ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਸੰਪਾਦਕੀ

ਗੁਰੂ ਨਾਨਕ ਦੀ ਬਾਂਗਰ ਫੇਰੀ

November 04, 2019 05:01 PM

ਬਾਂਗਰ (ਬਾਗੜ) ਦਾ ਇਲਾਕਾ ਕਿਸੇ ਵੇਲੇ ਪੰਜਾਬ ਦਾ ਹੀ ਹਿੱਸਾ ਰਿਹਾ ਹੈ। ਇਹ ਇਲਾਕਾ ਅੱਜ ਹਰਿਆਣਾ ਅਖਵਾਉਂਦਾ ਹੈ। ਇੱਥੇ ਗੁਰੂ ਨਾਨਕ ਦੇਵ ਜੀ ਦੇ ਆਉਣ ’ਤੇ ਵੱਡੀ ਕ੍ਰਾਂਤੀ ਆਈ।ਗੁਰੂ ਨਾਨਕ ਸਾਹਿਬ ਦੀ ਹਰਿਆਣਾ ਯਾਤਰਾ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਸਾਖੀ ਸਾਹਿਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ (ਯਾਤਰਾਵਾਂ) ਦਾ ਪ੍ਰਮਾਣਿਕ ਸਰੋਤ ਸਵਿਕਾਰ ਕੀਤਾ ਗਿਆ ਹੈ। ਗੁਰੂ ਨਾਨਕ ਦੇਵ ਜੀ ਦੇ ਹਰਿਆਣਾ ਵਿਚ ਆਉਣ ਦੇ ਪ੍ਰਮਾਣ ਸਾਖੀ ਸਾਹਿਤ ’ਚੋਂ ਮਿਲਦੇ ਹਨ। ਗੁਰੂ ਜੀ ਦੀਆਂ ਉਦਾਸੀਆਂ ਸਬੰਧੀ ਸਾਰੇ ਸਾਖੀਕਾਰ ਇਕ ਮਤ ਨਹੀਂ ਹਨ। ਹਰ ਸਾਖੀਕਾਰ ਨੇ ਗੁਰੂ ਜੀ ਦੀਆਂ ਯਾਤਰਾਵਾਂ ਦਾ ਵੱਖੋ-ਵੱਖਰਾ ਰਾਹ ਵਿਖਾਇਆ ਹੈ। ਉਨ੍ਹਾਂ ਉਦਾਸੀਆਂ ਅਤੇ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ ਦੀ ਗਿਣਤੀ ’ਚ ਵੀ ਫ਼ਰਕ ਕੀਤਾ ਹੈ। ਮਿਹਰਬਾਨ ਵਾਲੀ ਜਨਮ ਸਾਖੀ ਵਿਚ ਗੁਰੂ ਜੀ ਦੀ ਪੂਰਬ ਤੇ ਦੱਖਣ ਦੀ ਇੱਕੋ ਉਦਾਸੀ ਹੈ ਪਰ ਪੁਰਾਤਨ ਜਨਮ ਸਾਖੀ ਅਨੁਸਾਰ ਅੱਡੋ-ਅੱਡ। ਪੁਰਾਤਨ ਜਨਮ ਸਾਖੀ ਅਨੁਸਾਰ ਗੁਰੂ ਜੀ ਹਰਿਆਣਾ ਵਿੱਚ ਸਿਰਫ਼ ਪਾਣੀਪਤ ਪਧਾਰੇ ਹਨ ਤੇ ਮਿਹਰਬਾਨ ਅਨੁਸਾਰ ਸਿਰਫ਼ ਕੁਰੂਕਸ਼ੇਤਰ। ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਸਮੇਂ ਹਰਿਆਣਾ ਵਿੱਚ ਕਰਾ, ਪੇਹਵਾ, ਕੁਰੂਕਸ਼ੇਤਰ, ਕਰਨਾਲ ਤੇ ਪਾਣੀਪਤ ਆਉਣ ਦੇ ਵੇਰਵੇ ਮਿਲਦੇ ਹਨ। ਗੁਰੂ ਜੀ ਵਾਪਸੀ ਵੇਲੇ ਫਿਰ ਮਥੁਰਾ ਤੋਂ ਹਰਿਆਣਾ ਵਿੱਚ ਪ੍ਰਵੇਸ਼ ਕਰਦੇ ਹਨ। ਗੁਰੂ ਨਾਨਕ ਦੇਵ ਜੀ ਹਰਿਆਣਾ ਵਿੱਚ ਸਰੋਵਰਾਂ, ਬਾਗ-ਬਗੀਚਿਆਂ ਤੇ ਨਿਰਮਲ ਪਾਣੀਆਂ ਕੰਢੇ ਡੇਰਾ ਜਮਾਉਂਦੇ ਹਨ।
ਗੁਰੂ ਸਾਹਿਬ 1561 ਬਿਕ੍ਰਮੀ ਸੰਮਤ ਭਾਵ 1504 ਈਸਵੀ ਵਿਚ ਪ੍ਰਥੂਦਕ ਤੀਰਥ ਪੇਹਵਾ ਆਉਂਦੇ ਹਨ। ਪੇਹਵਾ ਵਿਚ ਸਰਸਵਤੀ ਕੰਢੇ ਸ਼ਰਧਾ ਜੁੜਨ ਦਾ ਕਾਰਜ ਸਦੀਆਂ ਤੋਂ ਜਾਰੀ ਹੈ। ਹਰ ਮਹੀਨੇ ਚੌਦਸ ਨੂੰ ਸਰਸਵਤੀ ਵਿੱਚ ਚੁੱਭੀ ਲਗਾ ਕੇ ਸੰਗਤ ਆਪਣੇ-ਆਪ ਨੂੰ ਵਡਭਾਗੀ ਸਮਝਦੀ ਹੈ। 1561 ਬਿਕ੍ਰਮੀ ਸੰਮਤ ਵਿਚ ਚੇਤਰ ਦੀ ਚੌਦਸ ਨੂੰ ਗੁਰੂ ਨਾਨਕ ਦੇਵ ਜੀ ਵੀ ਸ਼ਰਧਾ ਵਿਚ ਸ਼ਾਮਲ ਹੋ ਕੇ ਸਰਸਵਤੀ ਦੇ ਇਸ ਘਾਟ ’ਤੇ ਆ ਬੈਠੇ ਸਨ। ਗੁਰੂ ਜੀ ਨੇ ਸੰਗਤ ਨੂੰ ਸਰਸਵਤੀ ਦੇ ਪਵਿੱਤਰ ਜਲ ਨੂੰ ਮਲੀਨ ਨਾ ਕਰਨ ਦਾ ਸੰਦੇਸ਼ ਦੇਣ ਤੋਂ ਬਾਅਦ ਵੇਖਿਆ ਕਿ ਘਾਟ ਦੇ ਆਲੇ-ਦੁਆਲੇ ਕੁਝ ਪਾਖੰਡੀ ਸਾਧੂਆਂ ਨੇ ਡੇਰਾ ਜਮਾਇਆ ਹੋਇਆ ਹੈ। ਪਾਖੰਡੀ ਸਾਧੂ ਦਾਨ ਦੇ ਨਾਂ ’ਤੇ ਤਰ੍ਹਾਂ-ਤਰ੍ਹਾਂ ਦੇ ਪਾਖੰਡ ਕਰਕੇ ਸ਼ਰਧਾਲੂਆਂ ਨੂੰ ਲੁੱਟ ਰਹੇ ਸਨ। ਸਾਧੂ ਦਾਨ ਦੇ ਰੂਪ ਵਿਚ ਇਕੱਠੇ ਕੀਤੇ ਧਨ ਨੂੰ ਕਿਸੇ ਧਰਮ ਦੇ ਕੰਮ ’ਤੇ ਨਾ ਲਾ ਕੇ ਸਗੋਂ ਲੁੱਟੇ ਧਨ ਨਾਲ ਮੀਟ ਖਾਂਦੇ ਸਨ ਤੇ ਸ਼ਰਾਬਾਂ ਪੀਂਦੇ ਸਨ। ਪਾਖੰਡੀ ਸਾਧੂਆਂ ਨੇ ਇਕ ਕੰਨ ਦੀ ਵਾਲ਼ੀ ਰੱਥ ਦੇ ਪਹੀਏ ਜਿੱਡੀ ਬਣਾ ਕੇ ਪਵਿੱਤਰ ਸਰਸਵਤੀ ਵਿਚ ਸੁੱਟੀ ਹੋਈ ਸੀ। ਸਾਧੂ ਸ਼ਰਧਾ ਨੂੰ ਰੱਥ ਦੇ ਪਹੀਏ ਜਿੱਡੀ ਵਾਲ਼ੀ ਵਿਖਾਉਂਦੇ ਹੋਏ ਆਖਦੇ, ‘‘ਇਹ ਇਕ ਬੁੱਢੀ ਮਾਈ ਦੇ ਕੰਨ ਦੀ ਵਾਲ਼ੀ ਹੈ। ਬੁੱਢੀ ਮਾਈ ਕੱਲ੍ਹ ਹੀ ਆਪਣੇ ਕੰਨੋਂ ਲਾਹ ਕੇ ਸਰਸਵਤੀ ਨੂੰ ਦਾਨ ਕਰਕੇ ਗਈ ਸੀ ਤੇ ਅੱਜ ਰੱਥ ਦੇ ਪਹੀਏ ਜਿੱਡੀ ਬਣ ਗਈ ਹੈ। ਇਸ ਵਾਲ਼ੀ ਵਾਂਗ ਦਾਨ ਦੇਣ ਵਾਲੇ ਦਾ ਧਨ ਵੀ ਵਧਦਾ ਹੈ।’’ ਗੁਰੂ ਜੀ ਨੇ ਸਾਧੂਆਂ ਦੇ ਪਾਖੰਡ ਨੂੰ ਵੇਖਿਆ ਤੇ ਫਰਮਾਇਆ, ‘‘ਜੋ ਇਸ ਤੀਰਥ ’ਤੇ ਪਾਪ ਕਮਾਉਂਦੇ ਹਨ, ਉਨ੍ਹਾਂ ਦਾ ਪਾਪ ਵੀ ਬੁੱਢੀ ਮਾਈ ਦੇ ਵਾਲ਼ੇ ਵਾਂਗ ਵਧੇਗਾ।’’ ਬਾਬੇ ਨਾਨਕ ਦੀ ਦਲੀਲ ਤੋਂ ਸਾਧੂ ਏਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਗੁਰੂ ਜੀ ਦੇ ਚਰਨ ਫੜ ਲਏ ਤੇ ਭੁੱਲ ਬਖਸ਼ਾਈ।
ਗੁਰੂ ਜੀ ਹਰਿਦੁਆਰ ਤੋਂ ਸਹਾਰਨਪੁਰ ਹੁੰਦੇ ਹੋਏ ਬਿਕ੍ਰਮੀ ਸੰਮਤ 1584 ਨੂੰ ਯਮੁਨਾਨਗਰ ਜ਼ਿਲ੍ਹੇ ਦੇ ਕਪਾਲਮੋਚਨ ਅਸਥਾਨ ’ਤੇ ਪੁੱਜੇ। ਇਹ ਵੇਰਵਾ ਮਹਾਨ ਕੋਸ਼ ਭਾਈ ਕਾਹਨ ਸਿੰਘ ਵਿਚ ਵੀ ਮਿਲਦਾ ਹੈ। ਸੰਗਤ, ਕਪਾਲਮੋਚਨ ਵਿਚ ਹਰ ਵਰ੍ਹੇ ਕੱਤਕ ਦੀ ਪੂਰਨਮਾਸ਼ੀ ਨੂੰ ਦੂਜ ਦੇ ਚੰਦ ਦੀ ਸ਼ਕਲ ਵਿਚ ਬਣੇ ਸਰੋਵਰਾਂ ਵਿੱਚ ਇਸ਼ਨਾਨ ਕਰਦੀ ਹੈ। ਗੁਰੂ ਨਾਨਕ ਦੇਵ ਜੀ ਵੀ ਕੱਤਕ ਦੀ ਪੂਰਨਮਾਸ਼ੀ ਵਾਲੇ ਦਿਨ ਇਨ੍ਹਾਂ ਸਰੋਵਰਾਂ ਕੰਢੇ ਪੜਾਅ ਕਰਦੇ ਹਨ।
ਗੁਰੂ ਜੀ ਦੇ ਪੜਾਅ ਵੇਲੇ ਇਥੇ ਇਕ ਸੱਜਣ ਨੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਸੀ ਤੇ ਲੰਗਰ ਦੇ ਚੱਲਦਿਆਂ ਉਕਤ ਸੱਜਣ ਦੇ ਘਰ ਪੁੱਤਰ ਦਾ ਜਨਮ ਹੋਇਆ। ਪੁੱਤਰ ਦੇ ਜਨਮ ਦੀ ਖ਼ਬਰ ਸੁਣ ਕੇ ਲੰਗਰ ਸ਼ਕਣ ਲਈ ਜੁੜੇ ਸਾਰੇ ਪੰਡਤਾਂ ਨੇ ਸੂਤਕ ਕਹਿ ਕੇ ਭੋਜਨ ਖਾਣਾ ਛੱਡ ਦਿੱਤਾ ਸੀ। ਕਪਾਲਮੋਚਨ ਵਿਚ ਉਸ ਵੇਲੇ ਗੁਰੂ ਨਾਨਕ ਨੇ ਸਲੋਕ ਉਚਾਰਦੇ ਹੋਏ ਸੂਤਕ ਦਾ ਭਰਮ ਨਾ ਕਰਨ ਦਾ ਉਪਦੇਸ਼ ਦਿੱਤਾ ਸੀ। ਗੁਰੂ ਜੀ ਨੇ ਫਰਮਾਇਆ:
ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥
ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥
ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥
ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥
ਗੁਰੂ ਜੀ ਬਿਕ੍ਰਮੀ ਸੰਮਤ 1558 (ਗੁਰਦੁਆਰੇ ਦੇ ਸਰੋਤਾਂ ਅਨੁਸਾਰ) ਨੂੰ ਵਿਸਾਖ ਦੀ ਮੱਸਿਆ ’ਤੇ ਸੂਰਜ ਗ੍ਰਹਿਣ ਵੇਲੇ ਕੁਰੂਕਸ਼ੇਤਰ ਪਧਾਰੇ ਸਨ। ਗੁਰੂ ਜੀ ਨੇ ਇਥੇ ਬ੍ਰਹਮ ਸਰੋਵਰ ਨੇੜੇ ਪੜਾਅ ਕੀਤਾ ਸੀ। ਇਥੋਂ ਦੇ ਲੋਕਾਂ ਵਿੱਚ ਇਹ ਵਹਿਮ ਪ੍ਰਚਲਿਤ ਸੀ ਕਿ ਗ੍ਰਹਿਣ ਵੇਲੇ ਭੋਜਨ ਨਹੀਂ ਪਕਾਉਣਾ। ਗ੍ਰਹਿਣ ਵੇਲੇ ਭੋਜਨ ਪਕਾਉਣ ’ਤੇ ਪਾਪ ਲੱਗਦਾ ਹੈ। ਗੁਰੂ ਜੀ ਨੇ ਭੋਜਨ ਤਿਆਰ ਕਰਨ ਦਾ ਆਦੇਸ਼ ਦੇ ਕੇ ਇਹ ਵਹਿਮ ਦੂਰ ਕੀਤਾ।
14 ਹਾੜ ਬਿਕ੍ਰਮੀ ਸੰਮਤ 1567 ਨੂੰ ਗੁਰੂ ਨਾਨਕ ਦੇਵ ਜੀ ਸਿੱਧਾਂ ਦੇ ਮੇਲੇ ਵਿਚ ਸ਼ਰਧਾਲੂ ਬਣ ਕੇ ਸਿਰਸਾ ਪਹੁੰਚਦੇ ਹਨ। ਗੁਰੂ ਜੀ ਇਥੇ ਆ ਕੇ ਭਾਈ ਮਰਦਾਨੇ ਨੂੰ ਰਬਾਬ ਵਜਾਉਣ ਲਈ ਆਖਦੇ ਹਨ ਤੇ ਭੀੜ ਨੂੰ ਉਪਦੇਸ਼ ਦਿੰਦੇ ਹਨ, ‘‘ਨਾ ਕੋਈ ਹਿੰਦੂ ਹੈ ਤੇ ਨਾ ਮੁਸਲਮਾਨ। ਬੰਦੇ ਨੂੰ ਹਮੇਸ਼ਾ ਖੁਦਾ ਨੂੰ ਯਾਦ ਰੱਖਣਾ ਚਾਹੀਦਾ ਹੈ। ਨੇਕੀ ਅਤੇ ਸਚਾਈ ਦੇ ਰਾਹ ’ਤੇ ਚੱਲਣ ਵਾਲੇ ਨੂੰ ਮੁਕਤੀ ਮਿਲਦੀ ਹੈ। ਮੈਂ ਰੱਬ ਦਾ ਬੰਦਾ ਰੱਬ ਦਾ ਉਪਦੇਸ਼ ਦੇਣ ਲਈ ਇੱਥੇ ਮੇਲੇ ਵਿਚ ਆਇਆ ਹਾਂ।’’
ਕਹਿੰਦੇ ਹਨ ਕਿ ਉਸ ਵੇਲੇ ਸੰਗਤ, ਗੁਰੂ ਜੀ ਦੇ ਵਿਚਾਰਾਂ ਤੋਂ ਏਨਾ ਪ੍ਰਭਾਵਿਤ ਹੋਈ ਕਿ ਸਿੱਧਾਂ ਦੇ ਮੇਲੇ ਵਿਚ ਜੁੜੀ ਸੰਗਤ ਦਾ ਝੁਕਾਅ ਗੁਰੂ ਨਾਨਕ ਦੇਵ ਜੀ ਵੱਲ ਹੋ ਗਿਆ। ਸ਼ਰਧਾ ਦਾ ਝੁਕਾਅ ਗੁਰੂ ਜੀ ਵੱਲ ਵੇਖ ਕੇ ਸਿੱਧ ਗੁੱਸੇ ਵਿਚ ਆ ਗਏ ਤੇ ਸਿੱਧਾਂ ਨੇ ਗੁਰੂ ਜੀ ਦੀ ਪ੍ਰੀਖਿਆ ਲੈਣੀ ਸ਼ੁਰੂ ਕਰ ਦਿੱਤੀ। ਸਿੱਧਾਂ ਨੇ ਗੁਰੂ ਜੀ ਨੂੰ ਸਿੱਧ ਬਾਬਾ ਅਬਦੁਲ ਸ਼ੁਕਰ ਤੇ ਪੀਰ ਬਹਾਵਲ ਨਾਲ ਗੁਫ਼ਾ ਵਿਚ ਬਹਿ ਕੇ 40 ਦਿਨਾਂ ਤੱਕ ਤਪ ਕਰਨ ਲਈ ਕਿਹਾ। ਗੁਰੂ ਜੀ ਨੇ ਅੱਤ ਦੀ ਗਰਮੀ ਦੇ ਇਨ੍ਹਾਂ 40 ਦਿਨਾਂ ਵਿਚ ਬਿਲਕੁਲ ਘੱਟ ਅਹਾਰ ਲੈ ਕੇ ਆਪਣੀ ਤਪੱਸਿਆ ਦਾ ਲੋਹਾ ਮਨਵਾਇਆ। ਉਸ ਵੇਲੇ ਸੰਗਤ ਦੇ ਨਾਲ-ਨਾਲ ਸਿੱਧਾਂ ਦਾ ਵੀ ਗੁਰੂ ਜੀ ਸਨਮੁਖ ਸਿਰ ਝੁਕ ਗਿਆ ਤੇ ਸਿੱਧਾਂ ਨੇ ਗੁਰੂ ਜੀ ਨੂੰ ਆਪਣੇ ਤੋਂ ਵੀ ਵੱਡਾ ਤਪੀ ਹੋਣ ਦਾ ਖ਼ਿਤਾਬ ਦਿੱਤਾ।
ਕਰਨਾਲ ਦੇ ਸਰਾਫਾ ਬਜ਼ਾਰ ਵਿਚ ਗੁਰੂ ਜੀ ਭਾਈ ਮਰਦਾਨਾ ਨਾਲ 1515 ਈਸਵੀ ਵਿਚ ਆਉਂਦੇ ਹਨ। ਇਸ ਤੋਂ ਪਹਿਲਾਂ ਗੁਰੂ ਜੀ ਇਸੇ ਜ਼ਿਲ੍ਹੇ ਦੇ ਪਿੰਡ ਸ਼ਾਮਗੜ੍ਹ ਵਿਚ ਰੁਕੇ ਸਨ। ਇਥੇ ਗੁਰੂ ਜੀ ਨੇ ਠਠੇਰਿਆਂ ਦੇ ਬਗੀਚੇ ਵਿਚ ਪੜਾਅ ਕੀਤਾ। ਸ਼ਰਧਾ ਦਾ ਝੁਕਾਅ ਗੁਰੂ ਜੀ ਵੱਲ ਵੇਖ ਕੇ ਬਗੀਚੇ ਦਾ ਮਾਲਕ ਮੁਬਾਰਕ ਅਲੀ ਸ਼ਾਹ ਨਾਰਾਜ਼ ਹੋ ਗਿਆ। ਉਸ ਨੇ ਆਪਣੇ ਗੁਰੂ ਅਬੂ ਅਲੀ ਕਲੰਦਰ ਕੋਲ ਸ਼ਿਕਾਇਤ ਕੀਤੀ। ਕਲੰਦਰ ਕਈ ਤਰ੍ਹਾਂ ਦੇ ਕੌਤਕ ਕਰ ਕੇ ਗੁਰੂ ਜੀ ਨੂੰ ਆਕ੍ਰਸ਼ਿਤ ਕਰਨ ਲੱਗਾ ਪਰ ਗੁਰੂ ਜੀ ਦੇ ਸ਼ਬਦ ਸਿਮਰਨ ਸਾਹਮਣੇ ਉਸ ਦੀ ਇਕ ਨਾ ਚੱਲੀ ਤੇ ਗੁਰੂ ਜੀ ਦੇ ਚਰਨੀ ਆ ਲੱਗਾ।
ਪਾਣੀਪਤ ਵਿਚ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਪੜਾਅ ਕੀਤਾ ਸੀ, ਉਥੇ ਸ਼ੇਖ ਸ਼ਰਫ਼ ਦੇ ਮੁਰੀਦ ਸ਼ੇਖ ਟਟੀਹਰ ਪਾਣੀ ਭਰਨ ਆਇਆ ਸੀ। ਸ਼ੇਖ ਟਟੀਹਰ ਨੇ ‘ਸਲਾਮਾ ਲੇਕ ਦਰਵੇਸ਼’ ਆਖਦੇ ਹੋਏ ਗੁਰੂ ਜੀ ਨੂੰ ਸਲਾਮ ਪਾਇਆ। ਪਰ ਗੁਰੂ ਜੀ ਨੇ ਜਵਾਬ ਵਿੱਚ ਆਖਿਆ ਕਿ ‘ਅਲੇਖ ਕਉ ਸਲਾਮੁ ਹੈ, ਪੀਰ ਕੇ ਦਸਤ ਪੇਸ਼।’
ਗੁਰੂ ਜੀ ਦਾ ਜਵਾਬ ਸੁਣ ਕੇ ਸ਼ੇਖ ਟਟੀਹਰ ਹੈਰਾਨ ਰਹਿ ਗਿਆ। ਅੱਜ ਤਕ ਉਸ ਦੀ ਸਲਾਮ ਦਾ ਜਵਾਬ ਕਿਸੇ ਨੇ ਇਸ ਤਰ੍ਹਾਂ ਨਹੀਂ ਸੀ ਦਿੱਤਾ। ਉਸ ਨੇ ਆਪਣੇ ਗੁਰੂ ਸ਼ੇਖ ਸ਼ਰਫ ਨਾਲ ਗੁਰੂ ਜੀ ਦੀ ਆਮਦ ਦੀ ਗੱਲ ਕੀਤੀ। ਸ਼ੇਖ ਸ਼ਰਫ਼ ਵੀ ਗੁਰੂ ਜੀ ਦਾ ਦੀਦਾਰ ਕਰਨ ਅਤੇ ਗੁਰੂ ਜੀ ਨਾਲ ਵਿਚਾਰ-ਵਟਾਂਦਰਾ ਕਰਨ ਆਪ ਚੱਲ ਕੇ ਆਇਆ। ਗੁਰੂ ਜੀ ਨਾਲ ਵਿਚਾਰ ਵਟਾਂਦਰਾ ਕਰਕੇ ਸ਼ੇਖ ਸ਼ਰਫ਼ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਗੁਰੂ ਜੀ ਦੇ ਚਰਨ ਚੁੰਮ ਲਏ। ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ, ਬਾਂਗਰੂਆਂ ਤੇ ਬਾਗੜੀਆਂ ਦੀ ਨਜ਼ਰ ਵਿੱਚ ਵੱਡੇ ਚਿੰਤਕ, ਵੱਡੇ ਤਪੀ, ਵੱਡੇ ਸੰਤੋਖੀ ਤੇ ਵੱਡੇ ਸਮਾਜ ਸੁਧਾਰਕ ਬਣਦੇ ਹਨ। ਬਾਂਗਰ ਤੇ ਬਾਗੜ ਵਿਚ ਪ੍ਰੱਚਲਿਤ ਕੁਰੀਤਾਂ ਨੂੰ ਖ਼ਤਮ ਕਰਨ ਲਈ ਗੁਰੂ ਨਾਨਕ ਦੇਵ ਜੀ ਬੇਮਿਸਾਲ ਰੋਲ ਅਦਾ ਕਰਦੇ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸੰਪਾਦਕੀ ਵਿੱਚ ਹੋਰ
ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ?

ਲੇਖਕ : ਮੇਜਰ ਸਿੰਘ
ਸਿੱਖਿਆ ਵਿਭਾਗ ਵਿੱਚ ਸੁਧਾਰਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਨਵੇਂ ਨਵੇਂ ਤਜਰਬੇ ਕੀਤੇ ਜਾ ਰਹੇ ਹਨ। ਜਦੋਂ ਕਿਸੇ ਵਿਭਾਗ ਦਾ ਮੁਖੀ ਇਮਾਨਦਾਰ ਕੁਸ਼ਲ ਪ੍ਰਬੰਧਕ ਆ ਜਾਵੇ ਤਾਂ ਬਹੁਤ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਂਦੇ ਹਨ। ਸਕੂਲ ਪੱਧਰ ਦੀ ਗੱਲ ਕਰੀਏ ਤਾਂ ਸਕੂਲ ਮੁਖੀ ਦੀਆਂ ਜ਼ਿੰਮੇਵਾਰੀਆਂ ਵੀ ਘੱਟ ਨਹੀਂ। ਸਕੂਲ ਦੇ ਸਾਰੇ ਸਟਾਫ ਨੂੰ ਜਿਹੜਾ ਸਕੂਲ ਮੁਖੀ ਆਪਣੇ ਨਾਲ ਲੈ ਕੇ ਚੱਲਦਾ ਹੈ, ਉਹ ਸਕੂਲ ਦੇ ਸਟਾਫ ਨੂੰ ਵਧੀਆ ਮਾਹੌਲ ਦੇ ਸਕਦਾ ਹੈ। ਬਹੁਤੇ ਸਕੂਲ ਮੁਖੀ ਸਾਰੇ ਸਟਾਫ ਨੂੰ ਹਰ ਪੱਖੋਂ ਸੰਤੁਸ਼ਟ ਕਰਨ ’ਚ ਅਸਫ਼ਲ ਰਹਿੰਦੇ ਹਨ, ਜਿਸ ਨਾਲ ਸਕੂਲ ਦੇ ਪ੍ਰਬੰਧ ਨੂੰ ਸਹੀ ਢੰਗ ਨਾਲ ਚਲਾਉਣਾ ਮੁਸ਼ਕਲ ਹੋ ਜਾਂਦਾ ਹੈ। ਕਈ ਸਕੂਲ ਮੁਖੀ ਅਧਿਆਪਕਾਂ ਨਾਲ ਬੋਲ-ਕੁਬੋਲ ਬੋਲਦੇ ਇਥੋਂ ਤੱਕ

ਅਧਿਆਪਕ ਦਾ ਸਤਿਕਾਰ ਕਿਵੇਂ ਬਹਾਲ ਹੋਵੇ ?

ਲੇਖਕ :  ਡਾ. ਸਰਬਜੀਤ ਸਿੰਘ
ਅਧਿਆਪਕ ਕਿਸੇ ਵੀ ਸਮਾਜ ਦੇ ਵਿਕਾਸ ਦੀ ਅਹਿਮ ਕੜੀ ਮੰਨਿਆ ਜਾਂਦਾ ਹੈ, ਜਿਸ ਸਮਾਜ ਵਿੱਚ ਬੱਚੇ ਸਿੱਖਿਅਤ ਹੋਣਗੇ, ਸੰਸਕਾਰੀ ਹੋਣਗੇ, ਉਹ ਸਮਾਜ ਨਿਰੰਤਰ ਵਿਕਾਸ ਕਰਦਾ ਹੋਇਆ ਆਪਣੇ ਟੀਚੇ ਵੱਲ ਵੱਧਦਾ ਰਹਿੰਦਾ ਹੈ। ਇਤਿਹਾਸ ਗਵਾਹ ਹੈ ਕਿ ਵਿਸ਼ਵ ਵਿੱਚ ਜਦੋਂ ਵੀ ਕਿਸੇ ਦੇਸ਼ ਨੇ ਤਰੱਕੀ ਕੀਤੀ ਹੈ, ਉਸ ਵਿੱਚ ਸਿੱਖਿਆ ਸਿਹਤ ਅਤੇ ਮੁੱਢਲੀਆਂ ਜ਼ਰੂਰਤਾਂ ਨੂੰ ਵਧੇਰੇ ਧਿਆਨ ਵਿੱਚ ਰੱਖਿਆ ਗਿਆ ਹੈ। ਮਸਲਾ ਆਧੁਨਿਕ ਸਥਿਤੀ ਦਾ ਹੈ ਕਿ ਅੱਜ ਵਿਸ਼ਵ ਜਿੱਥੇ ਇੱਕ ਗਲੋਬਲੀ

ਉੱਤਰੀ ਭਾਰਤ ਨੂੰ ਹਵਾ ਪ੍ਰਦੂਸ਼ਣ ਤੋਂ ਨਿਜਾਤ ਕਿਵੇਂ ਮਿਲੇ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਿੱਲੀ, ਹਰਿਆਣਾ, ਪੰਜਾਬ ਸਮੇਤ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸੇ ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਧੂੰਆਂਖੀ ਧੁੰਦ ਦੀ ਲਪੇਟ ਵਿਚ ਆਏ ਹੋਏ ਹਨ। ਹਵਾ ਦੇ ਇਸ ਖ਼ਤਰਨਾਕ ਪ੍ਰਦੂਸ਼ਣ ਨਾਲ ਇਨ੍ਹਾਂ ਥਾਵਾਂ ਉੱਤੇ ਵਸੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਸਾਹ, ਐਲਰਜੀ, ਚਮੜੀ ਅਤੇ ਅੱਖਾਂ ਦੀਆਂ ਬੀਮਾਰੀਆਂ ਤੋਂ ਪੀੜ੍ਹਤ ਹਨ। ਬੱਚੇ ਅਤੇ ਬਜ਼ੁਰਗਾਂ ਦੇ ਨਾਲ ਨਾਲ ਸਾਹ, ਦਮੇ ਅਤੇ ਐਲਰਜੀ ਦੇ ਮਰੀਜ਼ਾਂ ਦੀ ਸਥਿਤੀ ਜ਼ਿਆਦਾ ਨਾਜ਼ੁਕ ਹੈ। ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਕਾਰਨ ਪਾਰਦਰਸ਼ਿਕਾ ਵਿਚ ਕਮੀ ਆਉਣ ਨਾਲ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਵਾਹਨਾਂ ਦੇ ਆਪਸ ਵਿਚ ਟਕਰਾਉਣ ਨਾਲ ਸੜਕ ਹਾਦਸਿਆਂ ਵਿਚ ਕਈ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਾਫ਼ੀ ਲੋਕ ਜ਼ਖ਼ਮੀ ਹੋ ਗਏ ਹਨ। ਦਿੱਲੀ ਵਿਚ ਜ਼ਿਆਦਾ ਪ੍ਰਦੂਸ਼ਣ ਹੋਣ ਕਾਰਨ 3 ਨਵੰਬਰ ਨੂੰ ਕੌਮਾਂਤਰੀ ਹਵਾਈ ਅੱਡੇ ਤੋਂ 32 ਉਡਾਣਾਂ ਦੇ ਰੂਟ ਅੰਮ੍ਰਿਤਸਰ, ਜੈਪੁਰ, ਮੁੰਬਈ ਅਤੇ ਲਖਨਊ ਵੱਲ ਬਦਲ ਦਿੱਤੇ ਗਏ ਹਨ। ਦਿੱਲੀ ਵਿਚ ਹਵਾ ਦੇ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਤੱਕ ਪਹੁੰਚਣ ਕਾਰਨ ਸੁਪਰੀਮ ਕੋਰਟ ਵੱਲੋਂ ਗਠਿਤ ਪੈਨਲ ਨੇ ਦਿੱਲੀ ਐੱਨਸੀਆਰ ਖੇਤਰ ਵਿਚ ਜਨਤਕ ਸਿਹਤ ਐਮਰਜੈਂਸੀ ਦਾ ਐਲਾਨ ਕਰਨ ਦੇ ਨਾਲ ਨਾਲ, ਨਿਰਮਾਣ ਕਾਰਜਾਂ ਕੋਲੇ ਅਤੇ ਤੇਲ ਨਾਲ ਚੱਲਣ ਵਾਲੀਆਂ ਉਦਯੋਗਿਕ ਇਕਾਈਆਂ ਉੱਤੇ 5 ਨਵੰਬਰ ਤੱਕ ਪਾਬੰਦੀ ਲਗਾਉਣ ਅਤੇ ਸਕੂਲ ਬੰਦ ਰੱਖਣ ਦਾ ਆਦੇਸ਼ ਵੀ ਦੇ ਦਿੱਤਾ ਹੈ। ਇਸ ਪੈਨਲ ਨੇ ਸਰਦੀ ਦੀ ਰੁੱਤ ਵਿਚ ਪਟਾਕੇ ਚਲਾਉਣ ਉੱਤੇ ਵੀ ਪਾਬੰਦੀ ਵੀ ਲਗਾ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸਕੂਲ ਦੇ ਬੱਚਿਆਂ ਨੂੰ ਹਵਾ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ 50 ਲੱਖ ਮਾਸਕ ਵੀ ਵੰਡੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਇਸ ਮਾਮਲੇ ਵਿਚ ਦਖ਼ਲ ਦੇ ਕੇ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ 24 ਘੰਟੇ ਸਥਿਤੀ ਉੱਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ ਅਤੇ ਲਗਪਗ 300 ਟੀਮਾਂ ਨੂੰ ਹਵਾ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤਾ ਗਿਆ ਹੈ।

ਨਵੀਂ ਸਿੱਖਿਆ ਨੀਤੀ ਅਨੁਸਾਰ ਸਕੂਲੀ ਸਿੱਖਿਆ ’ਤੇ ਇੱਕ ਝਾਤ

ਕਿਸੇ ਵੀ ਦੇਸ਼ ਦੇ ਵਿਕਾਸ ਲਈ, ਉਸ ਦੇਸ਼ ਦੇ ਨਾਗਰਿਕਾਂ ਦੀਆਂ ਸਿੱਖਿਆ ਅਤੇ ਸਿਹਤ ਸਬੰਧੀ ਜ਼ਰੂਰਤਾਂ ਬਾਰੇ ਪਤਾ ਹੋਣਾ ਜ਼ਰੂਰੀ ਹੈ। ਕਿਸੇ ਵੀ ਦੇਸ਼ ਦਾ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਉਸ ਦੇਸ਼ ਦੀ ਸਪੱਸ਼ਟ ਸਿੱਖਿਆ ਨੀਤੀ ਹੋਵੇ। ਜੇਕਰ ਅਸੀਂ ਭਾਰਤ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਸਿੱਖਿਆ ਨੀਤੀ 1968 ਵਿੱਚ ਕੋਠਾਰੀ ਕਮਿਸ਼ਨ ਦੇ ਸੁਝਾਵਾਂ ’ਤੇ ਤਿਆਰ ਕੀਤੀ ਗਈ ਸੀ, ਜਿਸ ਦਾ ਮੁੱਖ ਏਜੰਡਾ 14 ਸਾਲ ਤੱਕ ਦੇ ਵਿਦਿਆਰਥੀਆਂ ਲਈ ਜ਼ਰੂਰੀ ਸਿੱਖਿਆ, ਤਿੰਨ ਭਾਸ਼ਾਈ ਫਾਰਮੂਲਾ ਅਤੇ ਅਧਿਆਪਕਾਂ ਲਈ ਉੱਚਿਤ ਸਿੱਖਿਆ ਅਤੇ ਸਿਖਲਾਈ ਦੀ ਵਿਵਸਥਾ ਕਰਨਾ ਸੀ। ਉਸ ਤੋਂ ਬਾਅਦ 1986 ਵਿੱਚ ਨਵੀਂ ਸਿੱਖਿਆ ਨੀਤੀ ਤਿਆਰ ਕੀਤੀ ਗਈ।

550ਵੀਂ – ਕਿਵੇਂ ਚੱਲਣਾ ਗੁਰੂ ਦੇ ਨਾਲ ?

ਮੇਰੇ ਜੀਵਨ ਵਿੱਚ ਨਾ ਸਹੀ ਪਰ ਕਦੀ ਤਾਂ ਗੁਰੂ ਦੀ 600ਵੀਂ ਵਰ੍ਹੇਗੰਢ ਵੀ ਆਵੇਗੀ। 550ਵੀਂ ’ਤੇ ਬਹੁਤਾ ਪੜ੍ਹਨ-ਸੁਣਨ ਨੂੰ ਨਹੀਂ ਮਿਲਿਆ ਕਿ 500ਵੀਂ ’ਤੇ ਗੁਰੂ ਦਾ ਸੰਦੇਸ਼ ਕੁੱਲ ਜਹਾਨ ਤੱਕ ਪਹੁੰਚਾਉਣ ਲਈ ਕਿਹੜੇ ਤਰੱਦਦ ਕੀਤੇ ਗਏ ਸਨ ਪਰ 600ਵੀਂ ’ਤੇ ਕਿਸ ਨੂੰ ਭੁੱਲੇਗਾ ਕਿ 550ਵੀਂ ਕਿਵੇਂ ਮਨਾਈ ਗਈ ਸੀ?

ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ

ਆਮ ਲੋਕਾਂ ਨੂੰ ਮੁਲਕ ਦੀ ਸੰਸਦ ਵਿਚ ਨਵਾਂ ਮੋਟਰ ਵਾਹਨ ਸੋਧ ਕਾਨੂੰਨ ਪਾਸ ਹੋਣ ਕਾਰਨ ਇਸ ਉੱਤੇ ਸ਼ੱਕ ਸੀ। ਇਹ ਕਾਨੂੰਨ ਲਾਗੂ ਹੋਣ ਮਗਰੋਂ ਪੂਰੇ ਮੁਲਕ ਵਿਚ ਅਜਿਹਾ ਮਾਹੌਲ ਬਣ ਗਿਆ ਜਿਵੇਂ ਪੁਲੀਸ ਅਤੇ ਦੇਸ਼ ਵਾਸੀ ਲੋਕ ਦੋ ਵੱਖੋ ਵੱਖਰੇ ਖੇਮੇ ਹੋਣ ਅਤੇ ਦੋਵਾਂ ਵਿਚਕਾਰ ਸੰਘਰਸ਼ ਚੱਲ ਰਿਹਾ ਹੋਵੇ। ਜਿੱਥੇ ਲੋਕ ਭਾਰੀ ਪੈ ਰਹੇ ਹਨ, ਪੁਲੀਸ ਖ਼ਾਮੋਸ਼ ਹੋ ਜਾਂਦੀ ਹੈ, ਪਰ ਜ਼ਿਆਦਾਤਰ ਮਾਮਲਿਆਂ ਵਿਚ ਸਰਕਾਰੀ ਤੰਤਰ ਭਾਰੀ ਹੋ ਰਿਹਾ ਹੈ ਅਤੇ ਪੁਲੀਸ ਲੋਕਾਂ ਨੂੰ ਕੁੱਟ-ਕੁੱਟ ਕੇ ਆਪਣੇ ਅਧਿਕਾਰਾਂ ਦੀ ਬੇਹੂਦਾ ਨੁਮਾਇਸ਼ ਕਰ ਰਹੀ ਹੈ।

ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ

ਲੇਖਕ  - ਗਗਨ ਦੀਪ ਸ਼ਰਮਾ , ਸੋਰਸ - ਇੰਟਰਨੇਟ 
ਬਿੱਲੀ ਨੂੰ ਆਉਂਦੀ ਵੇਖ ਕੇ ਕਬੂਤਰ ਦੇ ਅੱਖਾਂ ਮੀਚ ਲੈਣ ਵਾਲੀ ਕਹਾਣੀ ਤਾਂ ਤੁਸੀਂ ਸੁਣੀ ਹੀ ਹੋਵੇਗੀ, ਪਰ ਕੀ ਤੁਸੀਂ ਇਹੋ ਜਿਹੀ ਕੋਈ ਕਹਾਣੀ ਘਟਦੀ ਵੇਖੀ ਜਾਂ ਸੁਣੀ ਹੈ ਜਿੱਥੇ ਬਿੱਲੀ ਆਉਂਦੀ ਵੇਖ ਕੇ ਕਬੂਤਰਾਂ ਦੀ ਰਾਖੀ ਬੈਠੇ ਲੋਕ ਕਬੂਤਰਾਂ ਦੀਆਂ ਅੱਖਾਂ ’ਤੇ ਪਰਦੇ ਪਾ ਦਿੰਦੇ ਹੋਣ ਤੇ ਪਰਦਾ ਚੁੱਕਣ ਤੋਂ ਪਹਿਲਾਂ ਕਬੂਤਰ ਦਾ ਮੂੰਹ ਉਸ ਪਾਸੇ ਕਰ ਦਿੰਦੇ ਹੋਣ ਜਿੱਧਰ ਸੁੱਖ-ਸ਼ਾਂਤੀ ਦੇ ਨਗ਼ਮੇ ਗਾਏ ਜਾ ਰਹੇ ਹੋਣ। ਅਜੋਕੇ ਦੌਰ ਵਿਚ ਸਰਕਾਰਾਂ ਰੂਪੀ ਰਾਖੇ ਜਨਤਾ ਰੂਪੀ ਕਬੂਤਰਾਂ ਨਾਲ ਅਜਿਹਾ ਕਰਦੇ ਆਮ ਵੇਖੇ ਜਾ ਸਕਦੇ ਹਨ। ਦੁੱਖ ਇਸ ਗੱਲ ਦਾ ਹੈ ਕਿ ਬਿੱਲੀ ਨੂੰ ਨਾ ਵੇਖਣ ਨਾਲ ਕਬੂਤਰ ਦੀ ਜਾਨ ਨਹੀਂ ਬਚਦੀ। ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਕਈ ਸਮਾਜਿਕ-ਆਰਥਿਕ ਬਿੱਲੀਆਂ ਸਾਡੇ ਦੁਆਲੇ ਰਹੀਆਂ ਨੇ, ਪਰ ਰਾਖਿਆਂ ਨੇ ਬਾਖ਼ੂਬੀ ਪਰਦਾ ਪਾਇਆ ਤੇ ਜਦੋਂ ਪਰਦਾ ਚੁੱਕਿਆ ਤਾਂ ਬਿੱਲੀ ਵੱਲ ਨੂੰ ਪਿੱਠ ਸੀ ਤੇ ਸਾਹਮਣੇ ਰਾਸ਼ਟਰ-ਭਗਤੀ ਦੇ ਨਗ਼ਮੇ ਵੱਜ ਰਹੇ ਸਨ। ਕਬੂਤਰ ਰਾਖਿਆਂ ਦੇ ਮੁਰੀਦ ਹੋ ਗਏ ਤੇ ਆਪਣੇ ਅਗਲੇ ਪੰਜ ਸਾਲ ਦੀ ਰਾਖੀ ਵੀ ਉਨ੍ਹਾਂ ਦੇ ਹਿੱਸੇ ਲਿਖ ਦਿੱਤੀ। ਹੁਣ ਜਦੋਂ ਆਰਥਿਕ ਮੰਦਵਾੜਾ ਰੂਪੀ ਬਿੱਲੀ ਨੇੜੇ ਆ ਢੁੱਕੀ ਹੈ ਤਾਂ ਕਬੂਤਰ ਵੀ ਪ੍ਰੇਸ਼ਾਨ ਹੋਣਾ ਸ਼ੁਰੂ ਹੋ ਗਏ ਨੇ ਤੇ ਰਾਖੇ ਵੀ।

ਕਸ਼ਮੀਰ ਮਸਲੇ ਦੀਆਂ ਵੱਖ ਵੱਖ ਪਰਤਾਂ

ਲੇਖਕ  -  ਬੀਰ ਦਵਿੰਦਰ ਸਿੰਘ   , ਸੋਰਸ - ਇੰਟਰਨੇਟ   
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਇਕਪਾਸੜ ਤੌਰ ’ਤੇ ਮਨਸੂਖ਼ ਕਰਨ ਦਾ ਆਪਹੁਦਰਾ ਫ਼ੈਸਲਾ ਕਰਕੇ ਦੇਸ਼ ਦੀਆਂ ਘੱਟਗਿਣਤੀਆਂ ਪ੍ਰਤੀ ਜਹਾਲਤ ਦਾ ਸਬੂਤ ਦਿੱਤਾ ਹੈ। ਜੋ ਕੁਝ ਦੇਸ਼ ਦੀ ਸੰਸਦ ਵਿਚ 5 ਅਤੇ 6 ਅਗਸਤ ਨੂੰ ਹੋਇਆ ਹੈ, ਉਸ ਨਾਲ ਬਹੁਗਿਣਤੀਵਾਦ ਦੀ ਅਸਹਿਣਸ਼ੀਲਤਾ ਨੂੰ ਸੰਵਿਧਾਨਿਕ ਮਖੌਟਾ ਪਹਿਨਾ ਦਿੱਤਾ ਗਿਆ ਹੈ। ਇਸ ਘਟਨਾ ਨਾਲ ਪੂਰੀ ਦੁਨੀਆਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਸਾਂਝੀਵਾਲਤਾ ’ਤੇ ਆਧਾਰਿਤ ਸੰਘਵਾਦ ਦੇ ‘ਆਦਰਸ਼ ਨਮੂਨੇ’ ਦੀ ਸਮਝ ਪੈ ਗਈ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 370 ਅਤੇ 35-ਏ ਨੂੰ ਮਨਸੂਖ਼ ਕਰਨਾ ਕਸ਼ਮੀਰ ਮਸਲੇ ਦਾ ਹੱਲ ਨਹੀਂ, ਸਗੋਂ ਇਹ ਘਟਨਾਕ੍ਰਮ ਕਿਸੇ ਹੋਰ ਵੱਡੀ ਆਫ਼ਤ ਦਾ ਸੂਚਕ ਹੈ।ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਕੇ ਕਸ਼ਮੀਰ ਦੇ ਟੁਕੜੇ-ਟੁਕੜੇ ਕਰਨ ਦਾ ਫ਼ੈਸਲਾ ਜਿਵੇਂ ਵੱਡੀ ਜਿੱਤ ਵਾਲਾ ਨਜ਼ਰ ਆ ਰਿਹਾ ਹੈ, ਹਕੀਕਤ ਵਿਚ ਸਮਾਂ ਪਾ ਕੇ ਉਸਦੇ ਦੂਰਗਾਮੀ ਪਰਿਣਾਮ, ਇਸ ਤੋਂ ਕਿਤੇ ਵੱਧ ਵਿਸ਼ੈਲੇ ਹੋਣਗੇ। ਇਸ ਦਾ ਅਸਲ ਅਨੁਭਵ ਦੇਸ਼ ਵਾਸੀਆਂ ਨੂੰ ਉਸ ਵੇਲੇ ਹੋਵੇਗਾ, ਜਦੋਂ ਬਹੁਗਿਣਤੀਵਾਦ ਦੀ ਮਨ ਦੀ ਧਾਰਨਾ ਵਿਚੋਂ ਜੇਤੂ ਹੋਣ ਦੇ ਅਹਿਸਾਸ ਦਾ ਘੁਮੰਡ ਥੋੜ੍ਹਾ ਮੱਠਾ ਪੈ ਜਾਵੇਗਾ।

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0097965232
Copyright © 2020, Panjabi Times. All rights reserved. Website Designed by Mozart Infotech