ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ : ਮਾਝਾ
ਰਾਜਪੁਰਾ 'ਚ ਵੱਡੀ ਮਾਤਰਾ 'ਚ ਨਕਲੀ ਪਨੀਰ, ਦੁੱਧ, ਘਿਓ ਸਮੇਤ ਹੋਰ ਦੀ ਵੱਡੀ ਖੇਪ ਬਰਾਮਦ

ਰਾਜਪੁਰਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : -ਅੱਜ ਰਾਜਪੁਰਾ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਨੇ ਰਾਜਪੁਰਾ ਵਿਖੇ ਛਾਪੇਮਾਰੀ ਕਰਕੇ ਨਕਲੀ ਪਨੀਰ, ਦੁੱਧ ਘਿਓ ਤੋਂ ਇਲਾਵਾ ਹੋਰ ਵਰਤੋਂ 'ਚ ਆਉਣ ਵਾਲੇ ਦੁੱਧ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ |

ਬੈਡਮਿੰਟਨ ਹਾਲ ਦੇ ਨੇੜੇ ਇਕ ਸਿੱਖ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਬੈਡਮਿੰਟਨ ਹਾਲ ਦੇ ਨੇੜੇ ਇਕ ਸਿੱਖ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਚੌਕੀ ਦੁਰਗਿਆਨਾ ਮੰਦਿਰ ਦੀ ਪੁਲਿਸ ਅਨੁਸਾਰ ਦੀ ਲਾਸ਼ ਬੈਡਮਿੰਟਨ ਹਾਲ ਦੇ ਪਿੱਛੇ ਜ਼ਮੀਨ 'ਤੇ ਪਾਈ ਮਿਲੀ ਹੈ | 

ਨਾਕਾਬੰਦੀ ਦੌਰਾਨ ਪਿਸਤੌਲ ਤੇ ਮੋਟਰਸਾਈਕਲ ਕਾਬੂ, ਸਵਾਰ ਫ਼ਰਾਰ

ਬਟਾਲਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਬਟਾਲਾ ਪੁਲਿਸ ਨੇ ਇਕ ਪਿਸਤੌਲ ਅਤੇ ਮੋਟਰਸਾਈਕਲ ਕਾਬੂ ਕੀਤਾ ਹੈ¢ ਹਾਲਾਂਕਿ ਹਨੇਰੇ ਦਾ ਫਾਇਦਾ ਉਠਾ ਕੇ ਦੋਸ਼ੀ ਭੱਜਣ ਵਿਚ ਕਾਮਯਾਬ ਹੋ ਗਿਆ ਪਰ ਪੁਲਿਸ ਨੇ ਮੋਟਰਸਾਈਕਲ ਦੇ ਕਾਗਜ਼ਾਂ ਤੋਂ ਦੋਸ਼ੀ ਦੀ ਪਹਿਚਾਣ ਕਰ ਕੇ ਉਸਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਬਟਾਲਾ ਉਪਿੰਦਰ ਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਘਣੀਆ ਕੇ ਬਾਂਗਰ ਥਾਣੇ ਦੇ ਐਸ.ਐਚ.ਓ. ਦੀ ਅਗਵਾਈ ਵਿਚ ਜਾਂਗਲਾ ਪੁਲ

ਔਰਤ ਦੇ ਗਲ 'ਚ ਪਾਈ ਸੋਨੇ ਦੀ ਚੇਨੀ ਝਪਟ ਕੇ ਲੁਟੇਰਾ ਫ਼ਰਾਰ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਭਗਤਾਂ ਵਾਲਾ ਨੇੜੇ ਇਕ ਔਰਤ ਦੇ ਗਲੇ 'ਚ ਪਹਿਨੀ ਸੋਨੇ ਦੀ ਚੈਨੀ ਧੂਹ ਕੇ ਮੋਟਰਸਾਇਕਲ ਸਵਾਰ ਲੁਟੇਰਾ ਫ਼ਰਾਰ ਹੋ ਗਿਆ | ਥਾਣਾ ਸੀ. ਡਵੀਜ਼ਨ ਦੀ ਪੁਲਿਸ ਨੂੰ ਹਰਭਿੰਦਰ ਕੌਰ ਨੇ ਦੱਸਿਆ ਕਿ

ਸੁਰੱਖਿਆ ਦੇ ਨਾਂਅ ਹੇਠ ਸਿੱਖ ਪ੍ਰਚਾਰਕ ਭਾਈ ਵਡਾਲਾ ਨੂੰ ਹਵਾਈ ਜਹਾਜ਼ 'ਚੋਂ ਉਤਾਰਨਾ ਮੰਦਭਾਗੀ ਗੱਲ- ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪ੍ਰਚਾਰਕ ਭਾਈ ਬਲਦੇਵ ਸਿੰਘ ਵਡਾਲਾ ਨੂੰ ਕਿਰਪਾਨ ਸਮੇਤ ਘਰੇਲੂ ਹਵਾਈ ਸੇਵਾ ਵਿਚ ਸਫ਼ਰ ਕਰਨ ਤੋਂ ਰੋਕਣ ਦੀ ਨਿੰਦਾ ਕਰਦਿਆਂ ਤੇ

ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਨਗਰ ਨਿਗਮ ਦੇ ਭੂਮੀ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਅੱਜ ਸਥਾਨਕ ਮਾਲ ਰੋਡ, ਦਸੌਾਧਾ ਸਿੰਘ ਰੋਡ, ਹੁਸੈਨਪੁਰਾ ਚੌਾਕ, ਵਿਖੇ ਕਾਰਵਾਈ ਕਰ ਕੇ ਇਨ੍ਹਾਂ ਇਲਾਕਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਅਸਟੇਟ ਅਫ਼ਸਰ ਸ੍ਰੀ ਸੁਸ਼ਾਂਤ ਭਾਟੀਆ ਨੇ ਦੱਸਿਆ ਕਿ ਇਹ ਕਾਰਵਾਈ ਇੰਸਪੈਕਟਰ ਚੰਦਰ ਪ੍ਰਕਾਸ਼, ਸੁਰਿੰਦਰ ਸ਼ਰਮਾ

ਸ੍ਰੀ ਹਰਿਮੰਦਰ ਸਾਹਿਬ ਨੇੜਿਓਾ ਮੋਬਾਈਲ ਚੋਰੀ ਕਰਦੇ ਚਾਰ ਜਣੇ ਕਾਬੂ

ਅੰਮਿ੍ਤਸਰ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਦੇ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ 'ਚੋਂ ਇਕ ਹਰਿਆਣੇ ਦਾ ਰਹਿਣ ਵਾਲਾ ਨੌਜਵਾਨ ਵੀ ਸ਼ਾਮਿਲ ਹੈ | 

ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ 'ਚ ਹਜ਼ਾਰਾਂ ਵਰਕਰਾਂ ਵਲੋਂ ਸ਼ਮੂਲੀਅਤ

ਬਾਬਾ ਬਕਾਲਾ ਸਾਹਿਬ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਸਾਬਕਾ ਵਿਧਾਇਕ ਸ: ਮਲਕੀਅਤ ਸਿੰਘ ਏ.ਆਰ., ਮਨਜੀਤ ਸਿੰਘ ਮੰਨਾ ਸਾਬਕਾ ਸੰਸਦੀ ਸਕੱਤਰ ਅਤੇ ਜਥੇ: ਬਲਜੀਤ ਸਿੰਘ ਜਲਾਲ ਉਸਮਾਂ ਸਾਬਕਾ ਵਿਧਾਇਕ ਦੇ ਯਤਨਾਂ ਸਦਕਾ ਵਿਸ਼ਾਲ ਅਕਾਲੀ ਕਾਨਫਰੰਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ |

13 ਮੱਝਾਂ ਦੀ ਭੇਦਭਰੀ ਹਾਲਤ ਵਿਚ ਮੌਤ, 5 ਗੰਭੀਰ ਬਿਮਾਰ

ਮਜੀਠਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਮਜੀਠਾ ਅੰਮਿ੍ਤਸਰ ਮੇਨ ਸੜ੍ਹਕ 'ਤੇ ਨੌਸ਼ਹਿਰਾ ਸਥਿਤ ਇਕ ਦੁੱਧ ਵਾਲੇ ਡੇਅਰੀ ਫਾਰਮ ਤੇ ਭੇਦਭਰੀ ਹਾਲਤ ਵਿਚ 13 ਮੱਝਾਂ ਦੇ ਮਰਨ ਤੇ ਕਰੀਬ 5 ਹੋਰ ਮੱਝਾਂ ਦੇ ਗੰਭੀਰ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਡੇਅਰੀ ਫਾਰਮ ਦੇ ਮਾਲਕ ਤੇ ਪੀੜ੍ਹਤ ਗੁਰਲਾਲ ਸਿੰਘ ਲਾਲੀ, ਗੁਲਵਿੰਦਰ ਸਿੰਘ ਲਾਡਾ ਪੁੱਤਰ ਸੁਰਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਆਪਣੇ ਪਸ਼ੂਆਂ ਨੂੰ ਗੁੱਜਰਾਂ ਕੋਲੋਂ ਪੱਠੇ ਲੈਕੇ ਫੀਡ ਮਿਲਾ 

ਅਮਰਿੰਦਰ ਤੋਂ ਕੋਈ ਉਮੀਦ ਨਾ ਰੱਖਣ ਲੋਕ: ਸੁਖਬੀਰ

ਰਈਆ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਰੱਖੜ ਪੁੰਨਿਆ ਦੇ ਜੋੜ ਮੇਲੇ ’ਤੇ ਅੱਜ ਬਾਬਾ ਬਕਾਲਾ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬ ਨੂੰ ਆਪਣਾ ਵੱਖਰਾ ਹਾਈ ਕੋਰਟ ਬਣਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ ਪਰ ਗਾਂਧੀ ਪਰਿਵਾਰ ਨੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ

ਰੈਫਰੈਂਡਮ-2020 ਦੇ ਪ੍ਰਚਾਰ ਦੇ ਦੋਸ਼ ਹੇਠ ਔਰਤ ਗ੍ਰਿਫ਼ਤਾਰ

ਬਟਾਲਾ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਖ਼ਾਲਿਸਤਾਨੀ ਸਰਗਰਮੀਆਂ ਵਿੱਚ ਸ਼ਾਮਲ ਅਤੇ ਰੈਫਰੈਂਡਮ-2020 ਦਾ ਪ੍ਰਚਾਰ ਕਰਨ ਦੇ ਦੋਸ਼ ਵਿੱਚ ਪਿਛਲੇ ਸਾਲ ਇੱਕ ਕੇਸ ’ਚ ਨਾਮਜ਼ਦ ਔਰਤ ਨੂੰ ਬਟਾਲਾ ਪੁਲੀਸ ਨੇ ਅੱਜ ਗ਼੍ਰਿਫ਼ਤਾਰ ਕਰ ਲਿਆ। ਸੂਤਰਾਂ ਅਨੁਸਾਰ ਉਕਤ ਔਰਤ ਕਾਫੀ ਸਮੇਂ ਤੋਂ ਮਲੇਸ਼ੀਆ ਵਿੱਚ ਰਹਿ ਰਹੀ ਸੀ ਅਤੇ ਹੁਣ ਮਲੇਸ਼ੀਆ ਸਰਕਾਰ ਨੇ ਉਸ ਨੂੰ ਡਿਪੋਰਟ ਕਰ ਕੇ ਵਾਪਸ ਭਾਰਤ ਭੇਜ ਦਿੱਤਾ। ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਬਟਾਲਾ ਪੁਲੀਸ ਦੇ ਹਵਾਲੇ ਕਰ ਦਿੱਤਾ।

ਲੁਟੇਰਾ-ਗਰੋਹ ਦੇ ਚਾਰ ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਪੁਲੀਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰਾਂ ਤੋਂ ਇਲਾਵਾ ਖੋਹੇ ਹੋਏ 35 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਸ਼ਨਾਖਤ ਸਿਮਰਨਜੀਤ ਸਿੰਘ ਉਰਫ ਸਮਰ, ਗੁਰਪ੍ਰੀਤ ਸਿੰਘ ਉਰਫ ਪ੍ਰਿੰਸ, ਸਰਵਣ ਸਿੰਘ, ਰਣਜੀਤ ਸਿੰਘ ਉਰਫ ਕੱਦੂ ਵਜੋਂ ਹੋਈ ਹੈ, ਜਦੋਂਕਿ ਇਨ੍ਹਾਂ ਦੇ ਦੋ ਸਾਥੀ ਫਿਲਹਾਲ ਫਰਾਰ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਨੂੰ ਮੁਲਜ਼ਮਾਂ ਕੋਲੋਂ ਇਕ ਖਿਡੌਣਾ ਪਿਸਤੌਲ, ਦੋ ਦਾਤਰ, ਇਕ ਰਾਡ ਬਰਾਮਦ ਕੀਤੀ ਹੈ। ਮੋਬਾਈਲਾਂ ਤੋਂ ਇਲਾਵਾ ਦੋ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਮੁਲਜ਼ਮਾਂ ਖਿਲਾਫ਼ ਧਾਰਾ 399, 402, 379, 411 ਹੇਠ ਕੇਸ ਦਰਜ ਕੀਤਾ ਗਿਆ ਹੈ।

ਫਾਇਨਾਂਸ ਕੰਪਨੀ ਦੇ ਮੈਨੇਜਰ ਕੋਲੋਂ 2.30 ਲੱਖ ਰੁਪਏ ਲੁੱਟੇ

ਬਟਾਲਾ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਫਾਇਨਾਂਸ ਕੰਪਨੀ ਦੇ ਫੀਲਡ ਮੈਨੇਜਰ ਕੋਲੋਂ 2 ਨਕਾਬਪੋਸ਼ ਨੌਜਵਾਨ ਕਰੀਬ ਸਵਾ 2 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ। ਪੁਲੀਸ ਨੇ ਅਣਪਛਾਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

ਕਿਸਾਨ ਸੰਘਰਸ਼ ਕਮੇਟੀ ਵੱਲੋਂ ਮੰਗਾਂ ਦੇ ਹੱਕ ਵਿੱਚ ਮੁਜ਼ਾਹਰਾ

ਸ਼ਾਹਕੋਟ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਇਲਾਕੀ ਨੇ ਸ਼ਾਹਕੋਟ ਸਬ ਡਿਵੀਜ਼ਨ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਵਾਉਣ, ਦਾਣਾ ਤੇ ਸਬਜ਼ੀ ਮੰਡੀਆਂ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਵਾਉਣ, ਕਿਸਾਨਾਂ ਦਾ ਕਰਜ਼ਾ ਮੁਆਫ ਕਰਵਾਉਣ ਅਤੇ ਉਨ੍ਹਾਂ ਦੀਆਂ ਹੋਰਨਾਂ ਭਖਦੀਆਂ ਮੰਗਾਂ ਮਨਵਾਉਣ ਲਈ ਅੱਜ ਰੋਸ਼ ਮੁਜ਼ਾਹਰਾ ਕੀਤਾ ਤੇ ਐਸ.ਡੀ.ਐਮ ਸ਼ਾਹਕੋਟ ਨੂੰ ਮੰਗ ਪੱਤਰ ਦਿੱਤਾ।

ਕੀਰਤੀ ਚੱਕਰ ਵਿਜੇਤਾ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਨੇ ਵਿਸਾਰਿਆ

ਪਠਾਨਕੋਟ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਨੇੜਲੇ ਪਿੰਡ ਪਠਾਨਚੱਕ ਦੇ ਕੀਰਤੀ ਚੱਕਰ ਵਿਜੇਤਾ ਸ਼ਹੀਦ ਨਾਇਬ ਸੂਬੇਦਾਰ ਬਲਦੇਵ ਰਾਜ ਦਾ ਪਰਿਵਾਰ ਬੀਤੇ 27 ਵਰ੍ਹਿਆਂ ਤੋਂ ਗੁੰਮਨਾਮੀ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ। ਸ਼ਹੀਦ ਦੀ ਪਤਨੀ ਕਮਲਾ ਰਾਣੀ ਨੇ ਨਮ ਅੱਖਾਂ ਨਾਲ ਦੱਸਿਆ ਕਿ ਉਸ ਦਾ ਪਤੀ 3 ਨਵੰਬਰ 1992 ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੈਕਟਰ ਵਿੱਚ ਅਤਿਵਾਦੀਆਂ ਨਾਲ ਲੜ੍ਹਦਿਆਂ ਸ਼ਹੀਦ ਹੋ ਗਿਆ ਸੀ, ਜਿਸ ਦੀ ਬਹਾਦੁਰੀ ਨੂੰ ਦੇਖਦੇ ਹੋਏ ਤਤਕਾਲੀ ਰਾਸ਼ਟਰਪਤੀ ਡਾ. ਸ਼ੰਕਰ ਦਿਆਲ ਸ਼ਰਮਾ ਨੇ ਉਨ੍ਹਾਂ ਨੂੰ ਮਰਨ ਉਪਰੰਤ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਸੀ। ਸ਼ਹੀਦ ਦੀ ਪਤਨੀ ਨੇ ਦੱਸਿਆ ਕਿ ਉਸ ਦੇ ਪਤੀ ਦੀ ਮ੍ਰਿਤਕ ਦੇਹ ਵੀ ਘਰ ਨਹੀਂ ਪੁੱਜੀ ਸੀ

ਖੇਤ ਮਜ਼ਦੂਰ ਨੂੰ ਕੁੱਟ-ਕੁੱਟ ਕੇ ਮਾਰਿਆ

ਤਰਨ ਤਾਰਨ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਲਾਕੇ ਦੇ ਪਿੰਡ ਜਵੰਦਾ ਕਲਾਂ ਦੇ ਇਕ ਖੇਤ ਮਜ਼ਦੂਰ ਦੀ ਪਿੰਡ ਦੇ ਜ਼ਿੰਮੀਦਾਰਾਂ ਨੇ ਬੀਤੀ ਰਾਤ ਕੁੱਟ ਕੁੱਟ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲੀਸ ਨੇ ਇਕ ਪਰਿਵਾਰ ਦੇ ਤਿੰਨ ਜੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਮਿ੍ਤਕ ਦੀ ਪਛਾਣ ਸੁਖਦੇਵ ਸਿੰਘ ਉਰਫ ਪੱਪੂ (50) ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਵਿਚ ਸਤਬੀਰ ਸਿੰਘ, ਉਸ ਦਾ ਭਰਾ ਨਿਰਵੈਲ ਸਿੰਘ

ਜੰਮੂ ਤੇ ਕਸ਼ਮੀਰ ਸੈਂਟਰ ਫਾਰ ਕ੍ਰੀਏਟਿਵ ਆਰਟਸ ਵੱਲੋਂ ਪ੍ਰਦਰਸ਼ਨੀ

ਅੰਮ੍ਰਿਤਸਰ,,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਤੇ ਕਸ਼ਮੀਰ ਸੈਂਟਰ ਫਾਰ ਕ੍ਰੀਏਟਿਵ ਆਰਟਸ ਵੱਲੋਂ ਸਥਾਨਕ ਆਰਟ ਗੈਲਰੀ ਵਿਚ ਨੈਸ਼ਨਲ ਐਗਜ਼ੀਬੀਸ਼ਨ ਆਫ ਵਿਜ਼ੂਅਲ ਆਰਟ ਪ੍ਰਦਰਸ਼ਨੀ ਲਗਾਈ ਗਈ। ਓਪੀ ਸ਼ਰਮਾ ਦੀ ਅਗਵਾਈ ’ਚ ਲੱਗੀ ਇਸ ਪ੍ਰਦਰਸ਼ਨੀ ਵਿੱਚ 11 ਸੂਬਿਆਂ ਦੇ 40 ਕਲਾਕਾਰਾਂ ਦੀਆਂ 47 ਕਲਾਕ੍ਰਿਤਾਂ ਪ੍ਰਦਰਿਸ਼ਤ ਕੀਤੀਆਂ ਗਈਆਂ। ਇਹ ਕਲਾਕ੍ਰਿਤਾਂ ਪੇਟਿੰਗ, ਫੋਟੋਗ੍ਰਾਫੀ, ਮੂਰਤੀਕਲਾ ਤੇ ਵਿਸ਼ੇਸ਼ ਤੌਰ ’ਤੇ ਬਸੋਲੀ ਮਿਨੀਏਚਰ ਪੇਟਿੰਗ ਨਾਲ ਸਬੰਧਤ ਹਨ।

ਪੈਨਸ਼ਨਰਜ ਐਸੋਸੀਏਸ਼ਨ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਜੀਠਾ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਪਾਵਰਕੌਮ/ਟ੍ਰਾਸਕੋ ਲਿਮਟਿਡ ਦੀ ਮੀਟਿੰਗ ਮੰਡਲ ਪ੍ਰਧਾਨ ਰਾਮ ਲੁਭਾਇਆ ਮਜੀਠਾ ਦੀ ਅਗਵਾਈ ਹੇਠ ਬਿਜਲੀ ਘਰ ਮਜੀਠਾ ਵਿਚ ਹੋਈ, ਜਿਸ ਵਿੱਚ ਵੱਡੀ ਗਿਣਤੀ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।

ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਗੁਰਦਾਸਪੁਰ ਦੇ ਖਿਡਾਰੀ ਛਾਏ

ਗੁਰਦਾਸਪੁਰ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਨਾਸਿਕ (ਮਹਾਰਾਸ਼ਟਰ) ਵਿੱਚ ਹੋਈ ਅੰਡਰ-10 ਤੇ ਅੰਡਰ-12 ਕੌਮੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਟੀਮ ਵੱਲੋਂ ਭਾਗ ਲੈਂਦੇ ਹੋਏ ਗੁਰਦਾਸਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਗੁਰਦਾਸਪੁਰ ਦੇ ਕੁਲ ਅੱਠ ਖਿਡਾਰੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ ਅਮਿਤੋਜ ਨੇ ਅੰਡਰ-12 ਫੋਇਲ ਟੀਮ ਵਿੱਚ ਖੇਡਦਿਆਂ ਸੋਨ ਤਗ਼ਮਾ ਜਿੱਤਿਆ।

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ

ਧਾਰੀਵਾਲ,14 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਬਲਬੀਰ ਸਿੰਘ ਲੇਹਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਸ਼ਾ ਬਹੁਤ ਮਾੜੀ ਆਦਤ ਹੈ ਅਤੇ ਇਸ ਤੋਂ ਹਰ ਨੌਜਵਾਨ ਨੂੰ ਬਚਣਾ ਚਾਹੀਦਾ ਹੈ। ਜੇਕਰ ਕੋਈ ਨੌਜਵਾਨ ਨਸ਼ਿਆਂ ਤੋਂ ਬੱਚ ਕੇ ਆਪਣੀ ਪੜ੍ਹਾਈ ਵੱਲ ਧਿਆਨ ਦੇਵੇਗਾ ਤਾਂ ਜੀਵਨ ਵਿੱਚ ਉਸ ਨੂੰ ਸਫ਼ਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਲੇਹਲ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖਾਈ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਸਾਨੂੰ ਸਭ ਨੂੰ ਮਿਲ ਕੇ ਮੁਹਿੰਮ ਚਲਾਉਣੀ ਚਾਹੀਦੀ ਹੈ।

12345678910...
 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081137030
Copyright © 2019, Panjabi Times. All rights reserved. Website Designed by Mozart Infotech