ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਚੰਡੀਗੜ੍ਹ

ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ

November 19, 2019 10:11 AM

ਚੰਗੀਗੜ੍,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਕਾਂਡ ਦੇ ਰੋਸ ਵਜੋਂ ਜਲੰਧਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਵੱਖ ਵੱਖ ਪਿੰਡਾਂ ’ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਇਹ ਅਰਥੀ ਫੂਕ ਮੁਜ਼ਾਹਰੇ 19 ਨਵੰਬਰ ਤੱਕ ਜਾਰੀ ਰਹਿਣਗੇ ਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸ੍ਰੀ ਮੁਕਤਸਰ ਸਾਹਿਬ ’ਚ ਰੋਸ ਮੁਜ਼ਾਹਰਾ ਵੀ ਕੀਤਾ ਜਾਵੇਗਾ। ਬੁਲਾਰਿਆਂ ਨੇ ਆਖਿਆ ਕਿ ਸਮਾਜ ਅੰਦਰ ਡੂੰਘੀਆਂ ਜੜ੍ਹਾਂ ਫੈਲਾਈ ਬੈਠਾ ਜਾਤ-ਪਾਤ ਦਾ ਹੰਕਾਰ, ਵੱਡੀ ਜ਼ਮੀਨ ਦੀ ਮਾਲਕੀ ਦੇ ਸਿਰ ’ਤੇ ਸਿਆਸਤਦਾਨਾਂ ਅਤੇ ਸਰਕਾਰੀ ਤੰਤਰ ’ਚ ਬਣੀ ਪੁੱਗਤ ਅਖੌਤੀ ਉੱਚ ਜਾਤੀ ਲੋਕਾਂ ਲਈ ਦਲਿਤਾਂ ’ਤੇ ਜ਼ੁਲਮ ਢਾਹੁਣ ਦਾ ਬੁਨਿਆਦੀ ਕਾਰਨ ਬਣ ਰਿਹਾ ਹੈ। ਉਨ੍ਹਾਂ ਆਖਿਆ ਕਿ ਅਜਿਹੇ ਘਿਣਾਉਣੇ ਜ਼ੁਲਮਾਂ ਦੇ ਟਾਕਰੇ ਲਈ ਸਭ ਤੋਂ ਪਹਿਲਾਂ ਖੇਤ ਮਜ਼ਦੂਰਾਂ ਤੇ ਦਲਿਤਾਂ ਨੂੰ ਵਿਸ਼ਾਲ ਪੱਧਰ ’ਤੇ ਜਥੇਬੰਦ ਹੋ ਕੇ ਤਿੱਖੇ ਘੋਲਾਂ ਦੇ ਰਾਹ ਪੈਣ ਦੀ ਲੋੜ ਹੈ ਤਾਂ ਜੋ ਅਜਿਹੇ ਜ਼ੁਲਮ ਦਾ ਸ਼ਿਕਾਰ ਪੀੜਤ ਪਰਿਵਾਰ ਨੂੰ ਰਾਹਤ ਦਿਵਾਉਣ, ਦੋਸ਼ੀਆਂ ਨੂੰ ਮਿਸਾਲੀ ਸ਼ਜਾਵਾਂ ਦਿਵਾਉਣ ਤੋਂ ਇਲਾਵਾ ਜ਼ਮੀਨ-ਜਾਇਦਾਦ ਦੀ ਕਾਣੀ ਵੰਡ ਖਤਮ ਕਰਾਉਣ ਤੇ ਜਾਤ-ਪਾਤ ਦੇ ਕੋਹੜ ਦੀਆਂ ਜੜ੍ਹਾਂ ਕੱਟਣ ਦੇ ਰਾਹ ਅੱਗੇ ਵਧਿਆ ਜਾ ਸਕਦਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਸੈਕਟਰ 26 ਦੀ ਮੰਡੀ ਵਿੱਚ ਉੱਡੀਆਂ ਹੁਕਮਾਂ ਦੀਆਂ ਧੱਜੀਆਂ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) :  ਚੰਡੀਗੜ੍ਹ ਪ੍ਰਸ਼ਾਸਨ ਦੇ ਭੀੜ ਇਕੱਠੀ ਨਾ ਕਰਨ ਦੇ ਹੁਕਮਾਂ ਦੇ ਉਲਟ ਅੱਜ ਲੋਕ ਸੜਕਾਂ ਉੱਤੇ ਆ ਗਏ ਅਤੇ ਪੈਟਰੋਲ ਪੰਪਾਂ ’ਤੇ ਤੇਲ ਪੁਆਉਣ ਲਈ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ।

ਪੀਯੂ ਦੇ ਹੋਸਟਲਾਂ ਵਿੱਚ ਬਾਹਰੀ ਵਿਅਕਤੀਆਂ ਦਾ ਦਾਖ਼ਲਾ ਬੰਦ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਕਰੋਨਾਵਾਇਰਸ ਦੇ ਖ਼ਤਰੇ ਨੂੰ ਭਾਂਪਦਿਆਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਾਰੇ ਹੋਸਟਲਾਂ ਵਿੱਚ ਬਾਹਰੀ ਵਿਅਕਤੀਆਂ ਦੇ ਦਾਖ਼ਲੇ ਉੱਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਕੈਂਪਸ ਵਿੱਚ ਰਹਿ ਰਹੇ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਇਹ ਫ਼ੈਸਲਾ ਅੱਜ ਡੀਨ (ਵਿਦਿਆਰਥੀ ਭਲਾਈ) ਪ੍ਰ੍ਰੋ. ਇਮੈਨੁਅਲ ਨਾਹਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।

ਮਰੀਜ਼ ਦੀ ਪੁਸ਼ਟੀ ਹੋਣ ’ਤੇ ਪੀੜਤਾ ਦਾ ਘਰ ਸੀਲ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਇੰਗਲੈਂਡ ਤੋਂ ਪਰਤੀ ਇੱਕ ਲੜਕੀ ਨੂੰ ਕਰੋਨਾਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਉਸ ਦੇ ਸੈਕਟਰ-21 ਸਥਿਤ ਘਰ ਪਹੁੰਚੀਆਂ, ਜਿੱਥੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮਰੀਜ਼ ਦੇ ਘਰ ਨੂੰ ਜਾਣ ਵਾਲੀ ਸੜਕ ਬੰਦ ਕਰ ਦਿੱਤੀ ਗਈ ਅਤੇ ਬਾਹਰ ਇਨਫ਼ੈਕਸ਼ਨ ਫੈਲਣ ਤੋਂ ਰੋਕਣ ਲਈ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਦੇ ਅੰਦਰ ਬੰਦ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪੀੜਤ ਲੜਕੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕਿਸੇ ਵੀ ਤਰੀਕੇ ਨਾਲ ਸੰਪਰਕ ਵਿੱਚ ਆਏ ਸਾਰੇ ਵਿਅਕਤੀਆਂ ਦਾ ਪਤਾ ਲਗਾ ਲਿਆ ਗਿਆ ਹੈ। ਪੀੜਤ ਲੜਕੀ ਜਿਸ ਟੈਕਸੀ ਵਿੱਚ ਸਫ਼ਰ ਕਰ ਕੇ ਆਈ ਸੀ,

ਪੰਜਾਬ ਵਿੱਚ ਕਰੋਨਾਵਾਇਰਸ ਨਾਲ ਇਕ ਮੌਤ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿੱਚ ਕਰੋਨਾਵਾਇਰਸ ਨਾਲ ਪਹਿਲੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਸੂਬੇ ਦੇ ਸਿਹਤ ਵਿਭਾਗ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਨਾਲ ਸਬੰਧਤ ਬਲਦੇਵ ਸਿੰਘ (70) ਜਰਮਨੀ ਤੋਂ ਵਾਇਆ ਇਟਲੀ 7 ਮਾਰਚ ਨੂੰ ਭਾਰਤ ਆਇਆ ਸੀ। ਉਸ ਦਾ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਨਿਰੀਖਣ ਕੀਤਾ ਗਿਆ ਸੀ ਅਤੇ ਘਰ ਵਿੱਚ ਹੀ ਨਿਗਰਾਨੀ ਹੇਠ ਰੱਖਿਆ ਹੋਇਆ ਸੀ। ਸਿਹਤ ਵਿਭਾਗ ਮੁਤਾਬਕ ਬੁੱਧਵਾਰ ਸਵੇਰੇ ਹੀ ਇਸ ਵਿਅਕਤੀ ਨੇ ਬੰਗਾ ਦੇ ਕਮਿਊਨਿਟੀ ਸਿਹਤ ਕੇਂਦਰ ਵਿੱਚ ਡਾਕਟਰਾਂ ਕੋਲ ਪਹੁੰਚ ਕੀਤੀ ਸੀ। ਹਸਪਤਾਲ ਦੇ ਡਾਕਟਰਾਂ ਮੁਤਾਬਕ ਬਲਦੇਵ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ ਜਦਕਿ ਮ੍ਰਿਤਕ ਦੇ ਖੂਨ ਦੇ ਨਮੂਨਿਆਂ ਦੀ ਪਰਖ ਜਦੋਂ ਪੀਜੀਆਈ ਚੰਡੀਗੜ੍ਹ ਨੇ ਕੀਤੀ ਤਾਂ ਖੂਨ ਵਿੱਚ ਕਰੋਨਾਵਾਇਰਸ ਦੇ ਲੱਛਣ ਪਾਏ ਗਏ। ਇਹ ਵਿਅਕਤੀ ਸ਼ੂਗਰ ਅਤੇ ਖੂਨ ਦੇ ਦਬਾਅ (ਹਾਈ ਬਲੱਡ ਪ੍ਰੈਸ਼ਰ) ਜਿਹੀਆਂ ਬਿਮਾਰੀਆਂ ਤੋਂ ਵੀ ਪੀੜਤ ਸੀ। ਸਿਹਤ ਵਿਭਾਗ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਬਲਦੇਵ ਸਿੰਘ ਵੱਲੋਂ ਵਿਭਾਗ ਨੂੰ ਤਾਂ ‘ਸਭ ਅੱਛਾ’ ਹੋਣ ਸਬੰਧੀ ਕਿਹਾ ਜਾ ਰਿਹਾ ਸੀ ਪਰ ਉਹ ਆਪਣੀ ਬਿਮਾਰੀ ਦਾ ਇਲਾਜ ਫਗਵਾੜਾ ਅਤੇ ਜਲੰਧਰ ਦੇ ਨਿੱਜੀ ਹਸਪਤਾਲਾਂ ਤੋਂ ਕਰਵਾ ਰਿਹਾ ਸੀ। ਸਿਹਤ ਵਿਭਾਗ ਨੇ ਪਠਲਾਵਾ ਪਿੰਡ ਨੂੰ ‘ਸੀਲ’ ਕਰਨ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਖੂਨ ਦੇ ਨਮੂਨੇ ਲੈ ਕੇ ਲੈਬਾਰਟਰੀ ਨੂੰ ਭੇਜੇ ਗਏ ਹਨ ਅਤੇ ਸਾਰਿਆਂ ਨੂੰ ਘਰ ਵਿੱਚ ਹੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਪਾਠੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਬਲਦੇਵ ਸਿੰਘ ਦੇ ਨਾਲ ਨੇੜਲੇ ਪਿੰਡਾਂ ਦੇ 2 ਹੋਰ ਵਿਅਕਤੀ ਵੀ ਵਿਦੇਸ਼ ਤੋਂ ਆਏ ਸਨ। ਇਨ੍ਹਾਂ ਵਿਅਕਤੀਆਂ ਨੂੰ ਵੀ ਏਕਾਂਤ ’ਚ ਰੱਖਿਆ ਗਿਆ ਹੈ। ਬਲਦੇਵ ਸਿੰਘ ਦੀ ਧੀ ਅਤੇ ਜਵਾਈ ਵੀ ਦਿੱਲੀ ਹਵਾਈ ਅੱਡੇ ਤੋਂ ਸੜਕ ਮਾਰਗ ਰਾਹੀਂਂ ਪੰਜਾਬ ਪਹੁੰਚੇ ਸਨ, ਨੂੰ ਵੀ ਹੁਸ਼ਿਆਰਪੁਰ ’ਚ ਏਕਾਂਤ ’ਚ ਰੱਖਿਆ ਗਿਆ ਹੈ।

ਮੇਰੇ ਸਣੇ ਅੱਧਾ ਪੰਜਾਬ ਜਨਮ ਦਾ ਪ੍ਰਮਾਣ ਪੱਤਰ ਪੇਸ਼ ਨਹੀਂ ਕਰ ਸਕਦਾ: ਕੈਪਟਨ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਤੇ ਕੌਮੀ ਆਬਾਦੀ ਰਜਿਸਟਰ ਨੂੰ ਹਾਸੋਹੀਣਾ ਅਤੇ ਗੈਰ-ਸੰਵਿਧਾਨਕ ਦੱਸਦਿਆਂ ਇਸ ਦੀ ਮੁਖਾਲਫ਼ਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮੇਤ ਅੱਧਾ ਪੰਜਾਬ ਭਾਰਤੀ ਹੋਣ ਦਾ ਸਬੂਤ ਦੇਣ ਲਈ ਜਨਮ ਪ੍ਰਮਾਣ ਪੱਤਰ ਪੇਸ਼ ਨਹੀਂ ਕਰ ਸਕਦਾ। ਪੰਜਾਬ ਦੇ ਬਹੁਤੇ ਲੋਕ ਪਾਕਿਸਤਾਨ ਤੋਂ ਆਏ ਹਨ ਅਤੇ ਕੀ ਕੇਂਦਰ ਜਨਮ ਸਰਟੀਫਿਕੇਟ ਲੈਣ ਲਈ ਉਨ੍ਹਾਂ ਦੇ ਪਾਕਿਸਤਾਨ ਜਾਣ ਦੀ ਉਮੀਦ ਰੱਖਦਾ ਹੈ।

ਗੋਗੋਈ ਦੀ ਨਾਮਜ਼ਦਗੀ ਗਲਤ ਅਤੇ ਸੰਦੇਹਜਨਕ: ਕੈਪਟਨ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) :  ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਦੀ ਰਾਜ ਸਭਾ ਮੈਂਬਰ ਵਜੋਂ ਨਾਮਜ਼ਦਗੀ ਨੂੰ ਗਲਤ ਅਤੇ ਸੰਦੇਹਜਨਕ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 

ਕੈਪਟਨ ਵੱਲੋਂ ਕਰੋਨਾਵਾਇਰਸ ਖਿਲਾਫ਼ ਜੰਗ ਵਿੱਢਣ ਦਾ ਸੱਦਾ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) :  ਸੂਬੇ ’ਚ ਇਕ ਵਿਅਕਤੀ ਦੀ ਕਰੋਨਾਵਾਇਰਸ ਕਾਰਨ ਮੌਤ ਹੋਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਿਆਨਕ ਕਰੋਨਾਵਾਇਰਸ ਵਿਰੁੱਧ ਜੰਗੀ ਪੱਧਰ ’ਤੇ ਲੜਾਈ ਛੇੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਨਿੱਜੀ ਹਸਪਤਾਲਾਂ ਅਤੇ ਲੈਬਾਂ ਨੂੰ ਇਸ ਦੀ ਜਾਂਚ ਦੀ ਇਜਾਜ਼ਤ ਦੇਣ ਦਾ ਮਸਲਾ ਭਲਕੇ ਪ੍ਰਧਾਨ ਮੰਤਰੀ ਨਾਲ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਮੀਟਿੰਗ ਦਰਮਿਆਨ ਉਠਾਣਗੇ। ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਇਕ ਸੰਮੇਲਨ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਵੱਡੇ ਸ਼ਹਿਰਾਂ ਅਤੇ ਕਸਬਿਆਂ ਅੰਦਰ ਨਿੱਜੀ ਲੈਬਾਂ ਹਨ। ‘ਇਸ ਗੱਲ ਦੀ ਕੋਈ ਤੁਕ ਨਹੀਂ ਬਣਦੀ ਕਿ ਕਰੋਨਾ ਪੀੜਤ ਕਿਸੇ ਸ਼ੱਕੀ ਵਿਅਕਤੀ ਨੂੰ ਜਾਂਚ ਲਈ ਚੰਡੀਗੜ੍ਹ ਜਾਂ ਕਿਸੇ ਹੋਰ ਥਾਂ ’ਤੇ ਜਾਣਾ ਪਵੇ।’ ਉਨ੍ਹਾਂ ਕਿਹਾ ਕਿ ਭਾਰਤ ਨੂੰ ਔਖੇ ਸਮੇਂ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਹਿਣਾ ਚਾਹੀਦਾ ਹੈ।

ਚੰਡੀਗੜ੍ਹ ਰੇਲਵੇ ਸਟੇਸ਼ਨ ਤੇ ਬੱਸ ਅੱਡਿਆਂ ’ਤੇ ਮੁਸਾਫ਼ਰਾਂ ਦੀ ਨਹੀਂ ਹੋ ਰਹੀ ਸਕੈਨਿੰਗ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਵਿਸ਼ਵ ਭਰ ’ਚ ਮਹਾਮਾਰੀ ਦਾ ਰੂਪ ਧਾਰ ਚੁੱਕੀ ਕਰੋਨਾਵਾਇਰਸ ਨਾਂ ਦੀ ਬਿਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ’ਤੇ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਸਕਰੀਨਿੰਗ ਤਾਂ ਕੀਤੀ ਜਾ ਰਹੀ ਹੈ ਪਰ ਅਜੇ ਤਾਈਂ ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ ’ਤੇ ਇਹ ਸਹੂਲਤ ਸ਼ੁਰੂ ਨਹੀਂ ਹੋ ਸਕੀ ਹੈ ਜਦੋਂਕਿ ਰੋਜ਼ਾਨਾ ਵੱਡੀ ਗਿਣਤੀ ਯਾਤਰੀ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਰੇਲ ਗੱਡੀਆਂ ਤੇ ਬੱਸਾਂ ਰਾਹੀਂ ਚੰਡੀਗੜ੍ਹ ਆਉਂਦੇ ਹਨ। ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਭਾਵੇਂ ਕਿ ਸੈਨੇਟਾਇਜ਼ੇਸ਼ਨ ਦੇ ਪ੍ਰਬੰਧ ਤਾਂ ਕੀਤੇ ਹੋਏ ਹਨ ਪਰ ਮੁਸਾਫ਼ਿਰਾਂ ਦੀ ਜਾਂਚ ਸਬੰਧੀ ਕੋਈ ਪ੍ਰਬੰਧ ਨਹੀਂ ਹੈ। ਉਂਜ, ਕਰੋਨਾਵਾਇਰਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਤੇ ਬੱਸ ਅੱਡਿਆਂ ’ਤੇ ਯਾਤਰੀਆਂ ਦੀ ਗਿਣਤੀ ’ਚ ਕਾਫੀ ਨਿਘਾਰ ਆਇਆ ਹੈ।

ਨਿਗਮ ਰੋਡ ਕਮੇਟੀ ਦੀ ਮੀਟਿੰਗ: ਖ਼ਸਤਾ ਹਾਲ ਸੜਕਾਂ ਦਾ ਮੁੱਦਾ ਵਿਚਾਰਿਆ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਨਗਰ ਨਿਗਮ ਦੇ ਇੰਜਨੀਅਰਿੰਗ ਵਿਭਾਗ ਦੀ ਬੀਐਂਡਆਰ ਸ਼ਾਖਾ ਨੂੰ ਸਮਰੱਥ ਮਸ਼ੀਨਰੀ ਦੇ ਪ੍ਰਬੰਧ ਕਰਕੇ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਇਸ ਬਾਰੇ ਨਗਰ ਨਿਗਮ ਦੇ ਰੋਡ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਨਿਗਮ ਅਧਿਕਾਰੀਆਂ ਨੂੰ ਇਸ ਬਾਰੇ ਇੱਕ ਵਿਸਥਾਰ ਰਿਪੋਰਟ ਬਣਾ ਕੇ ਕਮੇਟੀ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਨਿਗਮ ਕੌਂਸਲਰ ਸ਼ਕਤੀ ਪ੍ਰਸਾਦ ਦੇਵਸ਼ਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਮੇਟੀਂ ਮੈਂਬਰਾਂ ਨੇ ਨਿਗਮ ਦੇ ਵਾਰਡ ਵਿਕਾਸ ਫੰਡ ਅਤੇ ਸੰਸਦ ਮੈਂਬਰ ਦੇ ਅਖਤਿਆਰੀ ਫੰਡਾ ਅਧੀਨ ਬੀਐਂਡਆਰ ਸ਼ਾਖਾ ਵੱਲੋਂ ਕੀਤੇ ਗਏ ਕਾਰਜਾਂ ਨੂੰ ਲੈ ਕੇ ਨਿਗਮ ਦੇ ਸਬੰਧਿਤ ਅਧਿਕਾਰੀਆਂ ਨੂੰ ਕਮੇਟੀ ਦੇ ਅਗਲੀ ਮੀਟਿੰਗ ਵਿੱਚ ਸੰਖੇਪ ਰਿਪੋਰਟ ਬਣਾ ਕੇ ਪੇਸ਼ ਕਰਨ ਲਈ ਕਿਹਾ ਗਿਆ। 

ਪੰਜਾਬ ’ਚ ਫ਼ਿਲਹਾਲ ਸਥਿਤੀ ਕਾਬੁੂ ਹੇਠ - ਮਾਹਿਰਾਂ ਵਲੋਂ ਅਪਰੈਲ ਦੇ ਪਹਿਲੇ ਹਫ਼ਤੇ ਸੁਚੇਤ ਰਹਿਣ ਦੀ ਚਿਤਾਵਨੀ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ ਭਾਵੇਂ ਨਹੀਂ ਆ ਰਹੇ ਹਨ ਪਰ ਮਾਹਿਰਾਂ ਵੱਲੋਂ ਲੋਕਾਂ ਨੂੰ ਅਪਰੈਲ ਦੇ ਪਹਿਲੇ ਹਫ਼ਤੇ ਤੱਕ ਸੁਚੇਤ ਰਹਿਣ ਦੀ ਤਾਕੀਦ ਕੀਤੀ ਗਈ ਹੈ। ਸੂਤਰਾਂ ਦਾ ਦੱਸਣਾ ਹੈ ਕਿ ਸੂਬੇ ਦੇ ਸਮੂਹ ਸਰਕਾਰੀ ਜ਼ਿਲ੍ਹਾ ਤੇ ਸਿਵਲ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਖੰਘ, ਜ਼ੁਕਾਮ ਅਤੇ ਹਲਕੇ ਬੁਖਾਰ ਤੋਂ ਪੀੜਤ ਕਰੀਬ 3200 ਮਰੀਜ਼ ਰੋਜ਼ਾਨਾ ਆਉਂਦੇ ਹਨ। ਵਿਭਾਗ ਦੇ ਅਧਿਕਾਰੀਆਂ ਵੱਲੋਂ ਸਿਹਤ ਕੇਂਦਰਾਂ ਤੋਂ ਹਾਸਲ ਕੀਤੇ ਇਨ੍ਹਾਂ ਤੱਥਾਂ ਮੁਤਾਬਕ ਪਹਿਲੀ ਮਾਰਚ ਤੋਂ ਲੈ ਕੇ 18 ਮਾਰਚ ਤੱਕ ਉਕਤ ਬਿਮਾਰੀਆਂ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਨਹੀਂ ਹੋਇਆ ਹੈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰੋਨਾਵਾਇਰਸ ਤੋਂ ਪੀੜਤ ਮਰੀਜ਼ਾਂ ਵਿੱਚ ਵੀ ਉਕਤ ਕਿਸਮ ਦੇ ਲੱਛਣ ਪਾਏ ਜਾਂਦੇ ਹਨ। ਇਸ ਲਈ ਜੇਕਰ ਸਰਕਾਰੀ ਸਿਹਤ ਕੇਂਦਰਾਂ ਵਿੱਚ ਰੋਜ਼ਾਨਾ ਮਰੀਜ਼ਾਂ ਦੀ ਗਿਣਤੀ 3300 ਦਾ ਅੰਕੜਾ ਪਾਰ ਕਰਦੀ ਹੈ ਤਾਂ ਮੰਨਿਆ ਜਾ ਸਕਦਾ ਹੈ ਕਿ ਇਸ ਸੂਬੇ ਵਿੱਚ ਕਰੋਨਾਵਾਇਰਸ ਪੀੜਤ ਮਰੀਜ਼ ਹਸਪਤਾਲਾਂ ਵਿੱਚ ਆਉਣੇ ਸ਼ੁਰੂ ਹੋ ਗਏ ਹਨ। ਡਾ. ਸ਼ਿਆਮ ਸੁੰਦਰ ਦੀਪਤੀ ਦਾ 

ਹਰਸਿਮਰਤ ਅਤੇ ਕੈਪਟਨ ’ਚ ਮੁੜ ਖੜਕੀ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਜ਼ਿਲ੍ਹੇ ਦੇ ਲਾਡੋਵਾਲ ’ਚ ਸਥਾਪਤ ਹੋ ਰਹੇ ਮੈਗਾ ਫੂਡ ਪਾਰਕ ਸਬੰਧੀ ਮੁੱਖ ਮੰਤਰੀ ’ਤੇ ਸੰਜੀਦਾ ਨਾ ਹੋਣ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਫੂਡ ਪਾਰਕ ਨੂੰ ਜਲਦੀ ਮੁਕੰਮਲ ਕਰਨ ਪ੍ਰਤੀ ਦਿਲਚਸਪੀ ਨਾ ਦਿਖਾਈ ਤਾਂ ਦਿੱਤੀ ਜਾਣ ਵਾਲੀ ਸਬਸਿਡੀ ਦੀ ਤੀਜੀ ਅਤੇ ਚੌਥੀ ਕਿਸ਼ਤ ਜਾਰੀ ਨਹੀਂ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਵਿਖਾਈ ਸੁਸਤੀ ਨੇ ਇਸ ਪ੍ਰਾਜੈਕਟ ਨੂੰ 2 ਸਾਲ ਲਈ ਪਛਾੜ ਦਿੱਤਾ ਹੈ ਅਤੇ ਕਿਸਾਨਾਂ ਤੇ ਨੌਜਵਾਨਾਂ ਨੂੰ ਲਾਭ ਨਹੀਂ ਮਿਲ ਸਕੇ ਹਨ।

ਕਾਂਗਰਸੀ ਵਿਧਾਇਕਾਂ ਦੇ ਹਲਕਿਆਂ ’ਚ ਬਹੁ-ਕਰੋੜੀ ਵਿਕਾਸ ਪ੍ਰਾਜੈਕਟ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸੀ ਵਿਧਾਇਕ ਆਪੋ-ਆਪਣੇ ਹਲਕਿਆਂ ਵਿਚ 25-25 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਉਣ ਲਈ ਪ੍ਰਾਜੈਕਟ ਬਣਾ ਕੇ ਡਿਪਟੀ ਕਮਿਸ਼ਨਰਾਂ ਕੋਲ ਜਮ੍ਹਾਂ ਕਰਵਾ ਰਹੇ ਹਨ, ਪਰ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ ਦੇ ਹਲਕੇ ਛੱਡ ਦਿੱਤੇ ਗਏ ਹਨ। ਉਨ੍ਹਾਂ ਦੇ ਹਲਕਿਆਂ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜਾਂ ਰਾਹੀ ਪ੍ਰਾਜੈਕਟ ਤਿਆਰ ਕਰਵਾਏ ਜਾ ਰਹੇ ਹਨ। ਵਿਕਾਸ ਕੰਮਾਂ ਲਈ ਹੋਰ ਕਰਜ਼ਾ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕਰਜ਼ੇ ਲਈ ਪੰਜਾਬ ਵਜ਼ਾਰਤ ਅਤੇ ਵਿਧਾਨ ਸਭਾ ਪ੍ਰਵਾਨਗੀ ਦੇ ਚੁੱਕੀ ਹੈ। ਹਾਕਮ ਧਿਰ ਕਾਂਗਰਸ ਦੇ ਕੁਝ ਵਿਧਾਇਕਾਂ ਨਾਲ ਗੱਲ ਹੋਈ ਤਾਂ ਉਨ੍ਹਾਂ 

ਧਾਰਮਿਕ ਸੰਸਥਾਵਾਂ ਦੇ ਮੁਖੀ ਵੱਡੇ ਇਕੱਠਾਂ ਤੋਂ ਗੁਰੇਜ਼ ਕਰਨ: ਕੈਪਟਨ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਸੂਬਾ ਸਰਕਾਰ ਵੱਲੋਂ ਕਰੋਨਾਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਭਲਕ ਤੋਂ ਵਿੱਢੀ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਮਾਗਮਾਂ ਦੌਰਾਨ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਕੋੋਸ਼ਿਸ਼ ਕੀਤੀ ਜਾਵੇ ਕਿ ਪੰਜਾਹ ਤੋਂ ਘੱਟ ਵਿਅਕਤੀ ਹੀ ਇਕੱਤਰ ਹੋਣ। ਸਿਹਤ ਤੇ ਹੋਰ ਸਬੰਧਤ ਵਿਭਾਗਾਂ ਨਾਲ ਲੜੀਵਾਰ ਸਮੀਖਿਆ ਮੀਟਿੰਗਾਂ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾਵਾਇਰਸ ਦਾ ਇਕਹਿਰਾ ਕੇਸ ਸਾਹਮਣੇ ਆਉਣ ਕਰਕੇ ਸੂਬਾ ਹੁਣ ਤੱਕ ਸੁਰੱਖਿਅਤ ਹੈ,

ਚੰਡੀਗੜ੍ਹ ’ਚ ਕਰੋਨਾ ਦਾ ਪਹਿਲਾ ਪਾਜ਼ੇਟਿਵ ਕੇਸ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) :  ਚੰਡੀਗੜ੍ਹ ਵਿੱਚ ਅੱਜ ਇੰਗਲੈਂਡ ਤੋਂ ਆਈ ਮਹਿਲਾ ਨੂੰ ਕਰੋਨਾਵਾਇਰਸ ਦੀ ਲਾਗ ਲਈ ਪਾਜ਼ੇਟਿਵ ਪਾਇਆ ਗਿਆ ਹੈ। ਇਸ ਮਹਿਲਾ ਨੂੰ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਪੀਜੀਆਈ ਦੇ ਵਿਰੌਲੋਜੀ ਵਿਭਾਗ ਨੇ ਰਾਤ ਨੂੰ ਜਾਰੀ ਰਿਪੋਰਟ ਵਿੱਚ ਇਸ ਮਹਿਲਾ ਨੂੰ ਕਰੋਨਾਵਾਇਰਸ ਹੋਣ ਦੀ ਪੁਸ਼ਟੀ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਹੀ

ਪੰਜਾਬ ’ਚ ਕੋਈ ਵੀ ਸ਼ੱਕੀ ਮਰੀਜ਼ ਲਾਪਤਾ ਜਾਂ ਫਰਾਰ ਨਹੀਂ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕਰੋਨਾਵਾਇਰਸ ਦਾ ਕੋਈ ਵੀ ਮਰੀਜ਼ ਲਾਪਤਾ ਜਾਂ ਫਰਾਰ ਨਹੀਂ ਹੋਇਆ। ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ 167 ਲਾਪਤਾ ਵਿਅਕਤੀ ਜਿਨ੍ਹਾਂ ਦਾ ਲੁਧਿਆਣਾ ਦੇ ਸਿਵਲ ਸਰਜਨ ਵੱਲੋਂ ਜ਼ਿਕਰ ਕੀਤਾ ਗਿਆ ਸੀ, ਕੋਵਿਡ-19 ਦੇ ਸ਼ੱਕੀ ਕੇਸ ਨਹੀਂ ਸਨ, ਪਰ ਇਨ੍ਹਾਂ ਵਿੱਚ ਵਿਦੇਸ਼ ਦਾ ਦੌਰਾ ਕਰਨ ਵਾਲੇ ਕੁਝ ਲੋਕ ਸਨ, ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਰਾਬਤਾ ਕਰਨ ਦੇ ਅਧੂਰੇ ਵੇਰਵੇ ਸਾਂਝੇ ਕਰਨ ਕਰਕੇ ਲੱਭਿਆ ਨਹੀਂ ਜਾ ਸਕਿਆ।

ਸ਼ਾਪਿੰਗ ਮਾਲ, ਸਿਨੇਮਾ ਘਰ, ਜਿਮ, ਸਵਿਮਿੰਗ ਪੂਲ ਤੇ ਕੋਚਿੰਗ ਸੈਂਟਰ ਬੰਦ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਵਿਸ਼ਵ ਭਰ ’ਚ ਮਹਾਮਾਰੀ ਦਾ ਰੂਪ ਧਾਰ ਚੁੱਕੇ ਕਰੋਨਾਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਇਹਤਿਆਤ ਵਜੋਂ ਯੂਟੀ ਵਿੱਚ ਸ਼ਾਪਿੰਗ ਮਾਲ, ਸਿਨੇਮਾਘਰ, ਜਿਮ, ਸਵਿਮਿੰਗ ਪੂਲ, ਕੋਚਿੰਗ ਸੈਂਟਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ 100 ਤੋਂ ਵੱਧ ਵਿਅਕਤੀਆਂ ਦਾ ਇਕੱਠ, ਖੇਡ ਮੇਲੇ ਅਤੇ ਸੱਭਿਆਚਾਰਕ ਸਮਾਗਮ ਕਰਵਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੇ।

ਆਮ ਮਰੀਜ਼ਾਂ ਨੂੰ ਓਪੀਡੀ ’ਚ ਨਾ ਆਉਣ ਦੀ ਸਲਾਹ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) :  ਕਰੋਨਾਵਾਇਰਸ ਦੇ ਖ਼ਤਰੇ ਨੂੰ ਮੁੱਖ ਰੱਖਦਿਆਂ ਪੀਜੀਆਈ ਪ੍ਰਸ਼ਾਸਨ ਵੱਲੋਂ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਛੋਟੀ-ਮੋਟੀ ਸਰੀਰਕ ਸਮੱਸਿਆ ਕਾਰਨ ਜਾਂ ਰੂਟੀਨ ਵਿੱਚ ਪੀਜੀਆਈ ਦੀ ਓਪੀਡੀ ਵਿੱਚ ਨਾ ਆਉਣ। ਓਪੀਡੀ ਵਿੱਚ ਆਉਣ ਵਾਲੇ ਮਰੀਜ਼ਾਂ ਜਾਂ ਵੱਖ-ਵੱਖ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਦੇ ਨਾਲ ਸਿਰਫ਼ ਇੱਕ ਹੀ ਪਰਿਵਾਰਕ ਮੈਂਬਰ ਰਹਿ ਸਕਦਾ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਖੰਘ, ਜ਼ੁਕਾਮ ਤੇ ਬੁਖਾਰ ਵਰਗੀ ਕੋਈ ਸਮੱਸਿਆ ਹੈ ਤਾਂ ਉਹ ਪੀਜੀਆਈ ਦੇ ਨਵੇਂ ਓਪੀਡੀ ਬਲਾਕ ਦੇ ਮੁੱਖ ਦਾਖ਼ਲੇ ’ਤੇ ਹੀ ਆਇਸੋਲੇਸ਼ਨ ਕਮਰੇ ਵਿੱਚ ਸੰਪਰਕ ਕਰ ਸਕਦਾ ਹੈ। ਵਿਦੇਸ਼ਾਂ ਤੋਂ ਵਾਪਸ ਆਉਣ ਵਾਲੇ ਲੋਕਾਂ ਨੂੰ ਕਿਹਾ ਗਿਆ ਹੈ 

ਪੀਯੂ ਦੇ ਗੈਸਟ ਰੂਮ ਸਣੇ ਸਾਰੇ ਕਾਮਨ ਰੂਮ ਬੰਦ

ਚੰਡੀਗੜ੍ਹ ,16 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਕਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਵਿੱਚ ਡੀਨ (ਵਿਦਿਆਰਥੀ ਭਲਾਈ ਲੜਕੇ) ਪ੍ਰੋ. ਇਮੈਨੁਅਲ ਨਾਹਰ ਅਤੇ ਡੀਨ ਵਿਦਿਆਰਥੀ ਭਲਾਈ (ਲੜਕੀਆਂ) ਪ੍ਰੋ. ਨੀਨਾ ਕਪਿਲਾਸ਼ ਵੱਲੋਂ ਮੀਟਿੰਗ ਕੀਤੀ ਗਈ। ਵਿਚਾਰ-ਚਰਚਾ ਤੋਂ ਬਾਅਦ ਕਮੇਟੀ ਵੱਲੋਂ ਕਰੋਨਾਵਾਇਰਸ ਦੇ ਖਤਰੇ ਨੂੰ ਦੇਖਦਿਆਂ ਗੈਸਟ ਰੂਮ, ਕਾਮਨ ਰੂਮ, ਵਿਜ਼ਟਰ ਰੂਮ, ਜਿਮ ਅਤੇ ਮਹਿਮਾਨਾਂ ਦਾ ਦਾਖ਼ਲਾ ਆਦਿ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਸਕੂਲ ਵੱਲੋਂ ਖ਼ਾਸ ਦੁਕਾਨ ਤੋਂ ਕਿਤਾਬਾਂ ਤੇ ਵਰਦੀਆਂ ਖ਼ਰੀਦਣ ਦੀ ਹਦਾਇਤ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਇਸ ਵਾਰ ਵੀ ਖ਼ਾਸ ਦੁਕਾਨਾਂ ਤੋਂ ਵਰਦੀਆਂ ਤੇ ਕਿਤਾਬਾਂ ਖਰੀਦਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਜਿਹਾ ਕਰ ਕੇ ਕਈ ਸਕੂਲ ਕਿਤਾਬਫਰੋਸ਼ਾਂ ਤੋਂ ਭਾਰੀ ਕਮਿਸ਼ਨਾਂ ਲੈ ਰਹੇ ਹਨ। ਕਾਰਮਲ ਕਾਨਵੈਂਟ ਸਕੂਲ ਵੱਲੋਂ ਵੀ ਨਿਯਮਾਂ ਨੂੰ ਛਿੱਕੇ ਟੰਗ ਕੇ ਆਪਣੇ ਵਿਦਿਆਰਥੀਆਂ ਨੂੰ ਖਾਸ ਦੁਕਾਨ ਤੋਂ ਕਿਤਾਬਾਂ ਤੇ ਵਰਦੀਆਂ ਖਰੀਦਣ ਲਈ ਕਿਹਾ ਜਾ ਰਿਹਾ ਹੈ। ਇਸ ਵਰਤਾਰੇ ਖ਼ਿਲਾਫ਼ ਅੱਜ ਚੰਡੀਗੜ੍ਹ ਪੇਰੈਂਟਸ ਐਸੋਸੀਏਸ਼ਨ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸ਼ਿਕਾਇਤ ਦੇ ਕੇ ਅਜਿਹੇ ਸਕੂਲਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸਕੂਲ ਵੱਲੋਂ ਜਾਰੀ ਸਰਕੁਲਰ ਦੀ ਕਾਪੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕੀਤੀ ਗਈ ਸ਼ਿਕਾਇਤ ਦੀ ਕਾਪੀ ਪੰਜਾਬੀ ਟ੍ਰਿਬਿਊਨ ਕੋਲ ਮੌਜੂਦ ਹੈ।

ਬਾਊਂਸਰ ਨੂੰ ਗੋਲੀ ਮਾਰੀ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਨਿਊਜ਼ ) : ਸੈਕਟਰ-38 ਵੈਸਟ ਵਿੱਚ ਅੱਜ ਦੇਰ ਰਾਤ ਇਕ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਬਾਊਂਸਰ ਸੁਰਜੀਤ ਸਿੰਘ ਨੂੰ ਗੋਲੀ ਮਾਰ ਦਿੱਤੀ ਤੇ ਫ਼ਰਾਰ ਹੋ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਰਜੀਤ ਸਿੰਘ ਆਪਣੀ ਮਾਰੂਤੀ ਸਿਆਜ਼ ਕਾਰ ਵਿੱਚ ਸੈਕਟਰ-39 ਵਾਲੇ ਪਾਸੇ ਜਾ ਰਿਹਾ ਸੀ।

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0098034211
Copyright © 2020, Panjabi Times. All rights reserved. Website Designed by Mozart Infotech