ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ : ਦੁਆਬਾ
ਜ਼ੀਰਕਪੁਰ ਵਿੱਚ ਜਾਮ ਦੀ ਸਮੱਸਿਆ ਬਰਕਰਾਰ

ਜ਼ੀਰਕਪੁਰ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੀਆਂ ਸੜਕਾਂ ’ਤੇ ਤਿਉਹਾਰਾਂ ਦੇ ਸੀਜ਼ਨ ’ਚ ਜਾਮ ਦੀ ਸਮੱਸਿਆ ਵਧਦੀ ਜਾ ਰਹੀ ਹੈ। ਜ਼ੀਰਕਪੁਰ ’ਚ ਤਾਂ ਇਹ ਸਮੱਸਿਆ ਪ੍ਰਸ਼ਾਸਨ ਦੇ ਵਸੋਂ ਬਾਹਰ ਹੁੰਦੀ ਦਿਖ ਰਹੀ ਹੈ। ਇਸ ’ਤੇ ਕਾਬੂ ਪਾਉਣ ਵਿੱਚ ਟਰੈਫਿਕ ਪੁਲੀਸ ਨੇ ਵੀ ਜਿਵੇਂ ਹੱਥ ਹੀ ਖੜ੍ਹੇ ਕਰ ਦਿੱਤੇ ਹਨ। ਤਿਉਹਾਰਾਂ ਨੂੰ ਦੇਖਦਿਆਂ ਟਰੈਫਿਕ ਪੁਲੀਸ ਵੱਲੋਂ ਰਾਹਗੀਰਾਂ ਨੂੰ ਜਾਮ ਤੋਂ ਨਿਜਾਤ ਦਿਵਾਉਣ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਜਾ ਰਹੇ। ਸਿੱਟੇ ਵਜੋਂ ਰਾਹਗੀਰਾਂ ਨੂੰ ਪੰਜ ਮਿੰਟ ਦਾ ਸਫ਼ਰ ਘੰਟਿਆਂਬੱਧੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਵਿੱਚ ਭਾਰੀ ਰੋਸ ਹੈ।
ਜਾਣਕਾਰੀ ਅਨੁਸਾਰ ਸ਼ਹਿਰ ਵਿੱਚੋਂ ਲੰਘ ਰਹੇ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ, ਜ਼ੀਰਕਪੁਰ-ਪਟਿਆਲਾ ਰੋਡ ਅਤੇ ਜ਼ੀਰਕਪੁਰ-ਪੰਚਕੁਲਾ ਸੜਕ ਤੇ ਛੇ ਟਰੈਫਿਕ ਲਾਈਟ ਪੁਆਇੰਟ ਹਨ। ਇਥੇ ਅੱਧੇ ਤੋਂ ਜ਼ਿਆਦਾ ਪੁਆਇੰਟਾਂ ’ਤੇ ਟਰੈਫਿਕ ਲਾਈਟਾਂ ਖ਼ਰਾਬ ਪਈਆਂ ਹਨ ਜਿਸ ਕਾਰਨ ਆਵਾਜਾਈ ਵਿੱਚ ਵਿਘਣ ਪੈਂਦਾ ਹੈ। ਦੂਜਾ ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ਨੂੰ ਚਹੁੰ ਮਾਰਗੀ ਕਰਨ ਦੌਰਾਨ ਜਾਮ ਤੋਂ ਨਿਜਾਤ ਦਿਵਾਉਣ ਲਈ ਉਸਾਰਿਆ ਫਲਾਈਓਵਰ ਕਾਰਗਾਰ ਸਾਬਤ ਨਾ ਹੋਣ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਦਿਨ-ਬ-ਦਿਨ ਜਾਮ ਦੀ ਸਮੱਸਿਆ ਵਧਦੀ ਜਾ ਰਹੀ ਹੈ। ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ’ਤੇ ਪੈਂਦੇ ਮੈਕ ਡੌਨਲਡ ਚੌਂਕ, ਸਿੰਘਪੁਰਾ ਚੌਂਕ, ਪਟਿਆਲਾ ਅਤੇ ਕਾਲਕਾ ਚੌਂਕ, ਬਲਟਾਣਾ ਟਰੈਫਿਕ ਲਾਈਟ ਤੇ ਹਰ ਵੇਲੇ ਭਾਰੀ ਜਾਮ ਰਹਿੰਦਾ ਹੈ।

ਕਰਵਾ ਚੌਥ ਤੇ ਦੀਵਾਲੀ ਦੇ ਮੱਦੇਨਜ਼ਰ ਮਾਰਕੀਟਾਂ ਵਿੱਚ ਜਾਮ ਵਰਗੀ ਸਥਿਤੀ

ਐਸ.ਏ.ਐਸ. ਨਗਰ (ਮੁਹਾਲੀ) ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁਹਾਲੀ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਵੱਖ ਵੱਖ ਮਾਰਕੀਟਾਂ ਵਿੱਚ ਕਾਫ਼ੀ ਰੌਣਕ ਦੇਖਣ ਨੂੰ ਮਿਲ ਰਹੀ ਹੈ ਉਥੇ ਸੜਕਾਂ ’ਤੇ ਭੀੜ ਵਧਣ ਕਾਰਨ ਲੋਕ ਟਰੈਫਿਕ ਜਾਮ ਦੀ ਸਥਿਤੀ ਨਾਲ ਜੂਝ ਰਹੇ ਹਨ। ਇੱਥੋਂ ਦੇ ਸੈਂਟਰ ਪਲੇਸ ਵਜੋਂ ਮਸ਼ਹੂਰ ਸਥਾਨਕ ਫੇਜ਼-3ਬੀ1, ਫੇਜ਼-3ਬੀ2, ਫੇਜ਼-5, ਫੇਜ਼-7, ਫੇਜ਼-9 ਅਤੇ ਫੇਜ਼-10 ਵਿੱਚ ਲੋਕਾਂ ਦੀ ਆਵਾਜਾਈ ਵਧੇਰੇ ਹੋਣ ਕਾਰਨ ਸੜਕਾਂ ਅਤੇ ਮਾਰਕੀਟ ਦੀਆਂ

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਐਸ.ਏ.ਐਸ. ਨਗਰ ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਸਥਿਤ ਜੰਗੀ ਯਾਦਗਾਰ ਕੰਪਲੈਕਸ ’ਚ ਅੱਜ ਪੰਥਕ ਵਿਚਾਰ ਮੰਚ ਚੰਡੀਗੜ੍ਹ, ਜੰਗੀ ਯਾਦਗਾਰ ਦੇ ਸਟਾਫ਼ ਅਤੇ ਹੋਰ ਪਤਵੰਤਿਆਂ ਨੇ

ਸਾਢੇ ਤਿੰਨ ਕਰੋੜ ਦੀ ਠੱਗੀ ਬਾਰੇ 10 ਜਣਿਆਂ ਉੱਤੇ ਪਰਚਾ ਦਰਜ

ਜਲੰਧਰ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : - ਇਸ ਸ਼ਹਿਰ ਦੇ ਡੀਡ ਰਾਈਟਰ ਜੋਗਿੰਦਰ ਪਾਲ ਕਪੂਰ ਦੇ ਬੇਟੇ ਵਿੰਸ਼ੁ ਕਪੂਰ ਨੂੰ ਡਾਇਰੈਕਟ ਡੀ ਐੱਸ ਪੀ ਲਵਾਉਣ ਦਾ ਝਾਂਸਾ ਦੇ ਕੇ 3.5 ਕਰੋੜ ਦੀ ਠੱਗੀ ਕਰ ਜਾਣ ਦੇ ਦੋਸ਼ ਵਿੱਚ ਥਾਣਾ ਡਵੀਜ਼ਨ ਨੰਬਰ ਤਿੰਨ ਵਿੱਚ ਕੇਸ ਦਰਜ ਕੇ 10 ਦੋਸ਼ੀ ਨਾਮਜ਼ਦ ਕੀਤੇ ਗਏ ਹਨ। ਇਨ੍ਹਾਂ ਵਿੱਚ ਸੰਤਨਗਰ ਦੇ ਰਬੜ ਕਾਰੋਬਾਰੀ ਦੇ ਬੇਟੇ ਚੰਦਨ ਚੋਪੜਾ, ਕਿਸ਼ਨਪੁਰਾ ਦੀ ਗਲੀ ਨੰਬਰ ਪੰਜ ਦੇ ਵਾਸੀ ਪੁਨੀਤ ਰਲ੍ਹਣ, ਯੂ ਪੀ ਦੇ ਬੁਲੰਦ ਸ਼ਹਿਰ ਦੀ ਸਪਨਾ, ਤਰੁਣ ਛਾਬੜਾ, ਜਤਿਨ, ਗੌਤਮ, ਵਿਪਿਨ, ਅਜੀਤ, ਜਗਦੀਸ਼ ਤੇ ਜਸ ਸ਼ਾਮਲ ਹਨ। ਬਸ ਕੰਡਕਟਰ ਜਗਸੀਰ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਪਰ ਜੇ ਸਬੂਤ ਮਿਲਣ 'ਤੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਏਗਾ।

ਦਰਿਆ ’ਚੋਂ ਰੇਤ ਕੱਢਦਾ ਨੌਜਵਾਨ ਡੁੱਬਿਆ

ਕਾਹਨੂੰਵਾਨ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਭੈਣੀ ਪਸਵਾਲ ਨੇੜਿਓਂ ਲੰਘਦੇ ਦਰਿਆ ਬਿਆਸ ’ਚੋਂ ਬੀਤੀ ਸ਼ਾਮ ਰੇਤ ਕੱਢਦੇ ਸਮੇਂ ਇਕ ਨੌਜਵਾਨ ਡੁੱਬ ਗਿਆ। ਮ੍ਰਿਤਕ ਦੇ ਭਰਾ ਤੀਰਥ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਸ ਦਾ ਭਰਾ ਗੁਰਦੀਪ ਸਿੰਘ (23) ਪੁੱਤਰ ਸਵਰਨ ਸਿੰਘ ਪੋਕਲੈਨ ਮਸ਼ੀਨ ’ਤੇ ਕੰਮ ਸਿੱਖਣ ਲਈ ਪਹਿਲੇ ਦਿਨ ਗਿਆ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਚਲਦੇ ਦਰਿਆ ਵਿੱਚ ਕੰਮ ਕਰਦੇ ਸਮੇਂ ਗੁਰਦੀਪ ਸਿੰਘ ਮਸ਼ੀਨ ਤੋਂ ਬਾਹਰ ਨਿਕਲਣ ਮੌਕੇ ਅਚਾਨਕ ਆਪਣਾ ਸੰਤੁਲਨ ਖੋਹ ਜਾਣ ਕਾਰਨ ਪਾਣੀ ਵਿਚ ਡਿੱਗ ਗਿਆ। ਮੌਕੇ ’ਤੇ ਹਾਜ਼ਰ ਲੋਕਾਂ ਨੇ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਹੀਂ ਚੱਲ ਸਕਿਆ। ਤੀਰਥ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਦੇਰ ਰਾਤ ਲੱਗੀ। ਇਸ ਦੀ ਲਿਖਤੀ ਰਿਪੋਰਟ ਥਾਣਾ ਭੈਣੀ ਮੀਆਂ ਖਾਂ ਵਿੱਚ ਦੇ ਦਿੱਤੀ ਗਈ ਹੈ।

ਮਾਤਾ ਚੰਦ ਕੌਰ ਹੱਤਿਆ ਕਾਂਡ: ਮੁਲਜ਼ਮ ਡਿੰਪਲ ਦਾ ਰਿਮਾਂਡ ਵਧਾਇਆ

ਐਸ.ਏ.ਐਸ. ਨਗਰ (ਮੁਹਾਲੀ),16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਅੱਜ ਨਾਮਧਾਰੀ ਸੰਪਰਦਾ ਦੀ ਮਾਤਾ ਚੰਦ ਕੌਰ ਹੱਤਿਆ ਕਾਂਡ ਮਾਮਲੇ ਦੀ ਸੁਣਵਾਈ ਹੋਈ।

ਡਰੋਨ ਮਾਮਲਾ: ਚਾਰ ਹੋਰ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ

ਐਸ.ਏ.ਐਸ. ਨਗਰ (ਮੁਹਾਲੀ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵਾਲੇ ਪਾਸਿਓਂ ਹਥਿਆਰਾਂ ਦੀ ਤਸਕਰੀ ਲਈ ਵਰਤੇ ਗਏ ਡਰੋਨਾਂ ਦੀ ਬਰਾਮਦਗੀ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ)

ਬੰਬ ਧਮਾਕਾ: ਐੱਨਆਈਏ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਚਾਰ ਮੁਲਜ਼ਮ ਮੁੜ ਗ੍ਰਿਫ਼ਤਾਰ

ਐਸ.ਏ.ਐਸ. ਨਗਰ (ਮੁਹਾਲੀ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਸਰਹੱਦੀ ਇਲਾਕੇ ਤਰਨ ਤਾਰਨ ਵਿੱਚ ਬੀਤੀ ਪੰਜ ਸਤੰਬਰ ਨੂੰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਅੱਜ ਚਾਰ ਮੁਲਜ਼ਮਾਂ ਚੰਨਦੀਪ ਸਿੰਘ ਉਰਫ਼ ਗੱਬਰ ਸਿੰਘ, ਅਮਰਜੀਤ ਸਿੰਘ ਉਰਫ਼ ਅਮਰ, ਮਨਪ੍ਰੀਤ ਸਿੰਘ ਮਾਨ ਅਤੇ ਮਨਦੀਪ ਸਿੰਘ ਨੂੰ ਪੁੱਛਗਿੱਛ ਲਈ ਦੁਬਾਰਾ ਪ੍ਰੋਡਕਸ਼ਨ ਵਾਰੰਟ ’ਤੇ ਹਿਰਾਸਤ ਵਿੱਚ ਲਿਆ ਹੈ। ਮੁਲਜ਼ਮ ਮਲਕੀਤ ਸਿੰਘ ਉਰਫ਼ ਸ਼ੇਰਾ ਹਸਪਤਾਲ ਦਾਖ਼ਲ ਹੋਣ ਕਾਰਨ ਐਨਆਈਏ ਉਸ ਨੂੰ ਹਿਰਾਸਤ ਵਿੱਚ ਨਹੀਂ ਲੈ ਸਕੀ।
ਜਾਂਚ ਏਜੰਸੀ ਵੱਲੋਂ ਅੱਜ ਬਾਅਦ ਦੁਪਹਿਰ ਉਕਤ ਚਾਰ ਮੁਲਜ਼ਮਾਂ ਨੂੰ ਮੁਹਾਲੀ ਸਥਿਤ ਐੱਨਆਈਏ ਦੇ ਵਿਸ਼ੇਸ਼ ਜੱਜ ਐੱਨਐੱਸ ਗਿੱਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਂਚ ਅਧਿਕਾਰੀ ਨੇ ਮੁਲਜ਼ਮਾਂ ਦੇ 10 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ।

ਪਟਵਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫਗਵਾੜਾ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰ ਦੀ ਅਗਵਾਈ ’ਚ ਪਟਵਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਲਗਾਇਆ ਗਿਆ। ਇਸ ਧਰਨੇ ’ਚ ਕਪੂਰਥਲਾ, ਜਲੰਧਰ, ਤਰਨ-ਤਾਰਨ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਜ਼ਿਲ੍ਹਿਆ ਦੇ ਪਟਵਾਰੀ ਅਤੇ ਕਾਨੂੰਗੋ ਸ਼ਾਮਿਲ ਹੋਏ ਅਤੇ ਸਕਾਰ ਵਿਰੁੱਧ ਜੰਮ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਸ਼ਹਿਰ ’ਚ ਪੈਦਲ ਮਾਰਚ ਕਰਕੇ ਰੋਸ ਰੈਲੀ ਕੀਤੀ।

ਸੀਟੀ ਗਰੁੱਪ ਨੇ 3.39 ਮਿੰਟ ਵਿੱਚ ਬਣਾਏ 550 ਕਿਸਮਾਂ ਦੇ ਸੈਂਡਵਿਚ

ਜਲੰਧਰ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਵਿੱਚ ਸੀਟੀ ਇੰਸਟੀਚਿਊਟ ਆਫ਼ ਹੋਟਲ ਮੈਨੇਜਮੇਂਟ (ਸੀਟੀ ਆਈਐਚਐਮ) ਨੇ ਲਿਮਕਾ ਬੁੱਕ ਆਫ ਰਿਕਾਰਡਜ਼ ਲਈ 3 ਮਿੰਟ 39 ਸੈਕਿੰਡ ’ਚ 550 ਕਿਸਮਾਂ ਦੇ ਸੈਂਡਵਿਚ ਬਣਾਏ। ਇਸ ਦੌਰਾਨ ਸੀਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਤਾਨਿਕਾ ਸਿੰਘ, ਹੋਟਲ ਰਮਾਡਾ ਦੇ ਜਨਰਲ ਮੈਨੇਜਰ ਵਿਸ਼ਾਲ, ਐਚਆਰ ਮੈਨੇਜਰ ਰੋਹਿਤ ਸ਼ੰਮੀ, ਸ਼ਾਹਪੁਰ ਕੈਂਪਸ ਦੇ ਡਾਇਰੈਕਟਰ ਡਾ. ਜੀਐੱਸ ਕਾਲੜਾ, ਡੀਨ ਡਾ. ਅਨੁਪਮਦੀਪ ਸ਼ਰਮਾ, ਸੀਟੀਆਈਐੱਚਐੱਮ ਦੇ ਡਾਇਰੈਕਟਰ ਡਾ. ਭਰਤ ਕਪੂਰ ਅਤੇ ਮੁਖੀ ਦਿਵੋਯ ਛਾਬੜਾ ਮੌਜੂਦ ਸਨ।

ਬਜਰੀ ਦਾ ਟਰੱਕ ਪਲਟਿਆ, ਇਕ ਹਲਾਕ

ਫਗਵਾੜਾ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਬਜਰੀ ਦਾ ਭਰਿਆ ਟਰਾਲਾ ਸੀਮਿੰਟ ਦੀ ਗੱਡੀ ’ਤੇ ਪਲਟ ਗਿਆ ਜਿਸ ਕਾਰਨ ਸੀਮਿੰਟ ਗੱਡੀ ਦੇ ਡਰਾਇਵਰ ਦੀ ਮੌਤ ਹੋ ਗਈ। ਪੁਲੀਸ ਨੇ ਧਾਰਾ 304-ਏ, 427 ਤਹਿਤ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।

ਸੰਸਦ ਮੈਂਬਰ ਤੇ ਵਿਧਾਇਕਾਂ ਨੇ ਦੇਖਿਆ ਡਿਜੀਟਲ ਮਿਊਜ਼ੀਅਮ

ਜਲੰਧਰ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਰਜਿੰਦਰ ਬੇਰੀ ਅਤੇ ਅਵਤਾਰ ਸਿੰਘ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਨੇ ਲਾਇਲਪੁਰ ਖਾਲਸਾ ਕਾਲਜ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਵਿਚ 25 ਮਿੰਟ ਤੋਂ ਵੱਧ ਸਮਾਂ ਬਿਤਾਇਆ। ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਵਿਚਾਰਧਾਰਾ ਦੇ ਪ੍ਰਚਾਰ ਲਈ ਬਣਾਈਆਂ ਗਈਆਂ ਵੱਖ-ਵੱਖ ਗੈਲਰੀਆਂ ਦਾ ਦੌਰਾ ਕੀਤਾ।

ਮੁੱਖ ਮੰਤਰੀ ਦੀ ਰਿਹਾਇਸ਼ ਨੇੜਲਾ ਇਲਾਕਾ ਡੇਂਗੂ ਦੀ ਮਾਰ ਹੇਠ

ਐਸ.ਏ.ਐਸ. ਨਗਰ (ਮੁਹਾਲੀ),15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਨੇੜਲੇ ਇਲਾਕੇ ਵਿੱਚ ਡੇਂਗੂ ਦੀ ਮਾਰ ਹੇਠ ਆ ਗਿਆ ਹੈ। ਨਵਾਂ ਗਾਉਂ ਵਿੱਚ 5 ਨਵੇਂ ਡੇਂਗੂ ਦੇ ਮਰੀਜ਼ ਮਿਲੇ ਹਨ। ਇਸ ਮਗਰੋਂ ਸਿਹਤ ਵਿਭਾਗ ਪਹਿਲਾਂ ਨਾਲੋਂ ਵਧੇਰੇ ਚੌਕਸ ਹੋ ਗਿਆ ਹੈ। ਹੁਣ ਤੱਕ ਸਮੁੱਚੇ ਜ਼ਿਲ੍ਹੇ ਵਿੱਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 61 ਹੋ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਅੱਜ ਨਵਾਂ ਗਾਉਂ ਦੇ 1100 ਘਰਾਂ ਦਾ ਦੌਰਾ ਕਰਕੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਪਾਣੀ ਲਈ ਵਰਤੇ ਜਾਂਦੇ ਪਲਾਸਟਿਕ ਦੇ ਢੋਲਾਂ, ਗਮਲਿਆਂ, ਖਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ।

ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅੱਜ ਵੀ ਸਾਰਥਕ: ਦਲਾਈ ਲਾਮਾ

ਖਰੜ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਤਿੱਬਤੀਆਂ ਦੇ ਅਧਿਆਤਮਿਕ ਤੇ ਰਾਜਸੀ ਆਗੂ ਦਲਾਈ ਲਾਮਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ, ਉਪਦੇਸ਼ ਅਤੇ ਫ਼ਲਸਫ਼ਾ ਅੱਜ ਵੀ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ, ਮਨੁੱਖੀ ਕਦਰਾਂ-ਕੀਮਤਾਂ ਤੇ ਧਰਮ ਨਿਰਪੱਖਤਾ ਲਈ ਸਾਰਥਕ ਹਨ ਅਤੇ ਦੁਨੀਆਂ ਦੇ ਲੋਕਾਂ, ਰਾਜਸੀ ਆਗੂਆਂ ਨੂੰ ਬਾਬਾ ਨਾਨਕ ਦੀ ਵਿਚਾਰਧਾਰਾ ਤੋਂ ਸਬਕ ਲੈ ਕੇ ਚੱਲਣਾ ਚਾਹੀਦਾ ਹੈ। ਉਹ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਇਕ ਸਮਾਗਮ ਦੌਰਾਨ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਦੇ ਸੰਦਰਭ ਵਿੱਚ ‘ਧਰਮ ਨਿਰਪੱਖ ਨੈਤਿਕਤਾ’ ਵਿਸ਼ੇ ’ਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰ ਰਹੇ ਸਨ।

ਮ੍ਰਿਤਕ ਦੇ ਪਰਿਵਾਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

ਮੁੱਲਾਂਪੁਰ ਗਰੀਬਦਾਸ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲੀਸ ਨੇ ਇੱਕ ਕੰਪਨੀ ਨਾਲ ਜ਼ਮੀਨ-ਜਾਇਦਾਦ ਮਾਮਲੇ ’ਚ ਜਾਅਲਸਾਜ਼ੀ ਕਰਨ ਦੇ ਦੋਸ਼ ਹੇਠ ਮ੍ਰਿਤਕ ਰਣਜੋਧ ਸਿੰਘ ਮਾਨ ਦੀ ਪਤਨੀ, ਮਾਂ, ਭੈਣ, ਜੀਜਾ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਸੁਨਹਿਰੀ ਮੌਕਾ: ਸਿੱਖਿਆ ਬੋਰਡ ਨੇ ਰੋਲ ਨੰਬਰ ਵੈੱਬਸਾਈਟ ’ਤੇ ਪਾਏ

ਐਸ.ਏ.ਐਸ. ਨਗਰ (ਮੁਹਾਲੀ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰਕਾਸ਼ ਪੁਰਬ ਅਤੇ ਸਕੂਲ ਬੋਰਡ ਦੀ ਗੋਲਡਨ ਜੁਬਲੀ ਦੀ ਦ੍ਰਿਸ਼ਟੀ ਵਿੱਚ ਮਾਰਚ 2004 ਅਤੇ ਉਸ ਤੋਂ ਬਾਅਦ ਵਾਲੇ ਵਿਦਿਆਰਥੀਆਂ ਨੂੰ ਰੀਅਪੀਅਰ ਦਾ ‘ਸੁਨਹਿਰੀ ਮੌਕਾ’ ਦੇਣ ਦੇ ਫ਼ੈਸਲੇ ਤਹਿਤ 22 ਅਕਤੂਬਰ ਤੋਂ ਆਰੰਭ ਹੋਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਬੋਰਡ ਨੇ ਸਬੰਧਿਤ ਵਿਦਿਆਰਥੀਆਂ ਦੇ ਰੋਲ ਨੰਬਰ ਅੱਜ ਆਪਣੀ ਵੈੱਬਸਾਈਟ www.pseb.c.in ’ਤੇ ਅਪਲੋਡ ਕਰ ਦਿੱਤੇ ਹਨ। ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ 22 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆ ਅਮਲੇ ਦੀ ਤਾਇਨਾਤੀ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।

ਗਮਾਡਾ ਨੇ 24 ਬਿਲਡਰਾਂ ਨੂੰ ਡਿਫਾਲਟਰ ਐਲਾਨਿਆ

ਐਸ.ਏ.ਐਸ. ਨਗਰ (ਮੁਹਾਲੀ),14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਵੱਲੋਂ ਇਕ ਪਾਸੇ ਸੂਬੇ ਭਰ ਵਿੱਚ ਜਿੱਥੇ ਲੋਕ-ਹਿੱਤ ਵਿੱਚ ਕਥਿਤ ਅਣਅਧਿਕਾਰਤ ਕਲੋਨਾਈਜ਼ਰਾਂ ਨੂੰ ਵੱਡੀ ਰਾਹਤ ਦਿੰਦਿਆਂ ਅਣਅਧਿਕਾਰਤ ਕਲੋਨੀਆਂ, ਪਲਾਟ ਅਤੇ ਇਮਾਰਤਾਂ ਨੂੰ ਸਰਲ ਤਰੀਕੇ ਨਾਲ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਪੁੱਡਾ ਭਵਨ ਵਿੱਚ ਲਗਾਤਾਰ ਕੈਂਪ ਲਗਾਏ ਗਏ ਹਨ। ਉੱਥੇ, ਦੂਜੇ ਪਾਸੇ ਬਿਲਡਰ ਗਮਾਡਾ ਦਾ ਪੈਸਾ ਦੱਬ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾ ਰਹੇ ਹਨ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਗੱਲ ਮੰਨ ਚੁੱਕੇ ਹਨ ਕਿ ਪੰਜਾਬ ਵਿੱਚ ਪਿੱਛੇ ਜਿਹੇ ਆਏ ਹੜ੍ਹਾਂ ਲਈ ਅਣਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਕੁਝ ਹੱਦ ਤਕ ਜ਼ਿੰਮੇਵਾਰ ਹਨ ਪਰ ਇਸ ਦੇ ਬਾਵਜੂਦ ਬਿਲਡਰ ਬਕਾਇਆ ਰਾਸੀ ਜਮ੍ਹਾਂ ਕਰਨ ਤੋਂ ਟਾਲਾ ਵੱਟ ਰਹੇ ਹਨ। ਗਮਾਡਾ ਵੱਲੋਂ ਰਿਅਲ ਅਸਟੇਟ ਦੇ ਕਾਰੋਬਾਰ ਨਾਲ ਜੁੜੇ ਕਰੀਬ ਦੋ ਦਰਜਨ ਬਿਲਡਰਾਂ ਨੂੰ ਡਿਫਾਲਟਰ ਐਲਾਨਿਆ ਗਿਆ ਹੈ।

ਦੁਕਾਨ ਦੇ ਨੌਕਰ ਤੋਂ ਸਵਾ ਚਾਰ ਲੱਖ ਰੁਪਏ ਲੁੱਟੇ

ਐਸ.ਏ.ਐਸ. ਨਗਰ (ਮੁਹਾਲੀ),14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੋਂ ਦੇ ਫੇਜ਼-7 ਵਿੱਚ ਸੋਮਵਾਰ ਨੂੰ ਦਿਨ ਦਿਹਾੜੇ ਅਣਪਛਾਤੇ ਲੁਟੇਰਿਆਂ ਨੇ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਇੱਕ ਵਿਅਕਤੀ ਤੋਂ ਸਵਾ ਚਾਰ ਲੱਖ ਰੁਪਏ ਲੁੱਟ ਲਏ। ਜਾਣਕਾਰੀ ਅਨੁਸਾਰ ਸਚਦੇਵਾ ਸੁਪਰ ਮਾਰਟ ਸੈਕਟਰ-70 ਦਾ ਕਰਮਚਾਰੀ ਬ੍ਰਿਜੇਸ਼ ਕੁਮਾਰ ਦੁਕਾਨ ਵਿੱਚ ਹੋਈ ਦੁੱਧ ਦੀ ਵਿਕਰੀ ਦੇ ਪੈਸੇ ਜਮ੍ਹਾਂ ਕਰਵਾਉਣ ਲਈ ਫੇਜ਼-7 ਸਥਿਤ ਐਕਸਿਸ ਬੈਂਕ ਜਾ ਰਿਹਾ ਸੀ ਜਦੋਂ ਦੁਪਹਿਰ ਕਰੀਬ ਡੇਢ ਵਜੇ ਇਕ ਥ੍ਰੀ

ਤਿਉਹਾਰਾਂ ਦੇ ਦਿਨਾਂ ’ਚ ਟਰੈਫਿਕ ਜਾਮ

ਜ਼ੀਰਕਪੁਰ,14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ਼ਹਿਰ ਦੀਆਂ ਸੜਕਾਂ ’ਤੇ ਨਿੱਤ ਲੱਗਣ ਵਾਲੇ ਜਾਮ ਨਾਲ ਨਜਿੱਠਣ ਲਈ ਅੱਜ ਟਰੈਫਿਕ ਪੁਲੀਸ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਸੁਖਜਿੰਦਰ ਸਿੰਘ ਸਿੱਧੂ ਤੋਂ ਇਲਾਵਾ ਟਰੈਫਿਕ ਇੰਚਾਰਜ ਇੰਸਪੈਕਟਰ ਸੰਜੀਵ ਕੁਮਾਰ ਸ਼ਾਮਲ ਹੋਏ।ਮੀਟਿੰਗ ਵਿੱਚ ਟਰੈਫਿਕ ਇੰਚਾਰਜ ਸੰਜੀਵ ਕੁਮਾਰ ਵੱਲੋਂ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਨੂੰ ਜਾਣੂ ਕਰਵਾਇਆ ਗਿਆ ਕਿ ਸ਼ਹਿਰ ਵਿੱਚ ਜਾਮ ਦੀ ਸਮੱਸਿਆ ਦਿਨ-ਬ-ਦਿਨ ਵਧਦੀ ਜਾ ਰਹੀ ਹੈ।

ਸੜਕ ਹਾਦਸੇ ਵਿੱਚ ਡੇਢ ਸਾਲਾ ਬੱਚੇ ਦੀ ਮੌਤ

ਜ਼ੀਰਕਪੁਰ,14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਥੋਂ ਦੇ ਬਿਸ਼ਨਪੁਰਾ ਖੇਤਰ ਵਿੱਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿੱਚ ਆ ਕੇ ਡੇਢ ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ। ਹਾਦਸਾ ਘਰ ਦੇ ਸਾਹਮਣੇ ਗਲੀ ਵਿੱਚ ਵਾਪਰਿਆ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਦੇ ਰੂਪ ਵਿੱਚ ਹੋਈ ਹੈ। ਹਾਦਸੇ ਤੋਂ ਬਾਅਦ ਦੋਸ਼ੀ ਬੱਸ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਲੜਕਾ ਸੀ ਜੋ ਤਿੰਨ ਲੜਕੀਆਂ ਤੋਂ ਬਾਅਦ ਹੋਇਆ ਸੀ।

12345678910...
 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0084943683
Copyright © 2019, Panjabi Times. All rights reserved. Website Designed by Mozart Infotech