 24, 2019 02:52 PM

ਲੇਖਕ  - ਗਗਨ ਦੀਪ ਸ਼ਰਮਾ , ਸੋਰਸ - ਇੰਟਰਨੇਟ 
ਬਿੱਲੀ ਨੂੰ ਆਉਂਦੀ ਵੇਖ ਕੇ ਕਬੂਤਰ ਦੇ ਅੱਖਾਂ ਮੀਚ ਲੈਣ ਵਾਲੀ ਕਹਾਣੀ ਤਾਂ ਤੁਸੀਂ ਸੁਣੀ ਹੀ ਹੋਵੇਗੀ, ਪਰ ਕੀ ਤੁਸੀਂ ਇਹੋ ਜਿਹੀ ਕੋਈ ਕਹਾਣੀ ਘਟਦੀ ਵੇਖੀ ਜਾਂ ਸੁਣੀ ਹੈ ਜਿੱਥੇ ਬਿੱਲੀ ਆਉਂਦੀ ਵੇਖ ਕੇ ਕਬੂਤਰਾਂ ਦੀ ਰਾਖੀ ਬੈਠੇ ਲੋਕ ਕਬੂਤਰਾਂ ਦੀਆਂ ਅੱਖਾਂ ’ਤੇ ਪਰਦੇ ਪਾ ਦਿੰਦੇ ਹੋਣ ਤੇ ਪਰਦਾ ਚੁੱਕਣ ਤੋਂ ਪਹਿਲਾਂ ਕਬੂਤਰ ਦਾ ਮੂੰਹ ਉਸ ਪਾਸੇ ਕਰ ਦਿੰਦੇ ਹੋਣ ਜਿੱਧਰ ਸੁੱਖ-ਸ਼ਾਂਤੀ ਦੇ ਨਗ਼ਮੇ ਗਾਏ ਜਾ ਰਹੇ ਹੋਣ। ਅਜੋਕੇ ਦੌਰ ਵਿਚ ਸਰਕਾਰਾਂ ਰੂਪੀ ਰਾਖੇ ਜਨਤਾ ਰੂਪੀ ਕਬੂਤਰਾਂ ਨਾਲ ਅਜਿਹਾ ਕਰਦੇ ਆਮ ਵੇਖੇ ਜਾ ਸਕਦੇ ਹਨ। ਦੁੱਖ ਇਸ ਗੱਲ ਦਾ ਹੈ ਕਿ ਬਿੱਲੀ ਨੂੰ ਨਾ ਵੇਖਣ ਨਾਲ ਕਬੂਤਰ ਦੀ ਜਾਨ ਨਹੀਂ ਬਚਦੀ। ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਕਈ ਸਮਾਜਿਕ-ਆਰਥਿਕ ਬਿੱਲੀਆਂ ਸਾਡੇ ਦੁਆਲੇ ਰਹੀਆਂ ਨੇ, ਪਰ ਰਾਖਿਆਂ ਨੇ ਬਾਖ਼ੂਬੀ ਪਰਦਾ ਪਾਇਆ ਤੇ ਜਦੋਂ ਪਰਦਾ ਚੁੱਕਿਆ ਤਾਂ ਬਿੱਲੀ ਵੱਲ ਨੂੰ ਪਿੱਠ ਸੀ ਤੇ ਸਾਹਮਣੇ ਰਾਸ਼ਟਰ-ਭਗਤੀ ਦੇ ਨਗ਼ਮੇ ਵੱਜ ਰਹੇ ਸਨ। ਕਬੂਤਰ ਰਾਖਿਆਂ ਦੇ ਮੁਰੀਦ ਹੋ ਗਏ ਤੇ ਆਪਣੇ ਅਗਲੇ ਪੰਜ ਸਾਲ ਦੀ ਰਾਖੀ ਵੀ ਉਨ੍ਹਾਂ ਦੇ ਹਿੱਸੇ ਲਿਖ ਦਿੱਤੀ। ਹੁਣ ਜਦੋਂ ਆਰਥਿਕ ਮੰਦਵਾੜਾ ਰੂਪੀ ਬਿੱਲੀ ਨੇੜੇ ਆ ਢੁੱਕੀ ਹੈ ਤਾਂ ਕਬੂਤਰ ਵੀ ਪ੍ਰੇਸ਼ਾਨ ਹੋਣਾ ਸ਼ੁਰੂ ਹੋ ਗਏ ਨੇ ਤੇ ਰਾਖੇ ਵੀ।
ਭਾਰਤ ਦੇ ਸਾਬਕਾ ਮੁੱਖ ਆਰਥਿਕ ਸਲਾਹਕਾਰ ਡਾ. ਅਰਵਿੰਦ ਸੁਬਰਾਮਨੀਅਮ ਨੇ ਹਾਰਵਰਡ ਯੂਨੀਵਰਸਿਟੀ ਦੇ ਆਪਣੇ ਇਕ ਪਰਚੇ ਵਿਚ ਲਿਖਿਆ ਹੈ ਕਿ ਹਾਲ ਦੇ ਸਾਲਾਂ ਦੌਰਾਨ ਭਾਰਤ ਦੀ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਾਧੇ ਦੀ ਦਰ ਨੂੰ ਅਸਲ ਨਾਲੋਂ 2.5 ਫ਼ੀਸਦੀ ਵਧੇਰੇ ਵਿਖਾਇਆ ਗਿਆ। ਇਸ ਤਰ੍ਹਾਂ ਹਾਲ ਦੇ ਸਾਲਾਂ ਦੀ ਔਸਤ ਦਰ ਅਸਲ ਵਿਚ 7 ਫ਼ੀਸਦੀ ਨਾ ਹੋ ਕੇ 4.5 ਫ਼ੀਸਦੀ ਰਹੀ। ਇਉਂ ਗ਼ਲਤ ਤੱਥ ਪੇਸ਼ ਕਰਕੇ ਕੁਝ ਸਮੇਂ ਤਕ ਤਾਂ ਸੱਚ ਨੂੰ ਛੁਪਾਉਣ ਦੀ ਕੋਸ਼ਿਸ਼ ਹੋ ਸਕਦੀ ਹੈ, ਪਰ ਅਸਲ ਵਿਚ ਸੱਚ ਇਕ ਨਾ ਇਕ ਦਿਨ ਸਾਹਮਣੇ ਆ ਹੀ ਜਾਂਦਾ ਹੈ। ਇਉਂ ਹੀ ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕੌਨੋਮੀ ਦੇ ਅੰਕੜਿਆਂ ਅਨੁਸਾਰ ਜੂਨ 2018 ਤੋਂ ਬਾਅਦ ਹਰ ਤਿਮਾਹੀ ਵਿਚ ਜੀ.ਡੀ.ਪੀ. ਵਾਧੇ ਦੀ ਦਰ ਪਿਛਲੀ ਤਿਮਾਹੀ ਨਾਲੋਂ ਘੱਟ ਹੋ ਰਹੀ ਹੈ। ਜਨਵਰੀ-ਮਾਰਚ 2019 ਦੀ ਤਿਮਾਹੀ ਦੌਰਾਨ ਇਹ ਦਰ ਸਿਰਫ਼ 5.8 ਫ਼ੀਸਦੀ ਰਹੀ। 2.5 ਫ਼ੀਸਦੀ ਜ਼ਿਆਦਾ ਵਿਖਾਉਣ ਵਾਲੇ ਤਰੀਕਿਆਂ ਨੂੰ ਮਨਫ਼ੀ ਕਰ ਦਈਏ ਤਾਂ ਅਸਲ ਚਿੰਤਾਜਨਕ ਤਸਵੀਰ ਸਾਹਮਣੇ ਆਉਂਦੀ ਹੈ।
ਵੱਡੇ ਪਰਿਪੇਖ ਵਿਚ ਵੇਖੀਏ ਤਾਂ ਵਿਸ਼ਵ ਅਰਥਚਾਰੇ ਦੇ ਹਾਲਾਤ ਵੀ ਕੋਈ ਬਹੁਤੇ ਸੁਖਾਵੇਂ ਨਹੀਂ। ਅਸਲ ਵਿਚ ਇਕੱਲਾ ਅਰਥਚਾਰਾ ਹੀ ਕਿਉਂ ਵਿਸ਼ਵ ਸਮਾਜਿਕ ਵਿਵਸਥਾ ਦੇ ਹਾਲਾਤ ਵੀ ਚਿੰਤਾਜਨਕ ਹਨ। ਨਵੰਬਰ 2016 ਵਿਚ ਆਰਥਿਕ ਮਸਲਿਆਂ ਬਾਰੇ ਮਹੱਤਵਪੂਰਨ ਪਰਚੇ ‘ਦਿ ਇਕੌਨੋਮਿਸਟ’ ਨੇ ਆਪਣੀ ਕਵਰ ਸਟੋਰੀ ‘ਲੀਗ ਆਫ ਨੈਸ਼ਨਲਿਸਟਸ’ ਦੇ ਨਾਂ ਹੇਠ ਛਾਪੀ, ਜਿਸ ਵਿਚ ਅਮਰੀਕਾ, ਚੀਨ, ਜਪਾਨ, ਰੂਸ, ਕੋਰੀਆ, ਫਰਾਂਸ (ਸੰਭਾਵੀ), ਜਰਮਨੀ (ਸੰਭਾਵੀ) ਅਤੇ ਭਾਰਤ ਆਦਿ ਮੁਲਕਾਂ ਦੀਆਂ ਸਰਕਾਰਾਂ ਦੇ ‘ਰਾਸ਼ਟਰਵਾਦੀ ਸ਼ੋਰ’ ਬਾਰੇ ਬੇਹੱਦ ਬਾਰੀਕਬੀਨੀ ਨਾਲ ਵਿਅੰਗ ਕਸਿਆ ਗਿਆ। ਆਪੋ-ਆਪਣੇ ਮੁਲਕਾਂ ਨੂੰ ‘ਮਹਾਨ’ ਬਣਾਉਣ ਦੀ ਦੌੜ ਵਿਚ ਵਪਾਰਕ ਵਾਅਦਾਖ਼ਿਲਾਫ਼ੀਆਂ ਕਰ ਰਹੇ ਇਨ੍ਹਾਂ ਦੇਸ਼ਾਂ ਦੀਆਂ ਨੀਤੀਆਂ ਨੂੰ ਪੜਚੋਲਦਿਆਂ ਇਹ ਲਿਖਿਆ ਗਿਆ ਕਿ ਅਮਰੀਕਾ ਵਰਗੇ ਦੇਸ਼ ਜੋ ਕਿਸੇ ਸਮੇਂ ਸਭ ਸਰਹੱਦਾਂ ਖੋਲ੍ਹ ਦੇਣ ਦੇ ਮੁੱਦਈ ਸਨ, ਹੁਣ ਵਪਾਰਕ ਬੰਨ੍ਹ ਲਾਉਣ ਵਿਚ ਮੋਹਰੀ ਬਣੇ ਫਿਰਦੇ ਹਨ। 2016 ਤੋਂ ਲੈ ਕੇ ਹੁਣ ਤਕ ਇਸ ਮਾਮਲੇ ਵਿਚ ਹਾਲਾਤ ਸੁਧਰਨ ਦੀ ਬਜਾਏ ਬਦਤਰ ਹੀ ਹੋਏ ਹਨ। ਅਜੋਕੀ ਵਿਸ਼ਵ ਵਿਵਸਥਾ ਦੇ ਝੰਡਾਬਰਦਾਰਾਂ ਵੱਲ ਨਜ਼ਰ ਮਾਰ ਕੇ ਵੀ ਮੁੱਖ ਤੌਰ ’ਤੇ ਨਿਰਾਸ਼ਾ ਹੀ ਪੱਲੇ ਪੈਂਦੀ ਹੈ। ਡੌਨਾਲਡ ਟਰੰਪ ਦੀ ‘ਤਾਰਕਿਕ ਸਮਝ’ ਤੋਂ ਹੁਣ ਤਕ ਸਮੁੱਚਾ ਵਿਸ਼ਵ ਜਾਣੂੰ ਹੋ ਚੁੱਕਿਆ ਹੈ। ਇੰਗਲੈਂਡ ਦੇ ਇਸਲਾਮਕ ਮੁਲਕਾਂ, ਚੀਨ, ਯੂਰੋਪ ਨਾਲ ਖੱਟੇ ਰਿਸ਼ਤਿਆਂ ਦੌਰਾਨ ਹੀ ਬੌਰਿਸ ਜੌਹਨਸਨ ਦਾ ਪ੍ਰਧਾਨ ਮੰਤਰੀ ਚੁਣਿਆ ਜਾਣਾ ‘ਬ੍ਰੈਗਜ਼ਿਟ’ ਡੀਲ ਦੇ ਅੱਗੇ ਵਧਣ ਵੱਲ ਹੀ ਸੰਕੇਤ ਕਰਦਾ ਹੈ। ਅਮਰੀਕਾ ਵੱਲੋਂ ਇਰਾਨ ਦਾ ਡਰੋਨ ਸੁੱਟ ਲੈਣਾ, ਹਿੰਦੁਸਤਾਨ-ਪਾਕਿਸਤਾਨ ਵਿਚਲੀ ਖਟਾਸ ਦੇ ਚੱਲਦਿਆਂ ਹਿੰਦੁਸਤਾਨ ਵਿਚ ‘ਹਿੰਦੂ-ਮੁਸਲਿਮ’ ਰੌਲੇ ਦਾ ਹੋਰ ਪਾਸਾਰ ਹੋਣਾ ਇਸ ਤੱਥ ਵਲ ਇਸ਼ਾਰਾ ਕਰਦਾ ਹੈ ਕਿ ਹਾਲੇ ਸਾਡੇ ‘ਬੌਧਿਕ ਲਾਣੇਦਾਰ’ ਵੱੱਡੇ ਮਸਲਿਆਂ ਨਾਲੋਂ ਨਿੱਕੇ ਮਾਮਲਿਆਂ ਵਿਚ ਉਲਝੇ ਹੋਏ ਹਨ। ਇਸੇ ਕਰਕੇ ਵਿਸ਼ਵ ਅਰਥਚਾਰਾ ਚਿੰਤਾਜਨਕ ਹਾਲਾਤ ਵਿਚ ਹੈ। ਮਿਸਾਲ ਦੇ ਤੌਰ ’ਤੇ ਚੀਨ ਵੱਲ ਨਿਗ੍ਹਾ ਮਾਰੀਏ ਤਾਂ ਹਾਲ ਦੇ ਸਾਲਾਂ ਵਿਚ ਉਤਪਾਦਨ ਦੀਆਂ ਫੈਕਟਰੀਆਂ ਚੀਨ ਵਿਚੋਂ ਨਿਕਲ ਕੇ ਹੋਰ ਦੇਸ਼ਾਂ ਵਿਚ ਜਾ ਰਹੀਆਂ ਹਨ, ਚੀਨ ਦੀ ਸਭ ਤੋਂ ਵੱਡੀ ਪ੍ਰਾਈਵੇਟ ਬੈਂਕ ਚੀਨ ਮਿਨਸ਼ੈਂਗ ਇਨਵੈਸਟਮੈਂਟ ਗਰੁੱਪ ਤੋਂ ਆਪਣੇ ਕਰਜ਼ੇ ਚੁਕਾ ਨਹੀਂ ਹੋ ਰਹੇ। ਹਾਂਗਕਾਂਗ ਵਿਚ ਚੀਨ-ਪੱਖੀ ਸਰਕਾਰ ਖ਼ਿਲਾਫ਼ ਆਵਾਜ਼ਾਂ ਬੁਲੰਦ ਹੋ ਰਹੀਆਂ ਹਨ। ਜਪਾਨ ਦੇ ਨਿਰਯਾਤ ਲਗਾਤਾਰ ਨੌਂ ਮਹੀਨਿਆਂ ਤੋਂ ਘਟ ਰਹੇ ਹਨ। ਯੂਰੋਪ ਵਿਚ ਆਰਥਿਕ ਹਾਲਾਤ ਦਾ ਸੂਚਕਾਂਕ ਜੁਲਾਈ ਮਹੀਨੇ ਦੌਰਾਨ ਮਨਫ਼ੀ 10.6 ’ਤੇ ਪਹੁੰਚ ਚੁੱਕਿਆ ਹੈ।
2008 ਦੀ ਆਰਥਿਕ ਮੰਦੀ ਨੇ ਲਗਪਗ ਪੂਰੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਸੀ, ਪਰ ਭਾਰਤ ਮੂਲ ਰੂਪ ਵਿਚ ਇਸ ਤੋਂ ਬਚਿਆ ਰਿਹਾ ਸੀ। ਇਸ ਵਾਰ ਹਾਲਾਤ ਅਜਿਹੇ ਨਹੀਂ ਭਾਸਦੇ, ਸਗੋਂ ਭਾਰਤੀ ਅਰਥਚਾਰੇ ਦਾ ਇਸ ਮੰਦਵਾੜੇ ਤੋਂ ਵਧੇਰੇ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਇਸ ਗੱਲ ਦੀ ਸ਼ਾਹਦੀ ਨੌਕਰੀਆਂ, ਨਿਰਯਾਤ, ਪੈਦਾਵਾਰ, ਗਾਹਕ ਭਰੋਸਾ ਸੂਚਕਾਂਕ ਦੇ ਅੰਕੜੇ ਭਰਦੇ ਹਨ। ਕੰਪਨੀਆਂ ਦੇ ਮੁਨਾਫ਼ੇ ਅਤੇ ਵਿੱਕਰੀ ਵਿਚ ਵੀ ਲਗਾਤਾਰ ਕਮੀ ਆਉਣਾ ਇਸ ਡਰ ਨੂੰ ਹੋਰ ਤਕੜਾ ਕਰਦਾ ਹੈ। ਆਟੋ ਖ਼ੇਤਰ ਵਿਚ ਵਿੱਕਰੀ ਦਾ ਘਟਣਾ, ਏਅਰਟੈੱਲ ਵਰਗੀ ਵੱਡੀ ਕੰਪਨੀ ਨੂੰ ਚੌਦਾਂ ਵਰ੍ਹਿਆਂ ਵਿਚ ਪਹਿਲੀ ਵਾਰ ਕਿਸੇ ਤਿਮਾਹੀ ਦੌਰਾਨ ਨੁਕਸਾਨ ਹੋਣਾ ਵੀ ਕਿਸੇ ਤਰ੍ਹਾਂ ਦੇ ਸ਼ੁਭ ਸੰਕੇਤ ਨਹੀਂ ਵਿਖਾਉਂਦਾ।
ਅਜਿਹੇ ਵਿਚ ਇਕ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜੇ ਅਜਿਹੇ ਖ਼ਤਰਿਆਂ ਬਾਰੇ ਕੁਝ ਅਨੁਮਾਨ ਹੋ ਹੀ ਗਏ ਹਨ ਤਾਂ ਕੀ ਇਨ੍ਹਾਂ ਦਾ ਹੱਲ ਨਹੀਂ ਕੀਤਾ ਜਾ ਸਕਦਾ! ਇਸ ਸਵਾਲ ਦਾ ਜਵਾਬ ਤਲਾਸ਼ਦਿਆਂ ਸਾਨੂੰ ਧਿਆਨ ਦੋਬਾਰਾ ਪਹਿਲਾਂ ਦਿੱਤੀ ਬਿੱਲੀ ਤੇ ਕਬੂਤਰ ਵਾਲੀ ਕਹਾਣੀ ਵੱਲ ਲਾਉਣਾ ਪਵੇਗਾ। ਜੂਨ 2018 ਵਿਚ ਖ਼ਤਮ ਹੋਈ ਤਿਮਾਹੀ ਦੌਰਾਨ ਜੀ.ਡੀ.ਪੀ. ਦੀ ਵਿਕਾਸ ਦਰ 8 ਫ਼ੀਸਦੀ ਰਹੀ, ਸਤੰਬਰ 2018 ਵਿਚ 7 ਫ਼ੀਸਦੀ, ਦਸੰਬਰ 2018 ਵਿਚ 6 ਫ਼ੀਸਦੀ ਅਤੇ ਮਾਰਚ 2019 ਵਿਚ 5.8 ਫ਼ੀਸਦੀ। ਮਾਰਚ 2019 ਵਾਲੇ ਅੰਕੜੇ ਮਈ 2019 ਦੇ ਅਖ਼ੀਰ ਵਿਚ ਜਾਰੀ ਕੀਤੇ ਗਏ। ਅਜਿਹਾ ਕਿਉਂ? ਮਈ 2019 ਤਕ ਦੇਸ਼ ਵਿਚ ਆਮ ਚੋਣਾਂ ਹੋ ਰਹੀਆਂ ਸਨ ਤੇ ਕਬੂਤਰ ਦੀਆਂ ਅੱਖਾਂ ’ਤੇ ਪਰਦਾ ਪਾ ਕੇ ਰਾਸ਼ਟਰ-ਭਗਤੀ ਵਾਲਾ ਦ੍ਰਿਸ਼ ਵਿਖਾਉਣਾ ਵਧੇਰੇ ਜ਼ਰੂਰੀ ਸੀ।
ਭਾਰਤ ਦੇ ਸਾਬਕਾ ਮੁੱਖ ਆਰਥਿਕ ਸਲਾਹਕਾਰ ਅਰਵਿੰਦ ਵਿਰਮਾਨੀ ਨੇ ਹਾਲ ਹੀ ਵਿਚ ਆਖਿਆ ਕਿ ਮੁਲਕ ਦੇ ਮਹੱਤਵਪੂਰਨ ਮਸਲਿਆਂ (ਜਿਵੇਂ ਕਿ ਸਮਾਜਿਕ, ਆਰਥਿਕ ਆਦਿ) ਨੂੰ ਸੁਲਝਾਉਣ ਲਈ ਦੋ ਤਰ੍ਹਾਂ ਦੇ ਲੋਕਾਂ ਦੀ ਲੋੜ ਹੁੰਦੀ ਹੈ ‘ਸੋਚਣ ਵਾਲੇ’ ਤੇ ‘ਕਰਨ ਵਾਲੇ’। ਸਾਡੇ ਦੌਰ ਦੀ ਬਦਕਿਸਮਤੀ ਇਹ ਹੈ ਕਿ ਸਰਕਾਰਾਂ ਕੇਵਲ ‘ਕਰਨ ਵਾਲੇ’ ਪੈਦਾ ਕਰਨ ਨੂੰ ਤਰਜੀਹ ਦੇ ਰਹੀਆਂ ਹਨ ਅਤੇ ‘ਸੋਚਣ ਵਾਲਿਆਂ’ ਦਾ ਘਾਣ ਕੀਤਾ ਜਾ ਰਿਹਾ ਹੈ। ਆਰਥਿਕ ਪੱਖੋਂ ਗੱਲ ਕਰੀਏ ਤਾਂ ਇਹ ਸਪੱਸ਼ਟ ਹੈ ਕਿ ਉਹ ਰਘੂਰਾਮ ਰਾਜਨ ਹੋਵੇ ਜਾਂ ਅਰਵਿੰਦ ਸੁਬਰਾਮਨੀਅਮ ਜਾਂ ਉਰਜਿਤ ਪਟੇਲ, ਸਭ ਸੋਚਣ ਵਾਲਿਆਂ ਨੂੰ ‘ਰਾਹੀ ਚਲਦੇ ਭਲੇ’ ਵਾਂਗ ਆਪਣਾ ਰਾਹ ਨਾਪਣਾ ਪਿਆ ਤਾਂ ਜੋ ਸ਼ਕਤੀਕਾਂਤਾ ਦਾਸ ਵਰਗੇ ‘ਕਰਨ ਵਾਲਿਆਂ’ ਲਈ ਜ਼ਮੀਨ ਮੋਕਲੀ ਕੀਤੀ ਜਾ ਸਕੇ। ਇਹ ‘ਕਰਨ ਵਾਲੇ’ ਇਕ ਸੌਖੀ ਜਿਹੀ ਸਚਾਈ ਤੋਂ ਮੁਨਕਰ ਹੋ ਰਹੇ ਹਨ ਕਿ ਅੱਜ ਦੇ ਦੌਰ ਵਿਚ ਵਿਸ਼ਵ ਅਤੇ ਭਾਰਤੀ ਆਰਥਿਕਤਾ ਨੂੰ ਦਰਪੇਸ਼ ਮਸਲੇ ਗੰਭੀਰ ਹਨ ਅਤੇ ਇਨ੍ਹਾਂ ਦਾ ਹੱਲ ਕਰਨ ਲਈ ਰੁਜ਼ਗਾਰ ਦੇ ਮੌਕੇ ਬਣਾਉਣੇ ਪੈਣਗੇ ਅਤੇ ਖੇਤੀ, ਸਿੱਖਿਆ, ਖੋਜ ਜਿਹੇ ਮੂਲ ਖੇਤਰਾਂ ਵਿਚ ਨਿਵੇਸ਼ ਵਧਾਉਣਾ ਪਵੇਗਾ। ਇਨ੍ਹਾਂ ਮਸਲਿਆਂ ਦਾ ਹੱਲ ਕੇਵਲ ਮੁਦਰਾ ਨੀਤੀ (ਮੌਨੀਟਰੀ ਪਾਲਿਸੀ) ਤੋਂ ਨਹੀਂ ਕੱਢਿਆ ਜਾ ਸਕਦਾ, ਪਰ ਰਿਜ਼ਰਵ ਬੈਂਕ ਵੱਲੋਂ ਵਪਾਰਕ ਬੈਂਕਾਂ ਨੂੰ ਵਿਆਜ ਦਰਾਂ ਘਟਾਉਣ ਲਈ ਕਹਿ ਕੇ ਲੋਕਾਂ ਨੂੰ ਬੱਚਤ ਕਰਨ ਨਾਲੋਂ ਖ਼ਰਚ ਕਰਨ ਲਈ ਮਜਬੂਰ ਕਰਨ ਵਰਗੇ ਕਦਮ ਕੋਈ ਦੀਰਘ-ਕਾਲੀ ਸੰਦਰਭਾਂ ਵਾਲੇ ਨਹੀਂ ਜਾਪਦੇ। ਇਸ ਸਭ ਤੋਂ ਤਾਂ ਇਹੀ ਭਾਸਦਾ ਹੈ ਕਿ ਕਬੂਤਰ ਦੇ ਰਾਖੇ ਬਸ ਇਸੇ ਫਿਰਾਕ ਵਿਚ ਹਨ ਕਿ ਅੱਖਾਂ ’ਤੇ ਪਰਦਾ ਪਾਉਣ ਜੋਗਾ ਸਮਾਂ ਮਿਲ ਜਾਵੇ ਅਤੇ ਕਬੂਤਰ ਦਾ ਮੂੰਹ ਕਿਸੇ ਅਜਿਹੇ ਪਾਸੇ ਕਰ ਦਈਏ ਜਿੱਧਰ ਥੋੜ੍ਹੀ-ਬਹੁਤੀ ਠੰਢ ਵਰਤ ਰਹੀ ਹੋਵੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸੰਪਾਦਕੀ ਵਿੱਚ ਹੋਰ
ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ?

ਲੇਖਕ : ਮੇਜਰ ਸਿੰਘ
ਸਿੱਖਿਆ ਵਿਭਾਗ ਵਿੱਚ ਸੁਧਾਰਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਨਵੇਂ ਨਵੇਂ ਤਜਰਬੇ ਕੀਤੇ ਜਾ ਰਹੇ ਹਨ। ਜਦੋਂ ਕਿਸੇ ਵਿਭਾਗ ਦਾ ਮੁਖੀ ਇਮਾਨਦਾਰ ਕੁਸ਼ਲ ਪ੍ਰਬੰਧਕ ਆ ਜਾਵੇ ਤਾਂ ਬਹੁਤ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਂਦੇ ਹਨ। ਸਕੂਲ ਪੱਧਰ ਦੀ ਗੱਲ ਕਰੀਏ ਤਾਂ ਸਕੂਲ ਮੁਖੀ ਦੀਆਂ ਜ਼ਿੰਮੇਵਾਰੀਆਂ ਵੀ ਘੱਟ ਨਹੀਂ। ਸਕੂਲ ਦੇ ਸਾਰੇ ਸਟਾਫ ਨੂੰ ਜਿਹੜਾ ਸਕੂਲ ਮੁਖੀ ਆਪਣੇ ਨਾਲ ਲੈ ਕੇ ਚੱਲਦਾ ਹੈ, ਉਹ ਸਕੂਲ ਦੇ ਸਟਾਫ ਨੂੰ ਵਧੀਆ ਮਾਹੌਲ ਦੇ ਸਕਦਾ ਹੈ। ਬਹੁਤੇ ਸਕੂਲ ਮੁਖੀ ਸਾਰੇ ਸਟਾਫ ਨੂੰ ਹਰ ਪੱਖੋਂ ਸੰਤੁਸ਼ਟ ਕਰਨ ’ਚ ਅਸਫ਼ਲ ਰਹਿੰਦੇ ਹਨ, ਜਿਸ ਨਾਲ ਸਕੂਲ ਦੇ ਪ੍ਰਬੰਧ ਨੂੰ ਸਹੀ ਢੰਗ ਨਾਲ ਚਲਾਉਣਾ ਮੁਸ਼ਕਲ ਹੋ ਜਾਂਦਾ ਹੈ। ਕਈ ਸਕੂਲ ਮੁਖੀ ਅਧਿਆਪਕਾਂ ਨਾਲ ਬੋਲ-ਕੁਬੋਲ ਬੋਲਦੇ ਇਥੋਂ ਤੱਕ

ਅਧਿਆਪਕ ਦਾ ਸਤਿਕਾਰ ਕਿਵੇਂ ਬਹਾਲ ਹੋਵੇ ?

ਲੇਖਕ :  ਡਾ. ਸਰਬਜੀਤ ਸਿੰਘ
ਅਧਿਆਪਕ ਕਿਸੇ ਵੀ ਸਮਾਜ ਦੇ ਵਿਕਾਸ ਦੀ ਅਹਿਮ ਕੜੀ ਮੰਨਿਆ ਜਾਂਦਾ ਹੈ, ਜਿਸ ਸਮਾਜ ਵਿੱਚ ਬੱਚੇ ਸਿੱਖਿਅਤ ਹੋਣਗੇ, ਸੰਸਕਾਰੀ ਹੋਣਗੇ, ਉਹ ਸਮਾਜ ਨਿਰੰਤਰ ਵਿਕਾਸ ਕਰਦਾ ਹੋਇਆ ਆਪਣੇ ਟੀਚੇ ਵੱਲ ਵੱਧਦਾ ਰਹਿੰਦਾ ਹੈ। ਇਤਿਹਾਸ ਗਵਾਹ ਹੈ ਕਿ ਵਿਸ਼ਵ ਵਿੱਚ ਜਦੋਂ ਵੀ ਕਿਸੇ ਦੇਸ਼ ਨੇ ਤਰੱਕੀ ਕੀਤੀ ਹੈ, ਉਸ ਵਿੱਚ ਸਿੱਖਿਆ ਸਿਹਤ ਅਤੇ ਮੁੱਢਲੀਆਂ ਜ਼ਰੂਰਤਾਂ ਨੂੰ ਵਧੇਰੇ ਧਿਆਨ ਵਿੱਚ ਰੱਖਿਆ ਗਿਆ ਹੈ। ਮਸਲਾ ਆਧੁਨਿਕ ਸਥਿਤੀ ਦਾ ਹੈ ਕਿ ਅੱਜ ਵਿਸ਼ਵ ਜਿੱਥੇ ਇੱਕ ਗਲੋਬਲੀ

ਉੱਤਰੀ ਭਾਰਤ ਨੂੰ ਹਵਾ ਪ੍ਰਦੂਸ਼ਣ ਤੋਂ ਨਿਜਾਤ ਕਿਵੇਂ ਮਿਲੇ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਿੱਲੀ, ਹਰਿਆਣਾ, ਪੰਜਾਬ ਸਮੇਤ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸੇ ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਧੂੰਆਂਖੀ ਧੁੰਦ ਦੀ ਲਪੇਟ ਵਿਚ ਆਏ ਹੋਏ ਹਨ। ਹਵਾ ਦੇ ਇਸ ਖ਼ਤਰਨਾਕ ਪ੍ਰਦੂਸ਼ਣ ਨਾਲ ਇਨ੍ਹਾਂ ਥਾਵਾਂ ਉੱਤੇ ਵਸੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਸਾਹ, ਐਲਰਜੀ, ਚਮੜੀ ਅਤੇ ਅੱਖਾਂ ਦੀਆਂ ਬੀਮਾਰੀਆਂ ਤੋਂ ਪੀੜ੍ਹਤ ਹਨ। ਬੱਚੇ ਅਤੇ ਬਜ਼ੁਰਗਾਂ ਦੇ ਨਾਲ ਨਾਲ ਸਾਹ, ਦਮੇ ਅਤੇ ਐਲਰਜੀ ਦੇ ਮਰੀਜ਼ਾਂ ਦੀ ਸਥਿਤੀ ਜ਼ਿਆਦਾ ਨਾਜ਼ੁਕ ਹੈ। ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਕਾਰਨ ਪਾਰਦਰਸ਼ਿਕਾ ਵਿਚ ਕਮੀ ਆਉਣ ਨਾਲ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਵਾਹਨਾਂ ਦੇ ਆਪਸ ਵਿਚ ਟਕਰਾਉਣ ਨਾਲ ਸੜਕ ਹਾਦਸਿਆਂ ਵਿਚ ਕਈ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਾਫ਼ੀ ਲੋਕ ਜ਼ਖ਼ਮੀ ਹੋ ਗਏ ਹਨ। ਦਿੱਲੀ ਵਿਚ ਜ਼ਿਆਦਾ ਪ੍ਰਦੂਸ਼ਣ ਹੋਣ ਕਾਰਨ 3 ਨਵੰਬਰ ਨੂੰ ਕੌਮਾਂਤਰੀ ਹਵਾਈ ਅੱਡੇ ਤੋਂ 32 ਉਡਾਣਾਂ ਦੇ ਰੂਟ ਅੰਮ੍ਰਿਤਸਰ, ਜੈਪੁਰ, ਮੁੰਬਈ ਅਤੇ ਲਖਨਊ ਵੱਲ ਬਦਲ ਦਿੱਤੇ ਗਏ ਹਨ। ਦਿੱਲੀ ਵਿਚ ਹਵਾ ਦੇ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਤੱਕ ਪਹੁੰਚਣ ਕਾਰਨ ਸੁਪਰੀਮ ਕੋਰਟ ਵੱਲੋਂ ਗਠਿਤ ਪੈਨਲ ਨੇ ਦਿੱਲੀ ਐੱਨਸੀਆਰ ਖੇਤਰ ਵਿਚ ਜਨਤਕ ਸਿਹਤ ਐਮਰਜੈਂਸੀ ਦਾ ਐਲਾਨ ਕਰਨ ਦੇ ਨਾਲ ਨਾਲ, ਨਿਰਮਾਣ ਕਾਰਜਾਂ ਕੋਲੇ ਅਤੇ ਤੇਲ ਨਾਲ ਚੱਲਣ ਵਾਲੀਆਂ ਉਦਯੋਗਿਕ ਇਕਾਈਆਂ ਉੱਤੇ 5 ਨਵੰਬਰ ਤੱਕ ਪਾਬੰਦੀ ਲਗਾਉਣ ਅਤੇ ਸਕੂਲ ਬੰਦ ਰੱਖਣ ਦਾ ਆਦੇਸ਼ ਵੀ ਦੇ ਦਿੱਤਾ ਹੈ। ਇਸ ਪੈਨਲ ਨੇ ਸਰਦੀ ਦੀ ਰੁੱਤ ਵਿਚ ਪਟਾਕੇ ਚਲਾਉਣ ਉੱਤੇ ਵੀ ਪਾਬੰਦੀ ਵੀ ਲਗਾ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸਕੂਲ ਦੇ ਬੱਚਿਆਂ ਨੂੰ ਹਵਾ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ 50 ਲੱਖ ਮਾਸਕ ਵੀ ਵੰਡੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਇਸ ਮਾਮਲੇ ਵਿਚ ਦਖ਼ਲ ਦੇ ਕੇ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ 24 ਘੰਟੇ ਸਥਿਤੀ ਉੱਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ ਅਤੇ ਲਗਪਗ 300 ਟੀਮਾਂ ਨੂੰ ਹਵਾ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤਾ ਗਿਆ ਹੈ।

ਨਵੀਂ ਸਿੱਖਿਆ ਨੀਤੀ ਅਨੁਸਾਰ ਸਕੂਲੀ ਸਿੱਖਿਆ ’ਤੇ ਇੱਕ ਝਾਤ

ਕਿਸੇ ਵੀ ਦੇਸ਼ ਦੇ ਵਿਕਾਸ ਲਈ, ਉਸ ਦੇਸ਼ ਦੇ ਨਾਗਰਿਕਾਂ ਦੀਆਂ ਸਿੱਖਿਆ ਅਤੇ ਸਿਹਤ ਸਬੰਧੀ ਜ਼ਰੂਰਤਾਂ ਬਾਰੇ ਪਤਾ ਹੋਣਾ ਜ਼ਰੂਰੀ ਹੈ। ਕਿਸੇ ਵੀ ਦੇਸ਼ ਦਾ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਉਸ ਦੇਸ਼ ਦੀ ਸਪੱਸ਼ਟ ਸਿੱਖਿਆ ਨੀਤੀ ਹੋਵੇ। ਜੇਕਰ ਅਸੀਂ ਭਾਰਤ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਸਿੱਖਿਆ ਨੀਤੀ 1968 ਵਿੱਚ ਕੋਠਾਰੀ ਕਮਿਸ਼ਨ ਦੇ ਸੁਝਾਵਾਂ ’ਤੇ ਤਿਆਰ ਕੀਤੀ ਗਈ ਸੀ, ਜਿਸ ਦਾ ਮੁੱਖ ਏਜੰਡਾ 14 ਸਾਲ ਤੱਕ ਦੇ ਵਿਦਿਆਰਥੀਆਂ ਲਈ ਜ਼ਰੂਰੀ ਸਿੱਖਿਆ, ਤਿੰਨ ਭਾਸ਼ਾਈ ਫਾਰਮੂਲਾ ਅਤੇ ਅਧਿਆਪਕਾਂ ਲਈ ਉੱਚਿਤ ਸਿੱਖਿਆ ਅਤੇ ਸਿਖਲਾਈ ਦੀ ਵਿਵਸਥਾ ਕਰਨਾ ਸੀ। ਉਸ ਤੋਂ ਬਾਅਦ 1986 ਵਿੱਚ ਨਵੀਂ ਸਿੱਖਿਆ ਨੀਤੀ ਤਿਆਰ ਕੀਤੀ ਗਈ।

ਗੁਰੂ ਨਾਨਕ ਦੀ ਬਾਂਗਰ ਫੇਰੀ

ਬਾਂਗਰ (ਬਾਗੜ) ਦਾ ਇਲਾਕਾ ਕਿਸੇ ਵੇਲੇ ਪੰਜਾਬ ਦਾ ਹੀ ਹਿੱਸਾ ਰਿਹਾ ਹੈ। ਇਹ ਇਲਾਕਾ ਅੱਜ ਹਰਿਆਣਾ ਅਖਵਾਉਂਦਾ ਹੈ। ਇੱਥੇ ਗੁਰੂ ਨਾਨਕ ਦੇਵ ਜੀ ਦੇ ਆਉਣ ’ਤੇ ਵੱਡੀ ਕ੍ਰਾਂਤੀ ਆਈ।ਗੁਰੂ ਨਾਨਕ ਸਾਹਿਬ ਦੀ ਹਰਿਆਣਾ ਯਾਤਰਾ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਸਾਖੀ ਸਾਹਿਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ (ਯਾਤਰਾਵਾਂ) ਦਾ ਪ੍ਰਮਾਣਿਕ ਸਰੋਤ ਸਵਿਕਾਰ ਕੀਤਾ ਗਿਆ ਹੈ। ਗੁਰੂ ਨਾਨਕ ਦੇਵ ਜੀ ਦੇ ਹਰਿਆਣਾ ਵਿਚ ਆਉਣ ਦੇ ਪ੍ਰਮਾਣ ਸਾਖੀ ਸਾਹਿਤ ’ਚੋਂ ਮਿਲਦੇ ਹਨ। ਗੁਰੂ ਜੀ ਦੀਆਂ ਉਦਾਸੀਆਂ ਸਬੰਧੀ ਸਾਰੇ ਸਾਖੀਕਾਰ ਇਕ ਮਤ ਨਹੀਂ ਹਨ। ਹਰ ਸਾਖੀਕਾਰ ਨੇ ਗੁਰੂ ਜੀ ਦੀਆਂ ਯਾਤਰਾਵਾਂ ਦਾ ਵੱਖੋ-ਵੱਖਰਾ ਰਾਹ ਵਿਖਾਇਆ ਹੈ। ਉਨ੍ਹਾਂ ਉਦਾਸੀਆਂ ਅਤੇ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ ਦੀ ਗਿਣਤੀ ’ਚ ਵੀ ਫ਼ਰਕ ਕੀਤਾ ਹੈ। 

550ਵੀਂ – ਕਿਵੇਂ ਚੱਲਣਾ ਗੁਰੂ ਦੇ ਨਾਲ ?

ਮੇਰੇ ਜੀਵਨ ਵਿੱਚ ਨਾ ਸਹੀ ਪਰ ਕਦੀ ਤਾਂ ਗੁਰੂ ਦੀ 600ਵੀਂ ਵਰ੍ਹੇਗੰਢ ਵੀ ਆਵੇਗੀ। 550ਵੀਂ ’ਤੇ ਬਹੁਤਾ ਪੜ੍ਹਨ-ਸੁਣਨ ਨੂੰ ਨਹੀਂ ਮਿਲਿਆ ਕਿ 500ਵੀਂ ’ਤੇ ਗੁਰੂ ਦਾ ਸੰਦੇਸ਼ ਕੁੱਲ ਜਹਾਨ ਤੱਕ ਪਹੁੰਚਾਉਣ ਲਈ ਕਿਹੜੇ ਤਰੱਦਦ ਕੀਤੇ ਗਏ ਸਨ ਪਰ 600ਵੀਂ ’ਤੇ ਕਿਸ ਨੂੰ ਭੁੱਲੇਗਾ ਕਿ 550ਵੀਂ ਕਿਵੇਂ ਮਨਾਈ ਗਈ ਸੀ?

ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ

ਆਮ ਲੋਕਾਂ ਨੂੰ ਮੁਲਕ ਦੀ ਸੰਸਦ ਵਿਚ ਨਵਾਂ ਮੋਟਰ ਵਾਹਨ ਸੋਧ ਕਾਨੂੰਨ ਪਾਸ ਹੋਣ ਕਾਰਨ ਇਸ ਉੱਤੇ ਸ਼ੱਕ ਸੀ। ਇਹ ਕਾਨੂੰਨ ਲਾਗੂ ਹੋਣ ਮਗਰੋਂ ਪੂਰੇ ਮੁਲਕ ਵਿਚ ਅਜਿਹਾ ਮਾਹੌਲ ਬਣ ਗਿਆ ਜਿਵੇਂ ਪੁਲੀਸ ਅਤੇ ਦੇਸ਼ ਵਾਸੀ ਲੋਕ ਦੋ ਵੱਖੋ ਵੱਖਰੇ ਖੇਮੇ ਹੋਣ ਅਤੇ ਦੋਵਾਂ ਵਿਚਕਾਰ ਸੰਘਰਸ਼ ਚੱਲ ਰਿਹਾ ਹੋਵੇ। ਜਿੱਥੇ ਲੋਕ ਭਾਰੀ ਪੈ ਰਹੇ ਹਨ, ਪੁਲੀਸ ਖ਼ਾਮੋਸ਼ ਹੋ ਜਾਂਦੀ ਹੈ, ਪਰ ਜ਼ਿਆਦਾਤਰ ਮਾਮਲਿਆਂ ਵਿਚ ਸਰਕਾਰੀ ਤੰਤਰ ਭਾਰੀ ਹੋ ਰਿਹਾ ਹੈ ਅਤੇ ਪੁਲੀਸ ਲੋਕਾਂ ਨੂੰ ਕੁੱਟ-ਕੁੱਟ ਕੇ ਆਪਣੇ ਅਧਿਕਾਰਾਂ ਦੀ ਬੇਹੂਦਾ ਨੁਮਾਇਸ਼ ਕਰ ਰਹੀ ਹੈ।

ਕਸ਼ਮੀਰ ਮਸਲੇ ਦੀਆਂ ਵੱਖ ਵੱਖ ਪਰਤਾਂ

ਲੇਖਕ  -  ਬੀਰ ਦਵਿੰਦਰ ਸਿੰਘ   , ਸੋਰਸ - ਇੰਟਰਨੇਟ   
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਇਕਪਾਸੜ ਤੌਰ ’ਤੇ ਮਨਸੂਖ਼ ਕਰਨ ਦਾ ਆਪਹੁਦਰਾ ਫ਼ੈਸਲਾ ਕਰਕੇ ਦੇਸ਼ ਦੀਆਂ ਘੱਟਗਿਣਤੀਆਂ ਪ੍ਰਤੀ ਜਹਾਲਤ ਦਾ ਸਬੂਤ ਦਿੱਤਾ ਹੈ। ਜੋ ਕੁਝ ਦੇਸ਼ ਦੀ ਸੰਸਦ ਵਿਚ 5 ਅਤੇ 6 ਅਗਸਤ ਨੂੰ ਹੋਇਆ ਹੈ, ਉਸ ਨਾਲ ਬਹੁਗਿਣਤੀਵਾਦ ਦੀ ਅਸਹਿਣਸ਼ੀਲਤਾ ਨੂੰ ਸੰਵਿਧਾਨਿਕ ਮਖੌਟਾ ਪਹਿਨਾ ਦਿੱਤਾ ਗਿਆ ਹੈ। ਇਸ ਘਟਨਾ ਨਾਲ ਪੂਰੀ ਦੁਨੀਆਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਸਾਂਝੀਵਾਲਤਾ ’ਤੇ ਆਧਾਰਿਤ ਸੰਘਵਾਦ ਦੇ ‘ਆਦਰਸ਼ ਨਮੂਨੇ’ ਦੀ ਸਮਝ ਪੈ ਗਈ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 370 ਅਤੇ 35-ਏ ਨੂੰ ਮਨਸੂਖ਼ ਕਰਨਾ ਕਸ਼ਮੀਰ ਮਸਲੇ ਦਾ ਹੱਲ ਨਹੀਂ, ਸਗੋਂ ਇਹ ਘਟਨਾਕ੍ਰਮ ਕਿਸੇ ਹੋਰ ਵੱਡੀ ਆਫ਼ਤ ਦਾ ਸੂਚਕ ਹੈ।ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਕੇ ਕਸ਼ਮੀਰ ਦੇ ਟੁਕੜੇ-ਟੁਕੜੇ ਕਰਨ ਦਾ ਫ਼ੈਸਲਾ ਜਿਵੇਂ ਵੱਡੀ ਜਿੱਤ ਵਾਲਾ ਨਜ਼ਰ ਆ ਰਿਹਾ ਹੈ, ਹਕੀਕਤ ਵਿਚ ਸਮਾਂ ਪਾ ਕੇ ਉਸਦੇ ਦੂਰਗਾਮੀ ਪਰਿਣਾਮ, ਇਸ ਤੋਂ ਕਿਤੇ ਵੱਧ ਵਿਸ਼ੈਲੇ ਹੋਣਗੇ। ਇਸ ਦਾ ਅਸਲ ਅਨੁਭਵ ਦੇਸ਼ ਵਾਸੀਆਂ ਨੂੰ ਉਸ ਵੇਲੇ ਹੋਵੇਗਾ, ਜਦੋਂ ਬਹੁਗਿਣਤੀਵਾਦ ਦੀ ਮਨ ਦੀ ਧਾਰਨਾ ਵਿਚੋਂ ਜੇਤੂ ਹੋਣ ਦੇ ਅਹਿਸਾਸ ਦਾ ਘੁਮੰਡ ਥੋੜ੍ਹਾ ਮੱਠਾ ਪੈ ਜਾਵੇਗਾ।

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0097992764
Copyright © 2020, Panjabi Times. All rights reserved. Website Designed by Mozart Infotech